Punjab
ਪੰਜਾਬ ਪੁਲੀਸ ਵਲੋਂ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰ ਕਾਬੂ
ਪੰਜ ਹਥਿਆਰਾਂ ਸਮੇਤ ਇੱਕ ਗਲਾਕ ਪਿਸਤੌਲ ਅਤੇ ਦੋ ਲਗਜ਼ਰੀ ਐਸਯੂਵੀ ਵਾਹਨ ਕੀਤੇ ਬਰਾਮਦ
ਜਲੰਧਰ, 16 ਅਗਸਤ (ਸ.ਬ.) ਜਲੰਧਰ ਦਿਹਾਤੀ ਪੁਲੀਸ ਨੇ ਜਲੰਧਰ-ਬਟਾਲਾ ਹਾਈਵੇਅ ਤੇ ਗੈਂਗਸਟਰਾਂ ਦਾ ਪਿੱਛਾ ਕਰਕੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿਅਕਤੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਹਨ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਇਹਨਾਂ ਵਿਅਕਤੀਆਂ ਤੋਂ ਚਾਰ ਹਥਿਆਰ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਇੱਕ ਚੀਨ ਦਾ ਬਣਿਆ 7.65 ਐਮਐਮ ਗਲਾਕ, ਦੋ .30 ਬੋਰ ਦੇ ਪਿਸਤੌਲ ਅਤੇ ਇੱਕ ਰਿਵਾਲਵਰ ਹੈ। ਇਸਦੇ ਨਾਲ ਨਾਲ ਚਾਰ ਜਿੰਦਾ ਕਾਰਤੂਸ ਅਤੇ ਤਿੰਨ ਮੈਗਜ਼ੀਨਾਂ ਸਮੇਤ ਉਨ੍ਹਾਂ ਦੇ ਦੋ ਵਾਹਨ ਮਹਿੰਦਰਾ ਐਕਸਯੂਵੀ ਅਤੇ ਬ੍ਰੇਜ਼ਾ ਵੀ ਜ਼ਬਤ ਕੀਤੇ ਹਨ, ਜਿੰਨਾ ਦੀ ਅਪਰਾਧ ਲਈ ਵਰਤੋਂ ਕੀਤੀ ਜਾ ਰਹੀ ਸੀ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿਰੋਹ ਦੇ ਸਰਗਨਾ ਆਸਰਤ ਕੰਠ ਉਰਫ਼ ਸਾਬੀ ਨੇ ਕਬੂਲ ਕੀਤਾ ਹੈ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਅਮਨ ਉਰਫ਼ ਅੰਡਾ ( ਜੋ ਇਸ ਸਮੇਂ ਜਰਮਨੀ ਵਿੱਚ ਰਹਿੰਦਾ ਹੈ) ਵੱਲੋਂ ਸਪਲਾਈ ਕੀਤੇ ਗਏ ਸਨ। ਇਹ ਹਥਿਆਰ ਬਟਾਲਾ ਵਾਸੀ ਸੰਜੂ ਉਰਫ ਸਾਹਿਲ ਕੁਮਾਰ ਜ਼ਰੀਏ ਸਪਲਾਈ ਕੀਤੇ ਗਏ ਸਨ, ਜੋ ਇਸ ਸਮੇਂ ਜੇਲ੍ਹ ਵਿੱਚ ਹੈ। ਉਹਨਾਂ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਨਾਲ ਜੁੜੇ ਹੋਏ ਹਨ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਸ ਐਸ ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੁਲੀਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀ ਦੋ ਵਾਹਨਾਂ ਵਿੱਚ ਜਾ ਰਹੇ ਹਨ ਅਤੇ ਭੱਜਣ ਦੀ ਫ਼ਿਰਾਕ ਵਿੱਚ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਜਿਸਦੇ ਤਹਿਤ ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਅਤੇ ਥਾਣਾ ਭੋਗਪੁਰ ਦੇ ਮੁੱਖ ਅਫਸਰ ਸਿਕੰਦਰ ਸਿੰਘ ਪਿੰਡ ਲਹਿਰਾ ਨੇੜੇ ਲਗਾਏ ਨਾਕੇ ਤੇ ਮੁਲਜਮਾਂ ਦੀ ਬਰੇਜ਼ਾ ਗੱਡੀ ਨੂੰ ਰੋਕਣ ਵਿੱਚ ਕਾਮਯਾਬ ਹੋ ਗਏ ਅਤੇ ਸਾਬੀ ਅਤੇ ਕੋਮਲ ਬਾਜਵਾ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।
ਉਹਨਾਂ ਦੱਸਿਆ ਕਿ ਇਸ ਦੌਰਾਨ ਮਹਿੰਦਰਾ ਐਕਸਯੂਵੀ ਚਲਾ ਰਹੇ ਵਿਅਕਤੀ ਨਾਕਾਬੰਦੀ ਨੂੰ ਤੋੜ ਕੇ ਫਰਾਰ ਹੋ ਗਏ, ਜਿਨ੍ਹਾਂ ਦਾ ਪਿੱਛਾ ਕਰਨ ਤੋਂ ਬਾਅਦ ਪੁਲੀਸ ਨੇ ਗੋਰਾ ਅਤੇ ਜੁਨੇਜਾ ਨੂੰ ਮਕਸੂਦਾ ਦੇ ਜੀਂਦਾ ਰੋਡ ਤੇ ਕਾਬੂ ਕਰ ਲਿਆ। ਇਹਨਾਂ ਦਾ ਪੰਜਵਾਂ ਸਾਥੀ ਸਾਜਨਦੀਪ ਉਰਫ਼ ਲੋਡਾ ਭੱਜਣ ਵਿੱਚ ਕਾਮਯਾਬ ਹੋ ਗਿਆ।
ਐਸ. ਐਸ. ਪੀ. ਨੇ ਦੱਸਿਆ ਕਿ ਇਹ ਗਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਇੱਕ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ, ਜਿੱਥੇ ਇਹਨਾਂ ਨੇ ਇੱਕ ਵਿਰੋਧੀ ਗਿਰੋਹ ਦੇ ਮੈਂਬਰ ਯੁੱਧਵੀਰ ਉਰਫ਼ ਯੋਧਾ ਨੂੰ ਮਾਰਿਆ ਸੀ ਅਤੇ ਰਾਹੁਲ ਦਾਤਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।
Mohali
ਪੁਲੀਸ ਵਲੋਂ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਅਤੇ ਉਸ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ 4 ਮੁਲਜਮ ਕਾਬੂ
ਬੀਤੀ 13 ਨਵੰਬਰ ਤੋਂ ਲੜਕੀ ਸਮੇਤ ਫਰਾਰ ਸੀ ਮੁੱਖ ਮੁਲਜਮ
ਐਸ ਏ ਐਸ ਨਗਰ, 11 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਇੱਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸਨੂੰ ਭਜਾਉਣ ਅਤੇ ਉਸ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ 4 ਮੁਲਜਮਾਂ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਦਮਨਪ੍ਰੀਤ ਸਿੰਘ ਵਾਸੀ ਪਿੰਡ ਝਿਊਰਹੇੜੀ, ਬਿਕਰਮ ਸਿੰਘ ਵਾਸੀ ਪਿੰਡ ਝਿਊਰਹੇੜੀ, ਪ੍ਰਦੀਪ ਸਿੰਘ ਉਰਫ ਸਨੀ ਪਿੰਡ ਝਿਊਰਹੇੜੀ, ਸਨੀ ਵਾਸੀ ਪਿੰਡ ਬਾਕਰਪੁਰ ਜਿਲ੍ਹਾ ਮੁਹਾਲੀ ਵਜੋਂ ਹੋਈ ਹੈ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵਲੋਂ ਇਹਨਾਂ ਦੇ ਕਬਜੇ ਤੋਂ ਉਕਤ ਨਾਬਾਲਿਗ ਲੜਕੀ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਲੜਕੀ ਨੂੰ ਇਲਾਜ ਲਈ ਪੀ ਜੀ ਆਈ ਚੰਡੀਗੜ੍ਹ ਵਿੱਚ ਦਾਖਿਲ ਕਰਵਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੀਆਂ ਹਿਦਾਇਤਾਂ ਤੇ ਕਾਰਵਾਈ ਕਰਦਿਆਂ ਥਾਣਾ ਐਰੋਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਜਸ਼ਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਵਲੋਂ ਥਾਣ ਐਰੋਸਿਟੀ ਵਿੱਚ ਬੀ ਐਨ ਐਸ ਦੀ ਧਾਰਾ 137(2), 87, 61(2) ਤਹਿਤ 27 ਨਵੰਬਰ ਨੂੰ ਦਰਜ ਕੀਤੇ ਗਏ ਮਾਮਲੇ ਵਿੱਚ ਦਮਨਪ੍ਰੀਤ ਸਿੰਘ, ਬਿਕਰਮ ਸਿੰਘ, ਪ੍ਰਦੀਪ ਸਿੰਘ ਉਰਫ ਸਨੀ ਪਿੰਡ ਝਿਊਰਹੇੜੀ ਅਤੇ ਸਨੀ ਵਾਸੀ ਪਿੰਡ ਬਾਕਰਪੁਰ ਜਿਲ੍ਹਾ ਮੁਹਾਲੀ ਨੂੰ ਗ੍ਰਿਫਤਾਰ ਕਰਨ ਉਪਰੰਤ ਉਹਨਾਂ ਦੇ ਕਬਜ਼ੇ ਵਿੱਚੋਂ ਪੀੜਤਾ ਨਾਬਾਲਗ ਲੜਕੀ ਨੂੰ ਬ੍ਰਾਮਦ ਕਰਵਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਪੁੱਛ ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦਮਨਪ੍ਰੀਤ ਸਿੰਘ ਬੀਤੀ 13 ਨਵੰਬਰ ਨੂੰ ਪੀੜਤਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ ਅਤੇ ਉਸ ਸਮੇਂ ਤੋਂ ਹੀ ਫਰਾਰ ਚਲਿਆ ਆ ਰਿਹਾ ਸੀ ਜਿਸਨੂੰ ਪੁਲੀਸ ਵਲੋਂ ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ ਪੀੜਤ ਲੜਕੀ ਨੂੰ ਬ੍ਰਾਮਦ ਕਰਵਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਪੀੜਤਾ ਨੂੰ ਲਿਜਾਣ ਸਮੇਂ ਦਮਨਪ੍ਰੀਤ ਸਿੰਘ ਦੀ ਮਦਦ ਕਰਨ ਵਾਲੇ ਉਸਦੇ ਸਾਥੀਆਂ ਬਿਕਰਮ ਸਿੰਘ, ਪ੍ਰਦੀਪ ਸਿੰਘ ਉਰਫ ਸਨੀ ਪਿੰਡ ਝਿਊਰਹੇੜੀ ਅਤੇ ਸਨੀ ਵਾਸੀ ਪਿੰਡ ਬਾਕਰਪੁਰ ਜਿਲ੍ਹਾ ਮੁਹਾਲੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਸਾਰਿਆਂ ਨੂੰ ਮਾਨਯਗਿ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਹਨ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ।
Mohali
ਮੁਹਾਲੀ ਪੁਲੀਸ ਵਲੋਂ ਚੋਰੀ ਦੇ 4 ਬੁਲਟ ਅਤੇ 2 ਐਕਟਿਵਾ ਸਮੇਤ ਦੋ ਮੁਲਜਮ ਕਾਬੂ
