Connect with us

National

ਇੰਜਣ ਨਾਲ ਪੱਥਰ ਟਕਰਾਉਣ ਕਾਰਨ ਰੇਲਗੱਡੀ ਦੇ 20 ਡੱਬੇ ਪੱਟੜੀ ਤੋਂ ਲੱਥੇ

Published

on

 

ਲਖਨਊ, 17 ਅਗਸਤ (ਸ.ਬ.) ਅੱਜ ਤੜਕਸਾਰ ਇੰਜਣ ਨਾਲ ਪੱਥਰ ਟਕਰਾਉਣ ਕਾਰਨ ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਲੀਹੋਂ ਲੱਥ ਗਏ ਹਨ। ਗਨੀਮਤ ਇਹ ਰਹੀ ਕਿ ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਕਾਨਪੁਰੀ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪੱਟੜੀ ਤੋਂ ਉਤਰ ਗਏ। ਉੱਤਰ ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਫ਼ਸਰ ਸ਼ਸ਼ੀਕਾਂਤ ਤ੍ਰਿਪਾਠੀ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਿਸੇ ਦੇ ਮਾਰੇ ਜਾਣ ਜਾਂ ਜ਼ਖ਼ਮੀ ਹੋਣ ਦੀ ਫ਼ਿਲਹਾਲ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਡਰਾਈਵਰ ਤੋਂ ਪੁੱਛਗਿੱਛ ਵਿਚ ਪਤਾ ਲੱਗਿਆ ਹੈ ਕਿ ਟ੍ਰੇਨ ਦੇ ਇੰਜਣ ਨਾਲ ਕੋਈ ਵੱਡਾ ਪੱਥਰ ਆ ਕੇ ਟਕਰਾ ਗਿਆ, ਜਿਸ ਨਾਲ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਟ੍ਰੇਨ ਦੇ ਇੰਜਣ ਦੇ ਅਗਲੇ ਹਿੱਸੇ ਵਿਚ ਜਾਨਵਰਾਂ ਤੋਂ ਬਚਾਅ ਲਈ ਲੱਗਿਆ ਕੈਟਲ ਗਾਰਡ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਸ਼ਸ਼ੀਕਾਂਤ ਤ੍ਰਿਪਾਠੀ ਨੇ ਦੱਸਿਆ ਕਿ ਯਾਤਰੀਆਂ ਨੂੰ ਬੱਸ ਰਾਹੀਂ ਕਾਨਪੁਰ ਸੈਂਟਰਲ ਸਟੇਸ਼ਨ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਇੱਥੋਂ ਉਨ੍ਹਾਂ ਨੂੰ ਮੰਜ਼ਿਲ ਵੱਲ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਕਾਰਨ ਕਾਨਪੁਰ-ਝਾਂਸੀ ਮਾਰਗ ਤੇ ਰੇਲਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ, ਜਿਸ ਨੂੰ ਬਹਾਲ ਕਰਨ ਲਈ ਰੇਲਵੇ ਦੇ ਤਕਨੀਕੀ ਅਧਿਕਾਰੀਆਂ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ।

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਨੇ ਕਿਹਾ ਕਿ ਇਹ ਕੋਈ ਹਾਦਸਾ ਨਹੀਂ ਸਗੋਂ ਕੋਈ ਸਾਜ਼ਿਸ਼ ਸੀ। ਦਰਅਸਲ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਹੈ ਕਿ ਹਿ ਹਾਦਸਾ ਟ੍ਰੈਕ ਤੇ ਰੱਖੀ ਕਿਸੇ ਚੀਜ਼ ਕਾਰਨ ਵਾਪਰਿਆ ਹੈ ਤੇ ਮੌਕੇ ਤੋਂ ਸਬੂਤ ਵੀ ਮਿਲੇ ਹਨ। ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਪੁਲੀਸ ਦੇ ਨਾਲ-ਨਾਲ ਆਈਬੀ ਵੀ ਜਾਂਚ ਕਰ ਰਹੀ ਹੈ।

