Connect with us

Mohali

ਵੱਖ ਵੱਖ ਜੱੱਥੇਬੰਦੀਆਂ ਵਲੋਂ ਪੁਲੀਸ ਦੀਆਂ ਵਧੀਕੀਆਂ ਵਿਰੁੱਧ 20 ਅਗਸਤ ਨੂੰ ਐਸ. ਐਸ. ਪੀ. ਦਫਤਰ ਦੇ ਘਿਰਾਓ ਦਾ ਐਲਾਨ

Published

on

 

 

ਐਸ ਏ ਐਸ ਨਗਰ, 16 ਅਗਸਤ (ਸ.ਬ.) ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਵਲੋਂ ਪੁਲੀਸ ਦੀਆਂ ਵਧੀਕੀਆਂ ਵਿਰੁੱਧ 20 ਅਗਸਤ ਨੂੰ ਐਸ. ਐਸ. ਪੀ. ਦਫਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਫੇਜ਼ 7 ਦੀਆਂ ਲਾਈਟਾਂ ਤੇ ਐਸ ਸੀ ਬੀਸੀ ਮਹਾ ਪੰਚਾਇਤ ਵੱਲੋਂ ਲਗਾਏ ਗਏ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਵਿਖੇ ਇਕੱਤਰ ਹੋਏ ਇਹਨਾਂ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੁਲੀਸ ਵਲੋਂ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਨਾਮ ਕੌਰ ਉੱਤੇ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਨਾਮ ਕੌਰ ਦੇ ਖਿਲਾਫ ਦਰਜ ਕੀਤੇ ਗਏ ਝੂਠੇ ਮਾਮਲੇ ਸਮੇਤ ਹੋਰਨਾਂ ਮਾਮਲਿਆਂ ਵਿੱਚ ਇਨਸਾਫ ਲੈਣ ਲਈ 20 ਅਗਸਤ ਨੂੰ ਐਸ ਐਸ ਪੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਬਲਵਿੰਦਰ ਸਿੰਘ ਕੁੰਭੜਾ ਅਤੇ ਉਹਨਾਂ ਦੀ ਪਤਨੀ ਦੇ ਖਿਲਾਫ ਦਰਜ ਕੀਤੇ ਗਏ ਝੂਠੇ ਮਾਮਲੇ ਨੂੰ ਰੱਦ ਕਰਨ ਸੰਬੰਧੀ ਮੁਹਾਲੀ ਦੇ ਐਸ ਐਸ ਪੀ ਅਤੇ ਹੋਰ ਅਧਿਕਾਰੀ 5 ਮਹੀਨਿਆਂ ਤੋਂ ਪਰਚਾ ਰੱਦ ਕਰਨ ਦੇ ਲਾਰੇ ਲਗਾ ਰਹੇ ਹਨ। ਆਗੂਆਂ ਨੇ ਕਿਹਾ ਕਿ ਥਾਣਾ ਬਲੌਂਗੀ ਅਧੀਨ ਆਉਂਦੇ ਇੱਕ ਨਵਵਿਆਹੁਤਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਮ੍ਰਿਤਕਾ ਦੇ ਪਰਿਵਾਰ ਦਾ ਇਲਜਾਮ ਹੈ ਕਿ ਇਹ ਆਤਮ ਹੱਤਿਆ ਨਹੀਂ ਹੈ ਬਲਕਿ ਲੜਕੀ ਦੇ ਪਤੀ, ਸੱਸ ਤੇ ਨਣਦ ਵਲੋਂ ਉਸਦੀ ਹੱਤਿਆ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਦੇ ਪਤੀ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਵੇਂ ਫਰਾਰ ਹਨ। ਆਗੂਆਂ ਨੇ ਕਿਹਾ ਕਿ ਇਸਤੋਂ ਇਲਾਵਾ ਪੁਲੀਸ ਦੀਆਂ ਵਧੀਕੀਆਂ ਦੇ ਕਈ ਮਾਮਲੇ ਹਨ ਜਿਹਨਾਂ ਦੇ ਸ਼ਿਕਾਰ ਪੀੜਤ 20 ਅਗਸਤ ਨੂੰ ਮੋਰਚਾ ਸਥਾਨ ਤੇ ਇਕੱਠੇ ਹੋਣਗੇ ਜਿੱਥੋਂ ਚੱਲ ਕੇ ਐਸ ਐਸ ਪੀ ਦਫਤਰ ਦਾ ਦੁਪਹਿਰ 12 ਵਜੇ ਘਿਰਾਓ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਇਸਤੋਂ ਇਲਾਵਾ ਨਗਰ ਨਿਗਮ ਮੁਹਾਲੀ ਅਧੀਨ ਕੰਮ ਕਰ ਰਹੇ ਸੁਲਭ ਸੁਚਾਲਿਆ ਕਰਮਚਾਰੀਆਂ ਨੂੰ ਕੰਮ ਤੋਂ ਕੱਢਣ ਅਤੇ ਤਨਖਾਹ ਨਾ ਦੇਣ ਦੇ ਮਾਮਲੇ ਵਿੱਚ ਪੀੜਤ ਕਰਮਚਾਰੀ 20 ਅਗਸਤ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲਕੇ ਆਪਣਾ ਮੰਗ ਪੱਤਰ ਦੇਣਗੇ।

