Connect with us

Mohali

ਮੁਹਾਲੀ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ ਸਰਕਾਰ : ਕੁਲਵੰਤ ਸਿੰਘ

Published

on

 

ਲਖਨੌਰ ਚੋਅ ਵਿੱਚ ਹੋ ਰਹੀ ਸੀਵਰੇਜ ਦੀ ਗੰਦੇ ਪਾਣੀ ਦੀ ਨਿਕਾਸੀ ਰੋਕਣ ਲਈ ਨਵੀਆਂ ਸੀਵਰ ਲਾਈਨਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਐਸ ਏ ਐਸ ਨਗਰ, 16 ਅਗਸਤ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁਹਾਲੀ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਮੁਹਾਲੀ ਸ਼ਹਿਰ ਨੂੰ ਇੱਕ ਉੱਤਮ ਸ਼ਹਿਰ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

ਸਥਾਨਕ ਫੇਜ਼ 4 ਵਿੱਚ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਸਾਮ੍ਹਣੇ 2.62 ਕਰੋੜ ਦੀ ਲਾਗਤ ਨਾਲ 365 ਮੀਟਰ ਲੰਬੀ ਸੀਵਰ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਉਹਨਾਂ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਸਟਾਰਮ ਵਾਟਰ ਸਿਸਟਮ ਰਾਹੀਂ ਸੀਵਰੇਜ਼ ਦਾ ਗੰਦਾ ਪਾਣੀ, ਲਖਨੌਰ ਚੋਅ ਵਿੱਚ ਦਾਖਲ ਹੋਣ ਦੀ ਲਟਕਦੀ ਆ ਰਹੀ ਸਮੱਸਿਆ ਦੇ ਹੱਲ ਲਈ ਉਹਨਾਂ ਵੱਲੋਂ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਐਸ. ਏ. ਐਸ. ਨਗਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਲਖਨੌਰ ਚੋਅ ਵਿੱਚ ਦਾਖਲ ਹੋ ਰਹੇ ਸੀਵਰੇਜ਼ ਦੇ ਗੰਦੇ ਪਾਣੀ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ। ਉਹਨਾਂ ਦੱਸਿਆ ਕਿ ਇਸ ਉਪਰੰਤ ਇਸ ਵਿਭਾਗ ਵੱਲੋਂ ਕੀਤੇ ਸਰਵੇ ਦੌਰਾਨ ਪਾਇਆ ਗਿਆ ਕਿ ਸ਼ਹਿਰ ਵਿੱਚ ਮਕਾਨਾਂ ਦੇ ਸਾਹਮਣੇ ਕਈ ਥਾਵਾਂ ਤੇ ਸੀਵਰੇਜ਼ ਦੀਆਂ ਪਾਈਪਾਂ ਦੇ ਟੁੱਟਣ ਅਤੇ ਕੁੱਝ ਘਰਾਂ ਵੱਲੋਂ ਆਪਣੇ ਨਿੱਜੀ ਸੀਵਰੇਜ਼ ਕੁਨੈਕਸ਼ਨ ਸਟਾਰਮ ਵਾਟਰ ਪਾਈਪ ਲਾਈਨ ਨਾਲ ਜੋੜਨ ਕਾਰਨ ਇਹ ਸਮੱਸਿਆ ਆ ਰਹੀ ਸੀ।

ਉਹਨਾਂ ਕਿਹਾ ਕਿ ਅੱਜ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈਆਂ ਇਨ੍ਹਾਂ ਖਰਾਬੀਆਂ ਨੂੰ ਠੀਕ ਕਰਨ ਲਈ 2.62 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦੇ ਤਹਿਤ ਫੇਜ਼-4 ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦੇ ਸਾਹਮਣੇ ਲਗਭਗ 365 ਮੀ. ਸੀਵਰ ਲਾਈਨ ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ ਤੇ ਬਣੀਆਂ ਦੁਕਾਨਾਂ ਲਈ ਲਗਭਗ 135 ਮੀ. ਲੰਬੀ ਸੀਵਰ ਲਾਈਨ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਲਖਨੌਰ ਚੋਅ ਵਿੱਚ ਸੀਵਰੇਜ਼ ਦੇ ਗੰਦੇ ਪਾਣੀ ਨੂੰ ਜਾਣ ਤੋਂ ਰੋਕਣ ਲਈ ਫੇਜ਼-3ਬੀ1, 3ਬੀ2, ਫੇਜ਼-4, 5, 7, ਸੈਕਟਰ-70,71 ਅਤੇ ਪਿੰਡ ਮਟੌਰ ਦੇ ਏਰੀਏ ਵਿੱਚ ਸੀਵਰੇਜ਼ ਅਤੇ ਸਟਾਰਮ ਪਾਈਪ ਲਾਈਨਾਂ ਦੀ ਮੁਰੰਮਤ ਦੇ ਕੰਮ ਵੀ ਜਲਦ ਸ਼ੁਰੂ ਕਰ ਦਿੱਤੇ ਜਾਣਗੇ ਅਤੇ ਇਨ੍ਹਾਂ ਸਾਰੇ ਕੰਮਾਂ ਦੇ ਮੁਕੰਮਲ ਹੋ ਜਾਣ ਤੇ ਸ਼ਹਿਰ ਦੇ ਉਕਤ ਫੇਜ਼ਾਂ ਦੇ ਸੀਵਰ ਦੇ ਪਾਣੀ ਨੂੰ ਐਸ. ਟੀ. ਪੀ. ਵਿੱਚ ਪਾਇਆ ਜਾਵੇਗਾ, ਜਿਸ ਨਾਲ ਲਖਨੌਰ ਚੋਅ ਵਿੱਚ ਦਾਖਲ ਹੋ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਹੋ ਜਾਵੇਗੀ। ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਸ਼ਹਿਰ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ, ਸ਼ਹਿਰ ਦੇ ਮੁੱਖ ਚੌਕਾਂ ਤੇ ਰਾਊਂਡ ਅਬਾਊਟ ਬਣਾਉਣ, ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਚੌੜਾ ਕਰਨ ਆਦਿ ਦਾ ਕੰਮ ਸ਼ੁਰੂ ਕਰਵਾਇਆ ਜਾ ਚੁੱਕਾ ਹੈ।

ਇਸਤੋਂ ਪਹਿਲਾਂ ਫੇਜ਼ 4 ਵਿਖੇ ਪਹੁੰਚਣ ਤੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਅਤੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਦੇ ਪ੍ਰਬੰਧਕਾਂ ਵਲੋਂ ਹਲਕਾ ਵਿਧਾਇਕ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਗੁਰੂਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਇਸ ਕੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਆਪ ਆਗੂ ਕੁਲਦੀਪ ਸਿੰਘ ਸਮਾਣਾ, ਮਿਉਂਸਪਲ ਕੌਂਸਲਰ ਗੁਰਮੀਤ ਕੌਰ, ਕਰਮਜੀਤ ਕੌਰ ਅਤੇ ਅਰੁਣਾ ਵਸ਼ਿਸ਼ਟ, ਸਾਬਕਾ ਕੌਂਸਲਰ ਆਰ. ਪੀ. ਸ਼ਰਮਾ ਰਜਨੀ ਗੋਇਲ ਅਤੇ ਹਰਪਾਲ ਸਿੰਘ ਚੰਨਾ, ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਰਜੀਵ ਵਸ਼ਿਸ਼ਟ, ਰਣਦੀਪ ਸਿੰਘ, ਜਸਪਾਲ ਸਿੰਘ, ਅਕਬਿੰਦਰ ਸਿੰਘ ਗੌਸਲ, ਅਨੂੰ ਬੱਬਰ, ਤਰਲੋਚਨ ਸਿੰਘ, ਹਰਮੇਸ਼ ਸਿੰਘ ਕੁੰਭੜਾ, ਸੁਰਿੰਦਰ ਸਿੰਘ, ਹਰਬਿੰਦਰ ਸਿੰਘ ਸੈਣੀ, ਗੁਰਮੇਲ ਸਿੰਘ, ਅਸ਼ਵਨੀ ਕੁਮਾਰ ਸ਼ਰਮਾ, ਡਾ. ਵਿਜੇ ਕੁਮਾਰ, ਡਾ. ਕੁਲਦੀਪ ਸਿੰਘ, ਦੇਸਰਾਜ ਗੁਪਤਾ, ਬਲਵੀਰ ਸਿੰਘ, ਨਿਰਮਲ ਸਿੰਘ, ਗੁਰਮੁੱਖ ਸਿੰਘ, ਬਲਦੇਵ ਰਾਮ, ਸੁਰਿੰਦਰ ਸਿੰਘ ਸੋਢੀ, ਗੁਰਵਿੰਦਰ ਸਿੰਘ ਪਿੰਕੀ, ਰਜਿੰਦਰ ਸਿੰਘ ਰਾਜੂ, ਬਲਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜਿਰ ਸਨ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ

Published

on

By

 

ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।

ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।

 

Continue Reading

Mohali

ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।

 

Continue Reading

Mohali

ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।

Continue Reading

Latest News

Trending