Connect with us

National

ਬਾਗੇਸ਼ਵਰ ਧਾਮ ਦਰਸ਼ਨਾਂ ਲਈ ਆਏ ਸ਼ਰਧਾਲੂ ਸੜਕ ਹਾਦਸੇ ਦਾ ਸ਼ਿਕਾਰ, 7 ਵਿਅਕਤੀਆਂ ਦੀ ਮੌਤ

Published

on

 

ਛੱਤਰਪੁਰ, 20 ਅਗਸਤ (ਸ.ਬ.) ਮੱਧ ਪ੍ਰਦੇਸ਼ ਦੇ ਛੱਤਰਪੁਰ ਜ਼ਿਲ੍ਹੇ ਵਿੱਚ ਅੱਜ ਇਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਉੱਤਰ ਪ੍ਰਦੇਸ਼ ਤੋਂ ਬਾਗੇਸ਼ਵਰ ਧਾਮ ਦਰਸ਼ਨਾਂ ਲਈ ਆਏ 7 ਵਿਅਕਤੀਆਂ ਦੀ ਮੌਤ ਹੋ ਗਈ, ਉੱਥੇ ਹੀ ਲੱਗਭਗ 6 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ਤੇ ਪਹੁੰਚੇ ਪੁਲੀਸ ਇੰਸਪੈਕਟਰ ਅਗਮ ਜੈਨ ਨੇ ਦੱਸਿਆ ਕਿ ਇਸ ਹਾਦਸੇ ਵਿਚ ਝਾਂਸੀ-ਖਜੁਰਾਹੋ ਹਾਈਵੇਅ ਤੇ ਇਕ ਆਟੋ ਖੜ੍ਹੇ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ, ਉੱਥੇ ਹੀ 6 ਵਿਅਕਤੀ ਜ਼ਖ਼ਮੀ ਹਨ।

ਪੁਲੀਸ ਮੁਤਾਬਕ ਆਟੋ ਵਿਚ ਸਵਾਰ ਲੋਕ ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਅਤੇ ਲਖਨਊ ਦੇ ਦੱਸੇ ਜਾ ਰਹੇ ਹਨ, ਜੋ ਟਰੇਨ ਤੋਂ ਇੱਥੇ ਆਏ ਸਨ ਅਤੇ ਇਸ ਤੋਂ ਬਾਅਦ ਬਾਗੇਸ਼ਵਰ ਧਾਮ ਜਾ ਰਹੇ ਸਨ। ਜ਼ਿਕਰਯੋਗ ਹੈ ਕਿ ਇਹ ਆਟੋ ਰੇਲਵੇ ਸਟੇਸ਼ਨ ਤੋਂ ਸ਼ਰਧਾਲੂਆਂ ਨੂੰ ਲੈ ਕੇ ਬਾਗੇਸ਼ਵਰ ਧਾਮ ਜਾ ਰਿਹਾ ਸੀ, ਤਾਂ ਰਾਸ਼ਟਰੀ ਹਾਈਵੇਅ ਤੇ ਸਾਈਡ ਵਿਚ ਖੜ੍ਹੇ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿਚ 5 ਵਿਅਕਤੀਆਂ ਦੀ ਘਟਨਾ ਵਾਲੀ ਥਾਂ ਤੇ ਹੀ ਮੌਤ ਹੋ ਗਈ, ਉੱਥੇ ਹੀ ਦੋ ਵਿਅਕਤੀਆਂ ਦੀ ਬਾਅਦ ਵਿਚ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਵਿਚ ਸਮਰੱਥਾ ਤੋਂ ਵੱਧ ਵਿਅਕਤੀ ਸਵਾਰ ਸਨ। ਆਟੋ ਡਰਾਈਵਰ ਦੀ ਵੀ ਮੌਤ ਹੋ ਗਈ।

ਸਬ-ਡਿਵੀਜ਼ਨਲ ਮੈਜਿਸਟ੍ਰੇਟ ਅਖਿਲ ਰਾਠੌਰ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਸੀ. ਐਨ. ਜੀ ਨਾਲ ਚੱਲਣ ਵਾਲਾ ਆਟੋ-ਰਿਕਸ਼ਾ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਝਾਂਸੀ ਰੈਫਰ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਆਟੋ ਰਿਕਸ਼ਾ ਡਰਾਈਵਰ ਪ੍ਰੇਮ ਨਰਾਇਣ, ਇਕ ਸਾਲ ਦੀ ਆਸਮਾ, ਜਨਾਰਦਨ ਯਾਦਵ, ਮਨੂ ਸ੍ਰੀਵਾਸਤਵ, ਗੋਵਿੰਦ ਸ੍ਰੀਵਾਸਤਵ, ਨੰਨੀ ਬੁਆ ਅਤੇ ਲਾਲੂ ਵਜੋਂ ਹੋਈ ਹੈ।

Continue Reading

National

21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ ਆਤਿਸ਼ੀ

Published

on

By

ਨਵੀਂ ਦਿੱਲੀ, 19 ਸਤੰਬਰ (ਸ਼ਬ ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਵਲੋਂ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਕੇਜਰੀਵਾਲ ਕੈਬਨਿਟ ਦੇ 4 ਮੰਤਰੀ ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਹੁਣ ਆਤਿਸ਼ੀ ਕੈਬਨਿਟ ਵਿਚ ਵੀ ਮੰਤਰੀ ਬਣਨਗੇ| ਆਤਿਸ਼ੀ ਕੈਬਨਿਟ ਵਿਚ ਇਕ ਨਵਾਂ ਚਿਹਰਾ ਵੀ ਸ਼ਾਮਲ ਹੋਵੇਗਾ| ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ| ਇਹ ਅਨੁਸੂਚਿਤ ਜਾਤੀ ਵਰਗ ਤੋਂ ਆਉਂਦੇ ਹਨ ਜੋ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ|
ਜਿਕਰਯੋਗ ਹੈ ਕਿ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਤਿਹਾੜ ਜੇਲ੍ਹ ਵਿੱਚੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਬੀਤੇ ਮੰਗਲਵਾਰ ਨੂੰ ਅਸਤੀਫ਼ਾ ਉਪ ਰਾਜਪਾਲ ਨੂੰ ਸੌਂਪਿਆ ਸੀ| ਕੇਜਰੀਵਾਲ ਨੇ ਮੁੱਖ ਮੰਤਰੀ ਲਈ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਦਿੱਤਾ ਸੀ|
ਆਮ ਆਦਮੀ ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਰਕਾਰ ਦੇ ਗਠਨ ਦੇ ਪ੍ਰਸਤਾਵ ਨਾਲ ਮੁੱਖ ਮੰਤਰੀ ਕੇਜਰੀਵਾਲ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜਿਆ ਸੀ|

Continue Reading

National

18 ਘੰਟਿਆਂ ਬਾਅਦ ਬੋਰਵੈਲ ਤੋਂ ਸੁਰੱਖਿਅਤ ਬਾਹਰ ਕੱਢੀ ਦੋ ਸਾਲਾ ਬੱਚੀ

Published

on

By

 

ਦੌਸਾ, 19 ਸਤੰਬਰ (ਸ.ਬ.) ਰਾਜਸਥਾਨ ਦੇ ਦੌਸਾ ਵਿੱਚ ਬੀਤੀ ਸ਼ਾਮ 35 ਫੁੱਟ ਦੇ ਖੁੱਲ੍ਹੇ ਬੋਰਵੈਲ ਵਿੱਚ ਦੋ ਸਾਲ ਦੀ ਬੱਚੀ ਦੇ ਡਿੱਗਣ ਦੇ 18 ਘੰਟੇ ਬਾਅਦ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਅੱਜ ਬੱਚੀ ਨੂੰ ਸਹੀ ਸਲਾਮਤ ਸਫਲਤਾਪੂਰਵਕ ਬਚਾਅ ਲਿਆ। ਬਚਾਅ ਤੋਂ ਬਾਅਦ ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਸਪੀ ਰੰਜੀਤਾ ਸ਼ਰਮਾ ਨੇ ਦੱਸਿਆ ਕਿ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਬਦੌਲਤ ਬੱਚੀ ਦਾ ਬਚਾਅ ਕਾਰਜ ਸਫਲ ਰਿਹਾ।

ਉਨ੍ਹਾਂ ਕਿਹਾ ਕਿ ਬਹੁਤ ਖੁਸ਼ ਹਾਂ ਕਿ ਅਸੀਂ 18 ਘੰਟਿਆਂ ਦੇ ਬਚਾਅ ਕਾਰਜ ਤੋਂ ਬਾਅਦ ਬੋਰਵੈਲ ਵਿੱਚੋਂ ਬੱਚੀ ਨੂੰ ਕੱਢਣ ਵਿੱਚ ਕਾਮਯਾਬ ਹੋਏ ਹਾਂ। ਇਹ ਅਸਲ ਵਿੱਚ ਪੂਰਾ ਕਰਨਾ ਬਹੁਤ ਔਖਾ ਕੰਮ ਸੀ ਪਰ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਮਦਦ ਨਾਲ ਅਸੀਂ ਇਸ ਨੂੰ ਪੂਰਾ ਕਰਨ ਵਿਚ ਕਾਮਯਾਬ ਰਹੇ। ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਐਨਡੀਆਰਐਫ ਦੇ ਯੋਗੇਸ਼ ਕੁਮਾਰ ਨੇ ਦੱਸਿਆ ਕਿ ਬੱਚੀ 28 ਫੁੱਟ ਤੇ ਫਸੀ ਹੋਈ ਸੀ ਅਤੇ ਉਸ ਨੂੰ ਬਚਾਉਣ ਲਈ ਸਮਾਨਾਂਤਰ ਰਸਤਾ ਪੁੱਟਿਆ ਗਿਆ। ਸਾਨੂੰ ਉਸ ਨੂੰ ਬੋਰਵੈਲ ਵਿਚੋਂ ਬਾਹਰ ਕੱਢਣ ਸਮੇਂ ਬਹੁਤ ਮੁਸ਼ਕਲ ਆਈ । ਅਸੀਂ 21 ਫੁੱਟ ਦੀ ਡੂੰਘਾਈ ਤੇ ਉਸ ਦੇ ਕੋਲ ਪਹੁੰਚੇ ਅਤੇ ਪਹਿਲੀ ਵਾਰ ਵਿਚ ਹੀ ਸਫ਼ਲ ਹੋ ਗਏ। ਉਸ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ। ਮੀਂਹ ਕਾਰਨ ਬਚਾਅ ਮੁਹਿੰਮ ਵਿਚ ਉਮੀਦ ਨਾਲੋਂ ਵੱਧ ਸਮਾਂ ਲੱਗਾ। ਐਨਡੀਆਰਐਫ ਦੇ ਕੁੱਲ 30 ਲੋਕਾਂ ਅਤੇ ਐਸਡੀਆਰਐਫ ਦੇ 10 ਲੋਕਾਂ ਨੇ ਬਚਾਅ ਕਾਰਜਾਂ ਵਿਚ ਕੰਮ ਕੀਤਾ।

ਜ਼ਿਕਰਯੋਗ ਹੈ ਕਿ ਇਹ ਘਟਨਾ ਬਾਂਦੀਕੁਈ ਦੇ ਵਾਰਡ ਨੰਬਰ ਇਕ ਵਿਚ ਬੀਤੀ ਸ਼ਾਮ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਬੱਚੀ ਖੇਤਾਂ ਵਿਚ ਖੇਡ ਰਹੀ ਸੀ। ਮੌਕੇ ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਬੱਚੀ ਦਾ ਨੀਰੂ ਹੈ, ਜੋ ਕਿ ਖੇਡਦੇ ਹੋਏ ਬੋਰਵੈਲ ਵਿਚ ਜਾ ਡਿੱਗੀ। ਬੱਚੀ ਦੇ ਮਾਪੇ ਉਸ ਸਮੇਂ ਖੇਤਾਂ ਵਿਚ ਹੀ ਕੰਮ ਕਰ ਰਹੇ ਸਨ।

 

Continue Reading

National

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ

Published

on

By

 

ਰੋਹਤਕ, 19 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਇਥੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਔਰਤਾਂ ਨੂੰ ਲਾਡੋ ਲਕਸ਼ਮੀ ਯੋਜਨਾ ਤਹਿਤ ਹਰ ਮਹੀਨੇ 2100 ਰੁਪਏ ਨਕਦ ਉਤਸ਼ਾਹ ਰਾਸ਼ੀ ਦੇਣ, ਸਾਰੀਆਂ 24 ਫ਼ਸਲਾਂ ਲਈ ਐਮਐਸਪੀ ਨੂੰ ਜਾਰੀ ਰੱਖਣ ਅਤੇ ਅਗਨੀਵੀਰਾਂ ਨੂੰ ਰੁਜ਼ਗਾਰ ਗਾਰੰਟੀ ਦੇਣ ਦੇ ਨਾਲ ਹੀ ਨੌਜਵਾਨਾਂ ਲਈ ਦੋ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਰਸੋਈ ਗੈਸ ਸਿਲੰਡਰ 500 ਰੁਪਏ ਵਿਚ ਦੇਣ ਤੇ ਪੇਂਡੂ ਖੇਤਰਾਂ ਦੀਆਂ ਵਿਦਿਆਰਥਣਾਂ ਨੂੰ ਸਕੂਟਰ ਦੇਣ ਦੀ ਗੱਲ ਵੀ ਕਹੀ ਗਈ ਹੈ।

ਹਰਿਆਣਾ ਨੌਨ-ਸਟੌਪ ਦੇ ਨਾਅਰੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਇਥੇ 5 ਅਕਤੂਬਰ ਨੂੰ ਹੋਣ ਵਾਲੀਆਂ ਅਸੰਬਲੀ ਚੋਣਾਂ ਲਈ ਪਾਰਟੀ ਦਾ 20-ਨੁਕਾਤੀ ਸੰਕਲਪ ਪੱਤਰ ਜਾਰੀ ਕੀਤਾ। ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨੱਢਾ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮੀ ਖ਼ਾਨਾਪੂਰਤੀ ਹੈ। ਉਨ੍ਹਾਂ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮ ਨਿਭਾਉਣ ਵਾਲੀ ਗੱਲ ਹੈ, ਤਾਂ ਕਿ ਲੋਕਾਂ ਨੂੰ ਠੱਗਿਆ ਜਾ ਸਕੇ। ਸਾਡੇ ਲਈ ਇਹ ਪ੍ਰਣ ਪੱਤਰ ਹੈ।

ਜ਼ਿਕਰਯੋਗ ਹੈ ਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਵੀ ਇਕ ਦਿਨ ਪਹਿਲਾਂ ਹੀ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿਚ ਹਰਿਆਣਾ ਵਿੱਚ ਸੱਤਾ ਵਿਚ ਆਉਣ ਦੀ ਸੂਰਤ ਵਿਚ ਸੱਤ ਗਾਰੰਟੀਆਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਨ੍ਹਾਂ ਵਿਚ ਔਰਤਾਂ ਨੂੰ ਮਾਸਕ 2000 ਰੁਪਏ ਅਤੇ ਸਾਰਿਆਂ ਨੂੰ ਘਰ ਦੇਣ ਦੀ ਗੱਲ ਕਹੀ ਗਈ ਹੈ।

Continue Reading

Latest News

Trending