Mohali
ਸਾਢੇ ਪੰਜ ਮਹੀਨਿਆਂ ਬਾਅਦ 22 ਅਗਸਤ ਨੂੰ ਹੋਵੇਗੀ ਨਗਰ ਨਿਗਮ ਦੀ ਮੀਟਿੰਗ

ਨਿਗਮ ਵਾਸਤੇ ਪੁਲੀਸ ਮੁਲਾਜਮਾਂ ਦੀਆਂ ਅਸਾਮੀਆਂ ਦੀ ਸਿਰਜਨਾ ਸਮੇਤ ਕਈ ਅਹਿਮ ਮਤੇ ਹੋਣਗੇ ਪੇਸ਼
ਐਸ ਏ ਐਸ ਨਗਰ, 20 ਅਗਸਤ (ਸ.ਬ.) ਨਗਰ ਨਿਗਮ ਦੀ ਜਨਰਲ ਮੀਟਿੰਗ 22 ਅਗਸਤ ਨੂੰ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸਾਢੇ ਪੰਜ ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸਤੋਂ ਪਹਿਲਾਂ ਨਗਰ ਨਿਗਮ ਦੀ ਜਨਰਲ ਮੀਟਿੰਗ ਅਤੇ ਬਜਟ ਮੀਟਿੰਗ 1 ਮਾਰਚ ਨੂੰ ਹੋਈ ਸੀ। ਇਸ ਮੀਟਿੰਗ ਸੰਬੰਧੀ ਏਜੰਡਾ ਜਾਰੀ ਕਰ ਦਿੱਤਾ ਗਿਆ ਹੈ।
ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ 1 ਮਾਰਚ ਨੂੰ ਹੋਈ ਜਨਰਲ ਅਤੇ ਬਜਟ ਮੀਟਿੰਗ ਦੀ ਕਾਰਵਾਈ ਨੂੰ ਪ੍ਰਵਾਨਗੀ ਦੇਣ ਦੇ ਇਲਾਵਾ 11 ਮਾਰਚ 2024 ਅਤੇ 28 ਜੂਨ 2024 ਦੀ ਕਾਰਵਾਈ ਦੀ ਪੁਸ਼ਟੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਸਮਗੌਲੀ ਵਿਖੇ ਲਗਾਏ ਜਾਣ ਵਾਲੇ ਵੇਸਟ ਟੂ ਸੀ ਬੀ ਜੀ ਪਲਾਟ ਵਾਸਤੇ ਟੈਂਡਰ ਕਾਲ ਕਰਨ, ਆਰ ਐਮ ਸੀ ਪਾਇੰਟਾਂ ਤੋਂ ਕੂੜਾ ਚੁਕਵਾ ਕੇ ਪ੍ਰੋਸੈਸ ਕਰਵਾਉਣ ਦਾ ਠੇਕਾ ਦੇਣ, ਨਿਗਮ ਦੇ ਵੱਖ ਵੱਖ ਕੰਮਾਂ ਦੌਰਾਨ ਲੋੜੀਂਦੀ ਪੁਲੀਸ ਫੋਰਸ ਦੀ ਸਮੱਸਿਆ ਦੇ ਹਲ ਲਈ ਨਿਗਮ ਵਿੱਚ 1 ਸਬ ਇੰਸਪੈਕਟਰ, 1 ਹਵਲਦਾਰ ਅਤੇ 8 ਸਿਪਾਹੀ ਭਰਤੀ ਕਰਨ ਲਈ ਆਸਾਮੀਆਂ ਦੀ ਸਿਰਜਨਾ ਕਰਨ, ਫਾਇਰ ਵਿਭਾਗ ਵਾਸਤੇ ਨਵੀਂ ਮਸ਼ੀਨਰੀ ਦੀ ਖਰੀਦ ਕਰਨ, ਸਫਾਈ ਸੇਵਕਾਂ ਅਤੇ ਸਫਾਈ ਮੇਟਾਂ ਨੂੰ 500 ਰੁਪਏ ਮਹੀਨਾ ਸਪੈਸ਼ਲ ਭੱਤਾ ਦੇਣ, ਹੱਡਾਰੋੜੀ ਦਾ ਕੰਮ ਨਵੇਂ ਸਿਰੇ ਤੋਂ ਠੇਕੇ ਤੇ ਦੇਣ, ਸਿਟੀ ਪਾਰਕ ਸੈਕਟਰ 68 ਅਤੇ ਸਿਲਵੀ ਪਾਰਕ ਫੇਜ਼ 10 ਦੇ ਉਪਨ ਏਅਰ ਥੀਏਟਰ ਕਿਸੇ ਸੰਸਥਾ ਨੂੰ ਦੇਣ, ਸਪੈਸ਼ਲ ਅਤੇ ਹੋਰਨਾਂ ਪਾਰਕਾਂ ਦੇ ਕੰਮ, ਜਨਤਕ ਪਖਾਨਿਆਂ ਦੇ ਸੀਵਰੇਜ ਅਤੇ ਪਾਣੀ ਦੇ ਬਿਲ ਮਾਫ ਕਰਨ, ਸ਼ਹਿਰ ਵਿੱਚ ਲਗਾਏ ਜਾਣ ਵਾਲੇ ਸੀ ਸੀ ਟੀ ਵੀ ਕੈਮਰਿਆਂ ਬਾਰੇ ਵਿਚਾਰ ਕਰਨ, ਸ਼ਹਿਰ ਵਿਚਲੀਆਂ ਇਸ਼ਤਿਹਾਰਬਾਜੀ ਥਾਵਾਂ ਦੇ ਟੈਂਡਰ ਪੰਜ ਵਾਰ ਕਾਲ ਕਰਨ ਦੇ ਬਾਵਜੂਦ ਕਿਸੇ ਕੰਪਨੀ ਵਲੋਂ ਪ੍ਰਕ੍ਰਿਆ ਵਿੱਚ ਹਿੱਸਾ ਨਾ ਲੈਣ, ਸਫਾਈ ਸੇਵਕਾਂ ਦੀਆਂ ਤਨਖਾਹਾਂ ਚੰਡੀਗੜ੍ਹ ਦੇ ਡੀ ਸੀ ਰੇਟ ਦੇ ਬਰਾਬਰ ਕਰਨ ਤੋਂ ਇਲਾਵਾ ਕਰਮਚਾਰੀਆਂ ਨਾਲ ਸੰਬੰਧਿਤ ਕਾਫੀ ਮਤੇ ਪੇਸ਼ ਕੀਤੇ ਗਏ ਹਨ।
Mohali
ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਨਿੰਦਣਯੋਗ ਅਤੇ ਮੰਦਭਾਗਾ : ਅਮਰੀਕ ਸਿੰਘ ਮੁਹਾਲੀ

ਐਸ ਏ ਐਸ ਨਗਰ, 10 ਮਾਰਚ (ਸ.ਬ.) ਮੁਹਾਲੀ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਿਬਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਐਸ. ਜੀ. ਪੀ. ਸੀ. ਦੀ ਅੰਤ੍ਰਿੰਗ ਕਮੇਟੀ (ਜਿਸਦਾ ਕੋਈ ਮੁਖੀ ਹੀ ਨਹੀਂ ਹੈ) ਕੋਲ ਕੋਈ ਅਧਿਕਾਰ ਹੀ ਨਹੀਂ ਹੈ ਕਿ ਕਮੇਟੀ ਇਸ ਢੰਗ ਨਾਲ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦੇਵੇ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮਾਂ ਪੂਰਾ ਹੋਏ ਨੂੰ ਕਰੀਬ ਚਾਰ ਸਾਲ ਹੋ ਗਏ ਹਨ ਅਤੇ ਦੁਬਾਰਾ ਚੋਣਾਂ ਹਾਲੇ ਹੋਈਆਂ ਨਹੀਂ ਹਨ।
ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਿਤ ਨਹੀਂ ਹੈ ਅਤੇ ਜੋ ਵੀ ਜਥੇਦਾਰ ਇਸ ਤਖਤ ਤੇ ਬਿਰਾਜਮਾਨ ਹਨ, ਉਨ੍ਹਾਂ ਦਾ ਸਤਿਕਾਰ ਕਰਨਾ ਤੇ ਉਨ੍ਹਾਂ ਦੇ ਹੁਕਮ ਦੀ ਪਾਲਣਾ ਕਰਨਾ ਸਾਡਾ ਸਾਰਿਆ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੰਤ੍ਰਿੰਗ ਕਮੇਟੀ ਦੇ ਇਸ ਫੈਸਲੇ ਦੀ ਨਿੰਦਾ ਕਰਨਾ ਸੁਆਗਤਯੋਗ ਹੈ ਅਤੇ ਸz. ਮਜੀਠੀਆ ਵਲੋਂ ਚੁੱਕੀ ਗਈ ਇਸ ਆਵਾਜ਼ ਨਾਲ ਸਾਰੇ ਸਹਿਮਤ ਵੀ ਹਨ।
ਉਹਨਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਜੋ ਨਵੇਂ ਜਥੇਦਾਰ ਸਾਹਿਬਾਨ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਇਸ ਗੱਲ ਦਾ ਖਿਆਲ ਰੱਖਣਾ ਚਾਹੀਦਾ ਹੈ ਕਿ ਅੱਜ ਜੋ ਕੁੱਝ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੋਰਨਾਂ ਜਥੇਦਾਰਾਂ ਨਾਲ ਵਾਪਰ ਰਿਹਾ ਹੈ ਉਹ ਉਨ੍ਹਾਂ ਨਾਲ ਵੀ ਹੋ ਸਕਦਾ ਹੈ। ਲਿਹਾਜਾ ਨਵੇਂ ਜਥੇਦਾਰ ਸਾਹਿਬਾਨਾਂ ਨੂੰ ਕਮੇਟੀ ਦੇ ਇਸ ਫੈਸਲੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਸਮੁੱਚੇ ਪੰਥ ਨੂੰ ਸਾਹਮਣੇ ਆ ਕੇ ਅੰਤਰਿੰਗ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਦੇ ਵਿਰੁੱਧ ਡੱਟ ਕੇ ਪਹਿਰਾ ਦੇਣਾ ਚਾਹੀਦਾ ਹੈ।
Mohali
ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ

ਐਸ ਏ ਐਸ ਨਗਰ, 10 ਮਾਰਚ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।
ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਗੁਰਦੇਵ ਸਿੰਘ ਜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ 1710 ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਅਤੇ 18ਵੀਂ ਸਦੀ ਵਿੱਚ ਜਬਰ ਅਤੇ ਜੁਲਮ ਖਿਲਾਫ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ।
ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਤੱਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ, ਭਾਈ ਧਰਮਵੀਰ ਸਿੰਘ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਸ਼੍ਰੋਮਣੀ ਪ੍ਰਚਾਰਕ ਭਾਈ ਰਜਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸਿਮਰਨਜੀਤ ਸਿੰਘ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
Mohali
ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਐਸ ਏ ਐਸ ਨਗਰ, 10 ਮਾਰਚ (ਸ.