Punjab
ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੇਖ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਨੇ ਖੋਲਿਆ ਰਾਜਪੁਰਾ ਦਾ ਓਵਰ ਬ੍ਰਿਜ
ਟੈਸਟਿੰਗ ਦੌਰਾਨ ਓਵਰ ਬ੍ਰਿਜ ਖੋਲ੍ਹੇ ਜਾਣ ਤੇ ਮਹਿਕਮੇ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ
ਰਾਜਪੁਰਾ,12 ਅਗਸਤ (ਸ.ਬ.) ਪਿਛਲੇ ਲਗਭਗ ਦੋ ਮਹੀਨਿਆਂ ਤੋਂ ਬੰਦ ਪਏ ਰਾਜਪੁਰਾ ਦੇ ਓਵਰ ਬ੍ਰਿਜ ਨੂੰ ਅੱਜ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪੀ ਡਬਲਿਊ ਡੀ ਦੇ ਉੱਚ ਅਧਿਕਾਰੀਆਂ ਤੋਂ ਜਾਣਕਾਰੀ ਲੈਣ ਉਪਰੰਤ ਆਪਣੀ ਪੂਰੀ ਟੀਮ ਨਾਲ ਮਿਲ ਕੇ ਇਸ ਪੁੱਲ ਨੂੰ ਆਮ ਲੋਕਾਂ ਲਈ ਖੋਲ ਦਿੱਤਾ।
ਇਸ ਮੌਕੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੁਲ ਬੰਦ ਹੋਣ ਕਾਰਨ ਲੋਕ ਪਿਛਲੇ ਦੋ ਮਹੀਨੇ ਤੋਂ ਲਗਾਤਾਰ ਪਰੇਸ਼ਾਨ ਹੋ ਰਹੇ ਅਤੇ ਅੱਜ ਬਾਰਿਸ਼ ਕਾਰਨ ਦੋਨੋਂ ਅੰਡਰ ਪਾਸ ਪਾਣੀ ਨਾਲ ਪੂਰੀ ਤਰ੍ਹਾਂ ਭਰ ਜਾਣ ਕਾਰਨ ਲੋਕਾਂ ਦੀ ਪਰੇਸ਼ਾਨੀ ਨੂੰ ਵੇਖਦਿਆਂ ਹੋਇਆਂ ਰਾਜਪੁਰਾ ਸ਼ਹਿਰ ਤੇ ਟਾਊਨ ਨੂੰ ਜੋੜਨ ਵਾਲੇ ਇਸ ਓਵਰ ਬ੍ਰਿਜ ਨੂੰ ਖੋਲ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਪੁੱਲ ਜਨਤਾ ਦਾ ਹੈ ਤੇ ਰਿਪੇਅਰ ਤੋਂ ਬਾਅਦ ਖੋਲਣ ਲਈ ਕੋਈ ਰਿਬਨ ਕਟਾਈ ਨਹੀਂ ਹੁੰਦੀ ਇਸ ਵਾਸਤੇ ਇਹ ਪੁੱਲ ਜਨਤਾ ਦੇ ਸਹਿਯੋਗ ਦੇ ਨਾਲ ਖੋਲ੍ਹ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਉੱਚ ਅਧਿਕਾਰੀਆਂ ਨਾਲ ਗੱਲ ਹੋਈ ਹੈ ਜਿਸ ਵਿੱਚ ਉਹਨਾਂ ਨੇ ਦੱਸਿਆ ਹੈ ਕਿ ਓਵਰਬ੍ਰਿਜ ਮੁਰੰਮਤ ਤੋਂ ਬਾਅਦ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਨੂੰ ਸਿਰਫ ਰਸਮੀ ਉਦਘਾਟਨ ਦੇ ਲਈ ਬੰਦ ਕੀਤਾ ਹੋਇਆ ਸੀ ਜਿਸਤੇ ਉਹਨਾਂ ਨੇ ਆ ਕੇ ਇਹ ਪੁਲ ਖੋਲ੍ਹ ਦਿੱਤਾ ਹੈ।
ਇਸ ਸੰਬੰਧੀ ਗੱਲ ਕਰਨ ਤੇ ਐਸ ਡੀ ਓ ਯਾਦਵਿੰਦਰ ਸ਼ਰਮਾ ਨੇ ਕਿਹਾ ਕਿ ਇਹ ਪੁੱਲ ਉਹਨਾਂ ਦੀ ਗੈਰ ਮੌਜੂਦਗੀ ਵਿੱਚ ਖੋਲਿਆ ਗਿਆ ਹੈ ਅਤੇ ਜਦੋਂ ਉਹਨਾਂ ਨੂੰ ਪਤਾ ਲੱਗਿਆ ਤਾਂ ਉਹਨਾਂ ਵਲੋਂ ਪੁੱਲ ਤੁਰੰਤ ਬੰਦ ਕਰਵਾ ਦਿੱਤਾ ਗਿਆ ਕਿਉਂਕਿ ਇਸ ਪੁਲ ਦੀ ਮੁਰੰਮਤ ਤੋਂ ਬਾਅਦ ਉਸਦੀ ਟੈਸਟਿੰਗ ਹੋਣੀ ਜਰੂਰੀ ਹੈ। ਉਹਨਾਂ ਦੱਸਿਆ ਕਿ ਇਸ ਸੰਬੰਧੀ ਪੁਲੀਸ ਨੂੰ ਵੀ ਸ਼ਿਕਾਇਤ ਕਰ ਦਿੱਤੀ ਗਈ ਹੈ।
Chandigarh
ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ-ਮਨੀ ਮਾਮਲੇ ਵਿੱਚ ਲਗਪਗ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (ਸਪਲੀਮੈਂਟਰੀ ਦੋਸ਼ ਪੱਤਰ) ਦਾਖ਼ਲ ਕੀਤੀ ਗਈ ਹੈ।
