Connect with us

Mohali

ਵੱਖ ਵੱਖ ਜੱਥਬੰਦੀਆਂ ਨੇ ਝੂਠੀ ਆਜ਼ਾਦੀ ਅਤੇ ਜਮਹੂਰੀਅਤ ਵਿਰੋਧੀ ਦਿਵਸ ਮਨਾਇਆ

Published

on

 

ਐਸ ਏ ਐਸ ਨਗਰ, 15 ਅਗਸਤ (ਸ.ਬ.) ਟੈਕਨੀਕਲ ਸਰਵਿਸ ਯੂਨੀਅਨ ਸਰਕਲ ਮੁਹਾਲੀ, ਪੈਨਸ਼ਨ ਐਸੋਸੀਏਸ਼ਨ ਸਰਕਲ ਮੁਹਾਲੀ, ਜਲ ਸਪਲਾਈ ਸੈਨੀਟੇਸ਼ਨ ਯੂਨੀਅਨ (ਰਜਿ: ਨੰ: 31). ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮੁਹਾਲੀ, ਵੇਰਕਾ ਮਿਲਕ ਪਲਾਂਟ ਯੂਨੀਅਨ ਮੁਹਾਲੀ ਵੱਲੋਂ ਅੱਜ ਫੇਜ਼ 3-5 ਦੀਆਂ ਲਾਈਟਾਂ ਤੇ ਧਰਨਾ ਦੇ ਕੇ ਝੂਠੀ ਆਜ਼ਾਦੀ ਅਤੇ ਨਕਲੀ ਜਮਹੂਰੀਅਤ ਵਿਰੋਧੀ ਦਿਵਸ ਮਨਾਇਆ ਗਿਆ ਅਤੇ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ।

ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਆਵਾਜ ਨੂੰ ਦਬਾਉਣ ਲਈ ਲਿਆਂਦੇ ਫੌਜਦਾਰੀ ਕਾਨੂੰਨ, ਯੂ. ਏ. ਪੀ. ਏ., ਐਨ. ਐਸ. ਏ. ਤੇ ਅਫਸਪਾ ਵਰਗੇ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਗ੍ਰਿਫਤਾਰ ਕੀਤੇ ਬੁੱਧੀਜੀਵੀ ਤੇ ਜਮਹੂਰੀ ਹੱਕਾਂ ਦੇ ਕਾਰਕੁਨ ਰਿਹਾਅ ਕੀਤੇ ਜਾਣ, ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੌਕਤ ਹੁਸੈਨ ਖਿਲਾਫ ਕੇਸ ਚਲਾਉਣ ਦਾ ਫੈਸਲਾ ਰੱਦ ਕੀਤਾ ਜਾਵੇ, ਸਜਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਫੌਰੀ ਰਿਹਾਅ ਕੀਤੀ ਜਾਣ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਸਾਰੀਆਂ ਦੇਸ਼ ਧ੍ਰੋਹੀ ਸੰਧੀਆਂ ਰੱਦ ਕੀਤੀਆਂ ਜਾਣ, ਸੰਸਾਰ ਵਪਾਰ ਸੰਸਥਾ ਸਮੇਤ ਸਾਰੀਆਂ ਸਾਮਰਾਜੀ ਸੰਸਥਾਵਾਂ ਤੋਂ ਬਾਹਰ ਆਇਆ ਜਾਵੇ ਅਤੇ ਨਿਜੀਕਰਨ ਵਪਾਰੀਕਰਨ ਵਾਲੀਆਂ ਨਵੀਆਂ ਆਰਥਿਕ ਨੀਤੀਆਂ ਰੱਦ ਕੀਤੀਆਂ ਜਾਣ।

ਬੁਲਾਰਿਆਂ ਨੇ ਮੰਗ ਕੀਤੀ ਕਿ ਠੇਕਾ ਭਰਤੀ/ ਆਊਟਸੋਰਸਿੰਗ/ ਇਨਸਿਲਟਮੈਂਟ ਦੀ ਨੀਤੀ ਰੱਦ ਕੀਤੀ ਜਾਵੇ। ਲੇਬਰ ਕੋਡ, ਨਵੀਂ ਸਿੱਖਿਆ ਨੀਤੀ, ਬਿਜਲੀ ਕਾਨੂੰਨ 2020 ਤੇ ਕਾਲੇ ਕਾਨੂਨ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਐਮ. ਐਸ. ਪੀ. ਦੀ ਸੰਵਿਧਾਨਕ ਗਰੰਟੀ ਤੇ ਜਨਤਕ ਵੰਡ ਪ੍ਰਣਾਲੀ ਨੂੰ ਲਾਗੂ ਕੀਤਾ ਜਾਵੇ। ਇਸ ਮੌਕੇ ਮੰਗ ਕੀਤੀ ਗਈ ਕਿ ਕਿਸਾਨਾਂ ਦੀਆਂ 23 ਫਸਲਾਂ ਤੇ ਐਮ. ਐਸ. ਪੀ. ਲਾਗੂ ਕੀਤੀ ਜਾਵੇ। ਸੀ. ਆਰ. ਏ. 295/19 ਦੇ ਕਰਮਚਾਰੀਆਂ ਦੀਆਂ ਬੰਦ ਕੀਤੀਆਂ ਤਨਖਾਹਾਂ ਪੂਰੀਆਂ ਲਾਗੂ ਕੀਤੀਆਂ ਜਾਣ, ਮੁਲਾਜ਼ਮਾਂ ਤੇ ਪੈਨਸ਼ਨਰਾਂ ਤੇ ਲਾਇਆ 200 ਰੁਪਏ ਮਹੀਨਾ ਜਜ਼ੀਆ ਟੈਕਸ ਬੰਦ ਕੀਤਾ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਤੇ ਖਾਲੀ ਪਈਆਂ ਪੋਸਟਾਂ ਤੇ ਨਵੀਂ ਪੱਕੀ ਭਰਤੀ ਕੀਤੀ ਜਾਵੇ।

ਇਸ ਧਰਨੇ ਦੌਰਾਨ ਸਰਕਲ ਪ੍ਰਧਾਨ ਟੀ. ਐਸ. ਯੂ. ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਪੈਨਸ਼ਨ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਵਿਜੇ ਕੁਮਾਰ, ਪਰਮਜੀਤ ਸਿੰਘ, ਕਪਿਲ ਦੇਵ, ਪ੍ਰਧਾਨ ਮੇਜਰ ਸਿੰਘ, ਸਕੱਤਰ ਦਵਿੰਦਰ ਸਿੰਘ ਪਲਹੇੜੀ, ਗੁਰਮੀਤ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ ਹੈਪੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਟੀ. ਐਸ. ਯੂ. ਸਾਬਕਾ ਆਗੂ ਪੰਜਾਬ ਰਜਿੰਦਰ ਕੁਮਾਰ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ ਜੀ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਰਹੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending