Connect with us

National

ਕੋਲਕਾਤਾ ਦੇ ਆਰ ਜੀ ਕਰ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਵਿੱਚ 19 ਵਿਅਕਤੀ ਗ੍ਰਿਫ਼ਤਾਰ

Published

on

 

ਕੋਲਕਾਤਾ, 16 ਅਗਸਤ (ਸ.ਬ.) ਕੋਲਕਾਤਾ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭੰਨ-ਤੋੜ ਅਤੇ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ਸ਼ਹਿਰ ਦੀ ਇਕ ਅਦਾਲਤ ਨੇ 22 ਅਗਸਤ ਤੱਕ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਣਪਛਾਤੇ ਬਦਮਾਸ਼ਾਂ ਨੇ ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੰਪਲੈਕਸ ਵਿੱਚ ਦਾਖ਼ਲ ਹੋ ਕੇ ਉਸ ਦੇ ਕੁਝ ਹਿੱਸਿਆਂ ਵਿੱਚ ਭੰਨ-ਤੋੜ ਕੀਤੀ। ਇਸੇ ਹਸਪਤਾਲ ਵਿੱਚ ਪਿਛਲੇ ਹਫ਼ਤੇ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ। ਹਸਪਤਾਲ ਵਿੱਚ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਫਿਰ ਉਸ ਦਾ ਕਤਲ ਕੀਤੇ ਜਾਣ ਦੀ ਘਟਨਾ ਦੇ ਵਿਰੋਧ ਵਿੱਚ ਔਰਤਾਂ ਦੇ ਵਿਰੋਧ ਪ੍ਰਦਰਸ਼ਨ ਦਰਮਿਆਨ ਅੱਧੀ ਰਾਤ ਨੂੰ ਇਹ ਭੰਨ-ਤੋੜ ਕੀਤੀ ਗਈ।

ਇਸ ਦੌਰਾਨ ਕੁਝ ਪੁਲੀਸ ਮੁਲਾਜ਼ਮਾਂ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ। ਟਰੇਨੀ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਫਿਰ ਉਸ ਦੇ ਕਤਲ ਦੀ ਘਟਨਾ ਦੇ ਵਿਰੋਧ ਵਿੱਚ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਜੂਨੀਅਰ ਡਾਕਟਰ ਦੀ ਹੜਤਾਲ ਅੱਜ ਵੀ ਜਾਰੀ ਰਹੀ। ਪ੍ਰਦਰਸ਼ਨ ਕਰ ਰਹੇ ਡਾਕਟਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੇ ਜਾਣ ਅਤੇ ਕੰਮ ਵਾਲੀ ਜਗ੍ਹਾ ਤੇ ਸੁਰੱਖਿਆ ਵਧਾਉਣ ਦੀ ਮੰਗ ਕਰ ਰਹੇ ਹਨ। ਵਿਰੋਧੀ ਦਲਾਂ ਨੇ ਪੁਲੀਸ ਤੇ ਦੋਸ਼ ਲਗਾਇਆ ਹੈ ਕਿ ਜਦੋਂ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭੰਨ-ਤੋੜ ਅਤੇ ਹਿੰਸਾ ਹੋਈ ਤਾਂ ਪੁਲੀਸ ਨੇ ਉੱਚਿਤ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੀਤੀ ਸ਼ਾਮ ਕਿਹਾ ਸੀ ਕਿ ਹਸਪਤਾਲ ਦੇ ਐਮਰਜੈਂਸੀ ਵਾਰਡ ਦੀ 2 ਮੰਜ਼ਲਾਂ ਵਿੱਚ ਭੰਨ-ਤੋੜ ਕੀਤੀ ਗਈ, ਦਵਾਈਆਂ ਲੁੱਟ ਲਈਆਂ ਗਈਆਂ ਅਤੇ ਬੁਨਿਆਦੀ ਢਾਂਚੇ ਤੇ ਉਪਕਰਣਾਂ ਨੂੰ ਨੁਕਸਾਨ ਪਹੁੰਚਾਇਆ ਗਿਆ।

ਹਾਈ ਕੋਰਟ ਨੇ ਹਸਪਤਾਲ ਵਿੱਚ ਭੰਨਤੋੜ ਦੀ ਘਟਨਾ ਤੋਂ ਬਾਅਦ ਕਿਹਾ ਕਿ ਇਹ ਘਟਨਾ ਰਾਜ ਮਸ਼ੀਨਰੀ ਦੀ ਨਾਕਾਮੀ ਦਾ ਸਬੂਤ ਹੈ। ਕਲਕੱਤਾ ਹਾਈ ਕੋਰਟ ਨੇ ਕਿਹਾ ਕਿ ਬਿਹਤਰ ਹੋਵੇਗਾ ਕਿ ਹਸਪਤਾਲ ਨੂੰ ਬੰਦ ਕੀਤਾ ਜਾਵੇ ਅਤੇ ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕੀਤਾ ਜਾਵੇ। ਇਸ ਦੌਰਾਨ ਅਦਾਲਤ ਵਿੱਚ ਮੌਜੂਦ ਪੱਛਮੀ ਬੰਗਾਲ ਸਰਕਾਰ ਦੇ ਵਕੀਲ ਨੇ ਕਿਹਾ ਕਿ ਉੱਥੇ ਪੁਲੀਸ ਫ਼ੋਰਸ ਮੌਜੂਦ ਸਨ। ਇਸ ਤੇ ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਉਹ ਤਾਂ ਆਪਣੇ ਲੋਕਾਂ ਦੀ ਸੁਰੱਖਿਆ ਨਹੀਂ ਕਰ ਸਕੇ। ਇਹ ਮੰਦਭਾਗੀ ਸਥਿਤੀ ਹੈ। ਡਾਕਟਰ ਨਿਡਰ ਹੋ ਕੇ ਕਿਵੇਂ ਕੰਮ ਕਰਨਗੇ?

ਚੀਫ਼ ਜਸਟਿਸ ਨੇ ਰਾਜ ਸਰਕਾਰ ਨੂੰ ਕਿਹਾ ਕਿ ਇਸ ਘਟਨਾ ਤੋਂ ਬਾਅਦ ਤੁਸੀਂ ਕੀ ਉਪਾਅ ਕਰ ਰਹੇ ਹੋ? ਚੌਕਸੀ ਵਜੋਂ ਕੀ ਕਦਮ ਚੁੱਕੇ ਗਏ ਸਨ? ਰਾਜ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਜਿੱਥੇ ਤੱਕ ਦਰਿੰਦਗੀ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਗੱਲ ਹੈ ਤਾਂ ਉੱਥੇ ਅਚਾਨਕ 7 ਹਜ਼ਾਰ ਲੋਕਾਂ ਦੀ ਭੀੜ ਇਕੱਠੀ ਹੋ ਗਈ, ਫਿਰ ਹੰਝੂ ਗੈਸ ਛੱਡੀ ਗਈ, ਪੁਲੀਸ ਜ਼ਖ਼ਮੀ ਹੋਈ। ਅਜਿਹੀ ਭੱਜ-ਦੌੜ ਦੀ ਐਮਰਜੈਂਸੀ ਸਥਿਤੀ ਵਿੱਚ ਭੰਨ-ਤੋੜ ਦੀ ਘਟਨਾ ਹੋਈ। ਅਦਾਲਤ ਨੇ ਕਿਹਾ ਕਿ ਆਮ ਤੌਰ ਤੇ ਜੇਕਰ ਲੋਕ ਹਸਪਤਾਲ ਵਿੱਚ ਦਾਖ਼ਲ ਹੁੰਦੇ ਹਨ ਤਾਂ ਐਮਰਜੈਂਸੀ ਸਥਿਤੀ ਵਿੱਚ ਪੁਲੀਸ ਨੂੰ ਉੱਥੇ ਮੌਜੂਦ ਰਹਿਣਾ ਪੈਂਦਾ ਹੈ। ਜੇਕਰ 7 ਹਜ਼ਾਰ ਲੋਕ ਪ੍ਰਵੇਸ਼ ਕਰਦੇ ਹਨ ਤਾਂ ਇਹ ਮੰਨਣਾ ਮੁਸ਼ਕਲ ਹੈ ਕਿ ਰਾਜ ਦੀ ਅਸਫ਼ਲਤਾ ਨਹੀਂ ਹੈ। ਜੇਕਰ 7 ਹਜ਼ਾਰ ਲੋਕਾਂ ਨੇ ਆਉਣਾ ਹੀ ਸੀ ਤਾਂ ਉਹ ਪੈਦਲ ਨਹੀਂ ਆ ਸਕਦੇ। ਇਹ ਰਾਜ ਮਸ਼ੀਨਰੀ ਦੀ ਪੂਰੀ ਤਰ੍ਹਾਂ ਅਸਫ਼ਲਤਾ ਹੈ। ਹਾਈ ਕੋਰਟ ਨੇ 14 ਅਗਸਤ ਦੀ ਰਾਤ ਆਰਜੀ ਕਰ ਹਸਪਤਾਲ ਵਿੱਚ ਹੋਈ ਭੰਨ-ਤੋੜ ਦੇ ਮਾਮਲੇ ਤੇ ਵਿਚਾਰ ਕਰਦੇ ਹੋਏ ਰਾਜ ਸਰਕਾਰ ਨੂੰ ਕਿਹਾ ਕਿ ਅਸੀਂ ਹਸਪਤਾਲ ਵਿੱਚ ਭੰਨ-ਤੋੜ ਤੋਂ ਬਾਅਦ ਮਿਲੇ ਈ- ਮੇਲ ਕਾਰਨ ਹੀ ਮਾਮਲਾ ਸੁਣਵਾਈ ਲਈ ਸੂਚੀਬੱਧ ਕੀਤਾ ਹੈ। ਦਰਅਸਲ ਹਾਈ ਕੋਰਟ ਨੇ ਆਰਜੀ ਕਰ ਹਸਪਤਾਲ ਵਿੱਚ ਹੋਈ ਭੰਨ-ਤੋੜ ਅਤੇ ਸਬੂਤ ਮਿਟਾਉਣ ਦੀਆਂ ਕੋਸ਼ਿਸ਼ਾਂ ਦੀ ਜਾਂਚ ਅਤੇ ਐਕਸ਼ਨ ਨੂੰ ਲੈ ਕੇ ਦਾਇਰ ਪਟੀਸ਼ਨ ਤੇ ਸੁਣਵਾਈ ਦੌਰਾਨ ਇਹ ਟਿੱਪਣੀ ਕੀਤੀ।

Continue Reading

National

21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ ਆਤਿਸ਼ੀ

Published

on

By

ਨਵੀਂ ਦਿੱਲੀ, 19 ਸਤੰਬਰ (ਸ਼ਬ ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਵਲੋਂ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਕੇਜਰੀਵਾਲ ਕੈਬਨਿਟ ਦੇ 4 ਮੰਤਰੀ ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਹੁਣ ਆਤਿਸ਼ੀ ਕੈਬਨਿਟ ਵਿਚ ਵੀ ਮੰਤਰੀ ਬਣਨਗੇ| ਆਤਿਸ਼ੀ ਕੈਬਨਿਟ ਵਿਚ ਇਕ ਨਵਾਂ ਚਿਹਰਾ ਵੀ ਸ਼ਾਮਲ ਹੋਵੇਗਾ| ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ| ਇਹ ਅਨੁਸੂਚਿਤ ਜਾਤੀ ਵਰਗ ਤੋਂ ਆਉਂਦੇ ਹਨ ਜੋ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ|
ਜਿਕਰਯੋਗ ਹੈ ਕਿ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਤਿਹਾੜ ਜੇਲ੍ਹ ਵਿੱਚੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਬੀਤੇ ਮੰਗਲਵਾਰ ਨੂੰ ਅਸਤੀਫ਼ਾ ਉਪ ਰਾਜਪਾਲ ਨੂੰ ਸੌਂਪਿਆ ਸੀ| ਕੇਜਰੀਵਾਲ ਨੇ ਮੁੱਖ ਮੰਤਰੀ ਲਈ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਦਿੱਤਾ ਸੀ|
ਆਮ ਆਦਮੀ ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਰਕਾਰ ਦੇ ਗਠਨ ਦੇ ਪ੍ਰਸਤਾਵ ਨਾਲ ਮੁੱਖ ਮੰਤਰੀ ਕੇਜਰੀਵਾਲ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜਿਆ ਸੀ|

Continue Reading

National

18 ਘੰਟਿਆਂ ਬਾਅਦ ਬੋਰਵੈਲ ਤੋਂ ਸੁਰੱਖਿਅਤ ਬਾਹਰ ਕੱਢੀ ਦੋ ਸਾਲਾ ਬੱਚੀ

Published

on

By

 

