National
ਉਡਾਣ ਭਰਨ ਤੋਂ ਪਹਿਲਾਂ ਪੰਛੀ ਨਾਲ ਟਕਰਾਇਆ ਜਹਾਜ਼, ਜਾਨੀ ਨੁਕਸਾਨ ਤੋਂ ਬਚਾਅ
ਪਣਜੀ, 14 ਅਗਸਤ (ਸ.ਬ.) ਗੋਆ ਦੇ ਡਾਬੋਲਿਮ ਏਅਰਪੋਰਟ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਨਾਲ ਬਰਡ ਸਟ੍ਰਾਈਕ ਦੀ ਘਟਨਾ ਵਾਪਰੀ। ਅੱਜ ਸਵੇਰੇ ਪੰਛੀ ਜਹਾਜ਼ ਨਾਲ ਟਕਰਾ ਗਿਆ। ਪੰਛੀ ਟਕਰਾਉਣ ਨਾਲ ਫਲਾਈਟ ਨੂੰ ਰੱਦ ਕਰਨਾ ਪਿਆ।
ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ 6.45 ਵਜੇ ਦੀ ਹੈ। ਜਦੋਂ ਫਲਾਈਟ ਰਨਵੇਅ ਤੇ ਸੀ ਤਾਂ ਉਸ ਨਾਲ ਪੰਛੀ ਟਕਰਾ ਗਿਆ। ਟੱਕਰ ਹੋਣ ਕਰਕੇ ਫਲਾਈਟ ਨੂੰ ਰੋਕ ਦਿੱਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਹਵਾਈ ਅੱਡੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਨੇ ਦੱਖਣੀ ਗੋਆ ਦੇ ਡਾਬੋਲਿਮ ਹਵਾਈ ਅੱਡੇ ਤੋਂ ਮੁੰਬਈ ਲਈ ਉਡਾਣ ਭਰਨੀ ਸੀ ਪਰ ਪੰਛੀ ਦੇ ਟਕਰਾਉਣ ਕਾਰਨ ਜਹਾਜ਼ ਨੂੰ ਰਨਵੇਅ ਤੇ ਹੀ ਰੋਕਣਾ ਪਿਆ। ਉਨ੍ਹਾਂ ਕਿਹਾ ਕਿ ਫਲਾਈਟ ਨੂੰ ਤੁਰੰਤ ਰੱਦ ਕਰ ਦਿੱਤਾ ਗਿਆ ਅਤੇ ਜਹਾਜ਼ ਨੂੰ ਅਗਲੇਰੀ ਜਾਂਚ ਲਈ ਕੰਪਲੈਕਸ ਵਿੱਚ ਖੜ੍ਹਾ ਕਰ ਦਿੱਤਾ ਗਿਆ।
National
ਕੋਇਲੇ ਦੀ ਖਦਾਨ ਵਿੱਚ ਫਸੇ ਤਿੰਨ ਹੋਰ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ, ਬਚਾਅ ਕਾਰਜ ਜਾਰੀ
ਆਸਾਮ, 11 ਜਨਵਰੀ (ਸ.ਬ.) ਆਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਵਿੱਚ ਕੋਲੇ ਦੀ ਖਾਨ ਵਿੱਚ ਫਸੇ ਤਿੰਨ ਹੋਰ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਅੱਜ ਬਚਾਅ ਮੁਹਿੰਮ ਦੌਰਾਨ ਖਦਾਨ ਵਿੱਚੋਂ ਬਰਾਮਦ ਕੀਤੀਆਂ ਗਈਆਂ। ਹੁਣ ਤੱਕ ਚਾਰ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਪਹਿਲੀ ਲਾਸ਼ ਬੁੱਧਵਾਰ ਨੂੰ ਖਾਨ ਵਿੱਚੋਂ ਕੱਢੀ ਗਈ ਸੀ। ਜਿਨ੍ਹਾਂ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਨੌਂ ਮਜ਼ਦੂਰ ਸ਼ਾਮਲ ਹਨ ਜੋ ਸੋਮਵਾਰ ਨੂੰ ਉਮਰਾਂਗਸੂ ਦੀ ਖਾਨ ਵਿੱਚ ਅਚਾਨਕ ਪਾਣੀ ਭਰ ਜਾਣ ਕਾਰਨ ਫਸ ਗਏ ਸਨ। ਮੁੱਖ ਮੰਤਰੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ।
ਇੱਕ ਅਧਿਕਾਰੀ ਨੇ ਦੱਸਿਆ ਕਿ ਫਸੇ ਹੋਏ ਮਜ਼ਦੂਰਾਂ ਦੀ ਭਾਲ ਲਈ ਬਚਾਅ ਕਾਰਜ ਸਵੇਰੇ ਮੁੜ ਸ਼ੁਰੂ ਹੋਏ। ਤਲਾਸ਼ੀ ਦੇ ਛੇਵੇਂ ਦਿਨ ਤਿੰਨ ਹੋਰ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ੱਇਕ ਮ੍ਰਿਤਕ ਦੀ ਪਛਾਣ 27 ਸਾਲਾ ਲੀਜੇਨ ਮਗਰ ਵਾਸੀ ਕਾਲਾਮਾਟੀ ਦੇ ਪਿੰਡ ਨੰਬਰ ਇਕ ਦੀਮਾ ਹਸਾਓ ਵਜੋਂ ਹੋਈ ਹੈ, ਬਾਕੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਨੇਪਾਲ ਦੇ ਇੱਕ ਮਜ਼ਦੂਰ ਦੀ ਲਾਸ਼ ਪਹਿਲਾਂ ਹੀ ਬਰਾਮਦ ਕੀਤੀ ਜਾ ਚੁੱਕੀ ਹੈ। ਖਾਨ ਵਿੱਚ ਅਚਾਨਕ ਹੜ੍ਹ ਆਉਣ ਕਾਰਨ 9 ਮਜ਼ਦੂਰ ਖਾਨ ਵਿੱਚ ਫਸ ਗਏ ਸਨ।
ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਸ਼ੇਅਰ ਕੀਤੀ ਇਕ ਪੋਸਟ ਵਿੱਚ ਲਿਖਿਆ ਕਿ ਉਮਰਾਂਗਸੂ ਵਿੱਚ ਬਚਾਅ ਕੰਮ ਲਗਾਤਾਰ ਜਾਰੀ ਹੈ। ਅੱਜ ਸਵੇਰੇ ਤਿੰਨ ਹੋਰ ਲਾਸ਼ਾਂ ਬਰਾਮਦ ਹੋਈਆਂ। ਅਸੀਂ ਇਸ ਔਖੇ ਸਮੇਂ ਵਿੱਚ ਉਮੀਦ ਅਤੇ ਤਾਕਤ ਦੇ ਨਾਲ ਦੁਖੀ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ। ਬਚਾਅ ਕਾਰਜ ਵਿੱਚ ਲੱਗੇ ਇਕ ਅਧਿਕਾਰੀ ਨੇ ਦੱਸਿਆ ਕਿ 340 ਫੁੱਟ ਡੂੰਘੀ ਖਾਨ ਵਿੱਚੋਂ ਪਾਣੀ ਕੱਢਣ ਦਾ ਕੰਮ ਚੱਲ ਰਿਹਾ ਹੈ ਅਤੇ ਹੁਣ ਇਸ ਕੰਮ ਲਈ ਓ.ਐਨ.ਜੀ.ਸੀ ਅਤੇ ਕੋਲ ਇੰਡੀਆ ਵੱਲੋਂ ਲਿਆਂਦੀਆਂ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਗੈਰ-ਕਾਨੂੰਨੀ ਕੋਲਾ ਖਾਨ ਵਿੱਚ ਅਜੇ ਵੀ ਪੰਜ ਮਜ਼ਦੂਰ ਫਸੇ ਹੋਏ ਹਨ। ਹਾਲਾਂਕਿ, ਉਨ੍ਹਾਂ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ। ਇਸ ਦੌਰਾਨ ਪੁਲੀਸ ਨੇ ਨਾਜਾਇਜ਼ ਮਾਈਨਿੰਗ ਵਿੱਚ ਫਸੇ ਮਜ਼ਦੂਰਾਂ ਦੇ ਆਗੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਦਸੇ ਤੋਂ ਬਾਅਦ ਸਰਦਾਰ ਫਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
