National
ਪੈਰਾ ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ 18 ਮਹੀਨਿਆਂ ਲਈ ਮੁਅੱਤਲ
ਨਵੀਂ ਦਿੱਲੀ, 13 ਅਗਸਤ (ਸ.ਬ.) ਟੋਕਿਓ ਸੋਨ ਤਗ਼ਮਾ ਜੇਤੂ ਪੈਰਾ ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ਪੈਰਿਸ ਪੈਰਾਓਲੰਪਿਕ ਵਿਚ ਆਪਣਾ ਖ਼ਿਤਾਬ ਬਰਕਰਾਰ ਨਹੀਂ ਰੱਖ ਸਕੇਗਾ, ਕਿਉਂਕਿ ਉਸ ਨੂੰ ਬੀਡਬਲਯੂਏਐਫ਼ ਨੇ ਡੋਪਿੰਗ ਨਿਯਮਾਂ ਦੇ ਤਹਿਤ ਉਲੰਘਣਾ ਕਰਨ ਤੇ 18 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਬੀਡਬਲਯੂਏਐਫ਼ ਨੇ ਇਕ ਬਿਆਨ ਵਿਚ ਕਿਹਾ ਕਿ ਬੈਡਮਿੰਟਨ ਮਹਾਂਸੰਘ ਇਸਦੀ ਪੁਸ਼ਟੀ ਕਰਦਾ ਹੈ, ਪ੍ਰਮੋਦ ਭਗਤ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਉਹ ਪੈਰਿਸ ਪੈਰਾਓਲੰਪਿਕ ਨਹੀਂ ਖੇਡੇਗਾ। ਇਸ ਵਿਚ ਕਿਹਾ ਗਿਆ ਹੈ ਕਿ ਮਾਰਚ 2024 ਨੂੰ ਸੀਏਐਸ ਡੋਪਿੰਗ ਵਿਰੋਧੀ ਡਿਵਿਜ਼ਨ ਨੇ ਭਗਤ ਨੂੰ ਬੀਡਬਲਯੂਏਐਫ਼ ਦੇ ਨਿਯਮਾਂ ਤਹਿਤ ਦੋਸ਼ੀ ਪਾਇਆ ਹੈ। ਉਹ ਇਕ ਸਾਲ ਵਿਚ ਤਿੰਨ ਵਾਰ ਆਪਣਾ ਠਿਕਾਣਾ ਦੱਸਣ ਵਿਚ ਨਾਕਾਮਯਾਬ ਰਿਹਾ ਹੈ।
36 ਸਾਲਾਂ ਖਿਡਾਰੀ ਨੇ ਇਸ ਫ਼ੈਸਲੇ ਖ਼ਿਲਾਫ਼ ਅਪੀਲ ਕੀਤੀ ਸੀ ਜੋ ਕਿ ਪਿਛਲੇ ਮਹੀਨੇ ਖ਼ਾਰਜ ਕਰ ਦਿੱਤੀ ਗਈ ਸੀ। ਬਿਆਨ ਮੁਤਾਬਗ ਇਹ ਮੁਅੱਤਲੀ ਸਤੰਬਰ 2025 ਤੱਕ ਲਾਗੂ ਰਹੇਗੀ। ਭਾਰਤੀ ਪੈਰਾ ਬੈਡਮਿੰਟਨ ਦੇ ਮੁੱਖ ਕੋਚ ਗੌਰਵ ਖੰਨਾ ਨੇ ਕਿਹਾ ਕਿ ਇਹ ਕਾਫ਼ ਦੁਖਦਾਈ ਅਤੇ ਮੰਦਭਾਗਾ ਹੈ, ਖਿਡਾਰੀ ਪੈਰਾ ਓਲੰਪਿਕ ਵਿਚ ਤਗ਼ਮੇ ਦੀ ਇਕ ਉਮੀਦ ਸੀ। ਉਹ ਇਕ ਯੋਧਾ ਹੈ ਮੈਨੂੰ ਵਿਸ਼ਵਾਸ ਹੈ ਕਿ ਉਹ ਮਜ਼ਬੂਤੀ ਨਾਲ ਵਾਪਸੀ ਕਰੇਗਾ।
National
ਅਰਵਿੰਦ ਕੇਜਰੀਵਾਲ ਨੇ ਦਾਖ਼ਲ ਕੀਤਾ ਆਪਣਾ ਨਾਮਜ਼ਦਗੀ ਪੱਤਰ
ਨਵੀਂ ਦਿੱਲੀ, 15 ਜਨਵਰੀ (ਸ.ਬ.) ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ। ਇਸ ਦੌਰਾਨ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਕਈ ਸਮਰਥਕ ਉਨ੍ਹਾਂ ਨਾਲ ਮੌਜੂਦ ਸਨ।
ਉਨ੍ਹਾਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਕੇਜਰੀਵਾਲ ਨੇ ਲੋਕਾਂ ਨੂੰ ਕੰਮ ਕਰਨ ਵਾਲੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇੱਕ ਪਾਸੇ ਵਰਕਿੰਗ ਪਾਰਟੀ ਹੈ ਅਤੇ ਦੂਜੇ ਪਾਸੇ ਗਾਲਾਂ ਕੱਢਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਦਸ ਸਾਲਾਂ ਦੇ ਆਪਣੇ ਕੰਮ ਅਤੇ ਅਗਲੇ ਪੰਜ ਸਾਲਾਂ ਵਿੱਚ ਕੀ ਕਰਾਂਗੇ, ਦੇ ਆਧਾਰ ਤੇ ਚੋਣਾਂ ਲੜ ਰਹੇ ਹਾਂ।
ਨਾਮਜ਼ਦਗੀ ਲਈ ਰਵਾਨਾ ਹੋਣ ਤੋਂ ਪਹਿਲਾਂ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾ ਰਹੇ ਹਨ। ਇਸ ਦੌਰਾਨ ਦਿੱਲੀ ਦੇ ਹਰ ਕੋਨੇ ਤੋਂ ਮਾਵਾਂ ਅਤੇ ਭੈਣਾਂ ਇੱਥੇ ਇਕੱਠੀਆਂ ਹੋਈਆਂ ਹਨ। ਇਹ ਸਾਰੇ ਮੇਰੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਣਗੇ। ਉਨ੍ਹਾਂ ਕਿਹਾ ਕਿ ਹਰ ਕੋਈ ਜਿੱਥੇ ਵੀ ਹੋਵੇ, ਆਪਣੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਮੈਨੂੰ ਉਥੋਂ ਹੀ ਭੇਜਣ ਤਾਂ ਜੋ ਇਸ ਵਾਰ ਵੀ ਇਤਿਹਾਸਕ ਜਿੱਤ ਪ੍ਰਾਪਤ ਹੋਵੇ। ਇਸ ਤੋਂ ਬਾਅਦ ਉਹ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਗਏ ਅਤੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 70 ਸੀਟਾਂ ਲਈ ਵੋਟਿੰਗ 5 ਫਰਵਰੀ ਨੂੰ ਇੱਕ ਪੜਾਅ ਵਿੱਚ ਹੋਵੇਗੀ, ਜਦੋਂ ਕਿ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
National
ਕਈ ਵਾਹਨਾਂ ਦੀ ਟੱਕਰ ਦੌਰਾਨ 3 ਵਿਅਕਤੀਆਂ ਦੀ ਮੌਤ, 15 ਜ਼ਖ਼ਮੀ
ਠਾਣੇ, 15 ਜਨਵਰੀ (ਸ.ਬ.) ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਅੱਜ ਤੜਕੇ ਮੁੰਬਈ-ਆਗਰਾ ਹਾਈਵੇਅ ਤੇ ਇੱਕ ਆਟੋ-ਰਿਕਸ਼ਾ ਦੀ ਬੱਸ ਅਤੇ ਕਈ ਹੋਰ ਵਾਹਨਾਂ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਵਿਅਕਤੀ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੂਚਨਾ ਮੌਕੇ ਤੇ ਪਹੁੰਚੀ ਪੁਲੀਸ ਵਲੋਂ ਦਿੱਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਤੜਕੇ ਸਵੇਰੇ 4.15 ਵਜੇ ਸ਼ਾਹਪੁਰ ਤਾਲੁਕਾ ਦੇ ਘੋਟੇਘਰ ਪਿੰਡ ਦੇ ਖਿਨਾਵਾਲੀ ਪੁਲ ਨੇੜੇ ਵਾਪਰਿਆ ਹੈ।
ਸ਼ਾਹਪੁਰ ਪੁਲੀਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਆਟੋ-ਰਿਕਸ਼ਾ ਚਾਲਕ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਸੀ। ਨਤੀਜੇ ਵਜੋਂ ਗੱਡੀ ਡਿਵਾਈਡਰ ਨਾਲ ਟਕਰਾ ਗਈ ਅਤੇ ਉਲਟ ਲੇਨ ਵਿੱਚ ਚਲੀ ਗਈ। ਇਸ ਤੋਂ ਬਾਅਦ ਉਹ ਇੱਕ ਨਿੱਜੀ ਬੱਸ, ਦੋ ਕਾਰਾਂ ਅਤੇ ਇੱਕ ਟੈਂਪੂ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਬੱਸ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਆਟੋ-ਰਿਕਸ਼ਾ ਚਾਲਕ ਸਮੇਤ 15 ਵਿਅਕਤੀ ਜ਼ਖ਼ਮੀ ਹੋ ਗਏ।