ਦੌਸਾ, 19 ਸਤੰਬਰ (ਸ.ਬ.) ਰਾਜਸਥਾਨ ਦੇ ਦੌਸਾ ਵਿੱਚ ਬੀਤੀ ਸ਼ਾਮ 35 ਫੁੱਟ ਦੇ ਖੁੱਲ੍ਹੇ ਬੋਰਵੈਲ ਵਿੱਚ ਦੋ ਸਾਲ ਦੀ ਬੱਚੀ ਦੇ ਡਿੱਗਣ ਦੇ 18 ਘੰਟੇ ਬਾਅਦ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਅੱਜ ਬੱਚੀ ਨੂੰ ਸਹੀ ਸਲਾਮਤ ਸਫਲਤਾਪੂਰਵਕ ਬਚਾਅ ਲਿਆ। ਬਚਾਅ ਤੋਂ ਬਾਅਦ ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਸਪੀ ਰੰਜੀਤਾ ਸ਼ਰਮਾ ਨੇ ਦੱਸਿਆ ਕਿ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਬਦੌਲਤ ਬੱਚੀ ਦਾ ਬਚਾਅ ਕਾਰਜ ਸਫਲ ਰਿਹਾ।

ਉਨ੍ਹਾਂ ਕਿਹਾ ਕਿ ਬਹੁਤ ਖੁਸ਼ ਹਾਂ ਕਿ ਅਸੀਂ 18 ਘੰਟਿਆਂ ਦੇ ਬਚਾਅ ਕਾਰਜ ਤੋਂ ਬਾਅਦ ਬੋਰਵੈਲ ਵਿੱਚੋਂ ਬੱਚੀ ਨੂੰ ਕੱਢਣ ਵਿੱਚ ਕਾਮਯਾਬ ਹੋਏ ਹਾਂ। ਇਹ ਅਸਲ ਵਿੱਚ ਪੂਰਾ ਕਰਨਾ ਬਹੁਤ ਔਖਾ ਕੰਮ ਸੀ ਪਰ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਮਦਦ ਨਾਲ ਅਸੀਂ ਇਸ ਨੂੰ ਪੂਰਾ ਕਰਨ ਵਿਚ ਕਾਮਯਾਬ ਰਹੇ। ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਐਨਡੀਆਰਐਫ ਦੇ ਯੋਗੇਸ਼ ਕੁਮਾਰ ਨੇ ਦੱਸਿਆ ਕਿ ਬੱਚੀ 28 ਫੁੱਟ ਤੇ ਫਸੀ ਹੋਈ ਸੀ ਅਤੇ ਉਸ ਨੂੰ ਬਚਾਉਣ ਲਈ ਸਮਾਨਾਂਤਰ ਰਸਤਾ ਪੁੱਟਿਆ ਗਿਆ। ਸਾਨੂੰ ਉਸ ਨੂੰ ਬੋਰਵੈਲ ਵਿਚੋਂ ਬਾਹਰ ਕੱਢਣ ਸਮੇਂ ਬਹੁਤ ਮੁਸ਼ਕਲ ਆਈ । ਅਸੀਂ 21 ਫੁੱਟ ਦੀ ਡੂੰਘਾਈ ਤੇ ਉਸ ਦੇ ਕੋਲ ਪਹੁੰਚੇ ਅਤੇ ਪਹਿਲੀ ਵਾਰ ਵਿਚ ਹੀ ਸਫ਼ਲ ਹੋ ਗਏ। ਉਸ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ। ਮੀਂਹ ਕਾਰਨ ਬਚਾਅ ਮੁਹਿੰਮ ਵਿਚ ਉਮੀਦ ਨਾਲੋਂ ਵੱਧ ਸਮਾਂ ਲੱਗਾ। ਐਨਡੀਆਰਐਫ ਦੇ ਕੁੱਲ 30 ਲੋਕਾਂ ਅਤੇ ਐਸਡੀਆਰਐਫ ਦੇ 10 ਲੋਕਾਂ ਨੇ ਬਚਾਅ ਕਾਰਜਾਂ ਵਿਚ ਕੰਮ ਕੀਤਾ।

