National
ਇੱਕ ਔਰਤ ਵੱਲੋਂ ਤਿੰਨ ਬੱਚਿਆਂ ਸਮੇਤ ਛੱਪੜ ਵਿੱਚ ਛਾਲ ਮਾਰ ਕੇ ਖੁਦਕੁਸ਼ੀ
ਸੀਤਾਮਰੀ, 28 ਅਗਸਤ (ਸ.ਬ.) ਸੀਤਾਮਰੀ ਵਿੱਚ ਇੱਕ ਔਰਤ ਨੇ ਆਪਣੇ ਤਿੰਨ ਮਾਸੂਮ ਪੁੱਤਰਾਂ ਨਾਲ ਛੱਪੜ ਵਿੱਚ ਛਾਲ ਮਾਰ ਕੇ ਖੁਦਕੁਸ਼ ਕਰ ਲਈ। ਜਦੋਂ ਆਸ-ਪਾਸ ਦੇ ਲੋਕ ਪਹੁੰਚੇ ਤਾਂ ਕਾਫੀ ਦੇਰ ਹੋ ਚੁੱਕੀ ਸੀ। ਚਾਰਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਤੀ ਨਾਲ ਝਗੜੇ ਕਾਰਨ ਔਰਤ ਨੇ ਆਪਣੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਇਹ ਘਟਨਾ ਸੀਤਾਮਰੀ ਜ਼ਿਲ੍ਹੇ ਦੇ ਬੇਲਾ ਥਾਣੇ ਅਧੀਨ ਪੈਂਦੇ ਪਿੰਡ ਸ਼੍ਰੀਰਾਮਪੁਰ ਦੀ ਹੈ। ਜ਼ਿਕਰਯੋਗ ਹੈ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਔਰਤ ਨੇ ਆਪਣੇ ਘਰ ਨੂੰ ਵੀ ਅੱਗ ਲਗਾ ਦਿੱਤੀ ਸੀ। ਇਸ ਤੋਂ ਬਾਅਦ ਬੀਤੀ ਅੱਧੀ ਰਾਤ ਉਸ ਨੇ ਆਪਣੇ ਤਿੰਨ ਬੱਚਿਆਂ ਨਾਲ ਪਿੰਡ ਦੇ ਛੱਪੜ ਵਿੱਚ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲੀਸ ਨੇ ਮ੍ਰਿਤਕਾਂ ਦੀ ਪਛਾਣ 30 ਸਾਲਾ ਮੰਜੂ ਦੇਵੀ, 6 ਸਾਲਾ ਪੁੱਤਰ ਆਰੀਅਨ, 4 ਸਾਲਾ ਪੁੱਤਰ ਸੁਸ਼ਾਂਤ ਅਤੇ 2 ਸਾਲਾ ਪੁੱਤਰ ਹਿਮਾਂਸ਼ੂ ਵਾਸੀ ਬੇਲਾ ਥਾਣਾ ਦੇ ਪਿੰਡ ਸ਼੍ਰੀਰਾਮਪੁਰ ਵਜੋਂ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਜੂ ਦੇਵੀ ਦਾ ਪਤੀ ਲੁਧਿਆਣਾ ਵਿੱਚ ਰਹਿੰਦਾ ਹੈ ਅਤੇ ਉੱਥੇ ਇਕ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਹੈ। ਫਿਲਹਾਲ ਸੂਚਨਾ ਮਿਲਣ ਤੇ ਮ੍ਰਿਤਕ ਦੇ ਮਾਮੇ ਦੇ ਪਰਿਵਾਰ ਵਾਲੇ ਮੌਕੇ ਤੇ ਪਹੁੰਚ ਗਏ। ਮੰਜੂ ਦੇਵੀ ਦੇ ਪਿਤਾ ਠਗਾ ਸਾਹ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਬੇਟੀ ਅਤੇ ਜਵਾਈ ਦੀ ਫੋਨ ਤੇ ਗੱਲ ਹੋਈ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਠੱਗਾ ਸਾਹ ਨੇ ਦੱਸਿਆ ਕਿ ਮ੍ਰਿਤਕਾਂ ਦਾ ਪਤੀ ਸੰਜੀਵ ਆਪਣੀ ਛੋਟੀ ਬੇਟੀ ਅਤੇ ਜਵਾਈ ਨਾਲ ਲੁਧਿਆਣਾ ਰਹਿੰਦਾ ਹੈ। ਸ਼ਰਾਬ ਪੀ ਕੇ ਉਸ ਨੇ ਉਲਟੀਆਂ ਕਰ ਦਿੱਤੀਆਂ ਤਾਂ ਝਗੜਾ ਵਧ ਗਿਆ। ਇਸ ਤੋਂ ਬਾਅਦ ਮੰਜੂ ਅਤੇ ਸੰਜੀਵ ਦਾ ਫੋਨ ਤੇ ਝਗੜਾ ਹੋ ਗਿਆ।
