Connect with us

International

ਰਾਣਾ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ: ਅਮਰੀਕੀ ਅਦਾਲਤ

Published

on

 

ਵਾਸ਼ਿੰਗਟਨ, 17 ਅਗਸਤ (ਸ.ਬ.) ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਮੁਲਜ਼ਮ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਲੈ ਕੇ ਅਮਰੀਕੀ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਯੂਐਸ ਕੋਰਟ ਆਫ ਅਪੀਲਜ਼ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਸੰਧੀ ਰਾਣਾ ਦੀ ਹਵਾਲਗੀ ਦੀ ਇਜਾਜ਼ਤ ਦਿੰਦੀ ਹੈ। ਰਾਣਾ ਨੇ ਕੈਲੀਫੋਰਨੀਆ ਸਥਿਤ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਵਿਰੁੱਧ ਯੂਐਸ ਕੋਰਟ ਆਫ਼ ਅਪੀਲਜ਼ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਮਰੀਕੀ ਜੇਲ੍ਹ ਵਿੱਚ ਬੰਦ ਰਾਣਾ ਮੁੰਬਈ ਹਮਲਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਪਾਕਿਸਤਾਨੀ-ਅਮਰੀਕੀ ਅਤਿਵਾਦੀ ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਮੰਨਿਆ ਜਾਂਦਾ ਹੈ, ਜੋ 26 ਨਵੰਬਰ 2008 ਦੇ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਸੀ।

Continue Reading

International

ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ

Published

on

By

 

ਕਰਾਚੀ, 7 ਅਕਤੂਬਰ (ਸ.ਬ.) ਪਾਕਿਸਤਾਨ ਦੇ ਕਰਾਚੀ ਵਿੱਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਰ ਰਾਤ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। 17 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਦੋ ਚੀਨੀ ਨਾਗਰਿਕ ਵੀ ਸ਼ਾਮਲ ਹਨ।

ਚੀਨੀ ਦੂਤਘਰ ਨੇ ਦੱਸਿਆ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 11 ਵਜੇ ਵਾਪਰੀ। ਇੱਥੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਇਹ ਧਮਾਕਾ ਸਿੰਧ ਸੂਬੇ ਵਿੱਚ ਇਕ ਪਾਵਰ ਪ੍ਰੋਜੈਕਟ ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਅਤਿਵਾਦੀ ਸਮੂਹ ਬਲੋਚਿਸਤਾਨ ਨੈਸ਼ਨਲ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਸਿੰਧ ਪ੍ਰਾਂਤ ਦੇ ਗ੍ਰਹਿ ਮੰਤਰੀ ਜ਼ਿਆ ਉਲ ਹਸਨ ਲਾਂਜਰ ਨੇ ਸ਼ੱਕ ਜ਼ਾਹਰ ਕੀਤਾ ਕਿ ਧਮਾਕੇ ਲਈ ਆਈਈਡੀ ਦੀ ਵਰਤੋਂ ਕੀਤੀ ਗਈ ਸੀ। ਧਮਾਕੇ ਦੀ ਆਵਾਜ਼ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੁਣਾਈ ਦਿੱਤੀ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਜਿਨਾਹ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਫੁਟੇਜ ਵਿੱਚ ਧੂੰਆਂ ਉੱਡਦਾ ਦਿਖਾਈ ਦੇ ਰਿਹਾ ਹੈ। ਘਟਨਾ ਵਾਲੀ ਥਾਂ ਦੇ ਨੇੜੇ ਅੱਗ ਦੀਆਂ ਵੱਡੀਆਂ ਲਾਟਾਂ ਦਿਖਾਈ ਦੇ ਰਹੀਆਂ ਸਨ। ਉੱਤਰੀ ਨਾਜ਼ਿਮਾਬਾਦ ਅਤੇ ਕਰੀਮਾਬਾਦ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।

 

Continue Reading

International

ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ

Published

on

By

 

 

ਲੇਬਨਾਨ, 5 ਅਕਤੂਬਰ (ਸ.ਬ.) ਇਜ਼ਰਾਈਲ ਦੇ ਲੇਬਨਾਨ ਵਿਚ ਹਿਜ਼ਬੁੱਲਾ ਦੇ ਟਿਕਾਣਿਆਂ ਤੇ ਹਮਲੇ ਜਾਰੀ ਹੈ। ਇਜ਼ਰਾਈਲੀ ਸੁਰੱਖਿਆ ਬਲਾਂ ਨੇ ਹੁਣ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਨੂੰ ਨਿਸ਼ਾਨਾ ਬਣਾਇਆ ਹੈ। ਆਈਡੀਐਫ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਅਲ-ਕਾਸਮ ਕਮਾਂਡਰ ਸਈਦ ਅਤੱਲਾ ਅਤੇ ਉਸ ਦਾ ਪਰਿਵਾਰ ਮਾਰਿਆ ਗਿਆ ਹੈ।

ਹਮਾਸ ਨੇ ਅੱਜ ਦੱਸਿਆ ਕਿ ਹਮਾਸ ਦੇ ਹਥਿਆਰਬੰਦ ਵਿੰਗ ਅਲ-ਕਾਸਾਮ ਬ੍ਰਿਗੇਡਜ਼ ਦੇ ਨੇਤਾ ਸਈਦ ਅਤੱਲਾ, ਉੱਤਰੀ ਲੇਬਨਾਨੀ ਸ਼ਹਿਰ ਤ੍ਰਿਪੋਲੀ ਵਿੱਚ ਇੱਕ ਫਲਸਤੀਨੀ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲੀ ਹਮਲੇ ਵਿੱਚ ਆਪਣੇ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਮਾਰਿਆ ਗਿਆ।

ਲੇਬਨਾਨ ਦੇ ਸਿਹਤ ਮੰਤਰੀ ਫਿਰਾਸ ਅਬਿਆਦ ਨੇ ਦੱਸਿਆ ਕਿ ਪਿਛਲੇ ਸਾਲ ਅਕਤੂਬਰ ਵਿੱਚ ਹਿਜ਼ਬੁੱਲਾ-ਇਜ਼ਰਾਈਲ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਲੈਬਨਾਨ ਵਿੱਚ ਕੁੱਲ 1,974 ਲੋਕ ਮਾਰੇ ਗਏ ਹਨ। ਇਨ੍ਹਾਂ ਵਿੱਚ 127 ਬੱਚੇ ਅਤੇ 261 ਔਰਤਾਂ ਸ਼ਾਮਲ ਹਨ ਜਦਕਿ 9,384 ਲੋਕ ਜ਼ਖ਼ਮੀ ਹੋਏ ਹਨ। ਅਬਿਆਦ ਨੇ ਬੀਤੇ ਵੀਰਵਾਰ ਨੂੰ ਕਿਹਾ ਕਿ ਇਜ਼ਰਾਈਲੀ ਹਮਲਿਆਂ ਨੇ ਦਰਜਨਾਂ ਮੈਡੀਕਲ ਕੇਂਦਰਾਂ ਨੂੰ ਨੁਕਸਾਨ ਪਹੁੰਚਾਇਆ ਅਤੇ 97 ਮੈਡੀਕਲ ਅਤੇ ਐਮਰਜੈਂਸੀ ਕਰਮਚਾਰੀਆਂ ਦੀ ਮੌਤ ਹੋ ਗਈ। 8 ਅਕਤੂਬਰ 2023 ਨੂੰ, ਹਿਜ਼ਬੁੱਲਾ ਨੇ ਹਮਾਸ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ, ਗਾਜ਼ਾ ਵਿੱਚ ਇਜ਼ਰਾਈਲ ਤੇ ਰਾਕੇਟ ਦਾਗਣੇ ਸ਼ੁਰੂ ਕਰ ਦਿੱਤੀ ਸੀ।

Continue Reading

International

ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ

Published

on

By

 

ਕੋਪਨਹੇਗਨ, 2 ਅਕਤੂਬਰ (ਸ.ਬ.) ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਵਿੱਚ ਇਜ਼ਰਾਇਲੀ ਦੂਤਘਰ ਦੇ ਨੇੜੇ ਦੋ ਬੰਬ ਧਮਾਕਿਆਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਮੌਕੇ ਤੇ ਭਾਰੀ ਪੁਲੀਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰ ਕੇ ਪੂਰੇ ਇਲਾਕੇ ਨੂੰ ਵੀ ਘੇਰ ਲਿਆ ਗਿਆ ਹੈ। ਡੈਨਮਾਰਕ ਪੁਲੀਸ ਨੇ ਕਿਹਾ ਕਿ ਉਨ੍ਹਾਂ ਨੇ ਧਮਾਕਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਇਜ਼ਰਾਈਲ ਨੇ ਅਜੇ ਤੱਕ ਇਸ ਘਟਨਾ ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਡੈਨਮਾਰਕ ਪੁਲੀਸ ਨੇ ਅੱਜ ਕਿਹਾ ਕਿ ਉਹ ਕੋਪੇਨਹੇਗਨ ਦੇ ਉੱਤਰੀ ਬਾਹਰੀ ਇਲਾਕੇ ਤੇ ਇਜ਼ਰਾਈਲੀ ਦੂਤਾਵਾਸ ਦੇ ਨੇੜੇ ਦੋ ਧਮਾਕਿਆਂ ਦੀ ਜਾਂਚ ਕਰ ਰਹੇ ਹਨ। ਕੋਪੇਨਹੇਗਨ ਪੁਲੀਸ ਨੇ ਟਵਿੱਟਰ ਤੇ ਲਿਖਿਆ ਕਿ ਧਮਾਕੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਵਾਲੀ ਥਾਂ ਤੇ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ। ਕੀ ਇਸ ਘਟਨਾ ਦਾ ਇਜ਼ਰਾਇਲੀ ਦੂਤਘਰ ਨਾਲ ਸਬੰਧ ਸੀ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਡੈਨਮਾਰਕ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਭਾਰੀ ਮੀਂਹ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

Continue Reading

Latest News

Trending