Punjab
ਆਪਣੇ ਪੈਸੇ ਵਾਪਸ ਮੰਗਣ ਤੇ ਨਗਰ ਨਿਗਮ ਦੇ ਸਫਾਈ ਮੁਲਾਜ਼ਮ ਦਾ ਕਤਲ

ਜਲੰਧਰ, 21 ਅਗਸਤ (ਸ.ਬ.) ਜਲੰਧਰ ਵਿੱਚ ਬੀਤੀ ਦੇਰ ਰਾਤ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬੂਟਾ ਪਿੰਡ ਨੇੜੇ ਨਗਰ ਨਿਗਮ ਦੇ ਕਰਮਚਾਰੀ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ। ਘਟਨਾ ਵਾਲੀ ਥਾਂ ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਸ ਵਿਚੋਂ ਇੱਕ ਦੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਇਹ ਘਟਨਾ ਬੂਟਾ ਪਿੰਡ ਦੇ ਜੱਲੋਵਾਲ ਆਬਾਦੀ ਇਲਾਕੇ ਵਿੱਚ ਵਾਪਰੀ। ਮ੍ਰਿਤਕ ਦੀਪਕ ਕੁਮਾਰ ਗਾਜ਼ੀ ਗੁੱਲਾ ਦੀਆਂ ਕਲੋਨੀਆਂ ਵਿੱਚ ਰਹਿੰਦਾ ਸੀ ਅਤੇ ਜਲੰਧਰ ਨਗਰ ਨਿਗਮ ਵਿੱਚ ਦਰਜਾ ਚਾਰ ਦਾ ਮੁਲਾਜ਼ਮ ਸੀ। ਦੀਪਕ ਦੇ ਸਾਥੀ ਗੱਗੂ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਹੈ। ਇਸ ਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।
ਮ੍ਰਿਤਕ ਦੇ ਭਰਾ ਅਜੈ ਕੁਮਾਰ ਨੇ ਦੱਸਿਆ ਕਿ ਦੀਪਕ ਦਾ ਜੱਲੋਵਾਲ ਇਲਾਕੇ ਦੇ ਰਹਿਣ ਵਾਲੇ ਕੁਝ ਨੌਜਵਾਨਾਂ ਨਾਲ ਪੈਸਿਆਂ ਦਾ ਲੈਣ-ਦੇਣ ਚੱਲ ਰਿਹਾ ਸੀ। ਦੀਪਕ ਕਈ ਦਿਨਾਂ ਤੋਂ ਉਕਤ ਨੌਜਵਾਨ ਨੂੰ ਫੋਨ ਕਰਕੇ ਪੈਸੇ ਮੰਗ ਰਿਹਾ ਸੀ। ਦੋਸ਼ੀ ਨੌਜਵਾਨ ਨੇ ਦੀਪਕ ਤੋਂ 1.50 ਲੱਖ ਰੁਪਏ ਲਏ ਸਨ। ਦੀਪਕ ਪਿਛਲੇ ਕਾਫੀ ਸਮੇਂ ਤੋਂ ਉਕਤ ਦੋਸ਼ੀਆਂ ਤੋਂ ਆਪਣੇ ਪੈਸਿਆਂ ਦੀ ਮੰਗ ਕਰ ਰਿਹਾ ਸੀ ਪਰ ਉਹ ਟਾਲ-ਮਟੋਲ ਕਰ ਰਿਹਾ ਸੀ।
ਬੀਤੇ ਦਿਨ ਦੀਪਕ ਨੇ ਉਕਤ ਦੋਸ਼ੀਆਂ ਤੋਂ ਕੁਝ ਸਖਤੀ ਨਾਲ ਆਪਣੇ ਪੈਸਿਆਂ ਦੀ ਮੰਗ ਕੀਤੀ ਸੀ। ਜਿਸ ਤੇ ਉਕਤ ਦੋਸ਼ੀਆਂ ਤੋਂ ਪੈਸੇ ਦੇਣ ਦੇ ਨਾਂ ਤੇ ਉਸ ਨੂੰ ਜੱਲੋਵਾਲ ਆਬਾਦੀ ਬੁਲਾਇਆ। ਜਦੋਂ ਉਹ ਜੱਲੋਵਾਲ ਆਬਾਦੀ ਨੇੜੇ ਪਹੁੰਚਿਆ ਤਾਂ ਉਥੇ ਕਰੀਬ 15 ਤੋਂ 20 ਨੌਜਵਾਨ ਉਡੀਕ ਕਰ ਰਹੇ ਸਨ। ਸਾਰਿਆਂ ਕੋਲ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਅਤੇ ਪੱਥਰ ਸਨ। ਦੀਪਕ ਦੇ ਪਹੁੰਚਦੇ ਹੀ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜ਼ਖ਼ਮੀ ਦੀਪਕ ਨੇ ਮਾਮਲੇ ਦੀ ਜਾਣਕਾਰੀ ਆਪਣੇ ਪਰਿਵਾਰ ਨੂੰ ਦਿੱਤੀ ਸੀ। ਜਦੋਂ ਅਜੈ ਤੁਰੰਤ ਉਥੇ ਪਹੁੰਚਿਆ ਤਾਂ ਉਸ ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਉਹ ਕਿਸੇ ਤਰ੍ਹਾਂ ਆਪਣੇ ਭਰਾ ਨੂੰ ਉਥੋਂ ਲੈ ਗਿਆ।
ਜਿਸ ਤੋਂ ਬਾਅਦ ਦੀਪਕ ਅਤੇ ਉਸ ਦੇ ਸਾਥੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਲਿਜਾਇਆ ਗਿਆ। ਜਿੱਥੇ ਕੁਝ ਸਮੇਂ ਬਾਅਦ ਦੇਰ ਰਾਤ ਦੀਪਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕਤਲ ਤੋਂ ਬਾਅਦ ਥਾਣਾ ਭਾਰਗਵ ਕੈਂਪ ਦੀ ਪੁਲੀਸ ਜਾਂਚ ਲਈ ਮੌਕੇ ਤੇ ਪਹੁੰਚ ਗਈ। ਇਸ ਦੇ ਨਾਲ ਹੀ ਬੀਤੀ ਦੇਰ ਰਾਤ ਪੁਲੀਸ ਨੇ ਕਤਲ, ਇਰਾਦਾ ਕਤਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ। ਪੁਲੀਸ ਪਾਰਟੀਆਂ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ।
Chandigarh
ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਉਚ ਪੱਧਰੀ ਮੀਟਿੰਗ
ਚੰਡੀਗੜ੍ਹ, 28 ਫਰਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਅੱਜ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ. ਐਸ. ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਉਂਦਿਆਂ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰੇਗੀ।
ਉਹਨਾਂ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਬਿਜਲੀ, ਪਾਣੀ ਤੇ ਹੋਰ ਸਹੂਲਤਾਂ ਵਿੱਚ ਕੋਈ ਸਬਸਿਡੀ ਨਾ ਦਿੱਤੀ ਜਾਵੇ ਤਾਂ ਕਿ ਅਪਰਾਧੀਆਂ ਨਾਲ ਕਰੜੇ ਹੱਥੀਂ ਨਿਪਟਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਨ. ਡੀ. ਪੀ. ਐਸ. ਐਕਟ ਵਿੱਚ ਕੋਈ ਹੋਰ ਸੋਧ ਦੀ ਲੋੜ ਪਵੇਗੀ ਤਾਂ ਉਹ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜਨਤਕ ਅਤੇ ਸਮਾਜਿਕ ਮੁਹਿੰਮ ਵਿੱਚ ਬਦਲਣਾ ਚਾਹੀਦਾ ਹੈ ਜਿਸ ਲਈ ਅਧਿਕਾਰੀਆਂ ਨੂੰ ਵਿਆਪਕ ਕਾਰਵਾਈ ਲਈ ਢੁਕਵੀਂ ਵਿਉਂਤਬੰਦੀ ਕਰਨੀ ਚਾਹੀਦੀ ਹੈ। ਉਹਨਾਂ ਨਾਰੰਗਵਾਲ ਪਿੰਡ ਦੀ ਮਿਸਾਲ ਦਿੱਤੀ ਜਿੱਥੇ ਵੀਰਵਾਰ ਸ਼ਾਮ ਨੂੰ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜਿਸ ਸ਼ਾਮਲਾਤ ਜ਼ਮੀਨ ਤੇ ਬਣਾਏ ਗਏ ਇਸ ਘਰ ਨੂੰ ਢਾਹਿਆ ਗਿਆ ਹੈ, ਉਸ ਥਾਂ ਉਤੇ ਹੁਣ ਲਾਇਬ੍ਰੇਰੀ ਬਣਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਹੇਠਲੇ ਪੱਧਰ ਤੇ ਠੋਸ ਯੋਜਨਾਬੰਦੀ ਅਤੇ ਅਮਲ ਰਾਹੀਂ ਜਿੱਤਣ ਲਈ ਅਧਿਕਾਰੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਤਿੰਨ ਮਹੀਨਿਆਂ ਦੇ ਅੰਦਰ ਨਸ਼ਿਆਂ ਦੀ ਮੌਜੂਦਗੀ ਬਿਲਕੁਲ ਖਤਮ ਹੋਣੀ ਚਾਹੀਦੀ ਹੈ। ਇਕ ਮਹੀਨੇ ਬਾਅਦ ਹਰੇਕ ਐਸ. ਐਸ. ਪੀ. ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਪ੍ਰੋਗਰਾਮ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਕਾਰਗੁਜ਼ਾਰੀ ਨਾ ਦਿਖਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ ਜਿਸ ਲਈ ਏ. ਐਨ. ਟੀ. ਐਫ. ਵੱਲੋਂ ਪਹਿਲਾਂ ਹੀ ਸੂਚੀ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਡੀ/ਦਰਮਿਆਨੀ ਮਾਤਰਾ ਵਿੱਚ ਨਸ਼ਿਆਂ ਦੀ ਬਰਾਮਦਗੀ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਦੋਸ਼ੀਆਂ ਦੀਆਂ ਜ਼ਮਾਨਤਾਂ ਰੱਦ ਕਰਨ ਵਿੱਚ ਪੂਰੀ ਵਾਹ ਲਗਾਈ ਜਾਵੇ।
ਮੁੱਖ ਮੰਤਰੀ ਨੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਸਮੇਂ ਸਿਰ ਚਲਾਨ ਪੇਸ਼ ਕਰਨ ਅਤੇ ਇਹਨਾਂ ਮਾਮਲਿਆਂ ਵਿੱਚ ਕੈਮੀਕਲ ਰਿਪੋਰਟਾਂ ਵੀ ਸਮੇਂ ਉਤੇ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਨਸ਼ੇ ਦੀ ਓਵਰਡੋਜ਼ ਦੇ ਸਾਰੇ ਮਾਮਲਿਆਂ ਵਿੱਚ ਵਿਆਪਕ ਜਾਂਚ ਅਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਨੇ ਨਸ਼ਿਆਂ ਦੀ ਖਪਤ ਜਾਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਿੱਚ ਸ਼ਾਮਲ ਪੁਲੀਸ ਮੁਲਾਜ਼ਮਾਂ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਹਨਾਂ ਨਸ਼ਾ ਤਸਕਰੀ ਦੇ ਦੋਸ਼ੀਆਂ ਦੀ ਜਾਇਦਾਦ ਤੁਰੰਤ ਪ੍ਰਭਾਵ ਨਾਲ ਜ਼ਬਤ ਕੀਤੀ ਜਾਣੀ ਚਾਹੀਦੀ ਹੈ ਅਤੇ ਵਪਾਰਕ ਮਾਤਰਾ ਵਾਲੇ ਨਸ਼ਿਆਂ ਦੀ ਬਰਾਮਦਗੀ ਵਾਲੇ ਮਾਮਲਿਆਂ ਵਿੱਚ ਜਾਇਦਾਦ ਨੂੰ 100 ਫੀਸਦੀ ਜ਼ਬਤ ਕਰ ਲੈਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਨਸ਼ਾ ਛੁਡਾਊ ਤੇ ਰੋਕਥਾਮ ਦੀਆਂ ਰਣਨੀਤੀਆਂ ਨੂੰ ਲਾਗੂ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ. ਕੇਂਦਰਾਂ ਦਾ ਸਰਕਾਰੀ ਅਤੇ ਨਿੱਜੀ, ਦੋਵਾਂ ਦਾ ਰੈਗੂਲਰ ਤੌਰ ਉਤੇ ਨਿਰੀਖਣ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਐਸ. ਡੀ. ਐਮ./ਫੀਲਡ ਅਧਿਕਾਰੀ ਨਸ਼ੇ ਦੇ ਆਦੀਆਂ ਖਾਸ ਕਰਕੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਜਾਣ ਦੇ ਮਾਮਲੇ ਵਿੱਚ ਪੀੜਤਾਂ ਦੇ ਘਰ ਜਾਣ ਤਾਂ ਜੋ ਇਸ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।
Mohali
ਅਣ ਅਧਿਕਾਰਤ ਕਲੋਨੀਆਂ ਦੇ ਪਲਾਟ ਹੋਲਡਰਾਂ ਨੂੰ ਮਿਲੀ ਵੱਡੀ ਰਾਹਤ
ਸਰਕਾਰ ਨੇ ਅਣ ਅਧਿਕਾਰਤ ਕਲੋਨੀਆਂ ਵਿਚ ਪਲਾਟਾਂ ਦੀ ਬਿਨਾ ਐਨਓਸੀ ਤੋਂ ਰਜਿਸਟਰੀ ਕਰਵਾਉਣ ਦਾ ਸਮਾਂ 31 ਅਗਸਤ ਤਕ ਵਧਾਇਆ
ਐਸ ਏ ਐਸ ਨਗਰ, 28 ਫਰਵਰੀ (ਸ.ਬ.) ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਤੋਂ ਬਾਅਦ 31-7-2024 ਤੋਂ ਪਹਿਲਾਂ ਕੱਟੀਆਂ ਹੋਈਆਂ ਅਣ ਅਧਿਕਾਰਤ ਕਲੋਨੀਆਂ ਵਿਚ ਹੋਏ ਐਗਰੀਮੈਂਟ ਤਹਿਤ ਰਜਿਸਟਰੀਆਂ ਕਰਨ ਦੀ ਮਿਤੀ ਨੂੰ 31 ਅਗਸਤ ਤੱਕ ਵਧਾ ਦਿਤਾ ਹੈ। ਇਸ ਨਾਲ ਪੰਜਾਬ ਦੇ ਆਮ ਲੋਕਾਂ ਅਤੇ ਅਣ ਅਧਿਕਾਰਤ ਕਲੋਨੀਆਂ ਵਿਚ ਫਸੇ ਪਏ ਪਲਾਟ ਹੋਲਡਰਾਂ ਨੂੰ ਭਾਰੀ ਰਾਹਤ ਮਿਲੀ ਹੈ। ਪਹਿਲਾਂ ਇਸ ਸੰਬੰਧੀ 28 ਫਰਵਰੀ ਤਕ ਦੀ ਮਿਤੀ ਤੈਅ ਕੀਤੀ ਗਈ ਸੀ।
ਇਸ ਸੰਬੰਧੀ ਪੰਜਾਬ ਸਰਕਾਰ ਨੇ 25-11-2024 ਨੂੰ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ 31 ਜੁਲਾਈ 2024 ਤੱਕ ਜੇਕਰ ਕਿਸੇ ਵੀ ਅਣ ਅਧਿਕਾਰਤ ਕਲੋਨੀ ਵਿਚ 500 ਗਜ ਤੱਕ ਦੇ ਪਲਾਟ ਦਾ ਜੇਕਰ ਐਗਰੀਮੈਂਟ ਹੋਇਆ ਹੋਵੇ ਤਾਂ ਇਸਦੀ ਰਜਿਸਟਰੀ ਬਿਨਾ ਐਨਓਸੀ ਤੋਂ ਹੋਵੇਗੀ ਤੇ ਇਸ ਲਈ ਸਰਕਾਰ ਨੇ ਤਾਰੀਖ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤੈਅ ਕੀਤੀ ਸੀ। ਇਨ੍ਹਾਂ ਰਜਿਸਟਰੀਆਂ ਨੂੰ ਕਰਵਾਉਣ ਲਈ ਪੰਜਾਬ ਵਿੱਚ ਮਾਰੋ ਮਾਰੀ ਹੋਈ ਪਈ ਸੀ ਤੇ ਸਾਰੇ ਪੰਜਾਬ ਅੰਦਰ ਇਸਦੀ ਤਾਰੀਖ ਵਧਣ ਦੀ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਸੀ। ਇਸ ਸੰਬੰਧੀ ਸਰਕਾਰ ਵਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਤਹਿਤ ਹੁਣ ਅਣਅਧਿਕਾਰਤ ਕਲੋਨੀਆਂ ਵਿਚ ਪਏ ਪਲਾਟਾਂ ਦੀਆਂ ਰਜਿਸਟਰੀਆਂ 31-8-2025 ਤੱਕ ਰਜਿਸਟਰੀਆਂ ਹੋ ਸਕਣਗੀਆਂ।
ਲੋਕਾਂ ਨੂੰ ਮਿਲੀ ਵੱਡੀ ਰਾਹਤ : ਵਿਨੀਤ ਵਰਮਾ
ਇਸ ਸੰਬੰਧੀ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਮੁਹਾਲੀ ਦੇ ਸੀਨੀਅਰ ਆਪ ਆਗੂ ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਉਹਨਾਂ ਵਲੋਂ ਸਰਕਾਰ ਤਕ ਪਹੁੰਚ ਕਰਕੇ ਰਜਿਸਟ੍ਰੀਆਂ ਦੇ ਸਲਾਟ ਵੀ ਵਧਵਾਏ ਸਨ ਅਤੇ ਇਹ ਮਿਤੀ ਅੱਗੇ ਵਧਾਉਣ ਦੀ ਮੰਗ ਕੀਤੀ ਸੀ ਜਿਸਨੂੰ ਮੰਨ ਕੇ ਮੁੱਖ ਮੰਤਰੀ ਨੇ ਇਹਨਾਂ ਕਾਲੋਨੀਆਂ ਵਿਚਲੇ ਪਲਾਟ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਦੇਰ ਆਏ ਦਰੁਸਤ ਆਏ : ਕੁਲਜੀਤ ਸਿੰਘ ਬੇਦੀ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਇਸ ਸੰਬੰਧੀ ਕਿਹਾ ਕਿ ਸਰਕਾਰ ਵਲੋਂ ਭਾਵੇਂ ਦੇਰ ਨਾਲ ਹੀ ਪਰ ਸਹੀ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਇਸ ਸੰਬੰਧੀ ਸਰਕਾਰ ਨੂੰ ਪੱਤਰ ਭੇਜ ਕੇ ਆਮ ਲੋਕਾਂ ਦੀ ਪਰੇਸ਼ਾਨੀ ਤੋਂ ਜਾਣੂ ਕਰਵਾਉਂਦਿਆਂ ਇਹ ਤਰੀਕ ਵਧਾਉਣ ਦੀ ਮੰਗ ਕੀਤੀ ਗਈ ਸੀ ਅਤੇ ਉਹਨਾਂ ਨੂੰ ਖੁਸ਼ੀ ਹੈ ਕਿ ਸਰਕਾਰ ਨੇ ਭਾਵੇਂ ਦੇਰ ਨਾਲ ਹੀ ਪਰ ਚੰਗਾ ਫੈਸਲਾ ਲਿਆ ਹੈ।
