Chandigarh
ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਦੌਰਾਨ ਚੋਰੀ ਦੇ 3,349 ਮਾਮਲੇ ਫੜ੍ਹੇ : ਹਰਭਜਨ ਸਿੰਘ ਈ.ਟੀ.ਓ
50,781 ਕੁਨੈਕਸ਼ਨਾਂ ਦੀ ਕੀਤੀ ਜਾਂਚ, 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
ਚੰਡੀਗੜ੍ਹ, 26 ਅਗਸਤ (ਸ.ਬ.) ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦੌਰਾਨ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ।
ਇਥੇ ਜਾਰੀ ਬਿਆਨ ਰਾਹੀਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਭਵਿੱਖ ਵਿੱਚ ਵੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਦੱਖਣੀ ਜ਼ੋਨ (ਪਟਿਆਲਾ), ਕੇਂਦਰੀ ਜ਼ੋਨ (ਲੁਧਿਆਣਾ), ਉੱਤਰੀ ਜ਼ੋਨ (ਜਲੰਧਰ), ਬਾਰਡਰ ਜ਼ੋਨ (ਅੰਮ੍ਰਿਤਸਰ) ਅਤੇ ਪੱਛਮੀ ਜ਼ੋਨ (ਬਠਿੰਡਾ) ਨੇ ਸਮੂਹਿਕ ਤੌਰ ਤੇ 42,396 ਕੁਨੈਕਸ਼ਨਾਂ ਦੀ ਜਾਂਚ ਕੀਤੀ, 3073 ਕੇਸਾਂ ਵਿੱਚ ਚੋਰੀ ਦਾ ਪਤਾ ਲਗਾਇਆ ਅਤੇ 6.68 ਕਰੋੜ ਰੁਪਏ ਦੇ ਜੁਰਮਾਨੇ ਲਗਾਏ। ਉਹਨਾਂ ਦੱਸਿਆ ਕਿ ਇਨਫੋਰਸਮੈਂਟ ਵਿੰਗ ਨੇ ਵੀ ਆਪਣੀ ਰਾਜ ਵਿਆਪੀ ਮੁਹਿੰਮ ਦੌਰਾਨ 8,385 ਕੁਨੈਕਸ਼ਨਾਂ ਦੀ ਜਾਂਚ ਦੌਰਾਨ 276 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.18 ਕਰੋੜ ਰੁਪਏ ਦੇ ਜੁਰਮਾਨੇ ਕੀਤੇ।
Chandigarh
ਪੰਜਾਬ ਵਿੱਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ
ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰ ਵਿੱਚ ਪਏ ਗੜ੍ਹੇ, ਮੌਸਮ ਵਿੱਚ ਠੰਡਕ ਵਧੀ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਚੰਡੀਗੜ੍ਹ ਅਤੇ ਆਸਪਾਸੇ ਦ ਖੇਤਰ ਵਿੱਚ ਅੱਜ ਗੜ੍ਹੇ ਪਏ ਜਿਸਤੋਂ ਬਾਅਦ ਮੌਸਮ ਵਿੱਚ ਠੰਡਕ ਵੱਧ ਗਈ ਹੈ ਅਤੇ ਠੰਡੀਆਂ ਹਵਾਵਾਂ ਚਲਣ ਕਾਰਨ ਲੋਕ ਘਰਾਂ ਦੇ ਅੰਦਰ ਹੀ ਦੁਬਕੇ ਰਹੇ।
ਇਸ ਦੌਰਾਨ ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ। ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Chandigarh
ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ ਪੰਜਾਬ ਸਰਕਾਰ ਵੱਲੋਂ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ।
Chandigarh
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸੀਆਂ ਵਿਭਾਗ ਦੀਆਂ ਪ੍ਰਾਪਤੀਆਂ
ਚੰਡੀਗੜ੍ਹ, 27 ਦਸੰਬਰ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਵਿਭਾਗ ਵਲੋਂ ਸਾਲ 2024 ਦੌਰਾਨ ਮਹਿਲਾ ਸ਼ਸ਼ਕਤੀਕਰਨ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦਿਆਂ ਵੱਖ ਵੱਖ ਵਰਗਾਂ ਨੂੰ ਲਾਭ ਦਿੱਤੇ ਜਾ ਰਹੇ ਹਨ।
ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਦਿੱਤੀ ਜਾਂਦੀ ਹੈ ਅਤੇ ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਅਦਾ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਯਾਤਰਾ ਸਕੀਮ ਦੇ ਤਹਿਤ ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ।
ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ 2 ਦਸੰਬਰ, 2024 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ‘ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ’ ਦੀ ਸ਼ੁਰੂਆਤ ਕੀਤੀ ਸੀ ਜਿਸ ਵਿੱਚ ਸੱਤ ਕੰਪਨੀਆਂ ਨੇ ਭਾਗ ਲਿਆ, ਜਿੱਥੇ 209 ਮਹਿਲਾਵਾਂ ਦੀ ਇੰਟਰਵਿਊ ਲਈ ਗਈ, 134 ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 28 ਨੂੰ ਨੌਕਰੀਆਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਕੈਂਪਾਂ ਵਿੱਚ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ, ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਇਸਤੋਂ ਇਲਾਵਾ ਬਰਨਾਲਾ ਅਤੇ ਗੁਰਦਾਸਪੁਰ ਵਿੱਚ ਵੀ ਅਜਿਹੇ ਕੈਂਪ ਲਗਾਏ ਗਏ ਹਨ ਜਿਹਨਾਂ ਦੌਰਾਨ ਵੱਡੀ ਗਿਣਤੀ ਉਮੀਦਵਾਰਾਂ ਨੂੰ ਲਾਭ ਮਿਲਿਆ ਹੈ।
ਉਹਨਾਂ ਦੱਸਿਆ ਕਿ ਸਰਕਾਰ ਵਲੋਂ ਮਾਤਰੂ ਵੰਦਨਾ ਯੋਜਨਾ ਤਹਿਤ ਇਸ ਸਾਲ ਦੇ ਸ਼ੁਰੂ ਵਿੱਚ 52,229 ਗਰਭਵਤੀ ਅਤੇ ਦੁੱਧ ਚੁੰਘਾਉਦੀਆਂ ਮਾਵਾਂ ਨੂੰ 25 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਦਸੰਬਰ ਵਿੱਚ 76,895 ਲਾਭਪਾਤਰੀਆਂ ਨੂੰ ਹੋਰ 23.55 ਕਰੋੜ ਰੁਪਏ ਦਿੱਤੇ ਗਏ ਸਨ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਸੂਬੇ ਵਿੱਚ ਮਾਂ ਅਤੇ ਬੱਚੇ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਉਹਨਾਂ ਕਿਹਾ ਕਿ ‘ਹੱਬ ਫ਼ਾਰ ਇੰਪਾਵਰਮੈਂਟ ਆਫ਼ ਵੂਮੈਨ’ ਪਹਿਲਕਦਮੀ ਤਹਿਤ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸ਼ਾਖਾਵਾਂ ਦੀ ਸਥਾਪਨਾ ਕੀਤੀ ਗਈ ਹੈ। ਇਨ੍ਹਾਂ ਸ਼ਾਖਾਵਾਂ ਦਾ ਉਦੇਸ਼ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣਾ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?