ਬ.) ਹੈਲਪਏਜ ਵੈਲਫੇਅਰ ਸੋਸਾਇਟੀ ਵੱਲੋਂ ਸਪਾਅ ਹਸਪਤਾਲ ਸੈਕਟਰ 70 ਦੇ ਮੀਟਿੰਗ ਹਾਲ ਵਿਚ ਸੰਸਥਾ ਦੇ ਪ੍ਰਧਾਨ ਗੁਰਦੇਵ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਇਸ ਸੰਬੰਧੀ ਪਹਿਲਾਂ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਜਿਸ ਉਪਰੰਤ ਮਹਿਲਾ ਦਿਵਸ ਦਾ ਸਮਾਗਮ ਕੀਤਾ ਗਿਆ। ਸਮਾਗਮ ਦੌਰਾਨ ਸੁਸਾਇਟੀ ਦੀ ਮੀਤ ਚੈਅਰਪਰਸਨ ਦਲਬੀਰ ਕੌਰ ਵੱਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਦਿੱਤੀ ਗਈ।
ਇਸ ਮੌਕੇ ਟ੍ਰਿਪਲ ਜੰਪ ਵਿੱਚ ਆਲ ਇੰਡੀਆ ਗੋਲਡਮੈਡਲਿਸਟ ਮਿਸ ਨਿਹਾਰਿਕਾ ਵਸ਼ਿਸ਼ਟ ਦਾ ਵਿਸ਼ੇਸ਼ ਸਨਮਾਨ ਕੀਤਾ ਦਿੱਤਾ ਗਿਆ। ਇਸ ਮੌਕੇ ਉਪਰੰਤ ਨਗਰ ਨਿਗਮ ਮੁਹਾਲੀ ਦੇ ਡਿਪਟੀ ਮੇਅਰ ਸz.ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਸੰਸਥਾ ਦੇ ਚੈਅਰਮੈਨ ਡਾਕਟਰ ਭੁਪਿੰਦਰ ਸਿੰਘ ਵਲੋਂ ਹਾਜਿਰ ਮਹਿਲਾਵਾਂਨੂੰ ਵਧਾਈ ਦਿੱਤੀ ਗਈ। ਸਮਾਗਮ ਦੌਰਾਨ ਸ੍ਰੀ ਪ੍ਰਮੋਦ ਕੁਮਾਰ ਮਿੱਤਰਾ ਅਤੇ ਮਾਸਟਰ ਚਰਨ ਸਿੰਘ (ਦੋਵੇਂ ਕੌਂਸਲਰ), ਮਹਾਂਦੇਵ ਸਿੰਘ ਐਲ ਏ, ਪ੍ਰੇਮ ਚਾਂਦ, ਡਾ. ਸਰਵਪ੍ਰੀਤ ਸਿੰਘ ਆਹਲੂਵਾਲੀਆ, ਲਖਵਿੰਦਰ ਸਿੰਘ, ਰਾਮ ਕੁਮਾਰ ਵਸ਼ਿਸ਼ਟ, ਆਰ ਐਸ ਚਾਹਿਲ, ਹਰਸ਼ਰਨਜੀਤ ਸਿੰਘ, ਹਰਭਜਨ ਸਿੰਘ ਗਿੱਲ, ਜੀ ਕੇ ਸ਼ਰਮਾ, ਜਗਜੀਤ ਸਿੰਘ, ਐਸ ਐਸ ਗਿਲ, ਬੀ.ਐਸ. ਸੋਢੀ, ਗੁਰਿੰਦਰਪਾਲ ਸਿੰਘ ਬੈਂਸ, ਮਾਸਟਰ ਹਰਬੰਸ ਸਿੰਘ ਚੌਹਾਨ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਮੈਡਮ ਦਵਿੰਦਰ ਪਾਲ ਕੌਰ, ਜਸਵੀਰ ਕੌਰ, ਚਰਨ ਜੀਤ ਕੌਰ, ਮਲਕੀਤ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਰਾਜਿੰਦਰ ਗਿੱਲ, ਡਾ. ਇੰਦਰਦੀਪ ਤੁਲੀ, ਡਾ. ਹਰਮਨਪ੍ਰੀਤ ਕੌਰ, ਡਾ. ਜਸ਼ਨ ਪ੍ਰੀਤ ਕੌਰ, ਸਰਵਜੀਤ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ ਸੋਢੀ, ਐਡਵੋਕੇਟ ਮਾਇਆ ਗੁਪਤਾ, ਸ੍ਰੀ ਸੁਮੀਤ ਗੁਪਤਾ, ਪ੍ਰਿੰਸੀਪਲ ਰੈਨੂੰ ਚਾਂਦ, ਡਾ. ਸੁਰਿੰਦਰ ਕੌਰ, ਅਨੂਪਮ, ਮੋਨਿਕਾ, ਸੁਮਨ ਸ਼ਰਮਾ, ਸੁਨੀਤਾ ਮਿਤਰਾ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