Mohali
ਪੁਲੀਸ ਵੱਲੋਂ ਲੋਕਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਝਪਟਮਾਰ ਅਤੇ ਕੋਠੀਆਂ ਵਿੱਚ ਚੋਰੀ ਕਰਨ ਵਾਲਾ ਇੱਕ ਵਿਅਕਤੀ ਕਾਬੂ

ਐਸ ਏ ਐਸ ਨਗਰ, 28 ਫਰਵਰੀ (ਸ.ਬ.) ਮੁਹਾਲੀ ਪੁਲੀਸ ਨੇ ਲੋਕਾਂ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਝਪਟਮਾਰਾਂ ਅਤੇ ਕੋਠੀਆਂ ਵਿੱਚ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਡੀ ਐਸ ਪੀ ਸਿਟੀ 2 ਸz. ਗਿਰੋਹ ਦੇ ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਵਲੋਂ ਐਸ. ਐਸ. ਪੀ ਸ੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਥਾਣਾ ਐਰੋਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਜਸ਼ਨਪ੍ਰੀਤ ਸਰਾਂ ਸਮੇਤ ਐਸ.ਆਈ ਰਾਕੇਸ਼ ਕੁਮਾਰ ਅਤੇ ਹੋਰ ਪੁਲੀਸ ਪਾਰਟੀ ਵਲੋਂ ਦੋ ਝਪਟਮਾਰਾਂ ਜਸਵੀਰ ਸਿੰਘ ਵਾਸੀ ਪਿੰਡ ਮਨੌਲੀ ਅਤੇ ਜਸਵਿੰਦਰ ਸਿੰਘ ਵਾਸੀ ਪਿੰਡ ਮਨੌਲੀ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਬੀਤੀ 25 ਫਰਵਰੀ ਨੂੰ ਏਅਰਪੋਰਟ ਚੌਂਕ ਵਿਖੇ ਸ਼ਰਾਬ ਦੇ ਠੇਕੇ ਨੇੜੇ ਰਾਧੇ ਸ਼ਿਆਮ ਨਾਮ ਦੇ ਇੱਕ ਵਿਅਕਤੀ ਦਾ ਖੋਹ ਕੀਤਾ ਹੋਇਆ ਮੋਬਾਇਲ ਅਤੇ ਵਾਰਦਾਤ ਵਿੱਚ ਵਰਤਿਆ ਹੋਇਆ ਮੋਟਰ ਸਾਈਕਲ ਬ੍ਰਾਮਦ ਕੀਤਾ ਹੈ।
ਉਹਨਾਂ ਦੱਸਿਆ ਕਿ ਰਾਧੇ ਸਿਆਮ ਵਾਸੀ ਬਿਹਾਰ (ਹਾਲ ਵਾਸੀ ਸੈਕਟਰ-83) ਨੇ ਰਿਪੋਰਟ ਲਿਖਾਈ ਸੀ ਕਿ ਉਹ 25 ਫਰਵਰੀ ਨੂੰ ਸ਼ਾਮ 8 ਵਜੇ ਆਪਣੇ ਘਰ ਜਾ ਰਿਹਾ ਸੀ ਅਤੇ ਜਦੋਂ ਉਹ ਏਅਰਪੋਰਟ ਚੌਂਕ ਆਈ, ਟੀ ਸਿਟੀ ਤੇ ਸ਼ਰਾਬ ਠੇਕੇ ਨੇੜੇ ਪਹੁੰਚਿਆ ਤਾਂ ਪਿੱਛੋਂ ਆਏ ਤਿੰਨ ਨਾ-ਮਲੂਮ ਮੋਟਰ ਸਾਈਕਲ ਸਵਾਰ ਵਿਅਕਤੀਆਂ ਨੇ ਉਸਦਾ ਮੋਬਾਇਲ ਖੋਹ ਲਿਆ। ਉਹਨਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਰਾਹੀਂ ਇਹਨਾਂ ਵਿਅਕਤੀਆਂ ਨੂੰ ਟਰੇਸ ਕਰਕੇ ਇਹਨਾਂ ਵਿੱਚੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਪੀੜਿਤ ਦਾ ਮੋਬਾਇਲ ਫੋਨ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰ ਸਾਈਕਲ ਬ੍ਰਾਮਦ ਕਰ ਲਿਆ ਹੈ।
ਉਹਨਾਂ ਦੱਸਿਆ ਕਿ ਇਹ ਵਿਅਕਤੀ ਇਲਾਕੇ ਵਿੱਚ ਮੋਟਰ ਸਾਈਕਲ ਰਾਹੀਂ ਰਾਹਗੀਰਾਂ ਦੇ ਫੋਨ ਅਤੇ ਸੋਨੇ ਦੀ ਚੈਨ ਵਗੈਰਾ ਖੋਹ ਕਰਦੇ ਹਨ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਹਨਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।
ਉਹਨਾਂ ਦੱਸਿਆ ਕਿ ਥਾਣਾ ਆਈ ਟੀ ਸਿਟੀ ਪੁਲੀਸ ਨੇ ਇੱਕ ਹੋਰ ਮਾਮਲੇ ਵਿੱਚ ਜਸਪ੍ਰੀਤ ਸਿੰਘ ਵਾਸੀ ਪਿੰਡ ਬਾਕਰਪੁਰ, ਜਿਲ੍ਹਾ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਸੰਬੰਧੀ ਬਲਵੀਰ ਚੰਦ ਵਾਸੀ ਮਕਾਨ ਨੰ: 953, ਸੈਕਟਰ-66 ਬੀ. ਆਈ. ਟੀ ਸਿਟੀ ਜਿਲ੍ਹਾ ਮੁਹਾਲੀ ਦੇ ਬਿਆਨ ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਅਨੁਸਾਰ ਉਸਦੀ ਉਸਾਰੀ ਅਧੀਨ ਕੋਠੀ ਵਿੱਚ ਨਾ ਮਾਲੂਮ ਵਿਅਕਤੀਆਂ ਵੱਲੋਂ ਸੇਂਦਮਾਰੀ ਕਰਕੇ ਕੋਠੀ ਵਿੱਚੋਂ ਬਿਜਲੀ ਦੀਆਂ ਤਾਰਾਂ, ਪਾਣੀ ਦੀਆਂ ਟੂਟੀਆਂ ਅਤੇ ਹੋਰ ਲੋਹੇ ਦਾ ਸਮਾਨ ਚੋਰੀ ਕਰ ਲਿਆ ਗਿਆ ਸੀ। ਜਿਸਤੇ ਪੁਲੀਸ ਨੇ ਕਾਰਵਾਈ ਕਰਦਿਆਂ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਪੀੜਿਤ ਦੀ ਕੋਠੀ ਵਿੱਚੋਂ ਚੋਰੀ ਹੋਏ ਸਮਾਨ ਨੂੰ ਅਤੇ ਵਾਰਦਾਤ ਵਿੱਚ ਵਰਤੇ ਗਏ ਔਜਾਰ ਬ੍ਰਾਮਦ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਇਸਦੇ ਦੂਜੇ ਸਾਥੀ ਦੀ ਤਲਾਸ਼ ਜਾਰੀ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਜੋ ਇਸ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Mohali1 month ago
ਦੁਖ ਦਾ ਪ੍ਰਗਟਾਵਾ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