Mohali
ਦਿਵਿਆਂਗ ਵਿਅਕਤੀ ਨੇ ਪੀ ਸੀ ਆਰ ਮੁਲਾਜਮ ਤੇ ਰਾਹ ਵਿੱਚ ਰੋਕ ਕੇ ਬਿਨਾਂ ਕਾਰਨ ਕੁੱਟਮਾਰ ਕਰਨ ਅਤੇ ਬੇਇੱਜਤ ਕਰਨ ਦਾ ਇਲਜਾਮ ਲਗਾਇਆ
ਐਸ ਐਸ ਪੀ ਨੂੰ ਦਿੱਤੀ ਸ਼ਿਕਾਇਤ, ਪੀ ਸੀ ਆਰ ਮੁਲਾਜਮ ਨੇ ਦੋਸ਼ ਨਕਾਰੇ
ਬਲੌਗੀ, 20 ਅਗਸਤ (ਪਵਨ ਰਾਵਤ) ਪਿੰਡ ਬਲੌਂਗੀ ਦੇ ਵਸਨੀਕ ਜਸਵੀਰ ਸਿੰਘ ਨੇ ਜਿਲ੍ਹਾ ਮੁਹਾਲੀ ਐਸ ਐਸ ਪੀ ਨੂੰ ਸ਼ਿਕਾਇਤ ਦੇ ਕੇ ਉਸ ਨਾਲ ਕਥਿਤ ਤੌਰ ਤੇ ਕੁੱਟਮਾਰ ਕਰਨ ਅਤੇ ਉਸਨੂੰ ਬੇਇੱਜਤ ਕਰਨ ਵਾਲੇ ਪੀ ਸੀ ਆਰ ਕਰਮਚਾਰੀ ਸਕੱਤਰ ਸਿੰਘ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਆਪਣੀ ਸ਼ਿਕਾਇਤ ਵਿੱਚ ਜਸਵੀਰ ਨੇ ਲਿਖਿਆ ਹੈ ਕਿ ਉਹ ਦਿਹਾੜੀ ਤੇ ਟੈਂਪੂ ਚਲਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ ਅਤੇ ਉਹ ਇੱਕ ਦਿਵਿਆਂਗ ਵਿਅਕਤੀ ਹੈ। ਉਸਨੇ ਲਿਖਿਆ ਹੈ ਕਿ ਬੀਤੀ 17 ਅਗਸਤ ਨੂੰ ਦੁਪਹਿਰ ਢਾਈ ਵਜੇ ਦੇ ਕਰੀਬ ਉਹ ਰੋਟੀ ਖਾ ਕੇ ਘਰ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਪੀ. ਸੀ. ਆਰ ਮੁਲਾਜਮਾਂ ਵੱਲੋਂ ਉਸਨੂੰ ਰੋਕਿਆ ਗਿਆ ਅਤੇ ਕਿਹਾ ਗਿਆ ਕਿ ਇੱਕ ਮੋਟਰ ਸਾਈਕਲ ਦਾ ਐਕਸੀਡੈਂਟ ਹੋਇਆ ਹੈ ਅਤੇ ਇਸ ਨੂੰ ਟੈਂਪੂ ਵਿੱਚ ਲੋਢ ਕਰਕੇ ਥਾਣੇ ਛੱਡਣਾ ਹੈ।
ਜਸਵੀਰ ਸਿੰਘ ਨੇ ਕਿਹਾ ਕਿ ਉਸਨੇ ਪੀ ਸੀ ਆਰ ਮੁਲਾਜਮਾਂ ਨੂੰ ਬੇਨਤੀ ਕੀਤੀ ਕਿ ਉਸ ਕੋਲੋਂ ਇੱਕਲੇ ਤੋਂ ਮੋਟਰਸਾਈਕਲ ਲੋਡ ਨਹੀਂ ਹੋਣਾ, ਇਸ ਲਈ ਮਦਦ ਕਰਵਾ ਦਿਓ ਤਾਂ ਉਹ ਇਹ ਕਹਿ ਕੇ ਚਲੇ ਗਏ ਕਿ ਜਿੱਦਾ ਮਰਜੀ ਕਰਕੇ ਉਹ ਮੋਟਰ ਸਾਈਕਲ ਥਾਣੇ ਲੈ ਕੇ ਆਵੇ। ਸ਼ਿਕਾਇਤ ਕਰਤਾ ਅਨੁਸਾਰ ਪੀ. ਸੀ. ਆਰ. ਵਾਲਿਆਂ ਦੇ ਜਾਣ ਤੇ ਉਸਨੇ ਕਈ ਵਿਅਕਤੀਆਂ ਨੂੰ ਹੱਥ ਲਗਵਾ ਕੇ ਮੋਟਰਸਾਈਕਲ ਚੁਕਵਾਉਣ ਦੀ ਬੇਨਤੀ ਕੀਤੀ ਪ੍ਰੰਤੂ ਕਿਸੇ ਨੇ ਵੀ ਮਦਦ ਨਹੀਂ ਕੀਤੀ।
ਉਸਨੇ ਲਿਖਿਆ ਹੈ ਕਿ 10 ਕੁ ਮਿੰਟਾਂ ਬਾਅਦ ਉਕਤ ਪੀ. ਸੀ. ਆਰ. ਵਾਲੇ ਵਾਪਸ ਆਏ ਅਤੇ ਇਹਨਾਂ ਵਿੱਚੋਂ ਇੱਕ ਮੁਲਾਜਮ (ਸਕੱਤਰ ਸਿੰਘ) ਗੁੱਸੇ ਵਿੱਚ ਗਾਲ੍ਹਾਂ ਕੱਢਦਾ ਹੇਠਾਂ ਉਤਰਿਆ ਅਤੇ ਉਸਨੂੰ ਥੱਪੜ ਮਰਨ ਲੱਗ ਗਿਆ। ਇਸ ਦੌਰਾਨ ਉਸਨੂੰ ਘਸੁੰਨ ਵੀ ਮਾਰੇ ਗਏ ਅਤੇ ਜਬਰਦਸਤੀ ਗੱਡੀ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ਕਰਤਾ ਅਨੁਸਾਰ ਉਹ ਉਹਨਾਂ ਦੀਆਂ ਮਿੰਨਤਾਂ ਕਰਕੇ ਗੱਡੀ ਵਿੱਚੋਂ ਉਤਰਿਆ ਪਰੰਤੂ ਉਨ੍ਹਾਂ ਪੁਲੀਸ ਮੁਲਾਜਮਾਂ ਨੇ ਆਪਣੀ ਵਰਦੀ ਦਾ ਰੋਹਬ ਦਿਖਾ ਕੇ ਉਸਨੂੰ ਬੇਇਜਤ ਕੀਤਾ ਅਤੇ ਉਸਦੀ ਕੁੱਟਮਾਰ ਕੀਤੀ ਗਈ ਜਦਕਿ ਉਸਦਾ ਕੋਈ ਵੀ ਕਸੂਰ ਵੀ ਨਹੀਂ ਸੀ। ਸ਼ਿਕਾਇਤਕਰਤਾ ਕੋਲ ਇਸ ਘਟਨਾ ਦੀ ਵੀਡੀਓ ਵੀ ਹੈ ਜਿਹੜੀ ਉਸ ਵਲੋਂ ਵਿਖਾਉਣ ਦੀ ਗੱਲ ਕਹੀ ਗਈ ਹੈ। ਸ਼ਿਕਾਇਤਕਰਤਾ ਨੇ ਮੰਗ ਕੀਤੀ ਹੈ ਕਿ ਉਸ ਨਾਲ ਇਨਸਾਫ ਕੀਤਾ ਜਾਵੇ ਅਤੇ ਉਕਤ ਪੁਲੀਸ ਮੁਲਾਜਮ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਇਸ ਸੰਬੰਧੀ ਸੰਪਰਕ ਕਰਨ ਤੇ ਪੁਲੀਸ ਕਰਮਚਾਰੀ ਸਕੱਤਰ ਸਿੰਘ ਨੇ ਕਿਹਾ ਕਿ ਉਸ ਵਲੋਂ ਕਿਸੇ ਨਾਲ ਕੁੱਟਮਾਰ ਨਹੀਂ ਕੀਤੀ ਗਈ ਅਤੇ ਉਸਦੇ ਖਿਲਾਫ ਝੂਠਾ ਇਲਜਾਮ ਲਗਾਇਆ ਗਿਆ ਹੈ। ਉਸਨੇ ਕਿਹਾ ਕਿ ਸੜਕ ਤੇ ਇੱਕ ਹਾਦਸਾ ਹੋਇਆ ਸੀ ਅਤੇ ਇਸ ਵਿਅਕਤੀ ਨੂੰ ਰੋਕਿਆ ਗਿਆ ਸੀ ਪਰੰਤੂ ਇਹ ਆਪਣਾ ਵਾਹਨ ਭਜਾ ਕੇ ਲੈ ਗਿਆ ਅਤੇ ਉਸ ਵਲੋਂ ਲਗਾਏ ਗਏ ਕੁੱਟਮਾਰ ਦੇ ਇਲਜਾਮ ਬੇਬੁਨਿਆਦ ਹਨ।
Mohali
ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ
ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।
ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Mohali
ਏ. ਡੀ. ਸੀ. ਵੱਲੋਂ ਪੋਪਲਸ ਆਈਲੈਟਸ ਅਕੈਡਮੀ ਦਾ ਲਾਇਸੰਸ ਰੱਦ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੋਪਲਸ ਆਈਲੈਟਸ ਅਕੈਡਮੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੋਪਲਸ ਆਈਲੈਟਸ ਅਕੈਡਮੀ ਐਸ. ਸੀ. ਐਫ. ਨੰ: 12, ਤੀਜੀ ਮੰਜਿਲ, ਫੇਜ-5, ਮੁਹਾਲੀ ਦੇ ਮਾਲਕ ਸ੍ਰੀਮਤੀ ਪੋਪਲ ਕੌਰ ਅਰੋੜਾ (ਪ੍ਰੋਪਰਾਈਟਰ) ਵਾਸੀ ਸੰਨੀ ਿ ੲੰਨਕਲੇਵ, ਸੈਕਟਰ 125, ਖਰੜ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸਦੀ ਮਿਆਦ 25-10-2021 ਨੂੰ ਖਤਮ ਹੋ ਚੁੱਕੀ ਹੈ।
ਉਹਨਾਂ ਦੱਸਿਆ ਕਿ ਲਾਇਸੰਸੀ ਵੱਲੋਂ ਨਵੀਨੀਕਰਨ ਅਰਜ਼ੀ ਦੇ ਜੁਆਬ ਵਿੱਚ ਮੰਗੇ ਗਏ (ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ) ਜਵਾਬ/ਸਪਸ਼ਟੀਕਰਨ/ਦਸਤਾਵੇਜ਼ ਪੇਸ਼ ਨਾ ਕਰਨ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 48/ਐਮ.ਸੀ-2 ਮਿਤੀ 26-10-2016 ਨੂੰ ਤੁਰੰਤ ਪ੍ਰਭਾਵ ਤੋਂ ਰੱਦ, ਕੈਂਸਲ ਕਰ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਐਕਟ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ /ਡਾਇਰੈਕਟਰ/ ਪਾਰਟਨਰ/ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਵੀ ਕਰਨਗੇ।
Mohali
ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਸਤਿਕਾਰ ਵਿੱਚ ਸ਼ਰਧਾਂਜਲੀ ਸਮਾਗਮ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1 ਬੈਰੀਅਰ ਮੁਹਾਲੀ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਮਨੋਹਰ ਕੀਰਤਨ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸz. ਸੁਰਜੀਤ ਸਿੰਘ ਮਠਾੜੂ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਤੇ ਸਾਰੀ ਸਿੱਖ ਕੌਮ ਨੂੰ ਮਾਣ ਹੈ ਜੋ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ ਅਤੇ ਆਪਣੀ ਇਮਾਨਦਾਰੀ ਅਤੇ ਦਿਆਨਤਦਾਰੀ ਵਜੋਂ ਦੁਨੀਆਂ ਵਿੱਚ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਉੱਚ ਕੋਟੀ ਦੇ ਅਰਥ ਸ਼ਾਸਤਰੀ ਅਤੇ ਵਿਦਵਾਨ ਡਾਕਟਰ ਮਨਮੋਹਨ ਸਿੰਘ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਸੋਧੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦਾ ਜੀਵਨ ਸਿੱਖ ਧਰਮ ਦੇ ਸਿਧਾਂਤਾਂ ਉੱਪਰ ਅਧਾਰਿਤ ਸੀ। ਉਹ ਹਮੇਸ਼ਾ ਸਾਦਗੀ ਇਮਾਨਦਾਰੀ ਅਤੇ ਸੇਵਾ ਦੇ ਸਿਧਾਂਤਾਂ ਤੋਂ ਪ੍ਰੇਰਿਤ ਰਹਿੰਦੇ ਸਨ ਗੁਰਦੁਆਰੇ ਜਾਂਦੇ ਸਨ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਦੇ ਸਨ। ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਡਾਕਟਰ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਕਿਰਤ ਕਰੋ ਨਾਮ ਜਪੋ ਵੰਡ ਛਕੋ ਵਿੱਚ ਵਿਸ਼ਵਾਸ ਰੱਖਣ ਵਾਲੇ ਸਿੱਖ ਪ੍ਰਧਾਨ ਮੰਤਰੀ ਸਨ, ਜੋ ਕਿਸੇ ਲੋੜਵੰਦ ਦੀ ਮਦਦ ਕਰਨ ਨੂੰ ਪਰਉਪਕਾਰ ਸਮਝਦੇ ਸਨ। ਸz. ਕਰਮ ਸਿੰਘ ਬੱਬਰਾ (ਸਾਬਕਾ ਪ੍ਰਧਾਨ ਰਾਮਗੜੀਆ ਸਭਾ) ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ ਬਣਾਇਆ ਗਿਆ ਸੂਚਨਾ ਅਧਿਕਾਰ ਐਕਟ ਆਰ ਟੀ ਆਈ ਜੋ ਪੰਚਾਇਤ ਨੂੰ ਲੈ ਕੇ ਸਾਂਸਦ ਤੱਕ ਲਾਗੂ ਹੋਇਆ ਇੱਕ ਮੀਲ ਪੱਥਰ ਮੰਨਿਆ ਜਾਂਦਾ ਹੈ।
ਇਸ ਮੌਕੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਰਘਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ ਚਾਰ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਪਦਮਦੀਪ ਸਿੰਘ, ਫੇਜ਼ 6 ਦੇ ਪ੍ਰਧਾਨ ਜਸਪਾਲ ਸਿੰਘ, ਫੇਜ਼ 1 ਦੇ ਪ੍ਰਧਾਨ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜਿਰ ਸਨ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
National1 month ago
ਸ਼੍ਰੀਨਗਰ ਵਿੱਚ 24 ਸਾਲਾਂ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