Chandigarh
ਨਾਭਾ ਜੇਲ੍ਹ ਬ੍ਰੇਕ ਦਾ ਮਾਸਟਰਮਾਈਂਡ ਰੋਮੀ ਨੂੰ ਹਾਂਗਕਾਂਗ ਤੋਂ ਵਾਪਸ ਲਿਆਂਦਾ

ਚੰਡੀਗੜ੍ਹ, 22 ਅਗਸਤ (ਜਸਬੀਰ ਜੱਸੀ) ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲੀਸ ਵਲੋਂ ਉਸਨੂੰ ਹਿਰਾਸਤ ਵਿੱਚ ਲੈ ਕੇ ਭਾਰਤ ਲਿਆਂਦਾ ਜਾ ਰਿਹਾ ਹੈ।
ਰੋਮੀ ਤੇ 2016-17 ਵਿਚ ਜਲੰਧਰ ਅਤੇ ਲੁਧਿਆਣਾ ਵਿਚ ਹੋਏ ਕਤਲਾਂ ਵਿਚ ਸ਼ਾਮਲ ਹੋਣ ਦਾ ਵੀ ਸ਼ੱਕ ਹੈ। ਪੰਜਾਬ ਪੁਲੀਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖੋ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚੋਂ ਇੱਕ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ। ਪੁਲੀਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ੍ਹ ਤੋੜਨ ਦੀ ਪੂਰੀ ਸਾਜ਼ਿਸ਼ ਹਾਂਗਕਾਂਗ ਤੋਂ ਰਚੀ ਗਈ ਸੀ।
ਜ਼ਿਕਰਯੋਗ ਹੈ ਕਿ ਰਮਨਜੀਤ ਰੋਮੀ ਨੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੀ ਸਾਰੀ ਸਾਜ਼ਿਸ਼ ਵਿਦੇਸ਼ ਵਿੱਚ ਬੈਠ ਕੇ ਰਚੀ ਸੀ ਅਤੇ ਇਸ ਘਟਨਾ ਤੋਂ ਬਾਅਦ ਜੇਲ ਦੀ ਸੁਰੱਖਿਆ ਤੇ ਕਈ ਸਵਾਲ ਖੜ੍ਹੇ ਹੋ ਗਏ ਸਨ। 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ, ਜਿਨ੍ਹਾਂ ਵਿੱਚ ਦੋ ਅਤਿਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ ਬਰੇਕ ਦੌਰਾਨ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲੀਸ ਨੇ ਕੁਝ ਘੰਟਿਆਂ ਵਿੱਚ ਹੀ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ ਵਿੱਚ ਸ਼ਾਮਲ ਮੁੱਖ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਪੁਲੀਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ।
Chandigarh
ਪੰਜਾਬ ਸਰਕਾਰ ਨੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ : ਡਾ ਬਲਜੀਤ ਕੌਰ

ਚੰਡੀਗੜ੍ਹ, 10 ਮਾਰਚ (ਸ.ਬ.) ਪੰਜਾਬ ਸਰਕਾਰ ਵਲੋਂ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ ਤੇ ਖ਼ਰਚ ਕੀਤੀ ਜਾ ਚੁੱਕੀ ਹੈ।
ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਮਿਲ ਸਕੇ।
Chandigarh
ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ਤੋਂ ਲਾਪਤਾ

ਚੰਡੀਗੜ੍ਹ, 10 ਮਾਰਚ (ਸ.ਬ.) ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਸੁਦੀਕਸ਼ਾ ਕੋਨਾਨਕੀ ਕੈਰੇਬਿਆਈ ਮੁਲਕ ਵਿਚ ਲਾਪਤਾ ਹੋ ਗਈ ਹੈ। ਕੋਨਾਨਕੀ ਛੁੱਟੀਆਂ ਮਨਾਉਣ ਲਈ ਸੈਲਾਨੀ ਸ਼ਹਿਰ ਪੁਤਾ ਕਾਨਾ ਗਈ ਸੀ। ਡੋਮੀਨਿਕ ਗਣਰਾਜ ਵੱਲੋਂ 20 ਸਾਲਾ ਯੂਨੀਵਰਸਿਟੀ ਵਿਦਿਆਰਥਣ ਦੀ ਭਾਲ ਕੀਤੀ ਜਾ ਰਹੀ ਹੈ।
ਵਿਦਿਆਰਥਣ ਨੂੰ ਆਖਰੀ ਵਾਰ 6 ਮਾਰਚ ਨੂੰ ਰਿਜ਼ੌਰਟ ਨੇੜੇ ਬੀਚ ਤੇ ਦੇਖਿਆ ਗਿਆ ਸੀ। ਸਿਵਲ ਡਿਫੈਂਸ ਅਧਿਕਾਰੀਆਂ ਮੁਤਾਬਕ ਕੋਨਾਨਕੀ ਇਸ ਰਿਜ਼ੌਰਟ ਵਿਚ ਆਪਣੇ ਕਈ ਦੋਸਤਾਂ ਨਾਲ ਰਹਿ ਰਹੀ ਸੀ। ਕੋਨਾਨਕੀ ਯੂਨੀਵਰਸਿਟੀ ਆਫ ਪਿੱਟਸਬਰਗ ਦੀ ਵਿਦਿਆਰਥਣ ਹੈ।
ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਲਾਪਤਾ ਹੋਣ ਤੋਂ ਪਹਿਲਾਂ ਬੀਚ ਤੇ ਵਾਕ ਕਰ ਰਹੀ ਸੀ। ਉਸ ਦੀ ਗੁੰਮਸ਼ੁਦਗੀ ਨੂੰ ਲੈ ਕੇ ਇਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ।
Chandigarh
ਪੰਜਾਬ ਦੇ 13 ਕਸਬਿਆਂ ਵਿੱਚ 2,000 ਕਰੋੜ ਦੀ ਸਰਕਾਰੀ ਜ਼ਮੀਨ ਹੋਵੇਗੀ ਨਿਲਾਮ

ਪੁੱਡਾ ਅਤੇ ਸੂਬੇ ਦੀਆਂ ਹੋਰ ਵਿਕਾਸ ਅਥਾਰਿਟੀਆਂ 12 ਮਾਰਚ ਤੋਂ ਸ਼ੁਰੂ ਕਰਕੇ 22 ਮਾਰਚ ਤੱਕ ਕਰਨਗੀਆਂ ਈ-ਨਿਲਾਮੀ
ਚੰਡੀਗੜ੍ਹ, 8 ਮਾਰਚ (ਸ.ਬ.) ਪੰਜਾਬ ਸਰਕਾਰ ਵਲੋਂ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀ ਜ਼ਮੀਨ ਅਤੇ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰੱਖ ਰਹੀ ਹੈ। ਇਸਦੇ ਤਹਿਤ ਮੁਹਾਲੀ, ਨਿਊ ਚੰਡੀਗੜ੍ਹ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀਆਂ ਰਿਹਾਇਸ਼ੀ, ਵਪਾਰਕ ਅਤੇ ਸੰਸਥਾਗਤ ਥਾਵਾਂ ਨਿਲਾਮੀ ਲਈ ਉਪਲਬਧ ਹੋਣਗੀਆਂ। ਇਸ ਸੰਬੰਧੀ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਰਾਜ ਦੇ ਹੋਰ ਵਿਕਾਸ ਅਥਾਰਿਟੀਆਂ 12 ਮਾਰਚ ਨੂੰ ਈ-ਨਿਲਾਮੀ ਸ਼ੁਰੂ ਕਰਨਗੀਆਂ ਅਤੇ ਇਹ ਨਿਲਾਮੀ 22 ਮਾਰਚ ਨੂੰ ਖ਼ਤਮ ਹੋਵੇਗੀ।
ਇਸ ਨਿਲਾਮੀ ਦੇ ਤਹਿਤ ਗਰੁੱਪ ਹਾਊਸਿੰਗ, ਸਕੂਲ, ਵਪਾਰਕ ਪਲਾਟ ਅਤੇ ਹੋਰ ਜਾਇਦਾਦਾਂ, ਜਿਵੇਂ ਕਿ ਐਸ ਸੀ ਓ/ਐਸ ਸੀ ਐਫ ਅਤੇ ਬੂਥ ਆਦਿ ਨਿਲਾਮੀ ਲਈ ਉਪਲਬਧ ਹੋਣਗੇ। ਗਮਾਡਾ ਅਧਿਕਾਰੀਆਂ ਅਨੁਸਾਰ ਸਫਲ ਬੋਲੀਕਾਰ ਵੱਲੋਂ ਮੌਕੇ ਤੇ ਅੰਤਿਮ ਬੋਲੀ ਕੀਮਤ ਦਾ ਸਿਰਫ਼ 10 ਫ਼ੀਸਦੀ ਅਦਾ ਕਰ ਦਿੱਤੇ ਜਾਣ ਤੇ ਸਾਈਟਾਂ ਅਲਾਟ ਕਰ ਦਿੱਤੀਆਂ ਜਾਣਗੀਆਂ। ਬੋਲੀ ਦੀ ਰਕਮ ਦਾ 25 ਫ਼ੀਸਦੀ ਜਮ੍ਹਾਂ ਕਰਵਾਉਣ ਤੋਂ ਬਾਅਦ ਸਾਈਟਾਂ ਦਾ ਕਬਜ਼ਾ ਅਲਾਟੀਆਂ ਨੂੰ ਦੇ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁੱਡਾ ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਸਤੰਬਰ ਅਤੇ ਅਕਤੂਬਰ 2024 ਵਿੱਚ, ਦੋ ਵਾਰ 2,000 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸੀ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