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਟਵੀਟ ਕੀਤਾ ਕਿ ਸਾਬਰਮਤੀ ਐਕਸਪ੍ਰੈਸ ਦਾ ਇੰਜਣ ਅੱਜ ਤੜਕੇ 02:35 ਵਜੇ ਕਾਨਪੁਰ ਨੇੜੇ ਪਟੜੀ ਤੇ ਰੱਖੀ ਇਕ ਚੀਜ਼ ਨਾਲ ਟਕਰਾ ਗਿਆ ਅਤੇ ਪਟੜੀ ਤੋਂ ਉਤਰ ਗਿਆ। ਉੱਥੇ ਸੱਟ ਦੇ ਨਿਸ਼ਾਨ ਦਿਖੇ ਹਨ ਤੇ ਸਬੂਤ ਸੁਰੱਖਿਅਤ ਹਨ। ਆਈ.ਬੀ. ਅਤੇ ਯੂ.ਪੀ. ਪੁਲੀਸ ਵੀ ਇਸ ਤੇ ਕੰਮ ਕਰ ਰਹੀ ਹੈ। ਯਾਤਰੀਆਂ ਜਾਂ ਸਟਾਫ ਨੂੰ ਕੋਈ ਸੱਟ ਨਹੀਂ ਲੱਗੀ। ਯਾਤਰੀਆਂ ਲਈ ਅਮਦਾਵਾਦ ਲਈ ਅੱਗੇ ਦੀ ਯਾਤਰਾ ਲਈ ਰੇਲਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ। ਰੇਲਵੇ ਵੱਲੋਂ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

Continue Reading

National

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ

Published

on

By

 

ਨਵੀਂ ਦਿੱਲੀ, 27 ਦਸੰਬਰ (ਸ.ਬ.) ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਰੀ ਹੁਕਮਾਂ ਬਾਰੇ ਅੱਜ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ। ਇਹ ਹੁਕਮ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਇੱਕ ਵੋਕੇਸ਼ਨਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਦੀ ਇਕ ਪਟੀਸ਼ਨ ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।

ਬੈਂਚ ਵਿਚ ਜਸਟਿਸ ਸੂਰਿਆ ਕਾਂਤ ਨਾਲ ਜਸਟਿਸ ਸੁਧਾਂਸ਼ੂ ਧੂਲੀਆ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸਦੀ ਪਾਲਣਾ ਨਹੀਂ ਕਰ ਰਹੇ ਹੋ। ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਬੈਂਚ ਨੇ ਕਿਹਾ ਕਿ ਉਹ ਇਹ ਦੇਖਣ ਲਈ ਬਹੁਤ ਉਤਸੁਕ ਹਨ ਕਿ ਤੁਸੀਂ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨਿੱਚਰਵਾਰ ਨੂੰ ਹੋਵੇਗੀ।

ਇਸ ਦੌਰਾਨ ਬੈਂਚ ਨੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਪਹਿਲੇ ਹੁਕਮਾਂ ਦੀ ਪਾਲਣਾ ਦਾ ਵੇਰਵਾ ਦਿੰਦਾ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ। ਜਿਕਰਯੋਗ ਹੈ ਕਿ ਪਿਛਲੇ ਹਫ਼ਤੇ ਜਸਟਿਸ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਦਾ ਨਿਰਦੇਸ਼ ਦਿੱਤਾ ਸੀ।

ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਸੀ ਕਿ ਸ੍ਰੀ ਜਗਜੀਤ ਸਿੰਘ ਡੱਲੇਵਾਲ ਦੀ ਸਥਿਰ ਸਿਹਤ ਸਥਿਤੀ ਯਕੀਨੀ ਬਣਾਉਣਾ ਪੂਰੀ ਤਰ੍ਹਾਂ ਪੰਜਾਬ ਰਾਜ ਦੀ ਜ਼ਿੰਮੇਵਾਰੀ ਹੈ, ਜਿਸ ਲਈ ਜੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਲੋੜ ਹੋਵੇ ਤਾਂ ਅਧਿਕਾਰੀਆਂ ਨੂੰ ਅਜਿਹਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਲਈ, ਰਾਜ ਸਰਕਾਰ ਇਹ ਫੈਸਲਾ ਲਵੇ ਕਿ ਕੀ ਸ੍ਰੀ ਡੱਲੇਵਾਲ ਨੂੰ ਆਰਜ਼ੀ ਹਸਪਤਾਲ (ਜੋ ਮਰਨ ਵਰਤ ਵਾਲੇ ਸਥਾਨ ਤੋਂ 700 ਮੀਟਰ ਦੂਰ ਕਾਇਮ ਕੀਤਾ ਗਿਆ ਦੱਸਿਆ ਜਾਂਦਾ ਹੈ) ਵਿਚ ਦਾਖ਼ਲ ਕੀਤਾ ਜਾ ਸਕਦਾ ਹੈ, ਜਾਂ ਕਿਸੇ ਹੋਰ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।

