International
ਬਲੋਚਿਸਤਾਨ ਵਿੱਚ ਬੰਦੂਕਧਾਰੀਆਂ ਨੇ 23 ਯਾਤਰੀਆਂ ਨੂੰ ਬੱਸਾਂ ਵਿੱਚੋਂ ਲਾਹ ਕੇ ਗੋਲੀਆਂ ਮਾਰੀਆਂ
ਇਸਲਾਮਾਬਾਦ, 26 ਅਗਸਤ (ਸ.ਬ.) ਦੱਖਣੀ-ਪੱਛਮੀ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਬੰਦੂਕਧਾਰੀਆਂ ਨੇ 23 ਯਾਤਰੀਆਂ ਦੀ ਹੱਤਿਆ ਕਰ ਦਿੱਤੀ। ਪੁਲੀਸ ਅਤੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਅਸ਼ਾਂਤ ਦੱਖਣ-ਪੱਛਮੀ ਪਾਕਿਸਤਾਨ ਵਿੱਚ ਸਭ ਤੋਂ ਘਾਤਕ ਹਮਲਿਆਂ ਵਿੱਚੋਂ ਇੱਕ ਵਿੱਚ ਬੰਦੂਕਧਾਰੀਆਂ ਨੇ 23 ਯਾਤਰੀਆਂ ਦੀ ਪਛਾਣ ਕਰਨ ਤੋਂ ਬਾਅਦ ਅਤੇ ਉਨ੍ਹਾਂ ਨੂੰ ਬੱਸਾਂ, ਵਾਹਨਾਂ ਅਤੇ ਟਰੱਕਾਂ ਵਿਚ ਗੋਲੀ ਮਾਰ ਦਿੱਤੀ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਅਯੂਬ ਅਚਕਜ਼ਈ ਨੇ ਦੱਸਿਆ ਕਿ ਇਹ ਹੱਤਿਆਵਾਂ ਬਲੋਚਿਸਤਾਨ ਸੂਬੇ ਦੇ ਇੱਕ ਜ਼ਿਲ੍ਹੇ ਕੁਸਾਖਿਲ ਵਿੱਚ ਰਾਤ ਵੇਲੇ ਹੋਈਆਂ। ਹਮਲਾਵਰਾਂ ਨੇ ਮੌਕੇ ਤੋਂ ਭੱਜਣ ਤੋਂ ਪਹਿਲਾਂ 10 ਵਾਹਨਾਂ ਨੂੰ ਸਾੜ ਦਿੱਤਾ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇਸ ਹਮਲੇ ਨੂੰ ਬਰਬਰ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਪਿੱਛੇ ਜਿਹੜੇ ਲੋਕ ਹਨ, ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਕਿਸੇ ਸਮੂਹ ਨੇ ਇਸ ਹਮਲੇ ਦੀ ਤੁਰੰਤ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਤਰ੍ਹਾਂ ਦੀਆਂ ਪਿਛਲੀਆਂ ਜ਼ਿਆਦਾਤਰ ਹੱਤਿਆਵਾਂ ਦਾ ਦੋਸ਼ ਇਸਲਾਮਾਬਾਦ ਵਿੱਚ ਕੇਂਦਰ ਸਰਕਾਰ ਤੋਂ ਆਜ਼ਾਦੀ ਦੀ ਮੰਗ ਕਰਨ ਵਾਲੇ ਗੈਰਕਾਨੂੰਨੀ ਬਲੋਚਿਸਤਾਨ ਲਿਬਰੇਸ਼ਨ ਆਰਮੀ ਅਤੇ ਹੋਰ ਸਮੂਹਾਂ ਤੇ ਲਗਾਇਆ ਗਿਆ ਹੈ। ਸੂਬੇ ਵਿਚ ਇਸਲਾਮਿਕ ਅੱਤਵਾਦੀਆਂ ਦੀ ਵੀ ਮੌਜੂਦਗੀ ਹੈ।
ਸਹਾਇਕ ਕਮਿਸ਼ਨਰ ਮੁਸਾਖੇਲ ਨਜੀਬ ਕੱਕੜ ਦੇ ਹਵਾਲੇ ਨਾਲ ਕਿਹਾ ਗਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਪਹਿਲਾਂ ਮੁਸਾਖੇਲ ਦੇ ਰਾਰਾਸ਼ਾਮ ਜ਼ਿਲ੍ਹੇ ਵਿੱਚ ਅੰਤਰ-ਸੂਬਾਈ ਹਾਈਵੇਅ ਨੂੰ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਥੋਂ ਲੰਘ ਰਹੇ ਵਾਹਨਾਂ ਨੂੰ ਰੋਕ ਲਿਆ ਗਿਆ ਅਤੇ ਸਵਾਰੀਆਂ ਹੇਠਾਂ ਉਤਰ ਗਈਆਂ। ਮ੍ਰਿਤਕ ਪੰਜਾਬ ਸੂਬੇ ਦੇ ਵਸਨੀਕ ਸਨ।
International
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
ਵੈਨਿਸ, 12 ਨਵੰਬਰ (ਸ.ਬ.) ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਸਾਰੇਗੋ -ਮਾਲੇਦੋ ਰੋਡ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਦੇ ਨਾਂਅ ਵਿਨੇਸ਼ ਰਤਨ ਅਤੇ ਵਿਸ਼ਾਲ ਸ਼ਰਮਾ ਹੈ , ਇਹ ਦੋਵੇਂ ਨੌਜਵਾਨ ਫੁੱਟਬਾਲ ਸਪੋਰਟਸ ਕਲੱਬ ਵਿਚੈਂਸਾ ਦੇ ਖਿਡਾਰੀ ਸਨ।
ਪ੍ਰਾਪਤ ਜਾਣਕਾਰੀ ਅਨੁਸਾਰਾ ਬੀਤੇ ਐਤਵਾਰ ਬਾਅਦ ਦੁਪਹਿਰ ਲਗਭਗ 3 ਵਜੇ ਦੇ ਕਰੀਬ ਜਦੋਂ ਇਹ ਨੌਜਵਾਨ ਵੋਲਸਵਾਗਨ ਗੱਡੀ ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਦੂਜੀ ਗੱਡੀ ਤੋਂ ਅੱਗੇ ਲੰਘਦੇ ਸਮੇਂ ਇਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਆ ਰਹੀ ਕਾਰ ਨਾਲ ਟਕਰਾ ਗਈ ਅਤੇ ਉਪਰੰਤ ਸੜਕ ਦੇ ਕਿਨਾਰੇ ਦਰੱਖਤ ਨਾਲ ਜਾ ਵੱਜੀ।
ਹਾਦਸਾ ਬਹੁਤ ਭਿਆਨਕ ਸੀ ਅਤੇ ਕਾਰ ਨੂੰ ਚਲਾ ਰਹੇ ਵਿਨੇਸ਼ ਰਤਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜਾ ਨੌਜਵਾਨ ਵਿਸ਼ਾਲ ਸ਼ਰਮਾ ਵੀ ਜ਼ਿਆਦਾ ਸੱਟ ਲੱਗੀ ਹੋਣ ਕਰਕੇ ਹਸਪਤਾਲ ਪਹੁੰਚਣ ਉਪਰੰਤ ਦਮ ਤੋੜ ਗਿਆ।
