Connect with us

National

ਬੱਚੀਆਂ ਦੇ ਜਿਨਸ਼ੀ ਸ਼ੋਸ਼ਣ ਖ਼ਿਲਾਫ਼ ਬਦਲਾਪੁਰ ਵਿੱਚ ਪ੍ਰਦਰਸ਼ਨਾਂ ਕਾਰਨ ਇੰਟਰਨੈਟ ਸੇਵਾਵਾਂ ਅਤੇ ਸਕੂਲ ਬੰਦ

Published

on

 

ਮੁਲਜ਼ਮ ਦਾ 26 ਤੱਕ ਪੁਲੀਸ ਰਿਮਾਂਡ

ਠਾਣੇ, 21 ਅਗਸਤ (ਸ.ਬ.) ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਵਿੱਚ ਦੋ ਬੱਚੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਖ਼ਿਲਾਫ਼ ਵਿਆਪਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਅੱਜ ਸ਼ਹਿਰ ਵਿੱਚ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਅਤੇ ਜ਼ਿਆਦਾਤਰ ਸਕੂਲ ਬੰਦ ਰਹੇ।

ਬੀਤੇ ਦਿਨ ਪ੍ਰਦਰਸ਼ਨਾਂ ਦੌਰਾਨ ਰੇਲਵੇ ਸਟੇਸ਼ਨ ਅਤੇ ਬਦਲਾਪੁਰ ਦੇ ਹੋਰ ਹਿੱਸਿਆਂ ਤੇ ਪਥਰਾਅ ਦੀਆਂ ਘਟਨਾਵਾਂ ਵਿੱਚ 17 ਪੁਲੀਸ ਕਰਮਚਾਰੀ ਅਤੇ ਲਗਪਗ 8 ਰੇਲਵੇ ਪੁਲੀਸ ਕਰਮਚਾਰੀ ਜ਼ਖਮੀ ਹੋ ਗਏ ਅਤੇ ਜਾਂਚਕਰਤਾਵਾਂ ਨੇ ਹਿੰਸਾ ਦੇ ਸਬੰਧ ਵਿੱਚ 72 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅਦਾਲਤ ਨੇ ਮੁਲਜ਼ਮ ਦਾ ਪੁਲੀਸ ਰਿਮਾਂਡ 26 ਅਗਸਤ ਤੱਕ ਵਧਾ ਦਿੱਤਾ ਹੈ।

Continue Reading

National

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ

Published

on

By

 

ਨਵੀਂ ਦਿੱਲੀ, 27 ਦਸੰਬਰ (ਸ.ਬ.) ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਰੀ ਹੁਕਮਾਂ ਬਾਰੇ ਅੱਜ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ। ਇਹ ਹੁਕਮ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਇੱਕ ਵੋਕੇਸ਼ਨਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਦੀ ਇਕ ਪਟੀਸ਼ਨ ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।

ਬੈਂਚ ਵਿਚ ਜਸਟਿਸ ਸੂਰਿਆ ਕਾਂਤ ਨਾਲ ਜਸਟਿਸ ਸੁਧਾਂਸ਼ੂ ਧੂਲੀਆ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸਦੀ ਪਾਲਣਾ ਨਹੀਂ ਕਰ ਰਹੇ ਹੋ। ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਬੈਂਚ ਨੇ ਕਿਹਾ ਕਿ ਉਹ ਇਹ ਦੇਖਣ ਲਈ ਬਹੁਤ ਉਤਸੁਕ ਹਨ ਕਿ ਤੁਸੀਂ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨਿੱਚਰਵਾਰ ਨੂੰ ਹੋਵੇਗੀ।

ਇਸ ਦੌਰਾਨ ਬੈਂਚ ਨੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਪਹਿਲੇ ਹੁਕਮਾਂ ਦੀ ਪਾਲਣਾ ਦਾ ਵੇਰਵਾ ਦਿੰਦਾ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ। ਜਿਕਰਯੋਗ ਹੈ ਕਿ ਪਿਛਲੇ ਹਫ਼ਤੇ ਜਸਟਿਸ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਦਾ ਨਿਰਦੇਸ਼ ਦਿੱਤਾ ਸੀ।

ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਸੀ ਕਿ ਸ੍ਰੀ ਜਗਜੀਤ ਸਿੰਘ ਡੱਲੇਵਾਲ ਦੀ ਸਥਿਰ ਸਿਹਤ ਸਥਿਤੀ ਯਕੀਨੀ ਬਣਾਉਣਾ ਪੂਰੀ ਤਰ੍ਹਾਂ ਪੰਜਾਬ ਰਾਜ ਦੀ ਜ਼ਿੰਮੇਵਾਰੀ ਹੈ, ਜਿਸ ਲਈ ਜੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਲੋੜ ਹੋਵੇ ਤਾਂ ਅਧਿਕਾਰੀਆਂ ਨੂੰ ਅਜਿਹਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਲਈ, ਰਾਜ ਸਰਕਾਰ ਇਹ ਫੈਸਲਾ ਲਵੇ ਕਿ ਕੀ ਸ੍ਰੀ ਡੱਲੇਵਾਲ ਨੂੰ ਆਰਜ਼ੀ ਹਸਪਤਾਲ (ਜੋ ਮਰਨ ਵਰਤ ਵਾਲੇ ਸਥਾਨ ਤੋਂ 700 ਮੀਟਰ ਦੂਰ ਕਾਇਮ ਕੀਤਾ ਗਿਆ ਦੱਸਿਆ ਜਾਂਦਾ ਹੈ) ਵਿਚ ਦਾਖ਼ਲ ਕੀਤਾ ਜਾ ਸਕਦਾ ਹੈ, ਜਾਂ ਕਿਸੇ ਹੋਰ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।

