National
ਪਾਰਕਿੰਗ ਏਰੀਆ ਨਹੀਂ ਹੈ ਹਾਈਵੇਅ : ਸੁਪਰੀਮ ਕੋਰਟ
ਤੁਰੰਤ ਖੋਲ੍ਹਿਆ ਜਾਵੇ ਸ਼ੰਭੂ ਬਾਰਡਰ
ਨਵੀਂ ਦਿੱਲੀ, 12 ਅਗਸਤ (ਸ.ਬ.) ਹਰਿਆਣਾ ਸਰਕਾਰ ਵਲੋਂ ਕਿਸਾਨ ਅੰਦੋਲਨ ਕਾਰਨ ਬੰਦ ਕੀਤੇ ਗਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਹਰਿਆਣਾ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਹਾਈਵੇਅ ਪਾਰਕਿੰਗ ਏਰੀਆ ਨਹੀਂ ਹੈ, ਸ਼ੰਭੂ ਬਾਰਡਰ ਖੋਲ੍ਹਿਆ ਜਾਵੇ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੇ ਸੜਕ ਤੋਂ ਟਰੈਕਟਰ ਹਟਾਉਣ ਲਈ ਸਮਝਾਵੇ। ਮਾਣਯੋਗ ਅਦਾਲਤ ਵਲੋਂ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ। ਕੋਰਟ ਨੇ ਦੋਵਾਂ ਪਾਸੋੇਇਕ-ਇਕ ਲੇਨ ਖੋਲ੍ਹਣ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਬਣਾਈ ਜਾਵੇਗੀ। ਪੰਜਾਬ ਅਤੇ ਹਰਿਆਣਾ ਦੇ ਪੁਲੀਸ ਅਫ਼ਸਰਾਂ ਨੂੰ ਇਸ ਸਬੰਧੀ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰ ਕੇ ਰੂਪ ਰੇਖਾ ਤੈਅ ਕਰਨ ਦੇ ਹੁਕਮ ਦਿੱਤੇ ਗਏ ਹਨ। ਸੁਪਰੀਮ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਹੁਣ ਅਗਲੀ ਸੁਣਵਾਈ 22 ਅਗਸਤ 2024 ਨੂੰ ਹੋਵੇਗੀ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਡਿਵੀਜ਼ਨ ਬੈਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਚਲੋ ਦਾ ਨਾਹਰਾ ਦਿੰਦਿਆਂ ਦਿੱਲੀ ਵੱਲ ਕੂਚ ਕੀਤਾ ਗਿਆ ਸੀ ਅਤੇ ਉਹਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਬੈਰੀਕੇਡ ਲਗਾ ਕੇ ਸ਼ੰਭੂ ਬਾਰਡਰ ਨੂੰ ਸੀਲ ਕਰ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਵੱਲ ਬਾਰਡਰ ਤੇ ਪੱਕਾ ਮੋਰਚਾ ਬਣਾ ਲਿਆ ਅਤੇ ਉ.ਥੋਂ ਆਵਾਜਾਈ ਬੰਦ ਹੈ।
ਸ਼ੰਭੂ ਬਾਰਡਰ ਖੋਲ੍ਹੇ ਜਾਣ ਸੰਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਇੱਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰੰਤੂ ਹਜਿਆਣਾਂ ਸਰਕਾਰ ਵਲੋਂ ਹਾਈਕੋਰਟ ਦੇ ਹੁਕਮਾਂ ਨੂੰ ਸਰਵਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਇਸ ਸੰਬੰਧੀ ਸੁੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ ਸੀ।
National
21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ ਆਤਿਸ਼ੀ
ਨਵੀਂ ਦਿੱਲੀ, 19 ਸਤੰਬਰ (ਸ਼ਬ ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਵਲੋਂ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਕੇਜਰੀਵਾਲ ਕੈਬਨਿਟ ਦੇ 4 ਮੰਤਰੀ ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਹੁਣ ਆਤਿਸ਼ੀ ਕੈਬਨਿਟ ਵਿਚ ਵੀ ਮੰਤਰੀ ਬਣਨਗੇ| ਆਤਿਸ਼ੀ ਕੈਬਨਿਟ ਵਿਚ ਇਕ ਨਵਾਂ ਚਿਹਰਾ ਵੀ ਸ਼ਾਮਲ ਹੋਵੇਗਾ| ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ| ਇਹ ਅਨੁਸੂਚਿਤ ਜਾਤੀ ਵਰਗ ਤੋਂ ਆਉਂਦੇ ਹਨ ਜੋ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ|
ਜਿਕਰਯੋਗ ਹੈ ਕਿ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਤਿਹਾੜ ਜੇਲ੍ਹ ਵਿੱਚੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਬੀਤੇ ਮੰਗਲਵਾਰ ਨੂੰ ਅਸਤੀਫ਼ਾ ਉਪ ਰਾਜਪਾਲ ਨੂੰ ਸੌਂਪਿਆ ਸੀ| ਕੇਜਰੀਵਾਲ ਨੇ ਮੁੱਖ ਮੰਤਰੀ ਲਈ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਦਿੱਤਾ ਸੀ|
ਆਮ ਆਦਮੀ ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਰਕਾਰ ਦੇ ਗਠਨ ਦੇ ਪ੍ਰਸਤਾਵ ਨਾਲ ਮੁੱਖ ਮੰਤਰੀ ਕੇਜਰੀਵਾਲ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜਿਆ ਸੀ|
National
18 ਘੰਟਿਆਂ ਬਾਅਦ ਬੋਰਵੈਲ ਤੋਂ ਸੁਰੱਖਿਅਤ ਬਾਹਰ ਕੱਢੀ ਦੋ ਸਾਲਾ ਬੱਚੀ
ਦੌਸਾ, 19 ਸਤੰਬਰ (ਸ.ਬ.) ਰਾਜਸਥਾਨ ਦੇ ਦੌਸਾ ਵਿੱਚ ਬੀਤੀ ਸ਼ਾਮ 35 ਫੁੱਟ ਦੇ ਖੁੱਲ੍ਹੇ ਬੋਰਵੈਲ ਵਿੱਚ ਦੋ ਸਾਲ ਦੀ ਬੱਚੀ ਦੇ ਡਿੱਗਣ ਦੇ 18 ਘੰਟੇ ਬਾਅਦ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਅੱਜ ਬੱਚੀ ਨੂੰ ਸਹੀ ਸਲਾਮਤ ਸਫਲਤਾਪੂਰਵਕ ਬਚਾਅ ਲਿਆ। ਬਚਾਅ ਤੋਂ ਬਾਅਦ ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਸਪੀ ਰੰਜੀਤਾ ਸ਼ਰਮਾ ਨੇ ਦੱਸਿਆ ਕਿ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਬਦੌਲਤ ਬੱਚੀ ਦਾ ਬਚਾਅ ਕਾਰਜ ਸਫਲ ਰਿਹਾ।
ਉਨ੍ਹਾਂ ਕਿਹਾ ਕਿ ਬਹੁਤ ਖੁਸ਼ ਹਾਂ ਕਿ ਅਸੀਂ 18 ਘੰਟਿਆਂ ਦੇ ਬਚਾਅ ਕਾਰਜ ਤੋਂ ਬਾਅਦ ਬੋਰਵੈਲ ਵਿੱਚੋਂ ਬੱਚੀ ਨੂੰ ਕੱਢਣ ਵਿੱਚ ਕਾਮਯਾਬ ਹੋਏ ਹਾਂ। ਇਹ ਅਸਲ ਵਿੱਚ ਪੂਰਾ ਕਰਨਾ ਬਹੁਤ ਔਖਾ ਕੰਮ ਸੀ ਪਰ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਮਦਦ ਨਾਲ ਅਸੀਂ ਇਸ ਨੂੰ ਪੂਰਾ ਕਰਨ ਵਿਚ ਕਾਮਯਾਬ ਰਹੇ। ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਐਨਡੀਆਰਐਫ ਦੇ ਯੋਗੇਸ਼ ਕੁਮਾਰ ਨੇ ਦੱਸਿਆ ਕਿ ਬੱਚੀ 28 ਫੁੱਟ ਤੇ ਫਸੀ ਹੋਈ ਸੀ ਅਤੇ ਉਸ ਨੂੰ ਬਚਾਉਣ ਲਈ ਸਮਾਨਾਂਤਰ ਰਸਤਾ ਪੁੱਟਿਆ ਗਿਆ। ਸਾਨੂੰ ਉਸ ਨੂੰ ਬੋਰਵੈਲ ਵਿਚੋਂ ਬਾਹਰ ਕੱਢਣ ਸਮੇਂ ਬਹੁਤ ਮੁਸ਼ਕਲ ਆਈ । ਅਸੀਂ 21 ਫੁੱਟ ਦੀ ਡੂੰਘਾਈ ਤੇ ਉਸ ਦੇ ਕੋਲ ਪਹੁੰਚੇ ਅਤੇ ਪਹਿਲੀ ਵਾਰ ਵਿਚ ਹੀ ਸਫ਼ਲ ਹੋ ਗਏ। ਉਸ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ। ਮੀਂਹ ਕਾਰਨ ਬਚਾਅ ਮੁਹਿੰਮ ਵਿਚ ਉਮੀਦ ਨਾਲੋਂ ਵੱਧ ਸਮਾਂ ਲੱਗਾ। ਐਨਡੀਆਰਐਫ ਦੇ ਕੁੱਲ 30 ਲੋਕਾਂ ਅਤੇ ਐਸਡੀਆਰਐਫ ਦੇ 10 ਲੋਕਾਂ ਨੇ ਬਚਾਅ ਕਾਰਜਾਂ ਵਿਚ ਕੰਮ ਕੀਤਾ।
