Mohali
ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮੁਹਾਲੀ ਪੁਲੀਸ ਵਲੋਂ ਫਲੈਗ ਮਾਰਚ
ਐਸ ਏ ਐਸ ਨਗਰ, 13 ਅਗਸਤ (ਸ.ਬ.) ਆਜਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮੁਹਾਲੀ ਪੁਲੀਸ ਵਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿੱਚ ਫਲੈਗ ਮਾਰਚ ਕੀਤਾ ਗਿਆ। ਮਾਰਚ ਦੀ ਅਗਵਾਈ ਕਰ ਰਹੇ ਡੀ ਐਸ ਪੀ ਸਿਟੀ 2 ਸ. ਹਰਸਿਮਰਜਨ ਸਿੰਘ ਬੱਲ ਨੇ ਦੱਸਿਆ ਕਿ ਐਸ ਐਸ ਪੀ ਸ੍ਰੀ ਦੀਪਕ ਪਰੀਕ ਦੀਆਂ ਹਿਦਾਇਤਾਂ ਤਹਿਤ ਸਬ ਡਿਵੀਜਨ 2 ਦੀ ਪੁਲੀਸ ਫੋਰਸ ਵਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਦਾ ਪੁਲੀਸ ਪ੍ਰਸ਼ਾਸ਼ਨ ਵਿੱਚ ਭਰੋਸਾ ਪੂਰੀ ਤਰ੍ਹਾਂ ਕਾਇਮ ਰਹੇ।
ਉਹਨਾਂ ਕਿਹਾ ਕਿ ਆਜਾਦੀ ਦਿਹਾੜੇ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੁਲੀਸ ਵਲੋਂ ਪਿਛਲੇ ਕਈ ਦਿਨਾਂ ਤੋਂ ਚੈਕਿਗ ਮੁਹਿੰਮ ਵੀ ਚਲਾਈ ਜਾ ਰਹੀ ਹੈ ਜਿਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਹਿਚਾਨ ਕਰਕੇ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਫਲੈਗ ਮਾਰਚ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਤੋਂ ਆਰੰਭ ਹੋਇਆ ਜਿਹੜਾ ਫੇਜ਼ 8, ਫੇਜ਼ 9, ਫੇਜ਼ 10, ਫੇਜ਼ 11 ਤੋਂ ਹੁੰਦਾ ਹੋਇਆ ਏਅਰ ਪੋਰਟ ਰੋਡ, ਆਈ ਟੀ ਸਿਟੀ ਤੋਂ ਗੁਰੂਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਦੇ ਸਾਮ੍ਹਣੇ ਸਮਾਪਤ ਹੋਇਆ। ਇਸ ਮੌਕੇ ਐਸ ਐਚ ਉ ਫੇਜ਼ 8 ਸz. ਰੁਪਿੰਦਰ ਸਿੰਘ, ਐਸ ਐਚ ਓ ਸz. ਗਗਨਦੀਪ ਸਿੰਘ, ਐਸ ਐਚ ਓ ਆਈ ਟੀ ਸਿਟੀ ਸਿਮਰ ਸ਼ੇਰਗਿਲ ਅਤੇ ਐਸ ਐਚ ਓ ਸz. ਜਸਪ੍ਰੀਤ ਸਿੰਘ ਕਾਹਲੋਂ ਸਮੇਤ ਸਮੂਹ ਥਾਣਿਆਂ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
Mohali
ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕਰਵਾ ਰਹੀ ਕੇਂਦਰ ਸਰਕਾਰ : ਹਰਚੰਦ ਸਿੰਘ ਬਰਸਟ
ਲਿਫਟਿੰਗ ਨਾ ਹੋਣ ਕਰਕੇ ਆਗਾਮੀ ਸਾਉਣੀ ਸੀਜਨ ਵਿੱਚ ਫਸਲ ਭੰਡਾਰਨ ਲਈ ਜਗ੍ਹਾ ਦੀ ਹੋ ਸਕਦੀ ਹੈ ਘਾਟ
ਐਸ ਏ ਐਸ ਨਗਰ, 10 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸz. ਹਰਚੰਦ ਸਿੰਘ ਬਰਸਟ ਨੇ ਕੇਂਦਰ ਸਰਕਾਰ ਤੇ ਇਲਜਾਮ ਲਗਾਇਆ ਹੈ ਕਿ ਕੇਂਦਰ ਸਰਕਾਰ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਲਿਫਟਿੰਗ ਨਾ ਹੋਣ ਕਰਕੇ ਆਗਾਮੀ ਸਾਉਣੀ ਸੀਜਨ ਵਿੱਚ ਫਸਲ ਭੰਡਾਰਨ ਲਈ ਜਗ੍ਹਾ ਦੀ ਘਾਟ ਹੋ ਸਕਦੀ ਹੈ ਜਿਸਦਾ ਸਿੱਧਾ ਅਸਰ ਕਿਸਾਨਾਂ, ਆੜ੍ਹਤੀਆਂ, ਰਾਇਸ ਮਿੱਲਰਾਂ ਸਮੇਤ ਸਾਰਿਆਂ ਤੇ ਪਵੇਗਾ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਚੌਲਾਂ ਦੇ ਭੰਡਾਰਨ ਕਰਕੇ ਜਗ੍ਹਾ ਦੀ ਭਾਰੀ ਘਾਟ ਹੈ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਚੌਲਾਂ ਦੀ ਚੁਕਾਈ ਵਿੱਚ ਕਮੀ ਆਉਣ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਉਹਨਾਂ ਕਿਹਾ ਕਿ 1 ਅਕਤੂਬਰ ਤੋਂ ਸਾਉਣੀ ਮੰਡੀਕਰਨ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ, ਜਦਕਿ ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਬਹੁਤ ਲੋੜ ਹੈ।
ਉਹਨਾਂ ਕਿਹਾ ਕਿ ਝੌਨੇ ਦੇ ਆਗਾਮੀ ਸੀਜਨ ਦੌਰਾਨ ਮੰਡੀਆਂ ਵਿੱਚ ਬੰਪਰ ਫਸਲ ਆਉਣ ਦੀ ਸੰਭਾਵਨਾ ਹੈ। ਪਿਛਲੇ ਸੀਜਨ 2023-24 ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ਤੇ ਕਰੀਬ 186.57 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਜਲਦ ਤੋਂ ਜਲਦ ਹੱਲ ਕਰਨ ਤੇ ਜ਼ੋਰ ਦੇਣਾ ਚਾਹੀਦਾ ਹੈ।
ਉਨ੍ਹਾਂ ਇਲਜਾਮ ਲਗਾਇਆ ਕਿ ਕੇਂਦਰ ਸਰਕਾਰ ਜਾਣਬੂਝ ਕੇ ਪੰਜਾਬ ਨੂੰ ਤੰਗ ਕਰਦੀ ਆ ਰਹੀ ਹੈ। ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ-ਮਜਦੂਰਾਂ ਨੂੰ ਮੁਆਵਜਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ, ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟਾਉਂਦਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਨਾ ਕਰਦੇ ਹੋਏ ਸੂਬੇ ਦੇ ਵਿਕਾਸ ਨੂੰ ਅਹਿਮੀਅਤ ਦੇਣੀ ਚਾਹੀਦੀ ਹੈ।
Mohali
ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰੇਗਾ ਪ੍ਰਸ਼ਾਸਨ
ਅੰਦਰੂਨੀ ਮਰੀਜ਼ਾਂ ਦੇ ਨਾਲ ਆਈ ਕਾਰਡ ਧਾਰਕ ਸਿਰਫ਼ ਇੱਕ ਵਿਅਕਤੀ ਨੂੰ ਹਾਜ਼ਰ ਰਹਿਣ ਦੀ ਇਜਾਜ਼ਤ ਹੋਵੇਗੀ
