Connect with us

Mohali

ਪੁਲੀਸ ਦੀ ਕਾਰਗੁਜਾਰੀ ਤੋਂ ਨਿਰਾਸ਼ ਪੀੜਤ ਪਰਿਵਾਰਾਂ ਵਲੋਂ ਐਸ ਐਸ ਪੀ ਦਫਤਰ ਦਾ ਕੀਤਾ ਘਿਰਾਓ

Published

on

 

ਜਿਲ੍ਹਾ ਮੁਹਾਲੀ ਦੇ ਵੱਖ ਵੱਖ ਥਾਣਿਆਂ ਤੋਂ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਡੀ. ਜੀ. ਪੀ. ਨੂੰ ਭੇਜਿਆ ਮੰਗ ਪੱਤਰ

ਐਸ ਏ ਐਸ ਨਗਰ, 20 ਅਗਸਤ (ਸ.ਬ.) ਐਸ. ਸੀ. ਬੀ. ਸੀ. ਮਹਾਂ ਪੰਚਾਇਤ ਪੰਜਾਬ ਵੱਲੋਂ ਮੁਹਾਲੀ ਫੇਜ਼ 7 ਦੀਆਂ ਲਾਈਟਾਂ ਤੇ ਚੱਲ ਰਹੇ ‘ਰਿਜਰਵੇਸ਼ਨ ਚੋਰ ਫੜੋ ਮੋਰਚਾ’ ਦੇ ਆਗੂਆਂ ਅਤੇ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਪੁਲੀਸ ਦੀ ਕਾਰਗੁਜਾਰੀ ਤੋਂ ਤੰਗ ਪਰਿਵਾਰਾਂ ਵਲੋਂ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਬਸਪਾ ਦੇ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ ਦੀ ਅਗਵਾਈ ਹੇਠ ਮੋਰਚਾ ਸਥਾਨ ਤੇ ਇਕੱਠ ਕੀਤਾ ਗਿਆ ਅਤੇ ਪੁਲੀਸ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ।

ਇਸ ਦੌਰਾਨ ਪੀੜਿਤ ਪਰਿਵਾਰਾਂ ਵਲੋਂ ਐਸ ਐਸ ਪੀ ਦਫਤਰ ਦਾ ਘਿਰਾਓ ਕਰਨ ਲਈ ਮਾਰਚ ਕੀਤਾ ਗਿਆ। ਐਸ ਐਸ ਪੀ ਦਫਤਰ ਦਾ ਘਿਰਾਓ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਵਲੋਂ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਅਤੇ ਇਸ ਮੌਕੇ ਐਸ ਪੀ ਸਿਟੀ ਸz. ਹਰਬੀਰ ਸਿਘ ਅਟਵਾਲ ਵਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰਕੇ ਉਹਨਾਂ ਨੂੰ ਸ਼ਾਂਤ ਹੋਣ ਲਈ ਕਿਹਾ ਗਿਆ। ਉਹਨਾਂ ਇਸ ਮੌਕੇ ਪੀੜਿਤਾਂ ਦੀ ਅਗਵਾਈ ਕਰ ਰਹੇ ਬਲਵਿੰਦਰ ਕੁੰਭੜਾ ਤੇ ਰਾਜਾ ਨਨਹੇੜੀਆਂ ਤੋਂ ਕੇਸਾਂ ਦਾ ਵੇਰਵਾ ਮੰਗਿਆ ਅਤੇ ਸz. ਕੁੰਭੜਾ ਵਲੋਂ ਉਨ੍ਹਾਂ ਨੂੰ ਉਪਰੋਕਤ ਕੇਸਾਂ ਦਾ ਵੇਰਵਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ, ਡੀ ਜੀ ਪੀ ਪੰਜਾਬ, ਡੀ ਆਈ ਜੀ ਰੂਪਨਗਰ ਤੇ ਐਸ.ਐਸ.ਪੀ ਮੁਹਾਲੀ ਦੇ ਨਾਮ ਮੰਗ ਪੱਤਰ ਸੌਪਿਆ ਗਿਆ।

ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਪਹਿਲਾਂ ਵੀ ਮੰਗ ਪੱਤਰ ਦੇ ਕੇ ਪੰਜਾਬ ਦੇ ਡੀ. ਜੀ. ਪੀ. ਨਾਲ ਮੀਟਿੰਗ ਕਰਨ ਦਾ ਸਮਾਂ ਮੰਗ ਚੁੱਕੇ ਹਨ ਅਤੇ ਇਸਤੋਂ ਪਹਿਲਾਂ ਵੀ ਮੁਹਾਲੀ ਦੇ ਡੀ. ਐਸ. ਪੀ ਵਲੋਂ ਮੀਟਿੰਗ ਦਾ ਸਮਾਂ ਦਿਵਾਉਣ ਦਾ ਵਾਇਦਾ ਕੀਤਾ ਜਾ ਚੁੱਕਿਆ ਹੈ ਪਰੰਤੂ ਮੀਟਿੰਗ ਨਹੀਂ ਹੋਈ।

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਉਹਨਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਅਤੇ ਪੁਲੀਸ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਏ 6 ਕੇਸਾਂ (ਜਿਹਨਾਂ ਦਾ ਵੇਰਵਾ ਦਿੱਤਾ ਗਿਆ ਹੈ) ਦਾ ਜਲਦ ਤੋਂ ਜਲਦ ਨਿਪਟਾਰਾ ਕਰਦੇ ਹੋਏ ਪੀੜਤਾਂ ਨੂੰ ਇਨਸਾਫ ਦਿੱਤਾ ਜਾਵੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਕਿਸੇ ਇਮਾਨਦਾਰ ਉੱਚ ਅਧਿਕਾਰੀ ਦੀ ਡਿਊਟੀ ਲਗਾ ਕੇ ਇਹਨਾਂ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇ।

ਇਸ ਪ੍ਰਦਰਸ਼ਨ ਵਿੱਚ ਮੋਰਚੇ ਦੇ ਸੀਨੀਅਰ ਆਗੂ ਬਨਵਾਰੀ ਲਾਲ, ਰਣਜੀਤ ਸਿੰਘ ਖੰਨਾ, ਦਿਲਬਰ ਖਾਨ, ਦਿਲਬਾਗ ਟਾਂਕ, ਹਰਨੇਕ ਸਿੰਘ ਮਲੋਆ, ਗੁਰਮੀਤ ਸਿੰਘ ਮੱਕੜਿਆ, ਪਰਮਿੰਦਰ ਸਿੰਘ ਮਲੋਆ, ਨਛੱਤਰ ਸਿੰਘ ਕਾਜਲ, ਕੇਵਲ ਸਿੰਘ, ਅਜੈਬ ਸਿੰਘ, ਪਾਲ ਸਿੰਘ, ਹਰਚੰਦ ਸਿੰਘ ਜਖਵਾਲੀ, ਸਾਹਿਬ ਕੌਰ, ਭਿੰਡਰ ਸਿੰਘ ਸ਼ੇਖੂਪੁਰਾ, ਹਜ਼ਾਰਾ ਸਿੰਘ ਸਾਬਕਾ ਸਰਪੰਚ ਮਕਾਰੋਪੁਰ, ਪੰਕਜ ਚੌਧਰੀ, ਤਰਸੇਮ ਖਾਨ, ਰੋਸ਼ਨ ਕੁਮਾਰ, ਅਜੀਤ ਸਿੰਘ, ਇਕਬਾਲ ਸਿੰਘ, ਕਮਲਪ੍ਰੀਤ ਸਿੰਘ, ਪਰਮਜੀਤ ਕੌਰ, ਸੁਰਜੀਤ ਸਿੰਘ ਰਾਣੀ ਮਾਜਰਾ ਆਦਿ ਹਾਜ਼ਰ ਹੋਏ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending