Connect with us

Mohali

ਮੁਬਾਰਕਪੁਰ ਦੇ ਨਾਲ ਪੈਂਦੇ ਅੰਡਰ ਪਾਸ ਦੀ ਖਸਤਾ ਹਾਲਤ ਸੁਧਾਰਨ ਲਈ ਕੰਮ ਸ਼ੁਰੂ

Published

on

 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਉਦਘਾਟਨ

ਡੇਰਾ ਬੱਸੀ, 21 ਅਗਸਤ (ਜਤਿੰਦਰ ਲੱਕੀ) ਡੇਰਾਬੱਸੀ ਦੇ ਮੁਬਾਰਕਪੁਰ ਦੇ ਨਾਲ ਪੈਂਦੇ ਅੰਡਰ ਪਾਸ ਦੀ ਖਸਤਾ ਹਾਲਤ ਹੋਣ ਕਰਕੇ ਉਥੋਂ ਲੰਘਣਾ ਬਹੁਤ ਮੁਸ਼ਕਿਲ ਹੋ ਗਿਆ ਹੈ ਅਤੇ ਸਥਾਨਕ ਵਸਨੀਕਾਂ ਨੂੰ ਭਾਰੀ ਮੁਸ਼ਕਲ ਦਾ ਸਾਮ੍ਹਣਾ ਕਰਨਾ ਪੈਂਦਾ ਹੈ।

ਜਿਕਰਯੋਗ ਹੈ ਕਿ ਇਸ ਅੰਡਰ ਪਾਸ ਦੀ ਮਾੜੀ ਹਾਲਤ ਦੀ ਗੱਲ ਮੁੱਖ ਮੰਤਰੀ ਤਕ ਵੀ ਪਹੁੰਚੀ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਲੋਂ ਪਿੰਡ ਭਾਂਖਰਪੁਰ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਦੀ ਸ਼ੁਰੂਆਤ ਮੌਕੇ ਮੁਬਾਰਿਕਪੁਰ ਰੇਲਵੇ ਅੰਡਰਪਾਸ ਦੀ ਅਪਰੋਚ ਸੜਕ ਨੂੰ 166.00 ਲੱਖ ਦੀ ਲਾਗਤ ਨਾਲ਼ ਮੁੜ ਉਸਾਰੀ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸੰਬੰਧੀ ਇਸ ਸੜਕ ਦੀ ਹਾਲਤ ਸੁਧਾਰਨ ਦੇ ਕੰਮ ਦਾ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਉਦਘਾਟਨ ਕੀਤਾ ਗਿਆ। ਇਹ ਕੰਮ ਰਿਕਾਰਡ ਛੇ ਮਹੀਨਿਆਂ ਵਿੱਚ 166.26 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਭਾਂਖਰਪੁਰ ਦੌਰੇ ਦੌਰਾਨ ਇਸ ਅੰਡਰ ਪਾਸ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਦੀ ਵੱਡੀ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ ਅਤੇ ਮੁੱਖ ਮੰਤਰੀ ਨੇ ਉਸ ਮੌਕੇ ਭਰੋਸਾ ਦਿਵਾਇਆ ਸੀ ਕਿ ਲੋਕ ਹਿੱਤ ਵਿੱਚ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਰੋਡ ਦੇ ਮੁੜ ਨਿਰਮਾਣ ਲਈ ਲੋੜੀਂਦੀ ਸਾਰੀ ਲਾਗਤ ਸੂਬਾ ਸਰਕਾਰ ਚੁੱਕੇਗੀ ਅਤੇ ਹੁਣ ਉਨ੍ਹਾਂ ਨੇ ਸੂਬੇ ਦੀ ਤਰਫੋਂ ਸਾਰੀ ਲਾਗਤ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਹੜ੍ਹਾਂ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਆਰ ਯੂ ਬੀ ਦੀ ਹਾਲਤ ਖ਼ਰਾਬ ਹੋ ਗਈ ਸੀ ਅਤੇ ਪੇਵਮੈਂਟ ਤੇ ਅਪਰੋਚ ਦੀ ਪੁਨਰ-ਉਸਾਰੀ ਪ੍ਰਸਤਾਵ ਦੇ ਮੁਕੰਮਲ ਹੋਣ ਤੱਕ ਇਸ ਨੂੰ ਥੋੜ੍ਹੀ ਬਹੁਤ ਮੁਰਮੰਤ ਕਰਕੇ ਰੋਜ਼ਾਨਾ ਆਉਣ ਜਾਣ ਦੇ ਯੋਗ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਦੇ ਮੁੜ-ਨਿਰਮਾਣ ਲਈ ਫੰਡ ਜਾਰੀ ਹੋਣ ਨਾਲ ਇਲਾਕਾ ਨਿਵਾਸੀਆਂ ਦੀ ਵੱਡੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰੀ ਵਾਹਨਾਂ ਦੀ ਆਵਾਜਾਈ ਅਤੇ ਬਰਸਾਤ ਦੇ ਪਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਲੋਕ ਨਿਰਮਾਣ ਵਿਭਾਗ ਨੇ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਰੋਡ ਨੂੰ ਇਸ ਤਰੀਕੇ ਨਾਲ ਬਣਾਉਣ ਦੀ ਯੋਜਨਾ ਬਣਾਈ ਹੈ ਕਿ ਵਰਤੀ ਜਾਣ ਵਾਲੀ ਸਮੱਗਰੀ ਦੀ ਕੁੱਲ 600 ਮਿਲੀਮੀਟਰ ਮੋਟੀ ਪਰਤ ਹੋਵੇਗੀ ਜਿਸ ਵਿੱਚ ਉਪਰਲੀ ਐਮ-40 ਕੰਕਰੀਟ ਦੀ ਪਰਤ ਹੋਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਦਾ ਕੰਮ ਮੁਕੰਮਲ ਹੋਣ ਬਾਅਦ ਸੁੰਦਰਾਂ, ਖੇੜੀ, ਭਾਂਖਰਪੁਰ, ਪੰਡਵਾਲਾ ਅਤੇ ਡੱਫਰਪੁਰ ਪਿੰਡਾਂ ਦੇ ਰੋਜ਼ਾਨਾ ਆਉਣ-ਜਾਣ ਲਈ ਰੇਲਵੇ ਅੰਡਰ ਬ੍ਰਿਜ ਨੂੰ ਮੁੜ ਖੋਲ੍ਹ ਦਿੱਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਡੇਰਾਬੱਸੀ ਡਾ. ਹਿਮਾਂਸ਼ੂ ਗੁਪਤਾ, ਏ ਐਸ ਪੀ ਜਯੰਤ ਪੂਰੀ, ਕਾਰਜਕਾਰੀ ਇੰਜਨੀਅਰ ਮਨਪ੍ਰੀਤ ਸਿੰਘ ਦੂਆ, ਐਸ. ਡੀ. ਓ ਜਸਪਾਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ, ਐਮ ਸੀ, ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Continue Reading

Mohali

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਭਲਕੇ

Published

on

By

 

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਜਿਲਾ ਗਤਕਾ ਐਸੋਸੀਏਸ਼ਨ (ਰਜਿ.) ਐਸ ਏ ਐਸ ਨਗਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਦਸਵੀਂ ਦੇ ਸ਼ੁਭ ਅਵਸਰ ਤੇ 9 ਜਨਵਰੀ ਨੂੰ ਦੁਪਹਿਰ 3 ਵਜੇ ਤੋਂ ਰਾਤ 8 ਵਜੇ ਤੱਕ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣੇ ਵਿਖੇ ਕਰਵਾਇਆ ਜਾ ਰਿਹਾ ਹੈ।

ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੁਕਾਬਲੇ ਸੰਬੰਧੀ ਜਿਲ੍ਹਾ ਗਤਕਾ ਐਸੋਸੀਏਸ਼ਨ (ਰਜਿ) ਮੁਹਾਲੀ ਦੀ ਮੀਟਿੰਗ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁਕਾਬਲੇ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ ਅਤੇ ਫੈਸਲਾ ਕੀਤਾ ਗਿਆ ਕਿ ਮੁਕਾਬਲੇ ਵਿੱਚ ਜਿਲਾ ਮੁਹਾਲੀ ਦੀਆਂ ਅੱਠ ਉੱਚ ਕੋਟੀ ਦੀਆਂ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ। ਜੇਤੂ ਟੀਮਾਂ ਨੂੰ ਨਕਦ ਇਨਾਮ ਅਤੇ ਯਾਦਗਾਰੀ ਚਿੰਨ ਦਿੱਤੇ ਜਾਣਗੇ।

ਇਸ ਮੌਕੇ ਦਵਿੰਦਰ ਸਿੰਘ ਜੁਗਨੀ, ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਜਗਤਾਰ ਸਿੰਘ ਜੱਗੀ ਢੋਲਪੁਰ, ਅਮਰਜੀਤ ਸਿੰਘ, ਗਗਨਦੀਪ ਸਿੰਘ, ਹਰਮਨਜੋਤ ਸਿੰਘ, ਰਾਜਬੀਰ ਸਿੰਘ ਸ਼ਾਮਿਲ ਹੋਏ।

Continue Reading

Mohali

ਆਲ ਇੰਡੀਆ ਫੈਡਰੇਸ਼ਨ ਕੱਪ ਕੈਰਮ ਟੂਰਨਾਮੈਂਟ ਵਿੱਚ ਭਾਗ ਲੈਣਗੇ ਪੰਜਾਬ ਦੇ ਖਿਡਾਰੀ

Published

on

By

 

 

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਆਲ ਇੰਡੀਆ ਕੈਰਮ ਫੈਡਰੇਸ਼ਨ ਵੱਲੋਂ ਆਂਧਰਾ ਪ੍ਰਦੇਸ਼ ਦੇ ਲੈਲੋਰ ਵਿਖੇ ਕਰਵਾਏ ਜਾਣ ਵਾਲੇ ਚਾਰ ਦਿਨਾਂ, 29ਵੇਂ ਆਲ ਇੰਡੀਆ ਫੈਡਰੇਸ਼ਨ ਕੱਪ ਕੈਰਮ ਟੂਰਨਾਮੈਂਟ 2024-25 ਵਿੱਚ ਪੰਜਾਬ ਦੇ ਖਿਡਾਰੀ ਵੀ ਭਾਗ ਲੈਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਕੈਰਮ ਐਸੋਸੀਏਸ਼ਨ ਦੇ ਜਨਰਲ ਸਕੱਤਰ ਸz ਗੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਸਟੇਟ ਵੱਲੋਂ ਪੁਰਸ਼ ਵਰਗ ਵਿੱਚ ਮੁਹੰਮਦ ਸ਼ਮੀਰ, ਦੀਦਾਰ ਸਿੰਘ, ਵਿਕਾਸ ਕੁਮਾਰ ਅਤੇ ਸਾਗਰ ਭਾਗ ਲੈਣਗੇ ਜਦੋਂਕਿ ਔਰਤ ਵਰਗ ਵਿੱਚ ਸਨੇਹਾ, ਸਲੌਨੀ ਕੁਮਾਰੀ ਅਤੇ ਪਿੰਕੀ ਰਾਣੀ ਭਾਗ ਲੈਣਗੀਆਂ।

 

Continue Reading

Mohali

ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਚਾਹਵਾਨ ਉਮੀਦਵਾਰ 27 ਜਨਵਰੀ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

Published

on

By

 

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਕੀਤੀ ਜਾ ਰਹੀ ਭਰਤੀ ਦੌਰਾਨ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 27 ਜਨਵਰੀ 2025, ਰਾਤ 11 ਵਜੇ ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ ਵੈਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ 1 ਜੁਲਾਈ 2008 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ।

Continue Reading

Latest News

Trending