ਅਧਿਕਾਰੀ ਨੇ ਦੱਸਿਆ ਕਿ ਬੱਸ ਨਾਸਿਕ ਤੋਂ ਮੁੰਬਈ ਜਾ ਰਹੀ ਸੀ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲੀਸ ਆਫ਼ਤ ਪ੍ਰਬੰਧਨ ਬਚਾਅ ਟੀਮ ਦੇ ਨਾਲ ਮੌਕੇ ਤੇ ਪਹੁੰਚ ਗਈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਸ਼ਾਹਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
National
ਪ੍ਰੇਮੀ ਨਾਲ ਵਿਆਹ ਕਰਵਾਉਣ ਤੇ ਅੜੀ ਧੀ ਦਾ ਪਿਤਾ ਵੱਲੋਂ ਗੋਲੀਆਂ ਮਾਰ ਕੇ ਕਤਲ
ਗਵਾਲੀਅਰ, 15 ਜਨਵਰੀ (ਸ.ਬ.) ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਦੇ ਮਹਾਰਾਜ ਪੁਰਾ ਥਾਣਾ ਖੇਤਰ ਦੇ ਆਦਰਸ਼ ਨਗਰ ਵਿਚ ਇਕ ਪਿਤਾ ਨੇ ਆਪਣੀ ਧੀ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ। ਚਾਰ ਦਿਨਾਂ ਬਾਅਦ ਧੀ ਦਾ ਵਿਆਹ ਹੋਣਾ ਸੀ। ਪੁਲੀਸ ਮੁਤਾਬਕ ਆਦਰਸ਼ ਨਗਰ ਦੀ ਰਹਿਣ ਵਾਲੀ ਤਨੂ ਗੁਰਜਰ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਤੇ ਅੜੀ ਹੋਈ ਸੀ। ਉਥੇ ਹੀ ਪਿਤਾ ਨੇ ਸਮੁੰਦਰੀ ਫ਼ੌਜ ਵਿੱਚ ਤਾਇਨਾਤ ਇਕ ਨੌਜਵਾਨ ਨਾਲ ਉਸ ਦਾ ਰਿਸ਼ਤਾ ਤੈਅ ਕੀਤਾ ਸੀ। ਚਾਰ ਦਿਨਾਂ ਬਾਅਦ ਉਸ ਦਾ ਵਿਆਹ ਹੋਣਾ ਸੀ।
ਉਥੇ ਹੀ ਲੜਕੀ ਨਾਲ ਝਗੜੇ ਦੇ ਚਲਦੇ ਪੁਲੀਸ ਨੇ ਉਸ ਦੀ ਕੌਂਸਲਿੰਗ ਵੀ ਕੀਤੀ ਸੀ। ਨਾ ਮੰਨਣ ਤੇ ਗੁੱਸੇ ਵਿਚ ਪਿਤਾ ਮਹੇਸ਼ ਗੁਰਜਰ ਜੋ ਕਿ ਹਾਈਵੇ ਤੇ ਢਾਬਾ ਚਲਾਉਂਦਾ ਹੈ, ਨੇ ਬੀਤੀ ਰਾਤ ਆਪਣੇ ਚਚੇਰੇ ਭਰਾ ਨਾਲ ਮਿਲ ਕੇ ਤਨੂ ਦੇ ਚਾਰ ਗੋਲੀਆਂ ਮਾਰ ਦਿਤੀਆਂ, ਜਿਸ ਕਾਰਨ ਤਨੂ ਦੀ ਮੌਤ ਹੋ ਗਈ। ਬਾਅਦ ਵਿੱਚ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਪਿਤਾ ਮਹੇਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਉਸ ਦਾ ਚਚੇਰਾ ਭਰਾ ਰਾਹੁਲ ਅਜੇ ਫ਼ਰਾਰ ਹੈ। ਪੁਲੀਸ ਉਸ ਦੀ ਭਾਲ ਕਰ ਰਹੀ ਹੈ।
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
-
Mohali1 month ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
Mohali2 months ago
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈਇਛੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