Connect with us

National

ਸਪਾ ਅਤੇ ਕਾਂਗਰਸ ਦੀ ਸੋਚ ਰਾਖਵੇਂਕਰਨ ਵਿਰੋਧੀ : ਮਾਇਆਵਤੀ

Published

on

 

ਲਖਨਊ, 24 ਅਗਸਤ (ਸ.ਬ.) ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸੁਪਰੀਮ ਕੋਰਟ ਦੁਆਰਾ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਲਈ ਰਾਖਵੇਂਕਰਨ ਵਿੱਚ ਉਪ-ਸ਼੍ਰੇਣੀਕਰਣ ਦੇ ਮਾਮਲੇ ਵਿੱਚ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਤੇ ਚੁੱਪੀ ਧਾਰਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਸੋਚ ਰਾਖਵੇਂਕਰਨ ਵਿਰੋਧੀ ਹੈ। ਮਾਇਆਵਤੀ ਦਾ ਇਹ ਬਿਆਨ ਸਪਾ ਮੁਖੀ ਅਖਿਲੇਸ਼ ਯਾਦਵ ਵੱਲੋਂ ਉਨ੍ਹਾਂ ਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਇਤਰਾਜ਼ਯੋਗ ਟਿੱਪਣੀ ਤੇ ਪ੍ਰਤੀਕਿਰਿਆ ਦੇਣ ਤੋਂ ਕੁਝ ਘੰਟਿਆਂ ਬਾਅਦ ਆਇਆ ਹੈ।

ਮਾਇਆਵਤੀ ਖ਼ਿਲਾਫ਼ ਭਾਜਪਾ ਵਿਧਾਇਕ ਦੀ ਇਤਰਾਜ਼ਯੋਗ ਟਿੱਪਣੀ ਤੇ ਨਾਰਾਜ਼ਗੀ ਜ਼ਾਹਰ ਕਰਦੇ ਯਾਦਵ ਨੇ ਬੀਤੀ ਦੇਰ ਰਾਤ ਸੋਸ਼ਲ ਮੀਡੀਆ ਐਕਸ ਤੇ ਕਿਹਾ ਕਿ ਜਨਤਕ ਤੌਰ ਤੇ ਦਿੱਤੇ ਗਏ ਇਸ ਬਿਆਨ ਲਈ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਕੇਸ ਹੋਣਾ ਚਾਹੀਦਾ ਹੈ। ਬਸਪਾ ਮੁਖੀ ਨੇ ਐਕਸ ਤੇ ਆਪਣੀ ਇੱਕ ਪੋਸਟ ਵਿੱਚ ਕਿਹਾ ਕਿ ਸਪਾ ਅਤੇ ਕਾਂਗਰਸ ਆਦਿ ਇਹ ਐਸਸੀ/ਐਸਟੀ ਰਿਜ਼ਰਵੇਸ਼ਨ ਦੇ ਸਮਰਥਨ ਵਿੱਚ ਤਾਂ ਆਪਣੇ ਸੁਆਰਥ ਅਤੇ ਮਜ਼ਬੂਰੀ ਕਾਰਨ ਬੋਲਦੇ ਹਨ ਪਰ ਐਸਸੀ/ਐਸਟੀ ਰਿਜ਼ਰਵੇਸ਼ਨ ਦੇ ਵਰਗੀਕਰਨ ਅਤੇ ਕ੍ਰੀਮੀ ਲੇਅਰ ਨੂੰ ਲੈ ਕੇ ਸੁਪਰੀਮ ਕੋਰਟ 1 ਅਗਸਤ 2024 ਦੇ ਫ਼ੈਸਲੇ ਵਿਚ ਹੁਣ ਤੱਕ ਚੁੱਪ ਹਨ, ਜੋ ਉਨ੍ਹਾਂ ਦੀ ਰਾਖਵੇਂਕਰਨ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਅਜਿਹੇ ਵਿੱਚ ਚੌਕਸ ਰਹਿਣਾ ਜ਼ਰੂਰੀ ਹੈ।

ਮਾਇਆਵਤੀ ਨੇ ਕਿਹਾ ਕਿ ਸਪਾ ਅਤੇ ਕਾਂਗਰਸ ਆਦਿ ਦਾ ਵਿਵਹਾਰ, ਚਰਿੱਤਰ ਅਤੇ ਚਿਹਰਾ ਹਮੇਸ਼ਾ ਐਸਸੀ/ਐਸਟੀ ਵਿਰੋਧੀ ਰਿਹਾ ਹੈ। ਇਸੇ ਲੜੀ ਵਿਚ ਭਾਰਤ ਬੰਦ ਨੂੰ ਸਰਗਰਮ ਸਮਰਥਨ ਨਾ ਦੇਣਾ ਵੀ ਇਸ ਗੱਲ ਨੂੰ ਸਾਬਤ ਕਰਦਾ ਹੈ। ਵੈਸੇ ਵੀ ਰਾਖਵੇਂਕਰਨ ਸਬੰਧੀ ਉਨ੍ਹਾਂ ਦੇ ਬਿਆਨਾਂ ਤੋਂ ਇਹ ਸਪੱਸ਼ਟ ਨਹੀਂ ਹੁੰਦਾ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ। ਅਜਿਹਾ ਉਲਝਣ ਕਿਉਂ? ਉਨ੍ਹਾਂ ਕਿਹਾ ਕਿ ਸਪਾ, ਕਾਂਗਰਸ ਅਤੇ ਹੋਰ ਪਾਰਟੀਆਂ ਰਿਜ਼ਰਵੇਸ਼ਨ ਦੇ ਖਿਲਾਫ ਇੱਕੋ ਜਿਹੀ ਸੋਚ ਦੀਆਂ ਜਾਪਦੀਆਂ ਹਨ ਅਤੇ ਅਜਿਹੀ ਸਥਿਤੀ ਵਿੱਚ ਨਾ ਸਿਰਫ ਐਸਸੀ/ਐਸਟੀ ਬਲਕਿ ਹੋਰ ਓਬੀਸੀ ਨੂੰ ਵੀ ਰਾਖਵੇਂਕਰਨ, ਸੰਵਿਧਾਨ ਦੀ ਸੁਰੱਖਿਆ ਅਤੇ ਜਾਤੀ ਜਨਗਣਨਾ ਲਈ ਸੰਘਰਸ਼ ਕਰਨਾ ਚਾਹੀਦਾ ਹੈ। ਸਾਨੂੰ ਆਪਣੀ ਤਾਕਤ ਦੇ ਦਮ ਤੇ ਬਹੁਤ ਸਮਝਦਾਰੀ ਨਾਲ ਲੜਨਾ ਪਵੇਗਾ।

Continue Reading

National

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰ ਬਾਲ ਦਿਵਸ ਮੌਕੇ ਦਿੱਤੇ ਰਾਸ਼ਟਰੀ ਬਾਲ ਪੁਰਸਕਾਰ

Published

on

By

 

 

ਪ੍ਰਧਾਨ ਮੰਤਰੀਮੋਦੀ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ, 26 ਦਸੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ਦੇ ਮੌਕੇ ਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ਐਕਸ ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ।

ਉਨ੍ਹਾਂ ਲਿਖਿਆ ਕਿ ਅੱਜ ਵੀਰ ਬਾਲ ਦਿਵਸ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।

ਕੇਂਦਰੀ ਮਹਿਲਾ ਤੇ ਬਾਲ ਮੰਤਰਾਲੇ ਵਲੋਂ ਵੀਰ ਬਾਲ ਦਿਵਸ ਮਨਾਇਆ ਗਿਆ। ਰਾਜਧਾਨੀ ਦੇ ਭਾਰਤ ਮੰਡਪਮ ਵਿੱਚ ਇਸ ਸੰਬੰਧੀ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਤੇ ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਵਾਰ 17 ਬੱਚੇ ਇਸ ਸਨਮਾਨ ਲਈ ਚੁਣੇ ਗਏ ਸਨ, ਜਿਨ੍ਹਾਂ ਵਿਚ 7 ਮੁੰਡੇ ਤੇ 10 ਕੁੜੀਆਂ ਸ਼ਾਮਿਲ ਸਨ। ਇਸ ਸਮਾਗਮ ਵਿਚ ਰੋਪੜ ਦੀ ਸਾਨਵੀ ਸੂਦ ਵਿਚ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2024 ਪ੍ਰਾਪਤ ਕਰਨ ਵਾਲੇ ਬੱਚਿਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ਵੀਰ ਬਾਲ ਦਿਵਸ ਮਨਾਇਆ ਜਾਵੇਗਾ।

 

Continue Reading

National

ਸ਼ਹੀਦ ਫ਼ੌਜੀਆਂ ਨੂੰ ਪੂਰੇ ਸਨਮਾਨ ਨਾਲ ਦਿੱਤੀ ਗਈ ਸ਼ਰਧਾਂਜਲੀ

Published

on

By

 

 

ਬੇਲਗਾਵੀ, 26 ਦਸੰਬਰ (ਸ.ਬ.) ਜੰਮੂ-ਕਸ਼ਮੀਰ ਵਿਚ 24 ਦਸੰਬਰ ਨੂੰ ਵਾਪਰੇ ਇਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਕਰਨਾਟਕ ਦੇ ਤਿੰਨ ਫ਼ੌਜੀਆਂ ਨੂੰ ਇੱਥੇ ਅੱਜ ਪੂਰੇ ਫ਼ੌਜੀ ਸਨਮਾਨ ਨਾਲ ਸ਼ਰਧਾਂਜਲੀ ਦਿੱਤੀ ਗਈ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਫ਼ੌਜ ਦੇ ਇਕ ਵਾਹਨ ਦੇ 300 ਫੁੱਟ ਡੂੰਘੇ ਖੱਡ ਵਿੱਚ ਡਿੱਗਣ ਨਾਲ 5 ਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਵਿੱਚ ਕਰਨਾਟਕ ਦੇ ਕੰਦਾਪੁਰਾ ਦੇ ਅਨੂਪ ਪੁਜਾਰੀ, ਬਾਗਲਕੋਟ ਦੇ ਮਹੇਸ਼ ਨਾਗੱਪਾ ਅਤੇ ਬੇਲਗਾਵੀ ਦੇ ਦਇਆਨੰਦ ਤਿਰਕਤ੍ਰਾਵਰ ਸ਼ਾਮਲ ਸਨ। ਇਹ 11 ਮਰਾਠਾ ‘ਲਾਈਟ ਇਨਫੈਂਟਰੀ’ ਦਾ ਹਿੱਸਾ ਸਨ।

ਉਨ੍ਹਾਂ ਦੀਆਂ ਮ੍ਰਿਤਕ ਦੇਹ ਨੂੰ ਅੱਜ ਬੇਲਗਾਵੀ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਮਰਾਠਾ ਲਾਈਟ ਇਨਫੈਂਟਰੀ ਸੈਂਟਰ ਵਿਚ ਪੂਰੇ ਫ਼ੌਜੀ ਸਨਮਾਨ ਨਾਲ ਸ਼ਰਧਾਂਜਲੀ ਦਿੱਤੀ ਗਈ। ਬੇਲਗਾਵੀ ਵਿਚ ਮੌਜੂਦ ਮੁੱਖ ਮੰਤਰੀ ਸਿੱਧਰਮਈਆ ਨੇ ਜਵਾਨਾਂ ਦੇ ਮਰਹੂਮ ਸਰੀਰ ਤੇ ਪੁਸ਼ਪ ਚੱਕਰ ਭੇਟ ਕੀਤਾ ਅਤੇ ਸ਼ਰਧਾਂਜਲੀ ਦਿੱਤੀ।

ਬੇਲਗਾਵੀ ਵਿਚ ਮੌਜੂਦ ਮੁੱਖ ਮੰਤਰੀ ਸਿੱਧਰਮਈਆ ਨੇ ਜਵਾਨਾਂ ਦੇ ਮਰਹੂਮ ਸਰੀਰ ਤੇ ਪੁਸ਼ਪ ਚੱਕਰ ਭੇਟ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਜਵਾਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬੇਹੱਦ ਦੁਖ ਹੋਇਆ। ਉਨ੍ਹਾਂ ਨੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ।

Continue Reading

National

ਗੈਸ ਟੈਂਕਰ ਹਾਦਸੇ ਵਿੱਚ ਇੱਕ ਹੋਰ ਜ਼ਖ਼ਮੀ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 19

Published

on

By

 

 

ਜੈਪੁਰ, 26 ਦਸੰਬਰ (ਸ.ਬ.) ਜੈਪੁਰ ਵਿੱਚ ਵਾਪਰੇ ਗੈਸ ਟੈਂਕਰ ਹਾਦਸੇ ਵਿੱਚ ਗੰਭੀਰ ਰੂਪ ਨਾਲ ਝੁਲਸ ਗਏ ਇਕ ਹੋਰ ਨੌਜਵਾਨ ਦੀ ਅੱਜ ਮੌਤ ਹੋ ਗਈ। ਇਸ ਨਾਲ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ। ਡਾਕਟਰਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ 11 ਹੋਰ ਲੋਕਾਂ ਦਾ ਐਸਐਮਐਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਐਸਐਮਐਸ ਹਸਪਤਾਲ ਦੇ ਸੁਪਰਡੈਂਟ ਡਾਕਟਰ ਸੁਸ਼ੀਲ ਭਾਟੀ ਨੇ ਦੱਸਿਆ ਕਿ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਝੁਲਸ ਗਏ ਇੱਕ ਹੋਰ ਵਿਅਕਤੀ ਦੀ ਅੱਜ ਮੌਤ ਹੋ ਗਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਹਸਪਤਾਲ ਵਿੱਚ 11 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ-ਤਿੰਨ ਵਿਅਕਤੀਆਂ ਨੂੰ ਅੱਜ ਛੁੱਟੀ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ 60 ਫ਼ੀਸਦੀ ਝੁਲਸਣ ਵਾਲੇ 28 ਸਾਲਾ ਲਾਲਾਰਾਮ ਦੀ ਅੱਜ ਮੌਤ ਹੋ ਗਈ। ਉਹ ਵੈਂਟੀਲੇਟਰ ਤੇ ਸੀ। ਹਸਪਤਾਲ ਵਿੱਚ ਤਿੰਨ ਹੋਰ ਮਰੀਜ਼ ਵੈਂਟੀਲੇਟਰ ਤੇ ਹਨ। ਲਾਲਾਰਾਮ ਦੇ ਦੋਸਤ ਰਾਮਾਵਤਾਰ ਨੇ ਦੱਸਿਆ ਕਿ ਉਹ ਮਹਿੰਦਰਾ ਸੇਜ਼ ਸਥਿਤ ਇੱਕ ਆਈਟੀ ਕੰਪਨੀ ਵਿੱਚ ਸਕਿਓਰਿਟੀ ਗਾਰਡ ਸੀ ਅਤੇ ਮੋਟਰਸਾਈਕਲ ਤੇ ਦਫ਼ਤਰ ਜਾ ਰਿਹਾ ਸੀ, ਜਦੋਂ ਉਹ ਅੱਗ ਦੀ ਲਪੇਟ ਵਿੱਚ ਆ ਗਿਆ। ਉਸ ਦਿਨ ਲਾਲਾਰਾਮ ਦੀ ਡਿਊਟੀ ਸਵੇਰ ਦੀ ਸ਼ਿਫਟ ਵਿੱਚ ਸੀ।

ਰਾਮਾਵਤਾਰ ਨੇ ਦੱਸਿਆ ਕਿ ਉਹ ਸਾਂਗਾਨੇਰ ਦਾ ਰਹਿਣ ਵਾਲਾ ਸੀ ਪਰ ਕੁਝ ਸਮਾਂ ਪਹਿਲਾਂ ਉਹ ਆਗਰਾ ਹਾਈਵੇਅ ਤੇ ਕਨੋਟਾ ਇਲਾਕੇ ਵਿੱਚ ਸ਼ਿਫਟ ਹੋ ਗਿਆ ਸੀ। ਘਟਨਾ ਦੇ ਸਮੇਂ ਉਹ ਮੋਟਰਸਾਈਕਲ ਤੇ ਸਵਾਰ ਸੀ। ਉਹ ਅਣਵਿਆਹਿਆ ਸੀ। ਇਸ ਹਾਦਸੇ ਵਿੱਚ ਗੰਭੀਰ ਰੂਪ ਨਾਲ ਝੁਲਸ ਗਏ ਤਿੰਨ ਲੋਕਾਂ ਦੀ ਬੀਤੇ ਦਿਨ ਨੂੰ ਮੌਤ ਹੋ ਗਈ। ਜੈਪੁਰ ਦੇ ਭੰਕਰੋਟਾ ਇਲਾਕੇ ਵਿੱਚ 20 ਦਸੰਬਰ ਤੜਕੇ ਜੈਪੁਰ-ਅਜਮੇਰ ਹਾਈਵੇਅ ਤੇ ਇਕ ਟਰੱਕ ਨੇ ਐਲਪੀਜੀ ਨਾਲ ਭਰੇ ਟੈਂਕਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਭਿਆਨਕ ਅੱਗ ਲੱਗ ਗਈ ਅਤੇ 35 ਤੋਂ ਵੱਧ ਵਾਹਨ ਪ੍ਰਭਾਵਿਤ ਹੋਏ। ਘਟਨਾ ਵਾਲੇ ਦਿਨ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹੁਣ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ।

 

Continue Reading

Latest News

Trending