ਝਗੜੇ ਤੋਂ ਬਾਅਦ ਮੰਜੂ ਨੇ ਪਹਿਲਾ ਆਪਣੇ ਘਰ ਨੂੰ ਅੱਗ ਲਗਾ ਦਿੱਤੀ। ਇਸ ਤੋਂ ਬਾਅਦ ਉਸ ਨੇ ਆਪਣੇ ਤਿੰਨ ਬੱਚਿਆਂ ਸਮੇਤ ਪਿੰਡ ਦੇ ਛੱਪੜ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਅੱਗ ਲੱਗਣ ਦੀ ਸੂਚਨਾ ਆਸ-ਪਾਸ ਦੇ ਲੋਕਾਂ ਨੂੰ ਮਿਲ ਗਈ ਸੀ। ਜਿਸ ਤੋਂ ਬਾਅਦ ਅਸੀਂ ਸਾਰੇ ਪਰਿਵਾਰਕ ਮੈਂਬਰਾਂ ਦੀ ਭਾਲ ਕਰ ਰਹੇ ਸੀ। ਇਸੇ ਦੌਰਾਨ ਅੱਜ ਸਵੇਰੇ ਚਾਰਾਂ ਦੀਆਂ ਲਾਸ਼ਾਂ ਛੱਪੜ ਵਿੱਚੋਂ ਮਿਲੀਆਂ। ਮੌਕੇ ਤੇ ਮੌਜੂਦ ਕੁਝ ਲੋਕਾਂ ਨੇ ਸਥਾਨਕ ਪੁਲੀਸ ਸਟੇਸ਼ਨ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੇ ਪੁਲਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ। ਇਸ ਦੌਰਾਨ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸੀਤਾਮਰੀ ਸਦਰ ਹਸਪਤਾਲ ਭੇਜ ਦਿੱਤਾ ਗਿਆ।
National
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰ ਬਾਲ ਦਿਵਸ ਮੌਕੇ ਦਿੱਤੇ ਰਾਸ਼ਟਰੀ ਬਾਲ ਪੁਰਸਕਾਰ
ਪ੍ਰਧਾਨ ਮੰਤਰੀਮੋਦੀ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ
ਨਵੀਂ ਦਿੱਲੀ, 26 ਦਸੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ਦੇ ਮੌਕੇ ਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ਐਕਸ ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ।
ਉਨ੍ਹਾਂ ਲਿਖਿਆ ਕਿ ਅੱਜ ਵੀਰ ਬਾਲ ਦਿਵਸ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।
ਕੇਂਦਰੀ ਮਹਿਲਾ ਤੇ ਬਾਲ ਮੰਤਰਾਲੇ ਵਲੋਂ ਵੀਰ ਬਾਲ ਦਿਵਸ ਮਨਾਇਆ ਗਿਆ। ਰਾਜਧਾਨੀ ਦੇ ਭਾਰਤ ਮੰਡਪਮ ਵਿੱਚ ਇਸ ਸੰਬੰਧੀ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਤੇ ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਵਾਰ 17 ਬੱਚੇ ਇਸ ਸਨਮਾਨ ਲਈ ਚੁਣੇ ਗਏ ਸਨ, ਜਿਨ੍ਹਾਂ ਵਿਚ 7 ਮੁੰਡੇ ਤੇ 10 ਕੁੜੀਆਂ ਸ਼ਾਮਿਲ ਸਨ। ਇਸ ਸਮਾਗਮ ਵਿਚ ਰੋਪੜ ਦੀ ਸਾਨਵੀ ਸੂਦ ਵਿਚ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2024 ਪ੍ਰਾਪਤ ਕਰਨ ਵਾਲੇ ਬੱਚਿਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ਵੀਰ ਬਾਲ ਦਿਵਸ ਮਨਾਇਆ ਜਾਵੇਗਾ।
National
ਸ਼ਹੀਦ ਫ਼ੌਜੀਆਂ ਨੂੰ ਪੂਰੇ ਸਨਮਾਨ ਨਾਲ ਦਿੱਤੀ ਗਈ ਸ਼ਰਧਾਂਜਲੀ
ਬੇਲਗਾਵੀ, 26 ਦਸੰਬਰ (ਸ.ਬ.) ਜੰਮੂ-ਕਸ਼ਮੀਰ ਵਿਚ 24 ਦਸੰਬਰ ਨੂੰ ਵਾਪਰੇ ਇਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਕਰਨਾਟਕ ਦੇ ਤਿੰਨ ਫ਼ੌਜੀਆਂ ਨੂੰ ਇੱਥੇ ਅੱਜ ਪੂਰੇ ਫ਼ੌਜੀ ਸਨਮਾਨ ਨਾਲ ਸ਼ਰਧਾਂਜਲੀ ਦਿੱਤੀ ਗਈ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਫ਼ੌਜ ਦੇ ਇਕ ਵਾਹਨ ਦੇ 300 ਫੁੱਟ ਡੂੰਘੇ ਖੱਡ ਵਿੱਚ ਡਿੱਗਣ ਨਾਲ 5 ਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਵਿੱਚ ਕਰਨਾਟਕ ਦੇ ਕੰਦਾਪੁਰਾ ਦੇ ਅਨੂਪ ਪੁਜਾਰੀ, ਬਾਗਲਕੋਟ ਦੇ ਮਹੇਸ਼ ਨਾਗੱਪਾ ਅਤੇ ਬੇਲਗਾਵੀ ਦੇ ਦਇਆਨੰਦ ਤਿਰਕਤ੍ਰਾਵਰ ਸ਼ਾਮਲ ਸਨ। ਇਹ 11 ਮਰਾਠਾ ‘ਲਾਈਟ ਇਨਫੈਂਟਰੀ’ ਦਾ ਹਿੱਸਾ ਸਨ।
ਉਨ੍ਹਾਂ ਦੀਆਂ ਮ੍ਰਿਤਕ ਦੇਹ ਨੂੰ ਅੱਜ ਬੇਲਗਾਵੀ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਮਰਾਠਾ ਲਾਈਟ ਇਨਫੈਂਟਰੀ ਸੈਂਟਰ ਵਿਚ ਪੂਰੇ ਫ਼ੌਜੀ ਸਨਮਾਨ ਨਾਲ ਸ਼ਰਧਾਂਜਲੀ ਦਿੱਤੀ ਗਈ। ਬੇਲਗਾਵੀ ਵਿਚ ਮੌਜੂਦ ਮੁੱਖ ਮੰਤਰੀ ਸਿੱਧਰਮਈਆ ਨੇ ਜਵਾਨਾਂ ਦੇ ਮਰਹੂਮ ਸਰੀਰ ਤੇ ਪੁਸ਼ਪ ਚੱਕਰ ਭੇਟ ਕੀਤਾ ਅਤੇ ਸ਼ਰਧਾਂਜਲੀ ਦਿੱਤੀ।
ਬੇਲਗਾਵੀ ਵਿਚ ਮੌਜੂਦ ਮੁੱਖ ਮੰਤਰੀ ਸਿੱਧਰਮਈਆ ਨੇ ਜਵਾਨਾਂ ਦੇ ਮਰਹੂਮ ਸਰੀਰ ਤੇ ਪੁਸ਼ਪ ਚੱਕਰ ਭੇਟ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਜਵਾਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬੇਹੱਦ ਦੁਖ ਹੋਇਆ। ਉਨ੍ਹਾਂ ਨੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ।
National
ਗੈਸ ਟੈਂਕਰ ਹਾਦਸੇ ਵਿੱਚ ਇੱਕ ਹੋਰ ਜ਼ਖ਼ਮੀ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 19
