Connect with us

Mohali

ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁਹਾਲੀ ਨਗਰ ਨਿਗਮ ਵਲੋਂ ਪਿੰਡਾਂ ਨੂੰ ਨਿਗਮ ਵਿੱਚ ਸ਼ਾਮਿਲ ਕੀਤੇ ਜਾਣ ਵਾਲੇ ਮਤੇ ਦਾ ਫੈਸਲਾ ਕਰੇ ਸਰਕਾਰ : ਕੁਲਜੀਤ ਸਿੰਘ ਬੇਦੀ

Published

on

 

ਮੁੱਖ ਮੰਤਰੀ ਸਮੇਤ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖਿਆ

ਐਸ ਏ ਐਸ ਨਗਰ, 20 ਅਗਸਤ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ ਪੰਜਾਬ, ਪ੍ਰਿੰਸੀਪਲ ਸਕੱਤਰ ਲੋਕਲ ਬਾਡੀਜ਼ ਪੰਜਾਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁਹਾਲੀ ਨਗਰ ਨਿਗਮ ਵੱਲੋਂ ਏਰੀਆ ਐਕਸਟੈਂਸ਼ਨ ਦੇ 2021 ਵਿੱਚ ਪਾਸ ਕੀਤੇ ਗਏ ਮਤੇ ਬਾਰੇ ਫੈਸਲਾ ਕੀਤਾ ਜਾਵੇ ਅਤੇ ਜੋ ਏਰੀਆ ਵਧਿਆ ਸੀ ਉਸਨੂੰ ਮੁਹਾਲੀ ਨਗਰ ਨਿਗਮ ਵਿੱਚ ਸ਼ਾਮਿਲ ਕਰਵਾਇਆ ਜਾਵੇ।

ਉਹਨਾਂ ਲਿਖਿਆ ਹੈ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਨਾਲ ਹੀ ਨਗਰ ਨਿਗਮ ਦੀ ਹੱਦ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸਦੇ ਤਹਿਤ ਪਿੰਡ ਬਲੌਂਗੀ, ਬੜ ਮਾਜਰਾ, ਬਲਿਆਲੀ, ਬੱਲੋ ਮਾਜਰਾ ਵਰਗੇ ਪਿੰਡ ਨਗਰ ਨਿਗਮ ਮੁਹਾਲੀ ਵਿੱਚ ਸ਼ਾਮਿਲ ਕੀਤੇ ਗਏ ਸਨ, ਕਿਉਂਕਿ ਇਹਨਾਂ ਪਿੰਡਾਂ ਦੇ ਲੋਕਾਂ ਦੀ ਇਹ ਮੰਗ ਸੀ ਕਿ ਉਹਨਾਂ ਨੂੰ ਵੀ ਮੁਹਾਲੀ ਨਗਰ ਨਿਗਮ ਦੇ ਖੇਤਰ ਵਿੱਚ ਸ਼ਾਮਿਲ ਕੀਤਾ ਜਾਵੇ ਤੇ ਸ਼ਹਿਰ ਵਰਗੀਆਂ ਸਹੂਲਤਾਂ ਦਿੱਤੀਆਂ ਜਾਣ। ਉਹਨਾਂ ਲਿਖਿਆ ਹੈ ਕਿ ਇਸੇ ਤਰ੍ਹਾਂ ਭਾਵੇਂ ਸੈਕਟਰ 80 ਦੇ ਵਿੱਚ ਪਿੰਡ ਮੌਲੀ ਬੈਦਵਾਨ ਦਾ ਖੇਤਰ ਆਉਣ ਦੀ ਗੱਲ ਹੋਵੇ ਜਾਂ ਟੀ ਡੀ ਆਈ ਸਿਟੀ ਦੀ ਗੱਲ ਹੋਵੇ, ਇਹ ਖੇਤਰ ਵੀ ਮੁਹਾਲੀ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦਾ ਮਤਾ ਪਾਸ ਹੋ ਚੁੱਕਿਆ ਹੈ ਤੇ ਕੁਝ ਹੋਰ ਪਿੰਡਾਂ ਦੀ ਜ਼ਮੀਨ ਵੀ ਵੱਖ ਵੱਖ ਖੇਤਰਾਂ ਵਿੱਚ ਆਉਂਦੀ ਹੈ ਜੋ ਮੁਹਾਲੀ ਨਗਰ ਨਿਗਮ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਮੁਹਾਲੀ ਨਗਰ ਨਿਗਮ ਦੇ ਵਧੇ ਖੇਤਰ ਵਿੱਚ ਸ਼ਾਮਿਲ ਕੀਤੀ ਜਾਣੀ ਹੈ।

ਸz. ਬੇਦੀ ਨੇ ਲਿਖਿਆ ਹੈ ਕਿ ਚੋਣਾਂ ਤੋਂ ਬਾਅਦ ਇਹ ਮਤਾ ਸਥਾਨਕ ਸਰਕਾਰ ਵਿਭਾਗ ਵਿਖੇ ਲਮਕਿਆ ਹੋਇਆ ਹੈ। ਉਹਨਾਂ ਕਿਹਾ ਕਿ ਹੁਣ ਜੇਕਰ ਪੰਚਾਇਤੀ ਚੋਣਾਂ ਵਿੱਚ ਇਹਨਾਂ ਪਿੰਡਾਂ ਵਿੱਚ ਵੀ ਚੋਣਾਂ ਹੁੰਦੀਆਂ ਹਨ ਅਤੇ ਅੱਗੇ ਜਾ ਕੇ ਇਹਨਾਂ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਹੋ ਜਾਂਦਾ ਹੈ ਤਾਂ ਇੱਥੋਂ ਦੇ ਚੁਣੇ ਹੋਏ ਸਰਪੰਚਾਂ ਅਤੇ ਪੰਚਾਂ ਨਾਲ ਵੱਡਾ ਧੱਕਾ ਹੋਵੇਗਾ ਕਿਉਂਕਿ ਨਗਰ ਨਿਗਮ ਦੇ ਖੇਤਰ ਵਿੱਚ ਆਉਣ ਤੋਂ ਬਾਅਦ ਪੰਚਾਇਤਾਂ ਭੰਗ ਹੋ ਜਾਂਦੀਆਂ ਹਨ। ਉਹਨਾਂ ਕਿਹਾ ਕਿ ਇਸ ਨਾਲ ਚੋਣ ਲੜਨ ਵਾਲੇ ਨੁਮਾਇੰਦਿਆਂ ਦੇ ਨਾਲ ਨਾਲ ਇਹਨਾਂ ਪਿੰਡਾਂ ਦੇ ਵਸਨੀਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋਣਗੇ। ਇਸ ਲਈ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁਹਾਲੀ ਨਗਰ ਨਿਗਮ ਵੱਲੋਂ ਪਾਸ ਕੀਤੇ ਗਏ ਮਤੇ ਬਾਰੇ ਫੈਸਲਾ ਹੋਣਾ ਜਰੂਰੀ ਹੈ।

ਉਹਨਾਂ ਕਿਹਾ ਕਿ ਜੇਕਰ ਇਸ ਉਪਰੋਕਤ ਮਤੇ ਦਾ ਫੈਸਲਾ ਕੀਤੇ ਬਗੈਰ ਪੰਚਾਇਤੀ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਕਈ ਤਰ੍ਹਾਂ ਦੇ ਕਾਨੂੰਨੀ ਪਚੜੇ ਵੀ ਖੜੇ ਹੋ ਸਕਦੇ ਹਨ। ਉਹਨਾਂ ਕਿਹਾ ਕਿ ਡਿਪਟੀ ਮੇਅਰ ਹੋਣ ਦੇ ਨਾਲ ਨਾਲ ਇੱਕ ਜਾਗਰੂਕ ਸ਼ਹਿਰੀ ਹੋਣ ਦੇ ਨਾਤੇ ਉਹ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੇ ਧਿਆਨ ਹੇਠ ਇਹ ਗੱਲ ਸਾਹਮਣੇ ਲਿਆ ਰਹੇ ਹਨ ਤਾਂ ਜੋ ਸਮੇਂ ਸਿਰ ਫੈਸਲਾ ਕਰਕੇ ਸਰਕਾਰ ਇਹਨਾਂ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਦੇਣ ਲਈ ਇਹਨਾਂ ਪਿੰਡਾਂ ਦੇ ਲੋਕਾਂ ਦੀਆਂ ਆਸਾਂ ਅਨੁਸਾਰ ਮੁਹਾਲੀ ਨਗਰ ਨਿਗਮ ਵਿੱਚ ਸ਼ਾਮਿਲ ਕਰੇ ਅਤੇ ਇਸ ਵਿਵਾਦ ਨੂੰ ਸਮਾਪਤ ਕਰੇ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending