Chandigarh
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਰੁਕਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਭੇਜਿਆ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ
ਚੰਡੀਗੜ੍ਹ, 27 ਅਗਸਤ (ਜਸਬੀਰ ਸਿੰਘ ਜੱਸੀ) ਪਾਰਲੀਮੈਂਟ ਮੈਂਬਰ ਅਤੇ ਫਿਲਮ ਅਦਾਕਾਰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ ਅਤੇ ਇਸ ਦੌਰਾਨ ਇਸ ਫਿਲਮ ਦੀ ਰਿਲੀਜ਼ ਨੂੰ ਰੋਕਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਇਸ ਫਿਲਮ ਨੂੰ ਪ੍ਰਦਰਸ਼ਿਤ ਕਰਨ ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ ਅਤੇ ਨਾਲ ਹੀ ਪਟੀਸ਼ਨ ਰਾਹੀਂ ਸੈਂਸਰ ਬੋਰਡ ਵੱਲੋਂ ਦਿੱਤਾ ਸਰਟੀਫਿਕੇਟ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿੱਚ ਆਰੋਪ ਲਾਇਆ ਗਿਆ ਹੈ ਕਿ ਇਸ ਫਿਲਮ ਵਿੱਚ ਸਿੱਖ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ, ਇਸ ਲਈ ਨਾ ਸਿਰਫ ਇਸ ਫਿਲਮ ਦੀ ਰਿਲੀਜ਼ ਤੇ ਰੋਕ ਲਗਾਈ ਜਾਵੇ ਬਲਕਿ ਸੈਂਸਰ ਬੋਰਡ ਨੇ ਇਸ ਫ਼ਿਲਮ ਨੂੰ ਪਾਸ ਕਰਕੇ ਜੋ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ, ਉਸਨੂੰ ਵੀ ਰੱਦ ਕੀਤਾ ਜਾਵੇ। ਇਸ ਪਟੀਸ਼ਨ ਤੇ ਆਉਣ ਵਾਲੇ ਦਿਨਾਂ ਵਿੱਚ ਸੁਣਵਾਈ ਹੋਣ ਦੀ ਉਮੀਦ ਹੈ।
ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਫ਼ਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਮਾਹਿਰਾਂ ਦਾ ਇੱਕ ਪੈਨਲ ਬਣਾਇਆ ਜਾਵੇ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣ। ਇਸ ਫ਼ਿਲਮ ਵਿੱਚ ਜੋ ਵੀ ਵਿਵਾਦਤ ਸੀਨ ਹਨ, ਉਹਨਾਂ ਨੂੰ ਰਿਲੀਜ਼ ਤੋਂ ਪਹਿਲਾਂ ਹਟਾਇਆ ਜਾਵੇ।
ਜਿਕਰਯੋਗ ਹੈ ਕਿ ਇਹ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਘੋਸ਼ਿਤ ਐਮਰਜੈਂਸੀ ਦੇ ਦੌਰ ਤੇ ਕੇਂਦਰਿਤ ਹੈ। ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਨੂੰ ਲੈ ਕੇ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਟ੍ਰੇਲਰ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਦਰਸਾਉਣ ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਫਿਲਮ ਤੇ ਸਿੱਖਾਂ ਨੂੰ ਅਪਮਾਨਜਨਕ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਦੀ ਰਿਲੀਜ਼ ਨੂੰ ਰੋਕਣ ਦੀ ਮੰਗ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਫਿਲਮ ਵਿੱਚ ਸਿਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਉਹਨਾਂ ਦੀ ਕਿਰਦਾਰਕੁਸ਼ੀ ਕਰਨ ਦਾ ਇਲਜਾਮ ਲਗਾਉਂਦਿਆਂ ਫਿਲਮ ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ਫਿਲਮ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਰਮਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਮਾਮਲਾ ਧਿਆਨ ਵਿੱਚ ਆਉਂਦਿਆਂ ਹੀ ਸਿੱਖ ਸੰਸਥਾ ਵੱਲੋਂ ਇਸ ਦੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਇਸ ਫ਼ਿਲਮ ਉੱਤੇ ਸਭ ਤੋਂ ਪਹਿਲਾਂ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਉੱਤੇ ਰੋਕ ਲਗਾਉਣ ਲਈ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖੇ ਗਏ ਸਨ।
ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਹੁਣ ਕੰਗਨਾ ਰਣੌਤ ਸਮੇਤ ਇਸ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਮਰਜੰਸੀ ਫ਼ਿਲਮ ਦੇ ਜਾਰੀ ਕੀਤੇ ਗਏ ਟ੍ਰੇਲਰ ਤੋਂ ਬਾਅਦ ਕਈ ਸਿੱਖ ਵਿਰੋਧੀ ਦ੍ਰਿਸ਼ ਸਾਹਮਣੇ ਆਏ ਸਨ, ਜਿਨ੍ਹਾਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਫਿਲਮ ਵਿੱਚ 1984 ਦੇ ਘੱਲੂਘਾਰੇ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ ਅਤੇ ਗਲਤ ਪ੍ਰਾਪੇਗੰਡਾ ਦੇ ਆਧਾਰ ਤੇ ਸਿੱਖਾਂ ਨੂੰ ਦਹਿਸ਼ਤਗਰਦ ਅਤੇ ਵੱਖਵਾਦੀਆਂ ਦੇ ਰੂਪ ਵਿੱਚ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
Chandigarh
ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਮਨੋਜ ਉਰਫ ਮੋਜੀ ਵਸਨੀਕ ਡੀ ਐਮ ਸੀ, ਚੰਡੀਗੜ੍ਹ ਨੂੰ ਵਿਸ਼ਵਕਰਮਾ ਮੰਦਿਰ ਨੇੜਲੇ ਪਾਰਕ ਤੋਂ ਕਾਬੂ ਕਰਕੇ ਗ੍ਰਿਫਤਾਰ ਕਰਕੇ ਉਸ ਪਾਸੋਂ 48 ਕੁਆਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ।
ਇਸ ਸਬੰਧੀ ਥਾਣਾ ਮਲੋਆ ਵਿਖੇ ਐਕਸਾਈਜ ਐਕਟ ਦੀ ਧਾਰਾ 61-1-14 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਬਾਅਦ ਵਿਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Chandigarh
ਜਨਤਕ ਥਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਨਤਕ ਥਾਵਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਇਸ ਸਬੰਧੀ ਪੁਲੀਸ ਨੇ ਪੰਜਾਬ ਪੁਲੀਸ ਐਕਟ 2007 ਦੀ ਧਾਰਾ 68-1(ਬੀ) ਅਤੇ ਆਈ ਪੀ ਸੀ ਦੀ ਧਾਰਾ 510 ਅਧੀਨ ਮਾਮਲੇ ਦਰਜ ਕੀਤੇ ਹਨ। ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।
Chandigarh
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ ਭਲਕੇ
ਚੰਡੀਗੜ੍ਹ, 2 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ 3 ਜਨਵਰੀਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ ਰਾਹੀਂ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸਤੋਂ ਇਲਾਵਾ ਐਨ. ਆਰ. ਆਈ. ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ ਤੇ ਵੀ ਭੇਜ ਸਕਦੇ ਹਨ।
-
Mohali2 months ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
International2 months ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
Editorial2 months ago
ਇੱਕ ਵਾਰ ਮੁੜ ਭੜਕ ਗਿਆ ਹੈ ਚੰਡੀਗੜ੍ਹ ਦਾ ਮੁੱਦਾ
-
International1 month ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
National1 month ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
Chandigarh1 month ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
National2 months ago
ਪੰਜਾਬ ਭਵਨ ਵਿਖੇ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਲੱਗਣੀਆਂ ਆਰੰਭ
-
Editorial2 months ago
ਮਨੁੱਖ ਹੀ ਹੈ ਕੁਦਰਤੀ ਆਫ਼ਤਾਂ ਲਈ ਜ਼ਿੰਮੇਵਾਰ