Chandigarh
25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਸੁਖਬੀਰ ਬਾਦਲ ਤੋਂ ਹੁਣ 25 ਲੀਡਰ ਵੀ ਨਹੀਂ ਹੋ ਰਹੇ ਇਕੱਠੇ : ਭਗਵੰਤ ਸਿੰਘ ਮਾਨ
ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ ਹੋਣ ਦਾ ਦਾਅਵਾ
ਚੰਡੀਗੜ੍ਹ, 13 ਅਗਸਤ (ਸ.ਬ.) ਪੰਜਾਬ ਦੇ ਮੁੱਖ ਮਤਰੀ ਸz. ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ ਹੋ ਗਿਆ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀ ਹਾਸਲ ਕਰਨ ਲਈ ਤਿਆਰੀ ਕਰ ਰਹੇ ਹਨ।
ਸੈਕਟਰ-35 ਵਿਖੇ ਸਥਿਤ ਮਿਉਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੋਜ਼ਗਾਰ ਕਰਨ ਦੀ ਬਜਾਏ ਪੰਜਾਬ ਵਿੱਚ ਹੀ ਨੌਕਰੀ ਕਰਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਏਸੇ ਕਰਕੇ ਵਤਨ ਵਾਪਸੀ ਕਰ ਰਹੇ ਹਨ ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਮੁੱਖ ਮੰਤਰੀ ਨੇ ਅੱਜ ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਕੂਲ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਸਮਾਜਿਕ ਸੁਰੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਕਰ ਤੇ ਆਬਕਾਰੀ, ਸਿਹਤ ਤੇ ਪਰਿਵਾਰ ਭਲਾਈ, ਵਿੱਤ ਵਿਭਾਗ, ਉਦਯੋਗ ਤੇ ਵਪਾਰ ਅਤੇ ਪਸ਼ੂ ਪਾਲਣ ਵਿਭਾਗ ਦੇ ਨਵੇਂ ਭਰਤੀ ਹੋਏ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਅਜਿਹੇ ਲੀਡਰਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਰਹੀ ਜਿਨ੍ਹਾਂ ਨੇ ਸਿਸਟਮ ਦਾ ਭੱਠਾ ਬਿਠਾ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ ਪਰ ਇਸ ਵੇਲੇ ਉਸ ਦੀ ਹਾਲਾਤ ਏਨੀ ਹਾਸੋਹੀਣੀ ਹੋ ਗਈ ਹੈ ਕਿ ਉਸ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਹਾਸ਼ੀਏ ਉਤੇ ਧੱਕੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫੀ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ। ਇਸ ਮੌਕੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Chandigarh
ਚਾਇਨਾ ਡੋਰ ਦੀ ਵਿਕਰੀ ਤੱਕ ਨਾ ਰੋਕ ਸਕਣ ਵਾਲੀ ਸਰਕਾਰ ਨਸ਼ਿਆਂ ਅਤੇ ਅਪਰਾਧਾਂ ਤੇ ਕਿਵੇਂ ਕਾਬੂ ਕਰੇਗੀ : ਅਮਨਜੋਤ ਰਾਮੂੰਵਾਲੀਆ
ਚੰਡੀਗੜ, 14ਜਨਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਹੈ ਕਿ ਸੂਬੇ ਵਿੱਚ ਲੋਕ ਚਾਇਨਾ ਡੋਰ ਨਾਲ ਹੋ ਰਹੇ ਹਾਦਸਿਆਂ ਕਾਰਨ ਤ੍ਰਾਹੀ-ਤ੍ਰਾਹੀ ਕਰ ਰਹੇ ਹਨ। ਲੋਹੜੀ ਦੇ ਤਿਉਹਾਰ ਤੇ ਹੋਈ ਪਤੰਗਬਾਜ਼ੀ ਦੌਰਾਨ ਮਨਚਲਿਆਂ ਵੱਲੋਂ ਧੜੱਲੇ ਨਾਲ਼ ਵਰਤੀ ਚਾਈਨਾ ਡੋਰ ਕਾਰਨ ਕੱਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਕਈ ਥਾਵਾਂ ਤੋਂ ਲੋਕਾਂ ਦੇ ਜ਼ਖਮੀ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਅਤੇ ਦੂਜੇ ਪਾਸੇ ਸਰਕਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ।
ਉਹਨਾਂ ਕਿਹਾ ਕਿ ਆਪ ਸਰਕਾਰ ਨੇ ਪੂਰੇ ਜੋਰ ਨਾਲ ਐਲਾਨ ਕੀਤਾ ਸੀ ਉਹ ਚਾਇਨਾ ਡੋਰ ਨਹੀਂ ਵਿਕਣ ਦੇਵੇਗੀ, ਪਰ ਸਰਕਾਰ ਦਾ ਇਹ ਐਲਾਨ ਹਵਾ ਹਵਾਈ ਹੀ ਸਾਬਿਤ ਹੋਇਆ ਹੈ ਅਤੇ ਚਾਈਨਾ ਡੋਰ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ। ਉਹਨਾਂ ਕਿਹਾ ਕਿ ਗੱਪੀਆਂ ਦੀ ਇਹ ਸਰਕਾਰ ਜੋ ਦੁਕਾਨਾਂ ਤੇ ਖੁੱਲੇਆਮ ਵਿਕਦੀ ਇਸ ਡੋਰ ਦੀ ਵਿਕਰੀ ਰੋਕਣ ਵਿੱਚ ਨਾਕਾਮ ਸਾਬਿਤ ਹੋਈ ਹੈ ਉਹ ਸੂਬੇ ਵਿੱਚ ਵੱਡੇ ਪੱਧਰ ਤੇ ਹੁੰਦੀ ਨਸ਼ਿਆਂ ਦੀ ਵਿਕਰੀ ਤੇ ਕਿਵੇਂ ਕਾਬੂ ਕਰੇਗੀ।
ਉਹਨਾਂ ਕਿਹਾ ਕਿ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ ਨਸ਼ਾ ਪਹਿਲਾਂ ਨਾਲੋਂ ਜ਼ਿਆਦਾ ਵਧਿਆ ਹੈ ਅਤੇ ਅਪਰਾਧਿਕ ਘਟਨਾਵਾਂ ਵਿੱਚ ਵੀ ਬੇਤਹਾਸ਼ਾ ਵਾਧਾ ਹੋਇਆ ਹੈ,ਜੋ ਪੰਜਾਬ ਦੀ ਜਨਤਾ ਸਾਹਮਣੇ ਹੈ।
ਉਹਨਾਂ ਕਿਹਾ ਕਿ ਗੱਲਾਂ ਦੇ ਕੜਾਹ ਕਰਨ ਵਾਲੀ ਸਰਕਾਰ ਤੋਂ ਦਿੱਲੀ ਦੇ ਲੋਕਾਂ ਦਾ ਵੀ ਮੋਹ ਭੰਗ ਹੋ ਗਿਆ ਹੈ ਅਤੇ ਪੰਜਾਬ ਵਾਸੀ ਵੀ ਹੁਣ ਪਛਤਾ ਰਹੇ ਹਨ, ਕਿ ਉਹ ਛਲਾਵੇ ਵਿੱਚ ਆ ਗਏ।
Chandigarh
ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ
ਚੰਡੀਗੜ੍ਹ, 11 ਜਨਵਰੀ (ਸ.ਬ.) ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਾਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਚੋਣ ਮੌਕੇ ਹਾਜਿਰ ਮੈਂਬਰਾਂ ਨੇ ਸ਼੍ਰੀ ਅਸ਼ਵਨੀ ਚਾਵਲਾ (ਸੱਚ ਕਹੂੰ) ਨੂੰ ਸਰਵਸੰਮਤੀ ਨਾਲ ਬਿਨਾ ਮੁਕਾਬਲਾ ਪ੍ਰਧਾਨ ਚੁਣ ਲਿਆ।
ਇਸ ਦੌਰਾਨ ਅਮਿਤ ਕੁਮਾਰ ਪਾਂਡੇ ਨੂੰ ਸੀਨੀਅਰ ਮੀਤ ਪ੍ਰਧਾਨ ਦੀਪਕ ਸ਼ਰਮਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਚੋਣ ਦੌਰਾਨ ਪ੍ਰੈਸ ਗੈਲਰੀ ਤੇ ਪਹਿਲਾਂ ਕਾਬਜ਼ ਰਹੇ ਧੜੇ ਦੇ 9 ਮੈਂਬਰਾਂ ਵਲੋਂ ਪ੍ਰਧਾਨ ਦੇ ਅਹੁਦੇ ਲਈ ਅਸ਼ਵਨੀ ਚਾਵਲਾ ਦਾ ਸਮਰਥਨ ਕੀਤਾ ਗਿਆ ਪੰਰਤੂ ਬਾਕੀ ਅਹੁਦੇਦਾਰਾਂ ਦੇ ਨਾਮ ਤੇ ਸਹਿਮਤੀ ਨਹੀ ਬਣੀ ਅਤੇ ਇਹਨਾਂ ਨੂੰ ਬਹੁਸੰਮਤੀ ਨਾਲ ਚੁਣਿਆ ਗਿਆ। ਇਸ ਦੌਰਾਨ ਕਾਬਿਜ ਧੜੇ ਦੇ ਮੈਂਬਰ ਚੋਣ ਮੀਟਿੰਗ ਛੱਡ ਕੇ ਚਲੇ ਗਏ।
ਇਸਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਵੋਟਿੰਗ ਕਰਵਾਉਣ ਲਈ ਹਾਜ਼ਰ ਮੀਟਿੰਗ ਮੈਂਬਰਾਂ ਤੋਂ ਸਹਿਮਤੀ ਮੰਗੀ ਤਾਂ ਮੀਟਿੰਗ ਵਿੱਚ ਹਾਜਿਰ 18 ਮੈਂਬਰਾਂ ਵਲੋਂ ਚਾਵਲਾ-ਪਾਂਡੇ ਪੈਨਲ ਦੇ ਉਮੀਦਵਾਰਾਂ ਨੂੰ ਸਹਿਮਤੀ ਦਿੱਤੀ ਗਈ ਅਤੇ ਵਿਰੋਧ ਕਰਨ ਵਾਲੇ 9 ਮੈਂਬਰ ਇਹ ਕਹਿ ਕੇ ਚਲੇ ਗਏ ਕਿ ਉਹ ਸਹਿਮਤ ਨਹੀਂ ਹਨ।
ਇਸ ਮੌਕੇ ਪੰਕਜ ਕਪਾਹੀ, ਕਰਨ ਕਪੂਰ, ਪਰਮਿੰਦਰ ਸਿੰਘ ਜੱਟਪੁਰੀ, ਮੈਡਮ ਅਕਾਂਸ਼ਾ ਸਕਸੈਨਾ, ਨੇਹਾ ਸ਼ਰਮਾ, ਮਨੋਜ ਕੁਮਾਰ, ਨਰੇਸ਼ ਸ਼ਰਮਾ, ਮਨੋਜ ਜੋਸ਼ੀ, ਵਨੀਤ ਕਪੂਰ, ਵਿਜੇ ਡਾਵਰ, ਬਿਭੋਰ ਮੋਹਨ, ਨਵੀਨ ਸੇਠੀ, ਅਨਮੋਲ ਗੁਲਾਟੀ, ਵਿਸ਼ਾਲ ਪਾਠਕ, ਅੰਕੁਸ਼ ਮਹਾਜਨ ਵੀ ਮੌਜੂਦ ਸਨ।
Chandigarh
ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਖਰੜ ਦੇ ਵਸਨੀਕ ਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ
ਚੰਡੀਗੜ੍ਹ, 10 ਜਨਵਰੀ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ. ਟੀ. ਆਈ. ਦਾਖਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਆਰ ਟੀ ਆਈ ਕਮਿਸ਼ਨ ਦੇ ਹੁਕਮਾਂ ਅਨੁਸਾਰ ਮਿਤੀ 8 ਜਨਵਰੀ 2025 ਨੂੰ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਸੈਕਿੰਡ ਅਪੀਲ ਤਹਿਤ ਦਾਇਰ 200 ਦੇ ਕਰੀਬ ਆਰ. ਟੀ. ਆਈ. ਸਬੰਧੀ ਕੇਸਾਂ ਵਿਚੋਂ 70 ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜਿੰਦਰ ਸਿੰਘ ਵੱਲੋਂ ਮਨਘੜਤ ਕਿਸਮ ਦੀਆਂ ਆਰ. ਟੀ. ਆਈ. ਰਾਹੀਂ ਸਰਕਾਰੀ ਕਰਮਚਾਰੀ, ਅਧਿਕਾਰੀਆਂ ਅਤੇ ਸਰਕਾਰੀ ਕੰਮ-ਕਾਜ਼ ਨੂੰ ਆਰ.ਟੀ.ਆਈ. ਐਕਟ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਮਿਸ਼ਨ ਵੱਲੋਂ ਵਾਰ-ਵਾਰ ਇੰਨ੍ਹਾਂ ਆਰ. ਟੀ. ਆਈ. ਦੇ ਜਨਹਿਤ ਵਿੱਚ ਵਰਤੋਂ ਸਬੰਧੀ ਪੁੱਛਿਆ ਗਿਆ ਜਿਸ ਦਾ ਮਨਜਿੰਦਰ ਸਿੰਘ ਵੱਲੋਂ ਕੋਈ ਵੀ ਜਵਾਬ ਨਹੀ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਉੱਚ ਅਦਾਲਤਾਂ ਵੱਲੋਂ ਅਤੀਤ ਵਿੱਚ ਇਸ ਤਰ੍ਹਾਂ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਦਿੱਤੇ ਗਏ ਫੈਸਲਿਆਂ ਦੀ ਰੌਸ਼ਨੀ ਵਿੱਚ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਰੋਕ ਲਗਾਉਦਿਆਂ ਮਨਜਿੰਦਰ ਸਿੰਘ ਵੱਲੋਂ ਦਾਇਰ ਵੱਖ ਵੱਖ ਆਰ.ਟੀ.ਆਈਆਂ ਵਿਚ ਅਧਿਕਾਰੀਆਂ ਉੱਤੇ ਲਗਾਏ ਗਏ ਜੁਰਮਾਨੇ ਅਤੇ ਮੁਆਵਜ਼ਿਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਬਲਿਕ ਅਥਾਰਟੀਜ਼ ਨੂੰ ਸਲਾਹ ਦਿੱਤੀ ਗਈ ਕਿ ਜੇਕਰ ਮਨਜਿੰਦਰ ਸਿੰਘ ਵੱਲੋਂ ਆਰ. ਟੀ. ਆਈ.ਐਕਟ 2005 ਦੀ ਧਾਰਾ 7 (9) ਅਧੀਨ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਇਕ ਹੀ ਕਿਸਮ ਦੀਆਂ ਹੋਣ ਜਾਂ ਦਫਤਰ ਤੇ ਬੋਝ ਪਾਉਣ ਵਾਲੀਆਂ ਹੋਣ ਤਾਂ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਜਾਵੇ।
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
Mohali1 month ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
National2 months ago
ਈ ਡੀ ਵੱਲੋਂ ਕੋਲਕਾਤਾ ਅਤੇ ਆਸਪਾਸ ਚਾਰ ਟਿਕਾਣਿਆਂ ਤੇ ਛਾਪੇਮਾਰੀ