Connect with us

Mohali

ਧਿਆਨ ਸਿੰਘ ਕਾਹਲੋਂ ਦਾ ਪਲੇਠਾ ਗੀਤ ਸੰਗ੍ਰਹਿ ਬੋਲ ਰਸੀਲੇ ਲੋਕ ਅਰਪਣ

Published

on

 

 

ਐਸ ਏ ਐਸ ਨਗਰ, 17 ਅਗਸਤ (ਸ.ਬ.) ਕਵੀ ਮੰਚ (ਰਜਿ:) ਮੁਹਾਲੀ ਵੱਲੋਂ ਸ਼ਾਸਤਰੀ ਮਾਡਲ ਸਕੂਲ ਫੇਜ਼-1 ਮੁਹਾਲੀ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਧਿਆਨ ਸਿੰਘ ਕਾਹਲੋਂ ਦਾ ਪਲੇਠਾ ਗੀਤ ਸੰਗ੍ਰਹਿ ਬੋਲ ਰਸੀਲੇ ਲੋਕ ਅਰਪਿਤ ਕੀਤਾ ਗਿਆ। ਸਮਾਗਮ ਮੌਕੇ ਇੰਜੀ. ਜਸਪਾਲ ਸਿੰਘ ਦੇਸੂਵੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪ੍ਰਧਾਨਗੀ ਉੱਘੇ ਗ਼ਜ਼ਲਗੋ ਸਿਰੀ ਰਾਮ ਅਰਸ਼ ਨੇ ਕੀਤੀ। ਇਸ ਮੌਕੇ ਡਾ. ਲਾਭ ਸਿੰਘ ਖੀਵਾ ਅਤੇ ਦੀਪਕ ਸ਼ਰਮਾ ਚਨਾਰਥਲ ਵਿਸ਼ੇਸ਼ ਮਹਿਮਾਨ ਸਨ। ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਅਤੇ ਪੁਸਤਕ ਦੇ ਲੇਖਕ ਧਿਆਨ ਸਿੰਘ ਕਾਹਲੋਂ ਵੀ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਸਨ।

ਪੁਸਤਕ ਬਾਰੇ ਮਲਕੀਤ ਸਿੰਘ ਔਜਲਾ ਅਤੇ ਬਲਦੇਵ ਸਿੰਘ ਪਰਦੇਸੀ ਵੱਲੋਂ ਪਰਚੇ ਪੜ੍ਹੇ ਗਏ। ਪੁਸਤਕ ਲੋਕ ਅਰਪਣ ਉਪਰੰਤ ਇੰਜੀ. ਜਸਪਾਲ ਸਿੰਘ ਦੇਸੂਵੀ, ਡਾ. ਲਾਭ ਸਿੰਘ ਖੀਵਾ, ਭਗਤ ਰਾਮ ਰੰਗਾੜਾ, ਦੀਪਕ ਸ਼ਰਮਾ ਚਨਾਰਥਲ, ਸਿਰੀ ਰਾਮ ਅਰਸ਼, ਰਣਜੋਧ ਸਿੰਘ ਰਾਣਾ ਅਤੇ ਰਾਜ ਕੁਮਾਰ ਸਾਹੋਵਾਲੀਆ ਨੇ ਪੁਸਤਕ ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਇਸ ਪੁਸਤਕ ਨੂੰ ਮਿਆਰੀ ਤੇ ਲਾਇਬਰੇਰੀਆਂ ਦਾ ਸ਼ਿੰਗਾਰ ਬਣਨ ਵਾਲਾ ਦੱਸਿਆ।

ਪੁਸਤਕ ਦੇ ਰਚੇਤਾ ਧਿਆਨ ਸਿੰਘ ਕਾਹਲੋਂ ਨੇ ਆਪਣੇ ਚੋਣਵੇਂ ਗੀਤਾਂ ਨਾਲ ਹਾਜ਼ਰੀ ਲਗਾਈ। ਉਹਨਾਂ ਦੇ ਪੁੱਤਰ ਸੁਖਵੰਤ ਸਿੰਘ ਕਾਹਲੋਂ ਨੇ ਵੀ ਪੁਸਤਕ ਬਾਰੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸz. ਕਾਹਲੋਂ ਦੇ ਪੋਤਰੇ ਦਿਲਪ੍ਰੀਤ ਸਿੰਘ ਕਾਹਲੋਂ, ਹਰਨੂਰ ਸਿੰਘ ਕਾਹਲੋਂ ਵਲੋਂ ਭੰਗੜੇ ਦੀ ਪੇਸ਼ਕਾਰੀ ਦਿੱਤੀ ਗਈ।

ਸਮਾਗਮ ਦੌਰਾਨ ਇੰਜੀ. ਤਰਸੇਮ ਰਾਜ, ਪ੍ਰੋ. ਗੁਰਜੋਧ ਕੌਰ, ਦਵਿੰਦਰ ਕੌਰ ਢਿੱਲੋਂ, ਇੰਜੀ. ਸੁਰਜੀਤ ਸਿੰਘ ਧੀਰ ਅਤੇ ਜਗਤਾਰ ਸਿੰਘ ਜੋਗ ਵਲੋਂ ਪੁਸਤਕ ਵਿੱਚੋਂ ਗੀਤ ਗਾ ਕੇ ਚੰਗਾ ਰੰਗ ਬੰਨ੍ਹਿਆ। ਚਰਚਿਤ ਸ਼ਾਇਰ ਪ੍ਰਤਾਪ ਪਾਰਸ ਅਤੇ ਤਰਸੇਮ ਸਿੰਘ ਕਾਲੇਵਾਲ ਨੇ ਵੀ ਜ਼ਿਕਰਯੋਗ ਹਾਜ਼ਰੀ ਲਵਾਈ। ਇਸ ਦੌਰਾਨ ਸਾਹਿਤ ਖੇਤਰ ਦੀ ਪ੍ਰਸਿੱਧ ਹਸਤੀ ਬਲਕਾਰ ਸਿੱਧੂ ਨੇ ਵੀ ਸੰਬੋਧਨ ਕੀਤਾ।

ਇਸ ਸਮਾਗਮ ਵਿੱਚ ਸ਼੍ਰੋਮਣੀ ਬਾਲ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਉੱਘੇ ਸ਼ਾਇਰ ਬਾਬੂ ਰਾਮ ਦੀਵਾਨਾ, ਆਰ. ਪੀ. ਐਸ. ਬਾਜਵਾ, ਸੁਰਿੰਦਰ ਪਾਲ ਝੱਲ, ਦਵਿੰਦਰ ਕੁਮਾਰ ਝੱਲ, ਡਾ. ਮਨਜੀਤ ਸਿੰਘ ਬੱਲ, ਜਗਪਾਲ ਸਿੰਘ, ਸੁਰਜੀਤ ਸੁਮਨ, ਪ੍ਰੋ. ਦਿਲਬਾਗ ਸਿੰਘ, ਪਾਲ ਅਜਨਬੀ, ਹਰਮਿੰਦਰ ਕਾਲੜਾ, ਨਸੀਬ ਸਿੰਘ ਸੇਵਕ, ਜਸਪਾਲ ਸਿੰਘ ਕੰਵਲ, ਗੁਰਦਰਸ਼ਨ ਮਾਵੀ, ਡਾ. ਸੁਨੀਤਾ ਰਾਣੀ, ਪਿਆਰਾ ਸਿੰਘ ਰਾਹੀ, ਰਤਨ ਬਾਬਕਵਾਲਾ, ਕਿਰਨ ਬੇਦੀ, ਸਿਮਰਤ ਕੌਰ, ਜਸਵਿੰਦਰ ਸਿੰਘ ਕਾਈਨੌਰ, ਜੇ. ਐਸ. ਮਹਿਰਾ, ਸਤਨਾਮ ਸਿੰਘ ਸ਼ੋਕਰ, ਖੁਸ਼ੀ ਰਾਮ ਨਿਮਾਣਾ, ਇੰਦਰਜੀਤ ਸਿੰਘ ਪ੍ਰੇਮੀ, ਸਿਕੰਦਰ ਸਿੰਘ ਪੱਲ੍ਹਾ, ਭੁਪਿੰਦਰ ਭਾਗੋ ਮਾਜਰੀਆ, ਸੁਰਜਨ ਸਿੰਘ ਜੱਸਲ, ਕਰਮਜੀਤ ਬੱਗਾ, ਅਸ਼ੋਕ ਨਾਦਿਰ, ਅੰਸ਼ੂਕਰ ਮਹੇਸ਼, ਰਜਿੰਦਰ ਰੇਨੂੰ, ਬਲਜੀਤ ਸਿੰਘ ਫਿੱਡਿਆਂਵਾਲਾ, ਰਜਿੰਦਰ ਸਿੰਘ ਧੀਮਾਨ, ਤੇਜਾ ਸਿੰਘ ਥੂਹਾ, ਧਨਵੰਤ ਸਿੰਘ ਛਿੰਦਾ, ਲਾਭ ਸਿੰਘ ਲਹਿਲੀ, ਗੁਰਮੇਲ ਸਿੰਘ ਮੌਜੋਵਾਲ, ਗਿਆਨ ਸਿੰਘ ਥਿੰਦ, ਹਰਜੀਤ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ ਬੈਨੀਪਾਲ, ਬਲਵਿੰਦਰ ਬਾਜਵਾ, ਪ੍ਰਿੰ. ਗੁਰਮੀਤ ਸਿੰਘ, ਰਾਮ ਕੁਮਾਰ, ਹਰਜਿੰਦਰ ਸਿੰਘ, ਰਾਜਵਿੰਦਰ ਸਿੰਘ ਗੱਡੂ, ਮਲਕੀਤ ਸਿੰਘ ਨਾਗਰਾ, ਪ੍ਰੀਤ ਸੈਣੀ, ਬਲਦੇਵ ਸਿੰਘ ਬਿੰਦਰਾ, ਮੰਦਰ ਗਿੱਲ ਸਾਹਿਬਚੰਦੀਆ, ਪਰਮਜੀਤ ਮਾਨ, ਹਰਪ੍ਰੀਤ ਸਿੰਘ, ਡਾ. ਹੇਮ ਰਾਜ ਵੋਹਰਾ, ਦਰਸ਼ਨ ਸਿੰਘ ਕੰਧਾਲਾ, ਸਰੂਪ ਸਿਆਲਵੀ ਅਤੇ ਦਰਸ਼ਨ ਤਿਊਣਾ ਨੇ ਵੀ ਹਾਜ਼ਰੀ ਭਰੀ।

 

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending