National
ਮੁੱਖ ਮੰਤਰੀ ਵਲੋਂ ਮੁੰਬਈ ਦੌਰੇ ਮੌਕੇ ਪ੍ਰਮੁੱਖ ਸਨਅਤਕਾਰਾਂ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ
ਵੱਖ ਵੱਖ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਤੇ ਜਤਾਈ ਸਹਿਮਤੀ
ਮੁੰਬਈ, 21 ਅਗਸਤ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁੰਬਈ ਦੌਰੇ ਦੌਰਾਨ ਵੱਖ ਵੱਖ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਹਤਰ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਬਿਹਤਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਸ਼ਾਮਲ ਹੈ। ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਅਤੇ ਇਸ ਮੌਕੇ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ. ਪੀ. ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ. ਐਸ. ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੀ. ਈ. ਓ. ਦਾਮੋਦਰਨ ਸਤਗੋਪਨ ਨੇ ਪੰਜਾਬ ਵਿੱਚ ਮਹੱਤਵਪੂਰਨ ਨਿਵੇਸ਼ ਕਰਨ ਸਬੰਧੀ ਆਪਣੀ ਦਿਲਚਸਪੀ ਜ਼ਾਹਰ ਕੀਤੀ। ਉਹਨਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਫਾਰਮਾ ਕੰਪਨੀ ਦਾ ਸਾਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਮੌਜੂਦਾ ਸਮੇਂ ਟੌਂਸਾ, ਬਲਾਚੌਰ ਅਤੇ ਮੁਹਾਲੀ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ।
ਇਸ ਦੌਰਾਨ ਆਰ. ਪੀ. ਜੀ. ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਆਪਣੇ ਗਰੁੱਪ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਗਰੁੱਪ ਵੱਲੋਂ ਪਹਿਲਾਂ ਹੀ ਦੱਖਣ ਅਤੇ ਪੱਛਮ ਵਿੱਚ ਵੱਡੇ ਪੱਧਰ ਤੇ ਨਿਵੇਸ਼ ਕੀਤਾ ਗਿਆ ਹੈ ਅਤੇ ਹੁਣ ਪੰਜਾਬ ਦੀ ਵਾਰੀ ਹੈ।