ਐਸ ਏ ਐਸ ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਦੋ ਪਹੀਆ ਵਾਹਨਾਂ ਦੀ ਚੋਰੀ ਕਰਨ ਵਾਲੇ ਇਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਤੋਂ 4 ਬੁਲਟ ਅਤੇ 2 ਐਕਟਿਵਾ ਬਰਾਮਦ ਕੀਤੇ ਹਨ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਗਗਨਦੀਪ ਸਿੰਘ ਵਾਸੀ ਪਿੰਡ ਬੱਲੋ ਮਾਜਰਾ ਹਾਲ ਵਾਸੀ ਸੰਨੀ ਇਨਕਲੇਵ ਸੈਕਟਰ 123 ਖਰੜ ਅਤੇ ਅਨਮੋਲ ਸਿੰਘ ਉਰਫ ਵੱਡਾ ਗਗਨ ਵਾਸੀ ਗਰੀਨ ਇਨਕਲੇਵ ਦਾਉਂ ਜਿਲਾ ਮੁਹਾਲੀ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਪੀ ਸਿਟੀ 1 ਜੇਅੰਤ ਪੁਰੀ ਅਤੇ ਥਾਣਾ ਮਟੌਰ ਦੇ ਮੁਖੀ ਅਮਨਦੀਪ ਸਿੰਘ ਤਰੀਕਾ ਨੇ ਦੱਸਿਆ ਕਿ ਪੁਲੀਸ ਨੂੰ ਅਕਸ਼ੈ ਸੈਣੀ ਵਾਸੀ ਪਿੰਡ ਗਗਨਹੇੜੀ ਜਿਲਾ ਅੰਬਾਲਾ ਹਾਲ ਵਾਸੀ ਫੇਜ਼ 7 ਮੁਹਾਲੀ ਨੇ ਸ਼ਿਕਾਇਤ ਦਿੱਤੀ ਸੀ ਕਿ 28 ਦਸੰਬਰ ਨੂੰ ਉਸ ਨੇ ਆਪਣਾ ਹਰਿਆਣਾ ਨੰਬਰ ਦਾ ਮੋਟਰਸਾਈਕਲ ਆਪਣੇ ਖੜਾ ਕੀਤਾ ਸੀ। ਸਵੇਰੇ ਉਠਣ ਤੇ ਦੇਖਿਆ ਕਿ ਉਸ ਦਾ ਮੋਟਰਸਾਈਕਲ ਗਾਇਬ ਸੀ। ਉਸ ਵਲੋਂ ਆਪਣੇ ਤੌਰ ਤੇ ਮੋਟਰਸਾਈਕਲ ਦੀ ਭਾਲ ਕੀਤੀ ਗਈ ਤਾਂ ਪਤਾ ਚੱਲਿਆ ਕਿ ਉਸ ਦੇ ਮੋਟਰਸਾਈਕਲ ਨੂੰ ਗਗਨਦੀਪ ਸਿੰਘ ਅਤੇ ਅਨਮੋਲ ਸਿੰਘ ਉਰਫ ਵੱਡਾ ਗਗਨ ਨੇ ਚੋਰੀ ਕੀਤਾ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਨਾਮਜਦ ਮੁਲਜਮਾਂ ਦੀ ਪੈੜ ਨਪਦਿਆਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਕਤ ਦੋਵਾਂ ਮੁਲਜਮਾਂ ਦੀ ਨਿਸ਼ਾਨਦੇਹੀ ਤੇ 4 ਬੁਲਟ ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀਆਂ ਗਈਆਂ। ਏ.ਐਸ.ਪੀ ਜੇਅੰਤ ਪੁਰੀ ਨੇ ਦੱਸਿਆ ਕਿ ਉਕਤ ਮੁਲਜਮਾਂ ਦੀ ਮੁਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਨ੍ਹਾਂ ਨੇ ਸ਼ਿਕਾਇਤਕਰਤਾ ਦਾ ਮੋਟਰਸਾਈਕਲ ਫੇਜ਼ 7 ਤੋਂ ਅਤੇ ਇਕ ਬੁਲਟ, 1 ਐਕਟਿਵਾ ਵੀ ਫੇਜ਼ 7 ਤੋਂ ਚੋਰੀ ਕੀਤਾ ਸੀ। ਇਸ ਤੋਂ ਇਲਾਵਾ ਉਕਤ ਮੁਲਜਮਾਂ ਨੇ 1 ਬੁਲਟ ਮੋਟਰਸਾਈਕਲ ਬਲੌਂਗੀ ਤੋਂ, 1 ਐਕਟਿਵਾ ਟੀ. ਡੀ. ਆਈ ਸੈਕਟਰ 118 ਖਰੜ ਤੋਂ ਚੋਰੀ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਉਕਤ ਮੁਲਜਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਬੁਲਟ ਮੋਟਰਸਾਈਕਲ ਵੀ ਕਬਜ਼ੇ ਵਿਚ ਲਿਆ ਗਿਆ। ਦੋਵਾਂ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਗਿੱਛ ਉਪਰੰਤ ਅਦਾਲਤ ਦੇ ਹੁਕਮਾਂ ਤੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਮੁਲਜਮਾਂ ਕੋਲੋਂ ਬਰਾਮਦ ਚੋਰੀ ਦੇ ਵਾਹਨਾਂ ਨੂੰ ਉਨਾਂ ਦੇ ਮਾਲਕਾਂ ਤੋਂ ਸ਼ਨਾਖਤ ਕਰਵਾਈ ਜਾ ਰਹੀ ਹੈ।
Mohali
ਮੁਹਾਲੀ ਪੁਲੀਸ ਵਲੋਂ ਜਾਅਲੀ ਸਬ ਇੰਸਪੈਕਟਰ ਕਾਬੂ
ਐਸ.ਏ.ਐਸ.ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਇਕ ਜਾਅਲੀ ਸਬ ਇੰਸਪੈਕਟਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫਤਾਰ ਜਾਅਲੀ ਸਬ ਇੰਸਪੈਕਟਰ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਅਮਾਮਪੁਰ ਜਿਲਾ ਪਟਿਆਲਾ ਵਜੋਂ ਹੋਈ ਹੈ।
ਇਸ ਸਬੰਧੀ ਏ. ਐਸ. ਪੀ ਸਿਟੀ 1 ਜੇਅੰਤ ਪੁਰੀ ਅਤੇ ਥਾਣਾ ਮਟੌਰ ਦੇ ਮੁਖੀ ਅਮਨਦੀਪ ਸਿੰਘ ਤਰੀਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ (ਜਿਸ ਨੇ ਸਬ ਇੰਸਪੈਕਟਰ ਦੀ ਵਰਦੀ ਪਾਈ ਹੋਈ ਹੈ) ਫੇਜ਼ 3 ਬੀ 2 ਦੀ ਮਾਰਕੀਟ ਵਿਚ ਆਮ ਲੋਕਾਂ ਦੀ ਚੈਕਿੰਗ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣਸਾਰ ਪੁਲੀਸ ਦੀ ਇਕ ਟੀਮ ਤੁਰੰਤ ਮਾਰਕੀਟ ਵਿੱਚ ਗਈ ਅਤੇ ਵੇਖਿਆ ਕਿ ਉਕਤ ਵਿਅਕਤੀ (ਜਿਸਨੇ ਸਬ ਇੰਸਪੈਕਟਰ ਦੀ ਵਰਦੀ ਪਾਈ ਸੀ) ਲੋਕਾਂ ਨਾਲ ਗਾਲੀ ਗਲੋਚ ਕਰ ਰਿਹਾ ਸੀ ਅਤੇ ਆਪਣੀ ਵਰਦੀ ਦਾ ਰੋਹਬ ਝਾੜ ਰਿਹਾ ਸੀ।
ਉਹਨਾਂ ਕਿਹਾ ਕਿ ਜਦੋਂ ਪੁਲੀਸ ਟੀਮ ਨੇ ਉਕਤ ਵਰਦੀ ਧਾਰੀ ਸਬ ਇੰਸਪੈਕਟਰ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਚੱਲਿਆ ਕਿ ਉਹ ਪੰਜਾਬ ਪੁਲੀਸ ਦਾ ਕਰਮਚਾਰੀ ਨਹੀਂ ਹੈ ਅਤੇ ਸਬ ਇੰਸਪੈਕਟਰ ਦੀ ਵਰਦੀ ਪਾ ਕੇ ਸਿਰਫ ਲੋਕਾਂ ਤੇ ਰੋਹਬ ਝਾੜ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਕਤ ਜਾਅਲੀ ਸਬ ਇੰਸਪੈਕਟਰ ਨੂੰ ਕਾਬੂ ਕਰਕੇ ਉਸ ਵਿਰੁਧ ਬੀ ਐਨ ਐਸ ਦੀ ਧਾਰਾ 204, 205 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਏ.ਐਸ.ਪੀ ਜੇਅੰਤ ਪੁਰੀ ਨੇ ਕਿਹਾ ਕਿ ਉਕਤ ਜਾਅਲੀ ਸਬ ਇੰਸਪੈਕਟਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਰਿਮਾਂਡ ਦੌਰਾਨ ਉਸਦੇ ਪਿਛੋਕੜ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