ਜਿਕਰਯੋਗ ਹੈ ਕਿ ਸz. ਡੱਲੇਵਾਲ ਬੀਤੀ 26 ਨਵੰਬਰ ਤੋਂ ਖਨੌਰੀ ਸਰਹੱਦ ਉਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਹਨ। ਇਹ 70 ਸਾਲਾ ਆਗੂ ਕੈਂਸਰ ਦਾ ਮਰੀਜ਼ ਵੀ ਹੈ।

Continue Reading

National

ਸਲਮਾਨ ਖਾਨ ਦੀ ਫਿਲਮ ਸਿਕੰਦਰ ਦਾ ਟੀਜ਼ਰ ਮੁਲਤਵੀ

Published

on

By

 

ਮੁੰਬਈ, 27 ਦਸੰਬਰ (ਸ.ਬ.) ਸਲਮਾਨ ਖਾਨ ਦੇ 59ਵੇਂ ਜਨਮਦਿਨ ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ਸਿਕੰਦਰ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਕੀਤਾ ਗਿਆ ਹੈ ਹੈ। ਏ.ਆਰ. ਮੁਰੂਗਾਦੌਸ ਵੱਲੋਂ ਨਿਰਦੇਸ਼ਤ ਐਕਸ਼ਨ ਥ੍ਰਿਲਰ ਫਿਲਮ ਹੁਣ 28 ਦਸੰਬਰ ਨੂੰ ਸਵੇਰੇ 11:07 ਵਜੇ ਔਨਲਾਈਨ ਪ੍ਰੀਮੀਅਰ ਲਈ ਤਿਆਰ ਹੈ, ਇਸ ਬਾਰੇ ਨਾਡਿਆਡਵਾਲਾ ਦੇ ਅਧਿਕਾਰਤ ਐਕਸ ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਡੇ ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦਿਹਾਂਤ ਦੇ ਮੱਦੇਨਜ਼ਰ ਸਾਨੂੰ ਇਹ ਘੋਸ਼ਣਾ ਕਰਦੇ ਹੋਏ ਅਫਸੋਸ ਹੈ ਕਿ ਸਿਕੰਦਰ ਦੇ ਟੀਜ਼ਰ ਦੀ ਰਿਲੀਜ਼ ਨੂੰ 28 ਦਸੰਬਰ 11:07 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਾਜਿਦ ਨਾਡਿਆਡਵਾਲਾ ਦੀ ਆਉਣ ਵਾਲੀ ਸ਼ਾਨਦਾਰ ਰਚਨਾ ਸਿਕੰਦਰ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਆਪਣਾ ਪਹਿਲਾ ਪੋਸਟਰ ਜਾਰੀ ਕੀਤਾ ਹੈ।

ਅੱਜ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਲਈ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੋਇਆ ਹੈ।

 

Continue Reading

National

ਸੰਸਦ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

Published

on

By

 

 

ਨਵੀਂ ਦਿੱਲੀ, 27 ਦਸੰਬਰ (ਸ.ਬ.) 25 ਦਸੰਬਰ ਨੂੰ ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ 26 ਸਾਲਾ ਵਿਅਕਤੀ ਦੀ ਅੱਜ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨੇ ਨਵੇਂ ਸੰਸਦ ਭਵਨ ਨੇੜੇ ਆਪਣੇ ਸਰੀਰ ਤੇ ਪੈਟਰੋਲ ਵਰਗਾ ਪਦਾਰਥ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।

ਸੰਸਦ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਆਰਐਮਐਲ ਹਸਪਤਾਲ ਲਿਜਾਇਆ ਗਿਆ ਅਤੇ ਬਰਨ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ।

ਮੁੱਢਲੀ ਜਾਂਚ ਮੁਤਾਬਕ ਬਾਗਪਤ ਸਥਿਤ ਆਪਣੇ ਘਰ ਦੇ ਕੁਝ ਲੋਕਾਂ ਨਾਲ ਝਗੜੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ।

ਪੁਲੀਸ ਨੇ ਦਸਿਆ ਕਿ ਉਸ ਦੇ ਪਰਿਵਾਰ ਖ਼ਿਲਾਫ਼ ਉਸੇ ਪਿੰਡ ਦੇ ਹੀ ਇਕ ਹੋਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋ ਮਾਮਲੇ ਦਰਜ ਹਨ, ਜਿਸ ਕਾਰਨ ਉਹ ਪਰੇਸ਼ਾਨ ਸੀ।

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਹ 95 ਫੀਸਦੀ ਝੁਲਸ ਗਿਆ ਸੀ ਅਤੇ ਅੱਜ ਤੜਕੇ 2.23 ਵਜੇ ਉਸ ਦੀ ਮੌਤ ਹੋ ਗਈ।

ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਜਤਿੰਦਰ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

Continue Reading

Latest News

Trending