Connect with us

Mohali

ਬਾਬਾ ਬੰਦਾ ਸਿੰਘ ਬਹਾਦਰ ਬੱਸ ਸਟੈਂਡ ਦੇ ਚਾਲੂ ਹੋਣ ਦੀ ਆਸ ਬਣੀ

Published

on

 

ਕੁਲਜੀਤ ਸਿੰਘ ਬੇਦੀ ਵਲੋਂ ਦਿੱਤੇ ਕਾਨੂੰਨੀ ਨੋਟਿਸ ਤੋਂ ਬਾਅਦ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਜਨਰਲ ਮੈਨੇਜਰਾਂ ਨੂੰ ਮੁਹਾਲੀ ਬੱਸ ਸਟੈਂਡ ਵਿੱਚ ਬੱਸਾਂ ਦਾ ਜਾਣਾ ਯਕੀਨੀ ਕਰਨ ਲਈ ਕਿਹਾ

ਐਸ ਏ ਐਸ ਨਗਰ, 23 ਅਗਸਤ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਉਹਨਾਂ ਵਲੋਂ ਮੁਹਾਲੀ ਦੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਸਟੈਂਡ ਅਤੇ ਇਸ ਦੇ ਨਾਲ ਬੰਦ ਕੀਤੀ ਗਈ ਸੜਕ ਨੂੰ ਦੁਬਾਰਾ ਗਮਾਡਾ ਦੁਆਰਾ ਖੁਲਵਾਉਣ ਨੂੰ ਲੈ ਕੇ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਸ਼ਮਰਾਜ ਸਿੰਘ ਦੁਆਰਾ ਦਿੱਤੇ ਗਏ ਕਾਨੂੰਨੀ ਨੋਟਿਸ ਦਾ ਅਸਰ ਹੋ ਗਿਆ ਹੈ ਅਤੇ ਬੱਸ ਅੱਡੇ ਨੂੰ ਚਲਾਉਣ ਸਬੰਧੀ ਕਾਨੂੰਨੀ ਨੋਟਿਸ ਦਾ ਜਵਾਬ ਦਿੰਦਿਆਂ ਡਾਇਰੈਕਟਰ ਟਰਾਂਸਪੋਰਟ ਨੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਵਕੀਲਾਂ ਨੂੰ ਦਿੱਤੇ ਜਵਾਬ ਵਿੱਚ ਦੱਸਿਆ ਹੈ ਕਿ ਵੱਖ-ਵੱਖ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਬੱਸਾਂ ਨੂੰ ਬੱਸ ਅੱਡੇ ਅੰਦਰ ਜਾਣਾ ਯਕੀਨੀ ਬਣਾਉਣ ਅਤੇ ਸਵਾਰੀਆਂ ਨੂੰ ਬੱਸ ਅੱਡੇ ਅੰਦਰੋਂ ਚੜਾਉਣ ਅਤੇ ਉਤਾਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਸz. ਬੇਦੀ ਨੇ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਡਾਇਰੈਕਟਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਇਸ ਦੀ ਜਾਂਚ ਕਰਨ ਲਈ ਜਦੋਂ ਉਹ ਖੁਦ ਫੇਜ਼ 6 ਦੇ ਬੱਸ ਅੱਡੇ ਵਿੱਚ ਗਏ ਤਾਂ ਡਾਇਰੈਕਟਰ ਟਰਾਂਸਪੋਰਟ ਦੇ ਇਹ ਹੁਕਮ ਅੱਧ ਅਧੂਰੇ ਹੀ ਲਾਗੂ ਹੁੰਦੇ ਦਿਖਾਈ ਦਿੱਤੇ ਹਨ।

ਉਹਨਾਂ ਕਿਹਾ ਕਿ ਜਦੋਂ ਉਹਨਾਂ ਵਲੋਂ ਰਿਕਾਰਡ ਚੈੱਕ ਕਰਨ ਤੇ ਪਤਾ ਲੱਗਿਆ ਕਿ ਇਸ ਬੱਸ ਅੱਡੇ ਦੇ ਬਾਹਰ ਗੇਟ ਤੇ ਹੀ ਸਵਾਰੀਆਂ ਚੜਾਈਆਂ ਜਾਂਦੀਆਂ ਹਨ ਕਿਉਂਕਿ ਬੱਸਾਂ ਅੰਦਰ ਕਾਊਂਟਰ ਤੇ ਨਹੀਂ ਜਾਂਦੀਆਂ। ਉਹਨਾਂ ਕਿਹਾ ਕਿ ਇੱਥੇ 400 ਬੱਸਾਂ ਆਉਂਦੀਆਂ ਹਨ ਪਰ ਪਰਚੀਆਂ 250 ਬੱਸਾਂ ਦੀਆਂ ਹੀ ਕੱਟੀਆਂ ਜਾਂਦੀਆਂ ਹਨ।

ਉਹਨਾਂ ਕਿਹਾ ਕਿ ਦੂਜੀ ਵੱਡੀ ਗੱਲ ਇਹ ਹੈ ਕਿ ਜਿਹੜੀਆਂ 250 ਬੱਸਾਂ ਇੱਥੇ ਪਰਚੀ ਕਟਵਾ ਕੇ ਜਾਂਦੀਆਂ ਹਨ ਆਉਣ ਵੇਲੇ ਉਹ ਬੱਸ ਅੱਡੇ ਤੋਂ ਨਹੀਂ ਹੋ ਕੇ ਜਾਂਦੀਆਂ ਬਲਕਿ ਵੇਰਕਾ ਚੌਂਕ ਦੇ ਬਾਹਰ ਹੀ ਸਵਾਰੀਆਂ ਉਤਾਰ ਕੇ ਅੱਗੇ ਲੰਘ ਜਾਂਦੀਆਂ ਹਨ। ਇਸ ਦੀ ਵਜ੍ਹਾ ਇਹ ਹੈ ਕਿ ਇੱਕ ਪਾਸੇ ਦੀ ਸੜਕ ਬੰਦ ਪਈ ਹੈ, ਜਿਸ ਸਬੰਧੀ ਉਹਨਾਂ ਨੇ ਗਮਾਡਾ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਹੋਇਆ ਹੈ। ਉਹਨਾਂ ਕਿਹਾ ਕਿ ਸੜਕ ਬੰਦ ਹੋਣ ਕਾਰਨ ਜੇਕਰ ਬੱਸ ਚਾਲਕ ਬੱਸ ਅੱਡੇ ਆਉਣਾ ਵੀ ਚਾਹੁਣ ਤਾਂ ਵੀ ਉਹਨਾਂ ਨੂੰ ਦਾਰਾ ਸਟੂਡੀਓ ਵਾਲੇ ਚੌਂਕ ਰਾਹੀਂ ਘੁੰਮ ਕੇ ਆਉਣਾ ਪੈਂਦਾ ਹੈ ਇਸ ਲਈ ਉਹ ਵੇਰਕਾ ਚੌਂਕ ਉੱਤੇ ਹੀ ਸਵਾਰੀਆਂ ਉਤਾਰ ਦਿੰਦੇ ਹਨ ਅਤੇ ਸਿੱਧੇ ਨਿਕਲ ਜਾਂਦੇ ਹਨ।