National
ਘਰ ਦੇ ਬਾਹਰ ਸੁੱਤੀ ਔਰਤ ਅਤੇ ਉਸਦੀ ਦੋਹਤੀ ਦਾ ਕਤਲ
ਬਦਾਯੂੰ, 11 ਜਨਵਰੀ (ਸ.ਬ.) ਬਦਾਯੂੰ ਦੇ ਅਲਾਪੁਰ ਥਾਣਾ ਖੇਤਰ ਦੇ ਹਯਾਤਨਗਰ ਪਿੰਡ ਵਿੱਚ ਬੀਤੀ ਰਾਤ ਨੂੰ ਘਰ ਦੇ ਬਾਹਰ ਵਿੱਚ ਸੁੱਤੀ ਪਈ ਇਕ ਔਰਤ ਅਤੇ ਉਸ ਦੀ 5 ਸਾਲਾ ਦੋਹਤੀ ਦਾ ਸਿਰ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਅੱਜ ਸਵੇਰੇ ਦੋਹਾਂ ਦੀਆਂ ਲਾਸ਼ਾਂ ਮੰਜੇ ਤੇ ਖੂਨ ਨਾਲ ਲਥਪਥ ਮਿਲੀਆਂ। ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲੀਸ ਨੇ ਮੌਕੇ ਤੋਂ ਕਤਲ ਨਾਲ ਸਬੰਧਤ ਸਬੂਤ ਇਕੱਠੇ ਕੀਤੇ। ਪੁਲੀਸ ਇਸ ਭੇਤ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ ਕਿ ਇਹ ਕਤਲ ਕਿਉਂ ਅਤੇ ਕਿਸ ਕਾਰਨ ਕੀਤਾ ਗਿਆ। ਫਿਲਹਾਲ ਪਰਿਵਾਰਕ ਮੈਂਬਰਾਂ ਵੱਲੋਂ ਕਿਸੇ ਤੇ ਦੋਸ਼ ਨਹੀਂ ਲਗਾਇਆ ਗਿਆ ਹੈ।
ਪਿੰਡ ਹਯਾਤਨਗਰ ਵਾਸੀ ਵਿਜੇ ਦੀ ਮਾਂ ਮੀਨਾ ਅਤੇ ਦੋਹਤੀ ਕਲਪਨਾ ਬੀਤੀ ਰਾਤ ਘਰ ਤੋਂ 200 ਮੀਟਰ ਦੂਰ ਸੁੱਤੀਆਂ ਸਨ। ਪਰਿਵਾਰ ਦੇ ਹੋਰ ਮੈਂਬਰ ਘਰ ਵਿੱਚ ਸੁੱਤੇ ਹੋਏ ਸਨ। ਬੀਤੀ ਦੇਰ ਰਾਤ ਕਾਤਲ ਨੇ ਦਾਦੀ ਅਤੇ ਦੋਹਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਜਦੋਂ ਉਹ ਸੁੱਤੇ ਪਏ ਸਨ ਤਾਂ ਉਨ੍ਹਾਂ ਦੇ ਸਿਰ ਤੇ ਭਾਰੀ ਚੀਜ਼ ਨਾਲ ਵਾਰ ਕਰ ਦਿੱਤਾ। ਅੱਜ ਸਵੇਰੇ ਜਦੋਂ ਮੀਨਾ ਆਪਣੀ ਪੋਤੀ ਨਾਲ ਘਰ ਨਹੀਂ ਪਹੁੰਚੀ ਤਾਂ ਮੀਨਾ ਦੀ ਬੇਟੀ ਉਸ ਨੂੰ ਮਿਲਣ ਆਈ। ਜਿੱਥੇ ਦੋਹਾਂ ਦੀਆਂ ਲਾਸ਼ਾਂ ਖਾਟ ਤੇ ਖੂਨ ਨਾਲ ਲੱਥਪੱਥ ਪਈਆਂ ਸਨ।
ਕਤਲ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਸੂਚਨਾ ਤੇ ਥਾਣਾ ਅਲਾਪੁਰ ਦੇ ਇੰਸਪੈਕਟਰ ਧਨੰਜੈ ਸਿੰਘ ਪੁਲੀਸ ਟੀਮ ਨਾਲ ਪਹੁੰਚੇ। ਪੁਲੀਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪਰਿਵਾਰਕ ਮੈਂਬਰਾਂ ਤੋਂ ਦੁਸ਼ਮਣੀ ਬਾਰੇ ਜਾਣਕਾਰੀ ਲਈ, ਪਰ ਹੁਣ ਤੱਕ ਪਰਿਵਾਰਕ ਮੈਂਬਰਾਂ ਨੇ ਕਿਸੇ ਨਾਲ ਕੋਈ ਦੁਸ਼ਮਣੀ ਹੋਣ ਤੋਂ ਇਨਕਾਰ ਕੀਤਾ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