ਜ਼ਿਕਰਯੋਗ ਹੈ ਕਿ ਇਹ ਘਟਨਾ ਬਾਂਦੀਕੁਈ ਦੇ ਵਾਰਡ ਨੰਬਰ ਇਕ ਵਿਚ ਬੀਤੀ ਸ਼ਾਮ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਬੱਚੀ ਖੇਤਾਂ ਵਿਚ ਖੇਡ ਰਹੀ ਸੀ। ਮੌਕੇ ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਬੱਚੀ ਦਾ ਨੀਰੂ ਹੈ, ਜੋ ਕਿ ਖੇਡਦੇ ਹੋਏ ਬੋਰਵੈਲ ਵਿਚ ਜਾ ਡਿੱਗੀ। ਬੱਚੀ ਦੇ ਮਾਪੇ ਉਸ ਸਮੇਂ ਖੇਤਾਂ ਵਿਚ ਹੀ ਕੰਮ ਕਰ ਰਹੇ ਸਨ।

 

Continue Reading

National

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ

Published

on

By

 

ਰੋਹਤਕ, 19 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਇਥੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਔਰਤਾਂ ਨੂੰ ਲਾਡੋ ਲਕਸ਼ਮੀ ਯੋਜਨਾ ਤਹਿਤ ਹਰ ਮਹੀਨੇ 2100 ਰੁਪਏ ਨਕਦ ਉਤਸ਼ਾਹ ਰਾਸ਼ੀ ਦੇਣ, ਸਾਰੀਆਂ 24 ਫ਼ਸਲਾਂ ਲਈ ਐਮਐਸਪੀ ਨੂੰ ਜਾਰੀ ਰੱਖਣ ਅਤੇ ਅਗਨੀਵੀਰਾਂ ਨੂੰ ਰੁਜ਼ਗਾਰ ਗਾਰੰਟੀ ਦੇਣ ਦੇ ਨਾਲ ਹੀ ਨੌਜਵਾਨਾਂ ਲਈ ਦੋ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਰਸੋਈ ਗੈਸ ਸਿਲੰਡਰ 500 ਰੁਪਏ ਵਿਚ ਦੇਣ ਤੇ ਪੇਂਡੂ ਖੇਤਰਾਂ ਦੀਆਂ ਵਿਦਿਆਰਥਣਾਂ ਨੂੰ ਸਕੂਟਰ ਦੇਣ ਦੀ ਗੱਲ ਵੀ ਕਹੀ ਗਈ ਹੈ।

ਹਰਿਆਣਾ ਨੌਨ-ਸਟੌਪ ਦੇ ਨਾਅਰੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਇਥੇ 5 ਅਕਤੂਬਰ ਨੂੰ ਹੋਣ ਵਾਲੀਆਂ ਅਸੰਬਲੀ ਚੋਣਾਂ ਲਈ ਪਾਰਟੀ ਦਾ 20-ਨੁਕਾਤੀ ਸੰਕਲਪ ਪੱਤਰ ਜਾਰੀ ਕੀਤਾ। ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨੱਢਾ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮੀ ਖ਼ਾਨਾਪੂਰਤੀ ਹੈ। ਉਨ੍ਹਾਂ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮ ਨਿਭਾਉਣ ਵਾਲੀ ਗੱਲ ਹੈ, ਤਾਂ ਕਿ ਲੋਕਾਂ ਨੂੰ ਠੱਗਿਆ ਜਾ ਸਕੇ। ਸਾਡੇ ਲਈ ਇਹ ਪ੍ਰਣ ਪੱਤਰ ਹੈ।

ਜ਼ਿਕਰਯੋਗ ਹੈ ਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਵੀ ਇਕ ਦਿਨ ਪਹਿਲਾਂ ਹੀ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿਚ ਹਰਿਆਣਾ ਵਿੱਚ ਸੱਤਾ ਵਿਚ ਆਉਣ ਦੀ ਸੂਰਤ ਵਿਚ ਸੱਤ ਗਾਰੰਟੀਆਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਨ੍ਹਾਂ ਵਿਚ ਔਰਤਾਂ ਨੂੰ ਮਾਸਕ 2000 ਰੁਪਏ ਅਤੇ ਸਾਰਿਆਂ ਨੂੰ ਘਰ ਦੇਣ ਦੀ ਗੱਲ ਕਹੀ ਗਈ ਹੈ।

Continue Reading

Latest News

Trending