International
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
ਇਸਲਾਮਾਬਾਦ, 9 ਨਵੰਬਰ (ਸ.ਬ.) ਪਾਕਿਸਤਾਨ ਦੇ ਉੱਤਰੀ-ਪੱਛਮੀ ਬਲੋਚਿਸਤਾਨ ਵਿੱਚ ਇੱਕ ਧਮਾਕਾ ਹੋਇਆ। ਕਵੇਟਾ ਰੇਲਵੇ ਸਟੇਸ਼ਨ ਨੇੜੇ ਹੋਏ ਬੰਬ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 46 ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ਵਿੱਚ ਟ੍ਰੇਨ ਦੇ ਪਲੇਟਫਾਰਮ ਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ। ਆਮ ਤੌਰ ਤੇ ਸਟੇਸ਼ਨ ਤੇ ਭੀੜ-ਭੜੱਕੇ ਕਾਰਨ ਵੱਡੀ ਗਿਣਤੀ ਵਿਚ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਪੁਲੀਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ਤੇ ਪਹੁੰਚ ਗਏ ਹਨ। ਕਵੇਟਾ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੈ ਅਤੇ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ।
ਰੇਲਵੇ ਅਧਿਕਾਰੀਆਂ ਮੁਤਾਬਕ ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਧਮਾਕਾ ਹੋਇਆ ਤਾਂ ਟ੍ਰੇਨ ਅਜੇ ਪਲੇਟਫਾਰਮ ਤੇ ਨਹੀਂ ਪਹੁੰਚੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ।
ਸੀਨੀਅਰ ਸੁਪਰਡੈਂਟ ਆਫ ਪੁਲੀਸ ਕਵੇਟਾ ਮੁਹੰਮਦ ਬਲੋਚ ਨੇ ਕਿਹਾ ਕਿ ਇਹ ਧਮਾਕਾ ਆਤਮਘਾਤੀ ਧਮਾਕਾ ਜਾਪਦਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਐਸਐਸਪੀ ਅਪਰੇਸ਼ਨ ਬਲੋਚ ਨੇ ਦੱਸਿਆ ਕਿ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਅਤੇ 46 ਜ਼ਖ਼ਮੀ ਹੋ ਗਏ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ। ਪਲੇਟਫਾਰਮ ਦੀ ਛੱਤ ਨੂੰ ਵੀ ਨੁਕਸਾਨ ਪਹੁੰਚਿਆ।
ਬੰਬ ਨਿਰੋਧਕ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ, ਐਸਐਸਪੀ ਅਪਰੇਸ਼ਨਜ਼ ਨੇ ਕਿਹਾ ਕਿ ਉਹ ਜਲਦੀ ਹੀ ਧਮਾਕੇ ਦੀ ਪ੍ਰਕਿਰਤੀ ਬਾਰੇ ਜਾਣਕਾਰੀ ਦੇਣਗੇ।
International
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
ਤੇਲ ਅਵੀਵ, 6 ਨਵੰਬਰ (ਸ.ਬ.) ਪ੍ਰਾਪਤ ਜਾਣਕਾਰੀ ਅਨੁਸਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਆਪਣੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕਰ ਦਿੱਤਾ ਹੈ। ਗੈਲੈਂਟ, ਜੋ ਲੰਬੇ ਸਮੇਂ ਤੋਂ ਲਿਕੁਡ ਪਾਰਟੀ ਦੇ ਅੰਦਰ ਵਿਰੋਧੀ ਸਨ, ਦੀ ਜਗ੍ਹਾ ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਲੈਣਗੇ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
-
Mohali2 months ago
ਭਗਤ ਪੂਰਨ ਸਿੰਘ ਸੁਸਾਇਟੀ ਵੱਲੋਂ 28 ਸਤੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
-
Mohali2 months ago
ਐਮ ਪੀ ਸੀ ਏ ਦਾ ਵਫਦ ਨਵ ਨਿਯੁਕਤ ਅਸਟੇਟ ਅਫਸਰਾਂ ਨੂੰ ਮਿਲਿਆ
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Editorial2 months ago
ਮੁਹਾਲੀ ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ
-
International1 month ago
ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ
-
International1 month ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