National
ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਪੁਲੀਸ ਕਾਂਸਟੇਬਲ ਦੀ ਮੌਤ
ਸ਼ਾਹਜਹਾਂਪੁਰ, 11 ਜਨਵਰੀ (ਸ.ਬ.) ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਚਾਈਨਾ ਡੋਰ ਕਾਰਨ ਇਕ ਪੁਲੀਸ ਕਾਂਸਟੇਬਲ ਦੀ ਮੌਤ ਹੋ ਗਈ। ਚਾਈਨਾ ਡੋਰ ਵੱਲੋਂ ਬਾਈਕ ਸਵਾਰ ਕਾਂਸਟੇਬਲ ਦਾ ਗਲਾ ਵੱਢਣ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਾਂਸਟੇਬਲ ਅਮਰੋਹਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ।
ਇਸਤਗਾਸਾ ਦਫਤਰ ਵਿੱਚ ਤਾਇਨਾਤ ਕਾਂਸਟੇਬਲ ਸ਼ਾਹਰੁਖ ਹਸਨ ਅੱਜ ਦੁਪਹਿਰ ਕਰੀਬ 12:15 ਵਜੇ ਬਾਈਕ ਤੇ ਰਾਜਘਾਟ ਚੌਕੀ ਤੋਂ ਬਰੇਲੀ ਮੋੜ ਵੱਲ ਜਾ ਰਿਹਾ ਸੀ। ਅਜ਼ੀਜ਼ਗੰਜ ਵਿੱਚ ਦੁਰਗਾ ਇੰਡਸਟਰੀਜ਼ ਦੇ ਸਾਹਮਣੇ ਅਚਾਨਕ ਸ਼ਾਹਰੁਖ ਦੇ ਗਲੇ ਵਿੱਚ ਚਾਈਨਾ ਡੋਰ ਫੱਸ ਗਈ ਅਤੇ ਗਲਾ ਕੱਟੇ ਜਾਣ ਕਾਰਨ ਉਹ ਬਾਈਕ ਤੋਂ ਡਿੱਗ ਪਿਆ ਅਤੇ ਕਰੰਟ ਲੱਗ ਗਿਆ। ਗਰਦਨ ਵਿੱਚੋਂ ਖੂਨ ਦਾ ਵੱਗਣ ਲੱਗਾ।
ਆਸ-ਪਾਸ ਦੇ ਲੋਕ ਨੇ ਕਾਂਸਟੇਬਲ ਨੂੰ ਈ-ਰਿਕਸ਼ਾ ਵਿੱਚ ਸਰਕਾਰੀ ਮੈਡੀਕਲ ਕਾਲਜ ਭੇਜ ਦਿੱਤਾ। ਘਟਨਾ ਵਾਲੀ ਥਾਂ ਤੋਂ ਕਰੀਬ ਪੰਜ ਸੌ ਮੀਟਰ ਦੀ ਦੂਰੀ ਤੇ ਸਥਿਤ ਸਰਕਾਰੀ ਮੈਡੀਕਲ ਕਾਲਜ ਦੇ ਟਰੌਮਾ ਸੈਂਟਰ ਵਿੱਚ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਅਧਿਕਾਰੀ ਵੀ ਸਰਕਾਰੀ ਮੈਡੀਕਲ ਕਾਲਜ ਪੁੱਜੇ। ਪੁਲੀਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚਾਈਨੀਜ਼ ਡੋਰ ਦੀ ਵਿਕਰੀ ਤੇ ਪੂਰਨ ਪਾਬੰਦੀ ਹੈ। ਇਸ ਦੇ ਬਾਵਜੂਦ ਇਸ ਨੂੰ ਵੇਚਿਆ ਜਾ ਰਿਹਾ ਹੈ। ਚਾਈਨਾ ਡੋਰ ਨਾਲ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