ਜਿਕਰਯੋਗ ਹੈ ਕਿ ਸz. ਡੱਲੇਵਾਲ ਬੀਤੀ 26 ਨਵੰਬਰ ਤੋਂ ਖਨੌਰੀ ਸਰਹੱਦ ਉਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਹਨ। ਇਹ 70 ਸਾਲਾ ਆਗੂ ਕੈਂਸਰ ਦਾ ਮਰੀਜ਼ ਵੀ ਹੈ।

Continue Reading

National

ਸਲਮਾਨ ਖਾਨ ਦੀ ਫਿਲਮ ਸਿਕੰਦਰ ਦਾ ਟੀਜ਼ਰ ਮੁਲਤਵੀ

Published

on

By

 

ਮੁੰਬਈ, 27 ਦਸੰਬਰ (ਸ.ਬ.) ਸਲਮਾਨ ਖਾਨ ਦੇ 59ਵੇਂ ਜਨਮਦਿਨ ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ਸਿਕੰਦਰ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਕੀਤਾ ਗਿਆ ਹੈ ਹੈ। ਏ.ਆਰ. ਮੁਰੂਗਾਦੌਸ ਵੱਲੋਂ ਨਿਰਦੇਸ਼ਤ ਐਕਸ਼ਨ ਥ੍ਰਿਲਰ ਫਿਲਮ ਹੁਣ 28 ਦਸੰਬਰ ਨੂੰ ਸਵੇਰੇ 11:07 ਵਜੇ ਔਨਲਾਈਨ ਪ੍ਰੀਮੀਅਰ ਲਈ ਤਿਆਰ ਹੈ, ਇਸ ਬਾਰੇ ਨਾਡਿਆਡਵਾਲਾ ਦੇ ਅਧਿਕਾਰਤ ਐਕਸ ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਡੇ ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦਿਹਾਂਤ ਦੇ ਮੱਦੇਨਜ਼ਰ ਸਾਨੂੰ ਇਹ ਘੋਸ਼ਣਾ ਕਰਦੇ ਹੋਏ ਅਫਸੋਸ ਹੈ ਕਿ ਸਿਕੰਦਰ ਦੇ ਟੀਜ਼ਰ ਦੀ ਰਿਲੀਜ਼ ਨੂੰ 28 ਦਸੰਬਰ 11:07 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਾਜਿਦ ਨਾਡਿਆਡਵਾਲਾ ਦੀ ਆਉਣ ਵਾਲੀ ਸ਼ਾਨਦਾਰ ਰਚਨਾ ਸਿਕੰਦਰ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਆਪਣਾ ਪਹਿਲਾ ਪੋਸਟਰ ਜਾਰੀ ਕੀਤਾ ਹੈ।

ਅੱਜ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਲਈ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੋਇਆ ਹੈ।

 

Continue Reading

National

ਸੰਸਦ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

Published

on

By

 

 

ਨਵੀਂ ਦਿੱਲੀ, 27 ਦਸੰਬਰ (ਸ.ਬ.) 25 ਦਸੰਬਰ ਨੂੰ ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ 26 ਸਾਲਾ ਵਿਅਕਤੀ ਦੀ ਅੱਜ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨੇ ਨਵੇਂ ਸੰਸਦ ਭਵਨ ਨੇੜੇ ਆਪਣੇ ਸਰੀਰ ਤੇ ਪੈਟਰੋਲ ਵਰਗਾ ਪਦਾਰਥ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।

ਸੰਸਦ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਆਰਐਮਐਲ ਹਸਪਤਾਲ ਲਿਜਾਇਆ ਗਿਆ ਅਤੇ ਬਰਨ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ।

ਮੁੱਢਲੀ ਜਾਂਚ ਮੁਤਾਬਕ ਬਾਗਪਤ ਸਥਿਤ ਆਪਣੇ ਘਰ ਦੇ ਕੁਝ ਲੋਕਾਂ ਨਾਲ ਝਗੜੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ।

ਪੁਲੀਸ ਨੇ ਦਸਿਆ ਕਿ ਉਸ ਦੇ ਪਰਿਵਾਰ ਖ਼ਿਲਾਫ਼ ਉਸੇ ਪਿੰਡ ਦੇ ਹੀ ਇਕ ਹੋਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋ ਮਾਮਲੇ ਦਰਜ ਹਨ, ਜਿਸ ਕਾਰਨ ਉਹ ਪਰੇਸ਼ਾਨ ਸੀ।

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਹ 95 ਫੀਸਦੀ ਝੁਲਸ ਗਿਆ ਸੀ ਅਤੇ ਅੱਜ ਤੜਕੇ 2.23 ਵਜੇ ਉਸ ਦੀ ਮੌਤ ਹੋ ਗਈ।

ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਜਤਿੰਦਰ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

Continue Reading

Latest News

Trending