ਇਸ ਮੌਕੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸੈਕਟਰੀ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਖਦੇਵ ਸਿੰਘ ਚਪੜਚਿੜੀ, ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਬ੍ਰਿਜਪਾਲ, ਅੱਤਿਆਚਾਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕਰਮਜੀਤ ਸਿੰਘ ਆਹਨਖੇੜੀ, ਸ਼੍ਰੀ ਵਿਸ਼ਵਕਰਮਾ ਕਮੇਟੀ ਮਟੌਰ ਦੇ ਮੀਤ ਪ੍ਰਧਾਨ ਨਗਿੰਦਰ ਰਾਜਭਰ, ਕੈਸ਼ੀਅਰ ਪੰਕਜ ਚੌਧਰੀ, ਸਰਵਰ ਮੁਸਲਿਮ ਵੈਲਫ਼ੇਅਰ ਕਮੇਟੀ ਮਟੌਰ ਦੇ ਪ੍ਰਧਾਨ ਤਰਸੇਮ ਖਾਨ, ਵਾਇਸ ਚੇਅਰਮੈਨ ਦਿਲਬਰ ਖਾਨ, ਹਿਊਮਨ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ (ਰਜਿ:) ਦੇ ਪ੍ਰਧਾਨ ਸਵਿੰਦਰ ਸਿੰਘ ਲੱਖੋਵਾਲ, ਪੰਜਾਬ ਸੇਵਾ ਮੰਚ (ਯੂਥ ਵਿੰਗ) ਮੁਹਾਲੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਗੜ੍ਹੀਆ, ਸੁਲੱਭ ਸ਼ੋਚਾਲਿਆ ਸਫਾਈ ਮਜ਼ਦੂਰ ਸੰਗਠਨ ਦੇ ਪ੍ਰਧਾਨ ਦੌਲਤ ਰਾਮ, ਜਨਰਲ ਸੈਕਟਰੀ ਰਿਸ਼ੀਰਾਜ ਮਹਾਰ, ਸਮਾਜਿਕ ਸੰਘਰਸ਼ ਪਾਰਟੀ ਦੇ ਆਗੂ ਹਰਚੰਦ ਸਿੰਘ ਜਖਵਾਲੀ, ਐਸ. ਸੀ. ਬੀ. ਸੀ. ਮੋਰਚੇ ਦੇ ਸੀਨੀਅਰ ਆਗੂ ਹਰਨੇਕ ਸਿੰਘ ਮਲੋਆ ਅਤੇ ਪ੍ਰਿੰਸੀਪਲ ਬਨਵਾਰੀ ਲਾਲ, ਬਸਪਾ ਦੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਪ੍ਰਧਾਨ ਰਾਜ ਸਿੰਘ, ਰੌਸ਼ਨ ਕੁਮਾਰ, ਗੁਰਬਖ਼ਸ਼ ਸਿੰਘ ਬਠੋਈ, ਤਰਸੇਮ ਸਿੰਘ, ਭੋਲਾ ਗੁਪਤਾ, ਰਾਮੂ, ਪੰਕਜ ਝਾਅ, ਰਾਜੇਸ਼ ਕੁਮਾਰ, ਰਾਜਾਰਾਮ ਸਾਅ, ਮਾਂਗੇ ਲਾਲ, ਅੰਜੂ ਬਾਲਾ, ਭਾਗਵਤੀ, ਰਾਹੁਲ, ਨਿਖਿਲ ਕੁਮਾਰ, ਸੰਜੀਵ ਕੁਮਾਰ, ਮੁੰਨਾ ਸਿੰਘ, ਹਰਪ੍ਰਸ਼ਾਦ ਵੀ ਹਾਜਿਰ ਸਨ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ

Published

on

By

 

ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।

ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।

 

Continue Reading

Mohali

ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।

 

Continue Reading

Mohali

ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।

Continue Reading

Latest News

Trending