Connect with us

National

ਨੇਪਾਲ ਸਰਹੱਦ ਤੇ 23 ਲੱਖ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

Published

on

 

 

ਬਹਿਰਾਈਚ, 22 ਅਗਸਤ (ਸ.ਬ.) ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਵਿੱਚ ਨੇਪਾਲ ਸਰਹੱਦ ਨਾਲ ਲੱਗਦੇ ਰੂਪਈਡੀਹਾ ਖੇਤਰ ਵਿਚ ਹਥਿਆਰਬੰਦ ਸਰਹੱਦ ਫੋਰਸ ਅਤੇ ਪੁਲੀਸ ਦੀ ਸੰਯੁਕਤ ਟੀਮ ਨੇ ਇਕ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 23 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ। ਐਸਐਸਬੀ ਦੀ 42ਵੀਂ ਬਟਾਲੀਅਨ ਦੇ ਉਪ ਸੈਨਾ ਨਾਇਕ ਦਿਲੀਪ ਕੁਮਾਰ ਨੇ ਵੀਰਵਾਰ ਨੂੰ ਦੱਸਿਆ ਕਿ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਹਥਿਆਰਬੰਦ ਸਰਹੱਦ ਫੋਰਸ ਅਤੇ ਪੁਲੀਸ ਦੀ ਸੰਯੁਕਤ ਟੀਮ ਨੇ ਬੀਤੀ ਰਾਤ ਰੂਪਈਡੀਹਾ ਥਾਣਾ ਖੇਤਰ ਰੂਪਈਡੀਹਾ-ਬਾਬਾਗੰਜ ਰੋਡ ਤੇ ਗੰਗਾਪੁਰ ਪਿੰਡ ਵਿਚ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ। ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਪਾਲੀਥੀਨ ਵਿਚ ਲਿਪਟੀ 34 ਗ੍ਰਾਮ ਹੈਰੋਇਨ ਬਰਾਮਦ ਹੋਈ।

ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦ ਨਸ਼ੀਲੇ ਪਦਾਰਥ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਕਰੀਬ 23 ਲੱਖ ਰੁਪਏ ਦੱਸੀ ਜਾਂਦੀ ਹੈ। ਕੁਮਾਰ ਨੇ ਦੱਸਿਆ ਕਿ ਤਸਕਰ ਦੀ ਪਛਾਣ ਬਹਿਰਾਈਚ ਜ਼ਿਲ੍ਹੇ ਦੇ ਵਸਨੀਕ ਆਲੋਕ ਸਿੰਘ ਦੇ ਰੂਪ ਵਿਚ ਹੋਈ ਹੈ। ਉਸ ਖਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੁਮਾਰ ਅਨੁਸਾਰ ਪੁੱਛਗਿੱਛ ਦੌਰਾਨ ਮੁਲਜ਼ਮ ਆਲੋਕ ਨੇ ਦੱਸਿਆ ਕਿ ਉਸ ਨੂੰ ਇਹ ਪਾਬੰਦੀਸ਼ੁਦਾ ਸਮੱਗਰੀ ਇਕ ਭਾਰਤੀ ਵਿਅਕਤੀ ਤੋਂ ਮਿਲੀ ਸੀ ਅਤੇ ਉਸ ਨੇ ਇਕ ਨੇਪਾਲੀ ਵਿਅਕਤੀ ਨੂੰ ਦੇਣੀ ਸੀ।

Continue Reading

National

ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ

Published

on

By

 

 

 

ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।

ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।

Continue Reading

National

ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼

Published

on

By

 

 

 

ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Continue Reading

National

ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ

Published

on

By

 

ਨਵੀਂ ਦਿੱਲੀ, 25 ਦਸੰਬਰ (ਸ.ਬ.) ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।

ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਥੇ (ਬੰਗਲਾਦੇਸ਼) ਹਿੰਦੂਆਂ ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।

Continue Reading

Latest News

Trending