Connect with us

Mohali

ਮੁਹਾਲੀ ਪੁਲੀਸ ਵਲੋਂ ਮੋਟਰ ਸਾਈਕਲ ਚੋਰ ਗਿਰੋਹ ਦਾ ਇੱਕ ਹੋਰ ਮੈਂਬਰ ਕਾਬੂ

Published

on

 

ਐਸ ਏ ਐਸ ਨਗਰ, 17 ਅਗਸਤ (ਸ.ਬ.) ਮੁਹਾਲੀ ਪੁਲੀਸ ਨੇ ਬੀਤੇ ਦਿਨ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕਾਬੂ ਕੀਤੇ ਗਏ ਹਰਸ਼ ਉਰਫ ਬਿੱਲਾ ਵਾਸੀ ਸੈਕਟਰ-56, ਚੰਡੀਗੜ੍ਹ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ਤੇ ਉਸਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ।

ਡੀ ਐਸ ਪੀ ਸਿਟੀ 2 ਸ. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਸ ਐਸ ਪੀ ਮੁਹਾਲੀ ਸ੍ਰੀ ਦੀਪਕ ਪਾਰੀਕ ਦੀਆਂ ਹਿਦਾਇਤਾਂ ਤੇ ਕਾਬੂ ਕੀਤੇ ਗਏ ਹਰਸ਼ ਉਰਫ ਬਿੱਲਾ ਦਾ ਦੋ ਦਿਨ ਦਾ ਰਿਮਾਂਡ ਲੈ ਕੇ ਕੀਤੀ ਗਈ ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਵਾਹਨ ਚੋਰੀ ਦੇ ਕੰਮ ਵਿੱਚ ਉਸਦਾ ਇੱਕ ਹੋੇਰ ਸਾਥੀ ਵੀ ਹੈ ਜਿਸਦੇ ਆਧਾਰ ਤੇ ਪੁਲੀਸ ਨੇ ਉਸਦੇ ਦੂਜੇ ਸਾਥੀ ਸਿਮਰਨਜੀਤ ਸਿੰਘ ਵਾਸੀ ਸੈਕਟਰ 52, ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਸਿਮਰਨਜੀਤ ਸਿੰਘ ਤੋਂ 2 ਐਕਟਿਵਾ ਬਰਾਮਦ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਇਹਨਾਂ ਦੋਵਾਂ ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਹਰਸ਼ ਤੇ ਥਾਣਾ ਸੈਕਟਰ- 39 ਚੰਡੀਗੜ੍ਹ ਅਤੇ ਥਾਣਾ ਫੇਜ਼-1 ਜਿਲ੍ਹਾ ਐਸ.ਏ.ਐਸ ਨਗਰ ਵਿਖੇ 4 ਮਾਮਲੇ ਦਰਜ ਹਨ ਜਦੋਂਕਿ ਸਿਮਰਨਜੀਤ ਤੇ ਚੋਰੀ ਦੇ 5 ਮੁਕਦਮੇ ਦਰਜ ਹਨ। ਉਹਨਾਂ ਦੱਸਿਆ ਕਿ ਹਰਸ਼ 1 ਸਾਲ ਤੋਂ ਬੜੈਲ ਜੇਲ ਤੋਂ ਜਮਾਨਤ ਤੇ ਆਇਆ ਹੋਇਆ ਹੈ ਜਦੋਂ ਕਿ ਸਿਮਰਨਜੀਤ 1.5 ਮਹੀਨਾ ਪਹਿਲਾਂ ਹੀ ਕੇਂਦਰੀ ਜੇਲ ਰੂਪਨਗਰ ਤੋਂ ਆਇਆ ਹੈ। ਉਹਨਾਂ ਕਿਹਾ ਕਿ ਪੁਲੀਸ ਵਲੋਂ ਇਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Continue Reading

Mohali

ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ

Published

on

By

ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|

Continue Reading

Mohali

ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|

Continue Reading

Mohali

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|

Continue Reading

Latest News

Trending