ਸਿਫੀ ਟੈਕਨਾਲੋਜੀਜ਼ ਲਿਮਟਿਡ ਦੇ ਪ੍ਰਧਾਨ ਦਲੀਪ ਕੌਲ ਨੇ ਕਿਹਾ ਕਿ ਸਿਫੀ ਟੈਕਨਾਲੋਜੀਜ਼ ਨੇ ਪਹਿਲੇ ਪੜਾਅ ਵਿੱਚ ਮੁਹਾਲੀ ਵਿੱਚ ਇੱਕ ਸਮਰਪਿਤ/ਕੈਪਟਿਵ ਡੇਟਾ ਸੈਂਟਰ ਸਥਾਪਤ ਕਰਨ ਅਤੇ ਪੰਜਾਬ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਹੌਰੀਜ਼ੋਂਟਲ ਡੇਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੌਰਾਨ ਜੇ. ਐਸ. ਡਬਲਯੂ. ਗਰੁੱਪ ਨੇ ਸੂਬੇ ਵਿੱਚ ਜੇ. ਐਸ. ਡਬਲਯੂ ਸਟੀਲ ਕੋਟਿੰਗ ਉਤਪਾਦਾਂ ਸਮੇਤ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਜੇ. ਐਸ. ਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਜੇ. ਐਸ. ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮ. ਨੇ ਵਿਸਥਾਰ ਲਈ 1600 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਮੌਜੂਦਾ ਪਲਾਂਟ ਦੇ ਨਾਲ ਲੱਗਦੀ 28.17 ਏਕੜ ਜ਼ਮੀਨ ਖਰੀਦੀ ਹੈ।
National
ਮਹਾਰਾਸ਼ਟਰ ਵਿੱਚ ਭਾਜਪਾ ਅਗਵਾਈ ਦੀ ਬਣੇਗੀ ਸਰਕਾਰ
ਝਾਰਖੰਡ ਵਿੱਚ ਇੰਡੀਆ ਗਠਜੋੜ ਦੀ ਜਿੱਤ
ਨਵੀਂ ਦਿੱਲੀ, 23 ਨਵੰਬਰ (ਸ.ਬ.) ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨਸਭਾ ਚੋਣਾਂ ਦੌਰਾਨ ਮਹਾਰਾਸ਼ਟਰ ਵਿੱਚ ਭਾਜਪਾ ਅਗਵਾਈ ਵਾਲੇ ਮਹਾਯੁਤੀ ਗਠਜੋੜ ਨੂੰ ਸਪਸ਼ਟ ਬਹੁਮਤ ਹਾਸਿਲ ਹੋ ਗਿਆ ਹੈ ਅਤੇ ਉਸਦੀ ਸਰਕਾਰ ਬਣਨੀ ਤੈਅ ਹੈ। ਦੂਜੇ ਪਾਸੇ ਝਾਰਖੰਡ ਵਿੱਚ ਇੰਡੀਆ ਗਠਜੋੜ ਨੂੰ ਸ਼ਾਨਦਾਰ ਜਿੱਤ ਹਾਸਿਲ ਹੋਈ ਹੈ ਅਤੇ ਉਸਦੀ ਸਰਕਾਰ ਬਣਨੀ ਤੈਅ ਹੋ ਗਈ ਹੈ।
ਚੋਣ ਕਮਿਸ਼ਨ ਵਲੋਂ ਜਾਰੀ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿੱਚ ਭਾਜਪਾ 133 ਸੀਟਾਂ ਤੇ ਅੱਗੇ ਹੈ ਜਿਸ ਵਿੱਚੋਂ 55 ਤੇ ਉਸਦੇ ਉਮੀਦਵਾਰ ਜੇਤੂ ਐਲਾਨ ਦਿੱਤੇ ਗਏ ਹਨ ਅਤੇ 78 ਤੇ ਅੱਗੇ ਚਲ ਰਹੇ ਹਨ। ਭਾਜਪਾ ਦੀ ਸਹਿਯੋਗੀ ਸ਼ਿਵ ਸੈਨਾ ਸ਼ਿੰਦੇ ਨੂੰ 56 ਸੀਟਾ ਮਿਲਣ ਦੀ ਸੰਭਾਵਨਾ ਹੈ। ਇਹਨਾਂ ਵਿੱਚੋਂ 27 ਸੀਟਾਂ ਤੇ ਉਸਦੇ ਉਮੀਦਵਾਰ ਜੇਤੂ ਐਲਾਨੇ ਗਏ ਹਨ ਅਤੇ 29 ਅੱਗੇ ਚਲ ਰਹੇ ਗਠਜੋੜ ਦੇ ਇੱਕ ਹੋਰ ਸਹਿਯੋਗੀ ਐਨ ਸੀ ਪੀ (ਅਜੀਤ ਪਵਾਰ) ਨੂੰ 41 ਸੀਟਾਂ ਮਿਲਦੀਆਂ ਦਿਖ ਰਹੀਆਂ ਹਨ. ਜਿਹਨਾਂ ਵਿੱਚੋਂ 25 ਜੇਤੂ ਐਲਾਨੇ ਜਾ ਚੁੱਕੇ ਹਨ ਅਤੇ 6 ਉਮੀਦਵਾਰ ਅੱਗੇ ਹਨ। ਇਸ ਗਠਜੋੜ ਨੂੰ 288 ਵਿੱਚੋਂ 230 ਸੀਟਾਂ ਮਿਲਦੀਆਂ ਦਿਖ ਰਹੀਆਂ ਹਨ ਅਤੇ ਇਸਦੀ ਸਰਕਾਰ ਬਣਨੀ ਤੈਅ ਹੈ।
ਦੂਜੇ ਪਾਸੇ ਮਹਾ ਵਿਕਾਸ ਅਗਾੜੀ ਦੀਆਂ ਪਾਰਟੀਆਂ ਸ਼ਿਵਸੈਨਾ (ਉਧਵ ਠਾਕਰੇ) ਨੂੰ 20 ਸੀਟਾਂ ਮਿਲਦੀਆਂ ਦਿਖ ਰਹੀਆਂ ਹਨ ਜਿਹਨਾਂ ਵਿੱਚੋਂ 11 ਉਮੀਦਵਾਰ ਚੋਣ ਜਿੱਤ ਚੁੱਕੇ ਹਨ ਅਤੇ 9 ਅੱਗੇ ਹਨ। ਕਾਂਗਰਸ ਪਾਰਟੀ ਨੂੰ 16 ਸੀਟਾਂ ਮਿਲਣ ਦੀ ਸੰਭਾਵਨਾ ਹੈ ਜਿਹਨਾਂ ਵਿੱਚੋਂ 5 ਜੇਤੂ ਐਲਾਨੇ ਗਏ ਹਨ ਅਤੇ 11 ਅੱਗੇ ਹਨ। ਐਨ ਸੀ ਪੀ (ਸ਼ਰਦ ਪਵਾਰ) ਨੂੰ 10 ਸੀਟਾਂ ਮਿਲ ਰਹੀਆਂ ਹਨ ਜਿਸ ਵਿੱਚੋਂ 6 ਜਿੱਤ ਗਏ ਹਨ ਅਤੇ 4 ਅੱਗੇ ਹਨ ਜਦੋਂਕਿ ਸਮਾਜਵਾਦੀ ਪਾਰਟੀ ਦੇ ਦੋ ਉਮੀਦਵਾਰ ਚੋੋਣ ਜਿੱਤੇ ਹਨ।
ਇਸ ਦੌਰਾਨ ਝਾਰਖੰਡ ਵਿੱਚ ਇੰਡੀਆ ਗਠਜੋੜ ਵਾਸਤੇ ਚੰਗੀ ਖਬਰ ਆਈ ਹੈ। ਉੱਥੇ ਝਾਰਖੰਡ ਮੁਕਤੀ ਮੋਰਚਾ, ਕਾਂਗਰਸ ਅਤੇ ਆਰ ਜੇ ਡੀ ਗਠਜੋੜ ਨੂੰ ਸ਼ਾਨਦਾਰ ਜਿੱਤ ਹਾਸਿਲ ਹੋਈ ਹੈ ਅਤੇ 81 ਮੈਂਬਰਾਂ ਵਾਲੀ ਵਿਧਾਨਸਭਾ ਵਿੱਚ ਇਹਨਾਂ ਨੂੰ 54 ਸੀਟਾਂ ਮਿਲੀਆਂ ਹਨ। ਝਾਰਖੰਡ ਮੁਕਤੀ ਮੋਰਚਾ ਨੂੰ 34 ਸੀਟਾਂ ਮਿਲ ਰਹੀਆਂ ਹਨ ਜਿਹਨਾਂ ਵਿੱਚੋਂ 19 ਉਮੀਦਵਾਰ ਚੋਣ ਜਿੱਤ ਚੁੱਕੇ ਹਨ ਜਦੋਂਕਿ 15 ਅੱਗੇ ਚਲ ਰਹੇ ਹਨ। ਕਾਂਗਰਸ ਪਾਰਟੀ ਨੂੰ 16 ਸੀਟਾਂ ਮਿਲ ਰਹੀਆਂ ਹਨ ਜਿਸ ਵਿੱਚੋਂ 8 ਉਮੀਦਵਾਰ ਚੋਣ ਜਿੱਤ ਗਏ ਹਨ ਅਤੇ 8 ਅੱਗੇ ਚਲ ਰਹੇ ਹਨ। ਆਰ ਜੇ ਡੀ ਨੂੰ 4 ਸੀਟਾਂ ਮਿਲ ਰਹੀਆਂ ਹਨ ਜਿਹਨਾਂ ਵਿੱਚੋਂ 1 ਦੀ ਜਿੱਤ ਹੋ ਚੁੱਕੀ ਹੈ ਅਤੇ ਅੱਗੇ ਹਨ।
ਭਾਜਪਾ ਨੂੰ ਝਾਰਖੰਡ ਵਿੱਚ 21 ਸੀਟਾਂ ਮਿਲਦੀਆਂ ਦਿਖ ਰਹੀਆਂ ਹਨ ਜਿਹੜਾਂ ਵਿੱਚੋਂ 8 ਉਮੀਦਵਾਰ ਚੋਣ ਜਿੱਤ ਚੁੱਕੇ ਹਨ ਅਤੇ 13 ਅੱਗੇ ਚਲ ਰਹੇ ਹਨ।
National
ਦਿੱਲੀ ਦੀ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਤੇ ਪਹੁੰਚੀ
ਨਵੀਂ ਦਿੱਲੀ, 23 ਨਵੰਬਰ (ਸ.ਬ.) ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ 420 ਦੇ ਏ ਕਿਊ ਆਈ ਦੇ ਨਾਲ ਫਿਰ ਤੋਂ ਗੰਭੀਰ ਸ਼੍ਰੇਣੀ ਤੇ ਪਹੁੰਚ ਗਈ।
ਰਾਸ਼ਟਰੀ ਰਾਜਧਾਨੀ ਦੇ 38 ਨਿਗਰਾਨੀ ਸਟੇਸ਼ਨਾਂ ਵਿੱਚੋਂ, 9 ਵਿੱਚ ਹਵਾ ਗੁਣਵੱਤਾ ਸੂਚਕਾਂਕ (ਏ ਕਿਊ ਆਈ) 450 ਤੋਂ ਉੱਪਰ ਦਰਜ ਕੀਤਾ ਗਿਆ ਹੈ ਜਦੋਂਕਿ 19 ਹੋਰ ਕੇਂਦਰਾਂ ਵਿੱਚ ਹਵਾ ਦੀ ਗੁਣਵੱਤਾ 400 ਅਤੇ 450 ਦੇ ਵਿਚਕਾਰ ਦਰਜ ਕੀਤੀ ਗਈ ਸੀ। ਹੋਰ ਕੇਂਦਰਾਂ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ।
ਦਿੱਲੀ ਵਿੱਚ ਸਵੇਰੇ 8:30 ਵਜੇ ਨਮੀ ਦਾ ਪੱਧਰ 97 ਫੀਸਦੀ ਰਿਹਾ। ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਜਿਕਰਯੋਗ ਹੈ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਪਿਛਲੇ 20 ਦਿਨਾਂ ਤੋਂ ਵੱਧ ਸਮੇਂ ਤੋਂ ਖ਼ਤਰਨਾਕ ਬਣੀ ਹੋਈ ਹੈ।
National
ਪੁਲੀਸ ਨਾਲ ਮੁਕਾਬਲੇ ਦੌਰਾਨ ਇੱਕ ਗਊ ਤਸਕਰ ਜ਼ਖਮੀ, ਨਾਜਾਇਜ਼ ਪਿਸਤੌਲ, ਕਾਰਤੂਸ ਅਤੇ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ
ਨੋਇਡਾ, 23 ਨਵੰਬਰ (ਸ.ਬ.) ਨੋਇਡਾ ਵਿੱਚ ਚੈਕਿੰਗ ਦੌਰਾਨ ਬੀਟਾ 2 ਪੁਲੀਸ ਦਾ ਇੱਕ ਗਊ ਤਸਕਰ ਨਾਲ ਮੁਕਾਬਲਾ ਹੋ ਗਿਆ। ਮੁਕਾਬਲੇ ਦੌਰਾਨ ਬਾਈਕ ਸਵਾਰ ਇੱਕ ਗਊ ਤਸਕਰ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਭੇਜਿਆ ਗਿਆ ਹੈ। ਪੁਲੀਸ ਇਸ ਗਊ ਤਸਕਰ ਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਨਾਜਾਇਜ਼ ਪਿਸਤੌਲ, ਕਾਰਤੂਸ ਅਤੇ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ।
ਦਰਅਸਲ ਪੁਲੀਸ ਕਮਿਸ਼ਨਰ ਗੌਤਮ ਬੁੱਧ ਨਗਰ ਲਕਸ਼ਮੀ ਸਿੰਘ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਥਾਣਾ ਬੀਟਾ 2 ਦੀ ਪੁਲੀਸ ਅੱਜ ਸਵੇਰੇ ਪੀ3 ਚੌਕ ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲੀਸ ਦਾ ਮੁਕਾਬਲਾ ਬਾਈਕ ਸਵਾਰ ਇੱਕ ਗਊ ਤਸਕਰ ਨਾਲ ਹੋ ਗਿਆ। ਪੁਲੀਸ ਦੀ ਗੋਲੀਬਾਰੀ ਕਾਰਨ ਗਊ ਤਸਕਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਐਡੀਸ਼ਨਲ ਡੀਸੀਪੀ ਗ੍ਰੇਟਰ ਨੋਇਡਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਟਾ ਡੋ ਪੁਲੀਸ ਸਟੇਸ਼ਨ ਪੀ-3 ਚੌਕ ਤੇ ਅੱਜ ਸਵੇਰੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਉਦੋਂ ਪੁਲੀਸ ਨੇ ਇਕ ਵਿਅਕਤੀ ਨੂੰ ਸ਼ੱਕੀ ਮੋਟਰਸਾਈਕਲ ਤੇ ਆਉਂਦੇ ਦੇਖਿਆ। ਪੁਲੀਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਕਤ ਵਿਅਕਤੀ ਮੋਟਰਸਾਈਕਲ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲੀਸ ਟੀਮ ਵੱਲੋਂ ਜਦੋਂ ਉਸ ਦਾ ਪਿੱਛਾ ਕੀਤਾ ਗਿਆ ਤਾਂ ਬਦਮਾਸ਼ ਮੋਟਰਸਾਈਕਲ ਤੋਂ ਉਤਰ ਗਿਆ ਅਤੇ ਉਸ ਨੂੰ ਮਾਰਨ ਦੀ ਨੀਅਤ ਨਾਲ ਪੁਲੀਸ ਟੀਮ ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਟੀਮ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਗਊ ਤਸਕਰ ਦੀ ਲੱਤ ਵਿੱਚ ਗੋਲੀ ਲੱਗ ਗਈ।
ਮੁਕਾਬਲੇ ਵਿੱਚ ਜ਼ਖ਼ਮੀ ਹੋਏ ਗਊ ਤਸਕਰ ਦੀ ਪਛਾਣ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਦੌਜ ਥਾਣਾ ਖੇਤਰ ਦੇ ਪਿੰਡ ਆਲਮਪੁਰ ਵਾਸੀ ਆਲਮ ਵਜੋਂ ਹੋਈ ਹੈ। ਦੋਸ਼ੀ ਗਊ ਤਸਕਰ ਦੇ ਖਿਲਾਫ ਗੌਤਮ ਬੁੱਧ ਨਗਰ ਵਿੱਚ ਪਸ਼ੂ ਬੇਰਹਿਮੀ ਐਕਟ ਅਤੇ ਗਊ ਸਲਾਟਰ ਐਕਟ ਦੇ ਤਹਿਤ ਕਈ ਮਾਮਲੇ ਦਰਜ ਹਨ, ਜਿਸ ਵਿੱਚ ਦੋਸ਼ੀ ਫਰਾਰ ਸੀ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਨਜਾਇਜ਼ ਪਿਸਤੌਲ, ਦੋ ਜਿੰਦਾ ਕਾਰਤੂਸ, ਇੱਕ ਕੱਟਾ ਕਾਰਤੂਸ ਅਤੇ ਮਯੂਰ ਵਿਹਾਰ, ਦਿੱਲੀ ਤੋਂ ਚੋਰੀ ਕੀਤਾ ਇੱਕ ਮੋਟਰਸਾਈਕਲ ਸਪਲੈਂਡਰ ਪਲੱਸ ਬਰਾਮਦ ਕੀਤਾ ਹੈ। ਪੁਲੀਸ ਨੇ ਜ਼ਖਮੀ ਗਊ ਤਸਕਰ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਉਸ ਦੇ ਹੋਰ ਅਪਰਾਧਿਕ ਇਤਿਹਾਸ ਦੀ ਜਾਂਚ ਕਰ ਰਹੀ ਹੈ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