ਸਰਕਾਰੀ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਲਗਪਗ 736.96 ਕਰੋੜ ਰੁਪਏ ਦੀ ਡਰੱਗ-ਮਨੀ (ਨਸ਼ੇ ਦੀ ਕਮਾਈ) ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਹੈ। ਇਸ ਵਿੱਚ 161 ਕਰੋੜ ਰੁਪਏ ਦੇ ਗ਼ੈਰ-ਹਿਸਾਬੀ ਨਕਦ ਜਮ੍ਹਾਂ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਇਕਾਈਆਂ ਰਾਹੀਂ ਭੇਜੇ ਗਏ ਅਤੇ 236 ਕਰੋੜ ਰੁਪਏ ਕੰਪਨੀਆਂ ਦੇ ਖਾਤਿਆਂ ਵਿੱਚ ਅਣ ਐਲਾਨੀ ਰਕਮ ਵਜੋਂ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ 540 ਕਰੋੜ ਰੁਪਏ ਦੀਆਂ ਸੰਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਮਜੀਠੀਆ ਦੇ ਵਿੱਤੀ ਨੈਟਵਰਕ, ਸ਼ਰਾਬ ਕੰਪਨੀਆਂ ਦੇ ਤਬਾਦਲਿਆਂ (ਟ੍ਰਾਂਸਫਰਾਂ) ਅਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਕਥਿਤ ਸਬੰਧਾਂ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕੇਸ ਦੇ ਪੁਰਾਣੇ ਰਿਕਾਰਡਾਂ ਵਿੱਚ ਸਤਪ੍ਰੀਤ ਸਿੰਘ ਉਰਫ਼ ‘ਸੱਤਾ’ ਅਤੇ ਪਰਮਿੰਦਰ ਸਿੰਘ ਉਰਫ਼ ‘ਪਿੰਡੀ’ ਨਾਲ ਉਨ੍ਹਾਂ ਦੇ ਸਬੰਧਾਂ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ਵਿੱਚ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣ ਦੇ ਦਾਅਵੇ ਵੀ ਸ਼ਾਮਲ ਹਨ।
ਸਰਕਾਰੀ ਬੁਲਾਰੇ ਨੇ ਕਿਹਾ ਕਿ ਜਾਂਚ ਵਿੱਚ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ‘ਸਰਾਇਆ ਇੰਡਸਟਰੀਜ਼’ ਪ੍ਰਮੁੱਖ ਤੌਰ ਤੇ ਸਾਹਮਣੇ ਆਈ ਹੈ। ਜਾਂਚ ਦੌਰਾਨ ਸ਼ਰਾਬ ਕੰਪਨੀਆਂ, ਸ਼ੱਕੀ ਵਿਦੇਸ਼ੀ ਇਕਾਈਆਂ ਅਤੇ ਅਕਾਲੀ ਆਗੂ ਨਾਲ ਜੁੜੇ ਵਪਾਰਕ ਸਹਿਯੋਗੀਆਂ ਦੇ ਲੈਣ-ਦੇਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
Chandigarh
31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।
ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ, ਜਿਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।
Mohali
ਫੇਜ਼ 7 ਦੀ ਮਾਰਕੀਟ ਵਿੱਚ ਰੇਹੜੀ ਫੜੀ ਵਾਲਿਆਂ ਅਤੇ ਦੁਕਾਨਦਾਰਾਂ ਵਿਚਾਲੇ ਚਲ ਰਿਹਾ ਵਿਵਾਦ ਖਤਮ
ਨਗਰ ਨਿਗਮ ਦੀ ਰਸੀਦ ਕਟਾਉਣ ਵਾਲੇ ਫੜੀ ਵਾਲਿਆਂ ਨੂੰ ਮਿੱਥੇ ਸਮੇਂ ਤਕ ਮਾਰਕੀਟ ਵਿੱਚ ਇੱਕ ਪਾਸੇ ਦਿੱਤੀ ਜਾਵੇਗੀ ਥਾਂ, ਪਾਰਕਿੰਗ ਨੂੰ ਖਾਲੀ ਕਰਵਾਇਆ
ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਬੀਤੇ ਕੁੱਝ ਦਿਨਾਂ ਤੋਂ ਫੇਜ਼ 7 ਦੀ ਮਾਰਕੀਟ ਦੇ ਸ਼ੋਰੂਮ ਵਾਲਿਆਂ ਅਤੇ ਮਾਰਕੀਟ ਵਿੱਚ ਰੇਹੜੀ ਫੜੀਆਂ ਲਗਾ ਰਹੇ ਛੋਟੇ ਦੁਕਾਨਦਾਰਾਂ ਵਿਚਾਲੇ ਚੱਲ ਰਿਹਾ ਰੇੜਕਾ ਖਤਮ ਹੋ ਗਿਆ ਹੈ। ਇਸ ਸੰਬੰਧੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਹੇਠ ਫੇਜ਼ 7 ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਰੇਹੜੀ-ਫੜ੍ਹੀ ਵਾਲਿਆਂ ਦੀ ਐਸੋਸੀਏਸ਼ਨ ਨਾਲ ਹੋਈ ਮੀਟਿੰਗ ਦੌਰਾਨ ਇਹ ਮਸਲਾ ਹੱਲ ਕਰ ਲਿਆ ਗਿਆ। ਇਸ ਮੀਟਿੰਗ ਦੌਰਾਨ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਵਿਸ਼ੇਸ਼ ਤੌਰ ਤੇ ਹਾਜਰ ਰਹੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਬੈਦਵਾਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਦੋਵਾਂ ਧਿਰਾਂ ਵਿਚਕਾਰ ਆਪਸੀ ਸਹਿਮਤੀ ਬਣੀ ਕਿ ਜਿਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਗਰ ਨਿਗਮ ਵੱਲੋਂ ਰਸੀਦਾਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਮਾਰਕੀਟ ਖੇਤਰ ਦੇ ਇੱਕ ਪਾਸੇ ਥਾਂ ਦਿੱਤੀ ਜਾਵੇਗੀ ਅਤੇ ਇਹ ਵਿਕਰੇਤਾ ਆਪਣੀਆਂ ਨਿਰਧਾਰਤ ਥਾਵਾਂ ਤੇ ਉਦੋਂ ਤੱਕ ਕੰਮ ਕਰ ਸਕਣਗੇ, ਜਿੰਨਾ ਸਮਾਂ ਉਨ੍ਹਾਂ ਦੀਆਂ ਨਗਰ ਨਿਗਮ ਦੀਆਂ ਰਸੀਦਾਂ ਤੇ ਦਰਜ ਹੈ। ਇਸ ਮੌਕੇ ਇਹ ਵੀ ਫੈਸਲਾ ਹੋਇਆ ਕਿ ਇਸ ਤੋਂ ਬਾਅਦ ਨਗਰ ਨਿਗਮ ਵੱਲੋਂ ਕੋਈ ਹੋਰ ਰਸੀਦ ਜਾਰੀ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਕੀਤੇ ਫੈਸਲੇ ਤਹਿਤ ਮਾਰਕੀਟ ਦੀ ਪਾਰਕਿੰਗ ਵਾਲੀ ਥਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਮਾਰਕੀਟ ਵਿੱਚ ਆਉਣ ਵਾਲੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਜਾਂ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਦੋਵਾਂ ਧਿਰਾਂ ਨੇ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਸਵਾਗਤ ਕੀਤਾ।
ਇਸ ਮੌਕੇ ਟਰੇਡਰਜ਼ ਕਮਿਸ਼ਨ ਵਿਧਾਨਸਭਾ ਹਲਕਾ ਮੁਹਾਲੀ ਦੇ ਚੇਅਰਮੈਨ ਅਕਬਿੰਦਰ ਸਿੰਘ ਗੋਸਲ ਨੇ ਕਿਹਾ ਕਿ ਵਪਾਰੀਆਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲ-ਜੁਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਸਿਆਸੀ ਏਜੰਡਿਆਂ ਨੂੰ ਆਪਣੇ ਭਾਈਚਾਰੇ ਵਿੱਚ ਵੰਡੀਆਂ ਪਾਉਣ ਦਾ ਮੌਕਾ ਨਹੀਂ ਦੇਣਾ ਚਾਹੀਦਾ। ਮੀਟਿੰਗ ਦੌਰਾਨ ਫੇਜ਼ 7 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਪਾਰਸ, ਗੁਰਮੁਖ ਵਾਲੀਆ, ਰਾਕੇਸ਼, ਵਪਾਰ ਮੰਡਲ ਦੇ ਬੂਥ ਇੰਚਾਰਜ ਸਰਬਜੀਤ ਸਿੰਘ ਪ੍ਰਿੰਸ (ਬੂਥ ਇੰਚਾਰਜ), ਦੀਪਕ ਬਾਂਸਲ, ਗਿਆਨ ਚੰਦ ਅਗਰਵਾਲ (ਸਾਬਕਾ ਐਮ.ਸੀ.), ਜੀ.ਬੀ. ਸਿੰਘ ਅਤੇ ਹੋਰ ਵਪਾਰੀ ਮੌਜੂਦ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
International3 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