ਜੈਪੁਰ, 26 ਦਸੰਬਰ (ਸ.ਬ.) ਜੈਪੁਰ ਵਿੱਚ ਵਾਪਰੇ ਗੈਸ ਟੈਂਕਰ ਹਾਦਸੇ ਵਿੱਚ ਗੰਭੀਰ ਰੂਪ ਨਾਲ ਝੁਲਸ ਗਏ ਇਕ ਹੋਰ ਨੌਜਵਾਨ ਦੀ ਅੱਜ ਮੌਤ ਹੋ ਗਈ। ਇਸ ਨਾਲ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ। ਡਾਕਟਰਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ 11 ਹੋਰ ਲੋਕਾਂ ਦਾ ਐਸਐਮਐਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਐਸਐਮਐਸ ਹਸਪਤਾਲ ਦੇ ਸੁਪਰਡੈਂਟ ਡਾਕਟਰ ਸੁਸ਼ੀਲ ਭਾਟੀ ਨੇ ਦੱਸਿਆ ਕਿ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਝੁਲਸ ਗਏ ਇੱਕ ਹੋਰ ਵਿਅਕਤੀ ਦੀ ਅੱਜ ਮੌਤ ਹੋ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਹਸਪਤਾਲ ਵਿੱਚ 11 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ-ਤਿੰਨ ਵਿਅਕਤੀਆਂ ਨੂੰ ਅੱਜ ਛੁੱਟੀ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ 60 ਫ਼ੀਸਦੀ ਝੁਲਸਣ ਵਾਲੇ 28 ਸਾਲਾ ਲਾਲਾਰਾਮ ਦੀ ਅੱਜ ਮੌਤ ਹੋ ਗਈ। ਉਹ ਵੈਂਟੀਲੇਟਰ ਤੇ ਸੀ। ਹਸਪਤਾਲ ਵਿੱਚ ਤਿੰਨ ਹੋਰ ਮਰੀਜ਼ ਵੈਂਟੀਲੇਟਰ ਤੇ ਹਨ। ਲਾਲਾਰਾਮ ਦੇ ਦੋਸਤ ਰਾਮਾਵਤਾਰ ਨੇ ਦੱਸਿਆ ਕਿ ਉਹ ਮਹਿੰਦਰਾ ਸੇਜ਼ ਸਥਿਤ ਇੱਕ ਆਈਟੀ ਕੰਪਨੀ ਵਿੱਚ ਸਕਿਓਰਿਟੀ ਗਾਰਡ ਸੀ ਅਤੇ ਮੋਟਰਸਾਈਕਲ ਤੇ ਦਫ਼ਤਰ ਜਾ ਰਿਹਾ ਸੀ, ਜਦੋਂ ਉਹ ਅੱਗ ਦੀ ਲਪੇਟ ਵਿੱਚ ਆ ਗਿਆ। ਉਸ ਦਿਨ ਲਾਲਾਰਾਮ ਦੀ ਡਿਊਟੀ ਸਵੇਰ ਦੀ ਸ਼ਿਫਟ ਵਿੱਚ ਸੀ।
ਰਾਮਾਵਤਾਰ ਨੇ ਦੱਸਿਆ ਕਿ ਉਹ ਸਾਂਗਾਨੇਰ ਦਾ ਰਹਿਣ ਵਾਲਾ ਸੀ ਪਰ ਕੁਝ ਸਮਾਂ ਪਹਿਲਾਂ ਉਹ ਆਗਰਾ ਹਾਈਵੇਅ ਤੇ ਕਨੋਟਾ ਇਲਾਕੇ ਵਿੱਚ ਸ਼ਿਫਟ ਹੋ ਗਿਆ ਸੀ। ਘਟਨਾ ਦੇ ਸਮੇਂ ਉਹ ਮੋਟਰਸਾਈਕਲ ਤੇ ਸਵਾਰ ਸੀ। ਉਹ ਅਣਵਿਆਹਿਆ ਸੀ। ਇਸ ਹਾਦਸੇ ਵਿੱਚ ਗੰਭੀਰ ਰੂਪ ਨਾਲ ਝੁਲਸ ਗਏ ਤਿੰਨ ਲੋਕਾਂ ਦੀ ਬੀਤੇ ਦਿਨ ਨੂੰ ਮੌਤ ਹੋ ਗਈ। ਜੈਪੁਰ ਦੇ ਭੰਕਰੋਟਾ ਇਲਾਕੇ ਵਿੱਚ 20 ਦਸੰਬਰ ਤੜਕੇ ਜੈਪੁਰ-ਅਜਮੇਰ ਹਾਈਵੇਅ ਤੇ ਇਕ ਟਰੱਕ ਨੇ ਐਲਪੀਜੀ ਨਾਲ ਭਰੇ ਟੈਂਕਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਭਿਆਨਕ ਅੱਗ ਲੱਗ ਗਈ ਅਤੇ 35 ਤੋਂ ਵੱਧ ਵਾਹਨ ਪ੍ਰਭਾਵਿਤ ਹੋਏ। ਘਟਨਾ ਵਾਲੇ ਦਿਨ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹੁਣ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
National1 month ago
ਮਨੀਪੁਰ ਦੇ ਜਿਰੀਬਾਮ ਵਿੱਚ ਸਥਿਤੀ ਤਣਾਅਪੂਰਨ