National
ਜਹਾਨਾਬਾਦ ਦੇ ਸਿੱਧੇਸ਼ਵਰ ਨਾਥ ਮੰਦਰ ਵਿੱਚ ਮੱਥਾ ਟੇਕਣ ਦੌਰਾਨ ਮਚੀ ਭਗਦੜ, 7 ਕਾਂਵੜੀਆਂ ਦੀ ਮੌਤ

ਜਹਾਨਾਬਾਦ, 12 ਅਗਸਤ (ਸ.ਬ.) ਬਿਹਾਰ ਦੇ ਜਹਾਨਾਬਾਦ ਵਿੱਚ ਸਥਿਤ ਬਾਬਾ ਸਿੱਧੇਸ਼ਵਰ ਨਾਥ ਦੇ ਮੰਦਰ ਵਿੱਚ ਅਚਾਨਕ ਮਚੀ ਭਗਦੜ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜਦੋਂ ਕਿ ਇਸ ਹਾਦਸੇ ਵਿੱਚ 35 ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਸਾਵਣ ਦਾ ਚੌਥਾ ਸੋਮਵਾਰ ਹੋਣ ਕਾਰਨ ਬੀਤੀ ਦੇਰ ਰਾਤ ਤੋਂ ਹੀ ਸਿੱਧੇਸ਼ਵਰ ਨਾਥ ਮੰਦਰ ਵਿੱਚ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਲੱਗੀ ਰਹੀ। ਇਹ ਘਟਨਾ ਅੱਜ ਤੜਕੇ ਸਵੇਰੇ 1 ਵਜੇ ਦੇ ਕਰੀਬ ਵਾਪਰੀ। ਜ਼ਿਕਰਯੋਗ ਹੈ ਕਿ ਮੰਦਰ ਵਿੱਚ ਦਰਸ਼ਨ ਨੂੰ ਲੈ ਕੇ ਕੁਝ ਸ਼ਰਧਾਲੂਆਂ ਵਿੱਚ ਝਗੜਾ ਹੋ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਗਿਆ। ਇਸ ਤੋਂ ਬਾਅਦ ਮੰਦਰ ਵਿੱਚ ਅਚਾਨਕ ਭਗਦੜ ਮਚ ਗਈ।
ਜਹਾਨਾਬਾਦ ਸਿਟੀ ਪੁਲੀਸ ਸਟੇਸ਼ਨ ਇੰਚਾਰਜ ਦਿਵਾਕਰ ਕੁਮਾਰ ਵਿਸ਼ਵਕਰਮਾ ਨੇ ਦੱਸਿਆ ਕਿ ਮੰਦਰ ਵਿੱਚ ਭਗਦੜ ਕਾਰਨ ਕੁਝ ਲੋਕ ਦੱਬ ਗਏ, ਜਿਨ੍ਹਾਂ ਵਿੱਚੋਂ 7 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 35 ਲੋਕ ਜ਼ਖਮੀ ਹੋ ਗਏ। ਜੇਡੀਯੂ ਦੇ ਜ਼ਿਲ੍ਹਾ ਪ੍ਰਧਾਨ ਦਿਲੀਪ ਕੁਸ਼ਵਾਹਾ ਨੇ ਸ਼ਰਧਾਲੂਆਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਦਰ ਵਿੱਚ ਦੰਗਾ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਅਸੀਂ ਮੌਕੇ ਤੇ ਪਹੁੰਚੇ ਤਾਂ ਪਤਾ ਲੱਗਾ ਕਿ ਕਰੀਬ 7 ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਬੀਤੀ ਰਾਤ ਤੋਂ ਹੀ ਮੰਦਰ ਵਿੱਚ ਭਾਰੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ ਅਤੇ ਇਸ ਤੋਂ ਬਾਅਦ ਅੱਜ ਤੜਕੇ ਹੀ ਭਗਦੜ ਮੱਚ ਗਈ। ਫਿਲਹਾਲ ਪੁਲੀਸ ਨੇ ਸਾਰੀਆਂ 7 ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ ਹੈ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।
National
ਪੰਜਾਬ ਤੋਂ ਜੋਧਪੁਰ ਜਾ ਰਹੀ ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 3 ਦੀ ਮੌਤ
ਨਾਗੌਰ, 11 ਮਾਰਚ (ਸ.ਬ.) ਅੱਜ ਇਕ ਸਲੀਪਰ ਬੱਸ ਪਲਟਣ ਨਾਲ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਵਾਪਰਿਆ।
ਪੁਲੀਸ ਡਿਪਟੀ ਸੁਪਰਡੈਂਟ ਖੇਮਰਾਮ ਨੇ ਦੱਸਿਆ ਕਿ ਨੈਸ਼ਨਲ ਲਾਅ ਯੂਨੀਵਰਸਿਟੀ (ਜੋਧਪੁਰ) ਦੇ ਵਿਦਿਆਰਥੀਆਂ ਦੀ ਬੱਸ ਪੰਜਾਬ ਤੋਂ ਜੋਧਪੁਰ ਜਾ ਰਹੀ ਸੀ ਕਿ ਅੱਜ ਸਵੇਰੇ ਕਰੀਬ 5.30 ਵਜੇ ਸੁਰਪਾਲੀਆ ਥਾਣਾ ਖੇਤਰ ਵਿੱਚ ਟਰੇਲਰ ਨਾਲ ਟਕਰਾ ਕੇ ਪਲਟ ਗਈ।
ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਵਿਦਿਆਰਥੀਆਂ ਨੂੰ ਜੇਐੱਲਐੱਨ ਹਸਪਤਾਲ ਨਾਗੌਰ ਵਿੱਚ ਲਿਆਂਦਾ ਗਿਆ, ਜਿੱਥੋਂ ਗੰਭੀਰ ਰੂਪ ਨਾਲ ਜ਼ਖ਼ਮੀ ਚਾਰ ਵਿਦਿਆਰਥੀਆਂ ਨੂੰ ਜੋਧਪੁਰ ਰੈਫਰ ਕੀਤਾ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਜੇ. ਐੱਲ. ਐੱਨ. ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
National
ਜੰਗਲਾਤ ਵਿਭਾਗ ਨੇ ਚੋਰੀ ਦਰੱਖਤ ਵੱਡਣ ਵਾਲੇ ਚੋਰ ਗਿਰੋਹ ਦੇ 4 ਮੈਂਬਰ ਕਾਬੂ ਕੀਤੇ

ਮੁਕੇਰੀਆਂ, 11 ਮਾਰਚ (ਸ.ਬ.) ਜੰਗਲਾਤ ਵਿਭਾਗ ਵਲੋਂ ਬੀਤੀ ਰਾਤ ਖੈਰ ਦੇ ਦਰੱਖਤਾਂ ਨੂੰ ਚੋਰੀਓਂ ਵੱਡਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਵੱਡੀ ਮਾਤਰਾ ਵਿੱਚ ਲੱਕੜ ਸਮੇਤ ਕਾਬੂ ਕੀਤਾ ਗਿਆ ਹੈ। ਜੰਗਲਾਤ ਵਿਭਾਗ ਵਲੋਂ ਇਹਨਾਂ ਚੋਰਾਂ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗਿਰੋਹ ਨੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚੋਂ ਕਰੀਬ 7 ਦਰਜ਼ਨ ਤੋਂ ਵੱਧ ਦਰੱਖਤਾਂ ਦੀ ਕਟਾਈ ਕੀਤੀ ਹੈ। ਇਸ ਗਿਰੋਹ ਵਿੱਚ ਕੁਝ ਗੁੱਜਰਾਂ ਸਮੇਤ ਸਬੰਧਿਤ ਪਿੰਡਾਂ ਦੇ ਲੋਕ ਵੀ ਸ਼ਾਮਲ ਦੱਸੇ ਜਾ ਰਹੇ ਹਨ। ਜੰਗਲਾਤ ਅਧਿਕਾਰੀਆਂ ਅਨੁਸਾਰ ਇਹ ਇੱਕ ਵੱਡਾ ਗਿਰੋਹ ਹੈ, ਜਿਸ ਵਿੱਚ ਕੁਝ ਲੱਕੜ ਦੇ ਠੇਕੇਦਾਰ ਵੀ ਮਿਲੇ ਹੋਏ ਹਨ।
ਡੀ ਐਫ ਓ ਅੰਜਨ ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਪਿਛਲੇ ਦਿਨੀ ਸ਼ਿਕਾਇਤਾਂ ਮਿਲੀਆਂ ਸਨ ਕਿ ਬਹਿਮਾਵਾ, ਭਡਿਆਰਾਂ ਤੇ ਕੁਝ ਹੋਰ ਪਿੰਡਾਂ ਖੈਰ ਦੇ ਦਰੱਖਤਾਂ ਨੂੰ ਵੱਡਿਆ ਜਾ ਰਿਹਾ ਹੈ। ਇਸ ਸਬੰਧੀ ਬੀਤੇ ਦਿਨ ਬਹਿਮਾਵਾ ਪਿੰਡ ਦੀ ਪੰਚਾਇਤ ਨੇ ਕਰੀਬ 60-70 ਦਰੱਖਤਾਂ ਦੇ ਵੱਢੇ ਜਾਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ। ਉਧਰ ਜੰਗਲਾਤ ਅਧਿਕਾਰੀਆਂ ਨੇ ਕਰੀਬ 45 ਦਰੱਖਤਾਂ ਦੀ ਨਿਸ਼ਾਨਦੇਹੀ ਕੀਤੀ ਹੈ। ਕਟਾਈ ਕੀਤੇ ਦਰੱਖਤਾਂ ਦੀ ਕੀਮਤ ਲੱਖਾਂ ਵਿੱਚ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਹੋਰ ਕਈ ਪਿੰਡਾਂ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਰਾਤ ਨੂੰ ਚੈਕਿੰਗ ਲਈ ਨੂੰ ਟੀਮਾਂ ਤਾਇਨਾਤ ਕੀਤੀਆਂ ਹੋਈਆਂ ਹਨ। ਇਕ ਟੀਮ ਵੱਲੋਂ ਬੀਤੀ ਰਾਤ ਭਡਿਆਰਾਂ-ਮੈਰਾ ਜੱਟਾ ਦੇ ਕੋਲ ਕੁਝ ਅਣਪਛਾਤੇ ਲੋਕਾਂ ਨੂੰ ਖੈਰ ਦੀ ਲੱਕੜ ਚੋਰੀ ਕੱਟਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਗਿਰੋਹ ਵਿੱਚ ਕੁਝ ਠੇਕੇਦਾਰ ਸ਼ਾਮਲ ਹਨ ਅਤੇ ਪਿੰਡਾਂ ਦੇ ਕੁਝ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਨੇ ਵੱਡੇ ਪੱਧਰ ਤੇ ਖੈਰ ਦੇ ਦਰੱਖਤ ਵੱਡਣ ਵਿੱਚ ਚੋਰਾਂ ਦਾ ਸਾਥ ਦਿੱਤਾ ਹੈ।
National
ਝੁੱਗੀ ਵਿੱਚ ਅੱਗ ਲੱਗਣ ਕਾਰਨ 3 ਵਿਅਕਤੀ ਜ਼ਿੰਦਾ ਸੜੇ

ਨਵੀਂ ਦਿੱਲੀ, 11 ਮਾਰਚ (ਸ.ਬ.) ਦਿੱਲੀ ਦੇ ਆਨੰਦ ਵਿਹਾਰ ਵਿੱਚ ਝੁੱਗੀ ਵਿੱਚ ਭਿਆਨਕ ਅੱਗ ਲੱਗ ਗਈ ਹੈ, ਜਿਸ ਵਿੱਚ ਜ਼ਿੰਦਾ ਸੜ ਜਾਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਏਜੀਸੀਆਰ ਐਨਕਲੇਵ ਵਿੱਚ ਵਾਪਰਿਆ।
ਬੀਤੀ ਦੇਰ ਰਾਤ ਕਰੀਬ 2.15 ਵਜੇ ਵਾਪਰੇ ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫ਼ਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਫ਼ਾਇਰ ਬ੍ਰਿਗੇਡ ਨੂੰ ਅੱਗ ਤੇ ਕਾਬੂ ਪਾਉਣ ਵਿੱਚ ਕਰੀਬ 30 ਮਿੰਟ ਲੱਗ ਗਏ ਪਰ ਅੱਗ ਕਿਵੇਂ ਲੱਗੀ? ਪੁਲੀਸ ਇਸ ਦਾ ਕਾਰਨ ਲੱਭਣ ਵਿੱਚ ਜੁਟੀ ਹੈ।
ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਜੱਗੀ ਕੁਮਾਰ, ਸ਼ਿਆਮ ਸਿੰਘ, ਜਤਿੰਦਰ ਕੁਮਾਰ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ 2.42 ਵਜੇ ਝੁੱਗੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ।
ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਇਆ। ਜਦੋਂ ਅਸੀਂ ਝੁੱਗੀ ਦੇ ਅੰਦਰ ਗਏ ਤਾਂ 3 ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੂਰੀ ਜਾਂਚ ਕੀਤੀ ਜਾਵੇਗੀ।
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
Editorial1 month ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
National2 months ago
ਕਪਿਲ ਸ਼ਰਮਾ, ਰੇਮੋ ਡਿਸੂਜ਼ਾ, ਸੁਗੰਧਾ ਮਿਸ਼ਰਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