ਜ਼ਿਕਰਯੋਗ ਹੈ ਕਿ ਇਹ ਘਟਨਾ ਬਾਂਦੀਕੁਈ ਦੇ ਵਾਰਡ ਨੰਬਰ ਇਕ ਵਿਚ ਬੀਤੀ ਸ਼ਾਮ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਬੱਚੀ ਖੇਤਾਂ ਵਿਚ ਖੇਡ ਰਹੀ ਸੀ। ਮੌਕੇ ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਬੱਚੀ ਦਾ ਨੀਰੂ ਹੈ, ਜੋ ਕਿ ਖੇਡਦੇ ਹੋਏ ਬੋਰਵੈਲ ਵਿਚ ਜਾ ਡਿੱਗੀ। ਬੱਚੀ ਦੇ ਮਾਪੇ ਉਸ ਸਮੇਂ ਖੇਤਾਂ ਵਿਚ ਹੀ ਕੰਮ ਕਰ ਰਹੇ ਸਨ।
National
ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ
ਰੋਹਤਕ, 19 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਇਥੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਔਰਤਾਂ ਨੂੰ ਲਾਡੋ ਲਕਸ਼ਮੀ ਯੋਜਨਾ ਤਹਿਤ ਹਰ ਮਹੀਨੇ 2100 ਰੁਪਏ ਨਕਦ ਉਤਸ਼ਾਹ ਰਾਸ਼ੀ ਦੇਣ, ਸਾਰੀਆਂ 24 ਫ਼ਸਲਾਂ ਲਈ ਐਮਐਸਪੀ ਨੂੰ ਜਾਰੀ ਰੱਖਣ ਅਤੇ ਅਗਨੀਵੀਰਾਂ ਨੂੰ ਰੁਜ਼ਗਾਰ ਗਾਰੰਟੀ ਦੇਣ ਦੇ ਨਾਲ ਹੀ ਨੌਜਵਾਨਾਂ ਲਈ ਦੋ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਰਸੋਈ ਗੈਸ ਸਿਲੰਡਰ 500 ਰੁਪਏ ਵਿਚ ਦੇਣ ਤੇ ਪੇਂਡੂ ਖੇਤਰਾਂ ਦੀਆਂ ਵਿਦਿਆਰਥਣਾਂ ਨੂੰ ਸਕੂਟਰ ਦੇਣ ਦੀ ਗੱਲ ਵੀ ਕਹੀ ਗਈ ਹੈ।
ਹਰਿਆਣਾ ਨੌਨ-ਸਟੌਪ ਦੇ ਨਾਅਰੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਇਥੇ 5 ਅਕਤੂਬਰ ਨੂੰ ਹੋਣ ਵਾਲੀਆਂ ਅਸੰਬਲੀ ਚੋਣਾਂ ਲਈ ਪਾਰਟੀ ਦਾ 20-ਨੁਕਾਤੀ ਸੰਕਲਪ ਪੱਤਰ ਜਾਰੀ ਕੀਤਾ। ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨੱਢਾ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮੀ ਖ਼ਾਨਾਪੂਰਤੀ ਹੈ। ਉਨ੍ਹਾਂ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮ ਨਿਭਾਉਣ ਵਾਲੀ ਗੱਲ ਹੈ, ਤਾਂ ਕਿ ਲੋਕਾਂ ਨੂੰ ਠੱਗਿਆ ਜਾ ਸਕੇ। ਸਾਡੇ ਲਈ ਇਹ ਪ੍ਰਣ ਪੱਤਰ ਹੈ।
ਜ਼ਿਕਰਯੋਗ ਹੈ ਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਵੀ ਇਕ ਦਿਨ ਪਹਿਲਾਂ ਹੀ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿਚ ਹਰਿਆਣਾ ਵਿੱਚ ਸੱਤਾ ਵਿਚ ਆਉਣ ਦੀ ਸੂਰਤ ਵਿਚ ਸੱਤ ਗਾਰੰਟੀਆਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਨ੍ਹਾਂ ਵਿਚ ਔਰਤਾਂ ਨੂੰ ਮਾਸਕ 2000 ਰੁਪਏ ਅਤੇ ਸਾਰਿਆਂ ਨੂੰ ਘਰ ਦੇਣ ਦੀ ਗੱਲ ਕਹੀ ਗਈ ਹੈ।
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Chandigarh2 months ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ
-
Chandigarh2 months ago
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