ਐਸ ਏ ਐਸ ਨਗਰ, 10 ਸਤੰਬਰ (ਸ.ਬ.) ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਦੀ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਾਲੀ ਵਿਖੇ ਜ਼ਿਲ੍ਹਾ ਸਿਹਤ ਬੋਰਡ ਦੇ ਗਠਨ ਕੀਤਾ ਗਿਆ ਹੈ ਜਿਸ ਵਲੋਂ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕੀਤਾ ਜਾਵੇਗਾ। ਬੋਰਡ ਦੀ ਅਗਵਾਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਕੀਤੀ ਜਾਵੇਗੀ ਜੋ ਇਸਦੇ ਚੇਅਰਪਰਸਨ ਹੋਣਗੇ ਜਦੋਂਕਿ ਐਸ ਐਸ ਪੀ, ਸਿਵਲ ਸਰਜਨ, ਪ੍ਰਿੰਸੀਪਲ, ਮੈਡੀਕਲ ਸੁਪਰਡੈਂਟ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ ਵਜੋਂ ਨਰਸਿੰਗ ਸਿਸਟਰ, ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਇਸਦੇ ਮੈਂਬਰ ਹੋਣਗੇ।
ਜ਼ਿਲ੍ਹਾ ਸਿਹਤ ਬੋਰਡ ਦੀ ਪਲੇਠੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਸੁਰੱਖਿਆ ਆਡਿਟ ਕਰਨ ਦੇ ਹੁਕਮ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸਥਾਨਕ ਪੱਧਰ ਤੇ ਬਣਾਈ ਜਾ ਰਹੀ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਾਲੀ ਹਸਪਤਾਲ ਸੁਰੱਖਿਆ ਅਤੇ ਹਿੰਸਾ ਰੋਕਥਾਮ ਕਮੇਟੀ ਵੱਲੋਂ ਸੁਰੱਖਿਆ ਆਡਿਟ ਕੀਤਾ ਜਾਵੇਗਾ। ਉਪ ਮੰਡਲ ਮੈਜਿਸਟ੍ਰੇਟਾਂ ਨੂੰ ਅਗਲੇ 10 ਦਿਨਾਂ ਤੱਕ ਸੁਰੱਖਿਆ ਆਡਿਟ ਮੁਕੰਮਲ ਕਰਨ ਲਈ ਇਨ੍ਹਾਂ ਸਾਰੀਆਂ ਸਿਹਤ ਸਹੂਲਤਾਂ ਦਾ ਨਿੱਜੀ ਤੌਰ ਤੇ ਦੌਰਾ ਕਰਨ ਲਈ ਕਿਹਾ ਗਿਆ ਹੈ।
ਉਹਨਾਂ ਕਿਹਾ ਕਿ ਇਨ੍ਹਾਂ ਸਿਹਤ ਸਹੂਲਤਾਂ ਤੇ ਪਹਿਲਾਂ ਤੋਂ ਹੀ ਲਗਾਏ ਗਏ ਸਾਰੇ ਸੀ ਸੀ ਟੀ ਵੀ ਕੈਮਰੇ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਵਾਧੂ ਲਾਈਟਾਂ ਦਾ ਪ੍ਰਬੰਧ ਕਰਕੇ ਹਨੇਰੇ ਕੋਨਿਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਜ਼ਿਆਦਾ ਚੱਲਣ ਵਾਲੀਆਂ ਸਿਹਤ ਸਹੂਲਤਾਂ ਵਿੱਚ ਆਈ ਪੀ ਡੀ ਮਰੀਜ਼ਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਨੂੰ ਇੱਕ ਸਿੰਗਲ ਪਾਸ ਜਾਰੀ ਕੀਤਾ ਜਾਵੇਗਾ, ਜਿਸ ਨਾਲ ਸਿਰਫ ਇੱਕ ਵਿਅਕਤੀ ਨੂੰ ਆਈ ਪੀ ਡੀ ਖੇਤਰ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ ਅਤੇ ਬਾਕੀ ਸੇਵਾਦਾਰ ਆਈ ਪੀ ਡੀ ਖੇਤਰ ਦੇ ਬਾਹਰ ਉਡੀਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ਼ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008’ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਸਾਰੀਆਂ ਸਿਹਤ ਸਹੂਲਤਾਂ ਵਿੱਚ ਐਕਟ ਦੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਇੱਕ ਡਿਸਪਲੇ ਬੋਰਡ ਲਗਾਇਆ ਜਾਵੇ, ਜਿਸ ਵਿੱਚ ਨਜ਼ਦੀਕੀ ਪੁਲੀਸ ਸਟੇਸ਼ਨਾਂ ਦੇ ਸੰਪਰਕ ਨੰਬਰ ਹੋਣਗੇ। ਉਨ੍ਹਾਂ ਕਿਹਾ ਕਿ ਰਾਤ ਦੀਆਂ ਡਿਊਟੀਆਂ ਦੌਰਾਨ ਹਸਪਤਾਲ ਦੇ ਵੱਖ-ਵੱਖ ਖੇਤਰਾਂ ਵਿੱਚ ਡਾਕਟਰਾਂ/ਨਰਸਾਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਤ ਦੇ ਸਮੇਂ ਜ਼ਿਆਦਾ ਚੱਲਣ ਵਾਲੇ ਸਾਰੇ ਹਸਪਤਾਲਾਂ ਵਿੱਚ ਨਿਯਮਤ ਸੁਰੱਖਿਆ ਗਸ਼ਤ ਕੀਤੀ ਜਾਵੇਗੀ।
ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਨੇ ਪਿਛਲੇ ਦਿਨਾਂ ਵਿੱਚ ਨਿੱਜੀ ਸਿਹਤ ਸੰਸਥਾਵਾਂ ਦੀ ਚੈਕਿੰਗ ਕੀਤੀ ਸੀ ਅਤੇ ਡਾਕਟਰਾਂ ਅਤੇ ਹੋਰ ਪੈਰਾਮੈਡਿਕ ਸਟਾਫ ਦੀ ਸੁਰੱਖਿਆ ਲਈ ਜ਼ਰੂਰੀ ਦਿਸ਼ਾ- ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਦਿਨ ਦੀ ਗਸ਼ਤ ਤੋਂ ਇਲਾਵਾ 10 ਅਹਿਮ ਥਾਵਾਂ ਤੇ ਰਾਤ ਦੀ ਵਿਸ਼ੇਸ਼ ਗਸ਼ਤ ਕੀਤੀ ਜਾਵੇਗੀ।
ਮੀਟਿੰਗ ਵਿੱਚ ਏ ਡੀ ਸੀ (ਡੀ) ਸੋਨਮ ਚੌਧਰੀ, ਸਿਵਲ ਸਰਜਨ ਡਾ. ਰੇਣੂ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ (ਏ ਆਈ ਐਮ ਐਸ ਮੁਹਾਲੀ) ਡਾ. ਭਵਨੀਤ ਭਾਰਤੀ, ਮੈਡੀਕਲ ਸੁਪਰਡੈਂਟ ਡਾ. ਨਵਦੀਪ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਐਸ ਡੀ ਐਮਜ਼ ਅਤੇ ਐਸ ਐਮ ਓਜ਼ ਵੀ ਹਾਜ਼ਰ ਸਨ।
Mohali
ਸੈਕਟਰ 66 ਦੇ ਪਾਰਕ ਵਿੱਚ ਬਣਾਏ ਜਾ ਰਹੇ ਠੇਕੇ ਦਾ ਮਾਮਲਾ ਭਖਿਆ
ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਠੇਕੇ ਨੂੰ ਚੁਕਵਾਉਣ ਲਈ ਏ ਡੀ ਸੀ ਨੂੰ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 10 ਸਤੰਬਰ (ਸ.ਬ.) ਸਥਾਨਕ ਸੈਕਟਰ 66 ਦੇ ਪਾਰਕ ਵਿੱਚ ਬਣ ਰਹੇ ਠੇਕੇ ਨੂੰ ਫੌਰੀ ਤੌਰ ਤੇ ਚੁਕਾਉਣ ਦੀ ਮੰਗ ਜੋਰ ਫੜ ਰਹੀ ਹੈ। ਇਸ ਸੰਬੰਧੀ ਅੱਜ ਸੈਕਟਰ 66 ਦੇ ਵਸਨੀਕਾਂ ਦੇ ਇੱਕ ਵਫਦ ਵਲੋਂ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਮੁਹਾਲੀ ਵਿਰਾਜ ਸ਼ਿਆਮ ਕਰਨ ਤਿੜਕੇ ਮੁਲਾਕਾਤ ਕਰਕੇ ਉਹਨਾਂ ਨੂੰ ਸੈਕਟਰ 66 ਵਿੱਚ ਗੈਰ ਕਾਨੂੰਨੀ ਢੰਗ ਨਾਲ ਖੋਲ੍ਹੇ ਜਾ ਰਹੇ ਠੇਕੇ ਨੂੰ ਚੁਕਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਨਰਪਿੰਦਰ ਸਿੰਘ ਰੰਗੀ ਕੌਂਸਲਰ, ਸੁਰਿੰਦਰ ਸਿੰਘ ਭੋਲਾ ਪ੍ਰਧਾਨ ਮੰਡੀ ਬੋਰਡ ਵੈਲਫੇਅਰ ਐਸੋਸੀਏਸ਼ਨ, ਰਾਮਪਾਲ ਮੰਡੀ ਬੋਰਡ ਇੰਦਰ, ਸੁਰਿੰਦਰ ਸਿੰਘ, ਰਮੇਸ਼ ਕੁਮਾਰ ਸ਼ਰਮਾ, ਦਲੀਪ ਕੁਮਾਰ, ਗੋਪਾਲ ਸਿੰਘ ਪ੍ਰਧਾਨ, ਸ਼ਿਵ ਮੰਦਿਰ ਕਮੇਟੀ, ਸਤਪਾਲ ਅਰੋੜਾ ਜਨਰਲ ਸੈਕਟਰੀ ਮੰਦਿਰ ਕਮੇਟੀ, ਸਤਪਾਲ ਤਿਆਗੀ ਵਾਈਸ ਪ੍ਰਧਾਨ, ਸ਼ਿਵ ਕੁਮਾਰ ਮੰਦਰ ਕਮੇਟੀ, ਕਾਲੀ ਚਰਨ ਜਾਇੰਟ ਸਕੱਤਰ, ਆਰ ਕੇ ਸ਼ਰਮਾ ਮੰਡੀ ਬੋਰਡ ਮੈਂਬਰ, ਸੁਸ਼ੀਲ ਛਿੱਬੜ ਸਲਾਹਕਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਸੈਕਟਰ 66 ਵਿੱਚ ਗੈਰ ਕਾਨੂੰਨੀ ਢੰਗ ਨਾਲ ਠੇਕਾ ਖੋਲ੍ਹਣ ਦੇ ਯਤਨ ਚੱਲ ਰਹੇ ਹਨ ਅਤੇ ਇਸ ਵਾਸਤੇ ਅੱਧਾ ਅਧੂਰਾ ਢਾਂਚਾ ਵੀ ਤਿਆਰ ਕਰ ਦਿੱਤਾ ਗਿਆ ਹੈ। ਇਸ ਠੇਕੇ ਨੂੰ ਖੋਲਣ ਲਈ ਸਾਰੇ ਨਿਯਮਾਂ ਅਤੇ ਕਾਨੂੰਨਾਂ ਨੂੰ ਛਿੱਕੇ ਟੰਗਿਆ ਗਿਆ ਕਿਉਂਕਿ ਸਭ ਤੋਂ ਪਹਿਲਾਂ ਤਾਂ ਇਹ ਠੇਕਾ ਪਾਰਕ ਦੀ ਥਾਂ ਵਿੱਚ ਬਣਾਇਆ ਜਾ ਰਿਹਾ ਹੈ ਜੋ ਕਿ ਗਲਤ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਠੇਕਾ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਦੇ ਹੇਠਾਂ ਬਣਾਇਆ ਗਿਆ ਹੈ ਅਤੇ ਇਸ ਨਾਲ ਕਦੇ ਵੀ ਇਥੇ ਵੱਡਾ ਹਾਦਸਾ ਵਾਪਰ ਸਕਦਾ ਹੈ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਪੂਰੇ ਇਲਾਕੇ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਇੱਥੇ ਠੇਕਾ ਖੋਲ੍ਹਣ ਦਾ ਵਿਰੋਧ ਕਰ ਰਹੀਆਂ ਹਨ ਜਿਹਨਾਂ ਵਿੱਚ ਪੁਲੀਸ ਕਲੋਨੀ ਦੇ ਵਸਨੀਕ ਵੀ ਸ਼ਾਮਿਲ ਹਨ ਜਦੋਂਕਿ ਨਿਯਮਾਂ ਅਨੁਸਾਰ ਕਿਸੇ ਵੀ ਥਾਂ ਠੇਕਾ ਖੋਲ੍ਹਣ ਲਈ ਵਸਨੀਕਾਂ ਅਤੇ ਜਥੇਬੰਦੀਆਂ ਤੋਂ ਐਨ ਓਸ ਸੀ ਲੈਣੀ ਲਾਜ਼ਮੀ ਹੁੰਦੀ ਹੈ ਜੋ ਨਹੀਂ ਲਈ ਗਈ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇੱਕ ਹੋਰ ਅਹਿਮ ਗੱਲ ਇਹ ਹੈ ਕਿ ਜਿੱਥੇ ਇਹ ਠੇਕਾ ਖੋਲਿਆ ਜਾ ਰਿਹਾ ਹੈ ਉਸ ਦੇ 400 ਮੀਟਰ ਦੇ ਘੇਰੇ ਵਿੱਚ ਮੰਦਰ ਅਤੇ ਸਕੂਲ ਬਣੇ ਹੋਏ ਹਨ। ਇਸ ਤੋਂ ਇਲਾਵਾ ਇੱਥੇ ਮਹਿਲਾਵਾਂ ਅਤੇ ਬੱਚੇ ਸੈਰ ਕਰਦੇ ਹਨ ਜਿਨਾਂ ਦੀ ਸੁਰੱਖਿਆ ਨੂੰ ਠੇਕਾ ਖੋਲਣ ਨਾਲ ਖਤਰਾ ਪੈਦਾ ਹੋ ਸਕਦਾ ਹੈ। ਇਹ ਪੂਰਾ ਇਲਾਕਾ ਰਿਹਾਇਸ਼ੀ ਹੈ ਅਤੇ ਇੱਥੇ ਠੇਕਾ ਨਹੀਂ ਖੋਲਿਆ ਜਾ ਸਕਦਾ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਠੇਕੇ ਖਿਲਾਫ ਇਲਾਕੇ ਦੀਆਂ ਜਥੇਬੰਦੀਆਂ ਅਤੇ ਵਸਨੀਕਾਂ ਨੇ ਬੀਤੇ ਐਤਵਾਰ ਧਰਨਾ ਵੀ ਦਿੱਤਾ ਸੀ ਜਿਸ ਵਿੱਚ ਇਸ ਠੇਕੇ ਨੂੰ ਫੌਰੀ ਤੌਰ ਤੇ ਚੁੱਕਣ ਦੀ ਮੰਗ ਕੀਤੀ ਗਈ ਸੀ ਅਤੇ ਫੇਜ਼ 11 ਦੇ ਐਸ ਐਚ ਓ ਵਲੋਂ ਭਰੋਸਾ ਤੇ ਜਿੰਮੇਵਾਰੀ ਚੁੱਕਣ ਤੋਂ ਬਾਅਦ ਇਹ ਧਰਨਾ ਹਟਾਇਆ ਗਿਆ ਸੀ ਪਰ ਹਾਲੇ ਵੀ ਇਸ ਦਾ ਢਾਂਚਾ ਇੱਥੋਂ ਨਹੀਂ ਹਟਾਇਆ ਗਿਆ ਹੈ।
ਵਫਦ ਨੇ ਏ ਡੀ ਸੀ ਤੋਂ ਮੰਗ ਕੀਤੀ ਕਿ ਇਲਾਕੇ ਦੇ ਵਸਨੀਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਠੇਕੇਦਾਰ ਨੂੰ ਹਦਾਇਤਾਂ ਕੀਤੀਆਂ ਜਾਂਣ ਕਿ ਉਹ ਇੱਥੋਂ ਫੌਰੀ ਤੌਰ ਤੇ ਠੇਕੇ ਦਾ ਸਮਾਨ ਅਤੇ ਬਣਿਆ ਹੋਇਆ ਢਾਂਚਾ ਹਟਾਏ ਜੋ ਲੋਕਾਂ ਵਿੱਚ ਵੱਧ ਰਿਹਾ ਰੋਸ ਖਤਮ ਹੋ ਸਕੇ।
-
International2 months ago
ਚੀਨ ਵਿੱਚ ਤੂਫਾਨ ਗਾਏਮੀ ਦਾ ਕਹਿਰ, ਦੋ ਵਿਅਕਤੀਆਂ ਦੀ ਮੌਤ, 201 ਜ਼ਖਮੀ
-
Chandigarh2 months ago
ਕੇਂਦਰ ਸਰਕਾਰ ਦੇ ਬਜਟ ਨੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ : ਬੀਬੀ ਅਮਨਜੋਤ ਰਾਮੂੰਵਾਲੀਆ
-
Chandigarh2 months ago
ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ਤੇ ਸੜਕ ਹਾਦਸਾ
-
Chandigarh2 months ago
ਸਰਕਾਰ ਨੇ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ
-
International1 month ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International2 months ago
ਓਲੰਪਿਕ ਤੋਂ ਠੀਕ ਪਹਿਲਾਂ ਫਰਾਂਸ ਵਿੱਚ ਵੱਡਾ ਹਮਲਾ
-
Chandigarh2 months ago
ਚੰਡੀਗੜ੍ਹ ਵਿੱਚ ਐਮ ਬੀ ਬੀ ਐਸ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
-
International2 months ago
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