ਉਹਨਾਂ ਕਿਹਾ ਕਿ ਜਿਹਨਾਂ 250 ਬੱਸਾਂ ਦੀ ਪਰਚੀ ਕੱਟੀ ਵੀ ਜਾ ਰਹੀ ਹੈ ਉਹ ਬੱਸਾਂ ਵੀ ਬੱਸ ਅੱਡੇ ਦੇ ਅੰਦਰ ਕਾਊਂਟਰਾਂ ਉੱਤੇ ਨਹੀਂ ਖੜਦੀਆਂ ਬਲਕਿ ਇਹਨਾਂ ਦੀ ਪਰਚੀ ਬਾਹਰ ਹੀ ਕੱਟ ਦਿੱਤੀ ਜਾਂਦੀ ਹੈ ਅਤੇ ਇਹ ਬੱਸਾਂ ਬਾਹਰੋਂ ਹੀ ਸਵਾਰੀਆਂ ਚੜਾਉਂਦੀਆਂ ਹਨ। ਬੱਸ ਸਟੈਂਡ ਦੇ ਅੰਦਰ ਕੋਈ ਸਟਾਫ ਨਹੀਂ ਹੈ ਜਿਹੜਾ ਕਾਊਂਟਰ ਤੇ ਪਰਚੀਆਂ ਕੱਟੇ। ਉਹਨਾਂ ਕਿਹਾ ਕਿ ਬੱਸ ਸਟੈਂਡ ਕੰਪਨੀ ਨੂੰ ਦੁਬਾਰਾ ਹੈਂਡ ਓਵਰ ਹੋ ਚੁੱਕਿਆ ਹੈ ਅਤੇ ਇਥੇ ਕੰਪਨੀ ਦੇ ਸਿਕਿਉਰਟੀ ਗਾਰਡ ਹੀ ਪਰਚੀਆਂ ਕੱਟਦੇ ਦਿਖਦੇ ਹਨ।

ਉਹਨਾਂ ਡਾਇਰੈਕਟਰ ਟਰਾਂਸਪੋਰਟ ਤੋਂ ਮੰਗ ਕੀਤੀ ਕਿ ਉਹ ਖੁਦ ਆ ਕੇ ਇਸ ਬੱਸ ਅੱਡੇ ਦੀ ਜਾਂਚ ਕਰਨ ਤਾਂ ਜੋ ਉਹਨਾਂ ਨੂੰ ਸਹੀ ਸਥਿਤੀ ਦਾ ਅੰਦਾਜ਼ਾ ਲੱਗ ਸਕੇ ਅਤੇ ਬੱਸਾਂ ਦਾ ਇੱਥੇ ਆਉਣਾ ਅਤੇ ਸਵਾਰੀਆਂ ਨੂੰ ਅੰਦਰ ਉਤਾਰਨਾ-ਚੜਾਉਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਪਟਿਆਲਾ, ਬਠਿੰਡਾ ਫਤਿਹਗੜ੍ਹ ਸਾਹਿਬ ਆਦਿ ਨੂੰ ਜਾਣ ਵਾਲੀਆਂ ਬੱਸਾਂ ਸਿੱਧੀਆਂ ਫੇਜ਼ ਅੱਠ ਤੋਂ ਹੀ ਲੰਘ ਜਾਂਦੀਆਂ ਹਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡੇ ਤੇ ਆਉਂਦੀਆਂ ਹੀ ਨਹੀਂ ਹਨ ਅਤੇ ਡਾਇਰੈਕਟਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਨਾਲ ਨਾਲ ਇਹਨਾਂ ਬੱਸਾਂ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਸz. ਬੇਦੀ ਨੇ ਕਿਹਾ ਕਿ ਦੂਜੇ ਪਾਸੇ ਬੰਦ ਪਈ ਸੜਕ ਨੂੰ ਚਾਲੂ ਕਰਨ ਸਬੰਧੀ ਗਮਾਡਾ ਅਤੇ ਪੰਜਾਬ ਸਰਕਾਰ ਨੂੰ ਦਿੱਤੇ ਨੋਟਿਸ ਦਾ ਉਹਨਾਂ ਨੂੰ ਕੋਈ ਜਵਾਬ ਹਾਲੇ ਨਹੀਂ ਮਿਲਿਆ। ਉਹਨਾਂ ਕਿਹਾ ਕਿ ਗਮਾਡਾ ਤੇ ਪੰਜਾਬ ਸਰਕਾਰ ਵੱਲੋਂ ਜਵਾਬ ਨਾ ਦਿੱਤੇ ਜਾਣ ਦੇ ਖਿਲਾਫ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਰਹੇ ਹਨ ਜਿਸ ਦੀ ਜਿੰਮੇਵਾਰੀ ਗਮਾਂਡਾ ਤੇ ਪੰਜਾਬ ਸਰਕਾਰ ਦੀ ਹੋਵੇਗੀ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending