Connect with us

Mohali

ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

Published

on

 

ਐਸ ਏ ਐਸ ਨਗਰ, 28 ਅਗਸਤ (ਸ.ਬ.) ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸੈਂਟ ਜ਼ੇਵਿਅਰ ਹਾਈ ਸਕੂਲ, ਮੁਹਾਲੀ ਵਿਖੇ ਬੱਚਿਆਂ ਦੇ ਮਾਤਾ ਪਿਤਾ, ਬਸ ਡਰਾਇਵਰਾਂ, ਮਹਿਲਾ ਸਹਾਇਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ ਜਿਸ ਦੌਰਾਨ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੇਫ ਸਕੂਲ ਵਾਹਨ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਮਹਿਲਾ ਸਹਾਇਕਾਂ ਨੂੰ ਦੱਸਿਆ ਗਿਆ ਕਿ ਬੱਚਿਆਂ ਨੂੰ ਬਸਾਂ ਵਿੱਚ ਚੜ੍ਹਾਉਣ ਅਤੇ ਉਤਾਰਨ ਵੇਲੇ ਪੂਰੀ ਸਾਵਧਾਨੀ ਵਰਤੀ ਜਾਵੇ ਅਤੇ ਬੱਚੇ ਨੂੰ ਲੈਣ ਆਏ ਵਿਅਕਤੀ ਦੀ ਤਸਦੀਕ ਕਰਕੇ ਹੀ ਉਸਨੂੰ ਬੱਚਾ ਦਿੱਤਾ ਜਾਵੇ। ਇਸਦੇ ਨਾਲ ਹੀ ਬੱਸਾਂ ਦੇ ਕਾਗਜ਼ਾਤ ਪੂਰੇ ਰੱਖਣ, ਨਸ਼ੇ ਕਰਕੇ ਵਾਹਨ ਨਾ ਚਲਾਉਣ, ਲੇਨ ਡਰਾਇਵਿੰਗ ਕਰਨ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਣ ਦੀ ਸੁਰਖਿਆ ਬਾਰੇ ਜਾਣਕਾਰੀ ਦਿੱਤੀ ਗਈ।

Continue Reading

Mohali

ਡੇਰਾ ਬੱਸੀ ਵਿੱਚ ਪੁਲੀਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ, ਪਿਸਤੌਲ ਬਰਾਮਦ

Published

on

By

 

 

ਐਸ ਏ ਐਸ ਨਗਰ, 1 ਮਾਰਚ (ਸ.ਬ.) ਐਸ. ਏ. ਐਸ. ਨਗਰ ਪੁਲੀਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵਲੋਂ ਹਥਿਆਰ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਇੱਕ ਗੈਂਗਸਟਰ ਡੇਰਾ ਬੱਸੀ ਵਿਖੇ ਜ਼ੀਰਕਪੁਰ-ਅੰਬਾਲਾ ਹਾਈਵੇਅ ਤੇ ਘੱਗਰ ਪੁਲ ਨੇੜੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦਿਆਂ ਪੁਲੀਸ ਦੀ ਗੋਲੀ ਲੱਗਣ ਨਾਲ ਜਖਮੀ ਹੋ ਗਿਆ। ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਦੀ ਖੱਬੀ ਲੱਤ ਤੇ ਗੋਲੀ ਲੱਗੀ ਹੈ।

ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਗੈਂਗਸਟਰ ਮੈਕਸੀ, ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਕਾਰਕੁਨ ਹੈ ਅਤੇ ਉਨ੍ਹਾਂ ਦੇ ਇਸ਼ਾਰੇ ਤੇ ਜਬਰਨ ਵਸੂਲੀ ਰੈਕੇਟ ਚਲਾ ਰਿਹਾ ਸੀ। ਉਹਨਾਂ ਦੱਸਿਆ ਕਿ ਹਾਲ ਹੀ ਵਿੱਚ, ਮੈਕਸੀ ਅਤੇ ਉਸਦੇ ਸਾਥੀ ਸੰਦੀਪ ਉਰਫ਼ ਦੀਪ ਨੂੰ ਪਟਿਆਲਾ ਪੁਲੀਸ ਨੇ ਅਸਲਾ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ, ਦੋਵਾਂ ਨੂੰ ਐਸ. ਏ. ਐਸ. ਨਗਰ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਫਿਰੌਤੀ ਦੇ ਇੱਕ ਕੇਸ ਵਿੱਚ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ। ਉਕਤ ਮੁਲਜ਼ਮਾਂ ਵੱਲੋਂ ਜਨਵਰੀ 2025 ਵਿੱਚ ਮੁਹਾਲੀ ਸਥਿਤ ਪ੍ਰਾਪਰਟੀ ਡੀਲਰ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

ਉਹਨਾਂ ਦੱਸਿਆ ਕਿ ਡੀਐਸਪੀ ਡੇਰਾ ਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲੀਸ ਟੀਮ ਵੱਲੋਂ ਮੈਕਸੀ ਨੂੰ ਉਸਦੇ ਕਬੂਲਨਾਮੇ ਮੁਤਾਬਿਕ ਜ਼ੀਰਕਪੁਰ-ਅੰਬਾਲਾ ਹਾਈਵੇਅ ਤੇ ਇੱਕ ਸੁੰਨਸਾਨ ਥਾਂ (ਜਿੱਥੇ ਉਸਨੇ ਪੀੜਤ ਪ੍ਰਾਪਟੀ ਡੀਲਰ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ .32 ਕੈਲੀਬਰ ਦਾ ਪਿਸਤੌਲ ਲੁਕਾ ਕੇ ਰੱਖਿਆ ਸੀ) ਵੱਲ ਲਿਜਾਇਆ ਜਾ ਰਿਹਾ ਸੀ। ਉਹਨਾਂ ਕਿਹਾ ਕਿ ਮੌਕੇ ਤੇ ਪਹੁੰਚਣ ਤੇ ਮੁਲਜਮ ਨੇ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਪੁਲੀਸ ਟੀਮ ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਆਤਮ-ਰੱਖਿਆ ਅਤੇ ਪੁਲੀਸ ਟੀਮ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ, ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਅਤੇ ਹੁਣ ਉਹ ਸਿਵਲ ਹਸਪਤਾਲ, ਮੁਹਾਲੀ ਵਿੱਚ ਜ਼ੇਰੇ-ਇਲਾਜ ਹੈ। ਉਹਨਾਂ ਦੱਸਿਆ ਕਿ ਉਸਦੇ ਕਬਜ਼ੇ ਵਿੱਚੋਂ ਹਥਿਆਰ ਦੇ ਨਾਲ-ਨਾਲ ਤਿੰਨ ਕਾਰਤੂਸ ਅਤੇ ਦੋ ਖਾਲੀ ਖੋਲ ਵੀ ਬਰਾਮਦ ਕੀਤੇ ਗਏ ਹਨ।

ਐਸ ਐਸ ਪੀ ਐਸ ਏ ਐਸ ਨਗਰ ਦੀਪਕ ਪਾਰੀਕ ਨੇ ਕਿਹਾ ਕਿ ਗ੍ਰਿਫਤਾਰ ਮੁਲਜਮ ਦਾ ਅਪਰਾਧਿਕ ਪਿਛੋਕੜ ਹੈ ਜਿਸਦੇ ਖਿਲਾਫ ਜ਼ਬਰਨ ਵਸੂਲੀ ਅਤੇ ਹਥਿਆਰ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਇਸ ਸਬੰਧੀ ਡੇਰਾਬੱਸੀ ਪੁਲੀਸ ਸਟੇਸ਼ਨ ਵਿਖੇ ਬੀ ਐਨ ਐਸ ਦੀ ਧਾਰਾ 109, 132, 221 ਅਤੇ 262 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Continue Reading

Mohali

ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਨੇ ਮੁਹਾਲੀ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਕੀਤੀ

Published

on

By

 

 

ਪੰਜਾਬ ਵਿੱਚ 25 ਜ਼ਿਲ੍ਹਿਆਂ ਅਤੇ 3 ਕਮਿਸ਼ਨਰੇਟ ਅਧੀਨ ਕਰੀਬ 228 ਹਾਟ-ਸਪਾਟ ਇਲਾਕਿਆਂ ਵਿੱਚ ਕੀਤੀ ਗਈ ਵਿਸ਼ੇਸ਼ ਚੈਕਿੰਗ ਮੁਹਿੰਮ

ਐਸ ਏ ਐਸ ਨਗਰ, 1 ਮਾਰਚ (ਸ.ਬ.) ਸਪੈਸ਼ਲ ਡੀ ਜੀ ਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਦੀ ਅਗਵਾਈ ਹੇਠ ਅੱਜ ਬਲੌਂਗੀ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਮੌਕੇ ਡੀ ਆਈ ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਵੀ ਇਸ ਤਲਾਸ਼ੀ ਅਭਿਆਨ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਨੂੰ ਕਾਬੂ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਰੰਭ ਕੀਤੀ ਗਈ ਹੈ ਜਿਸਦ ਤਹਿਤ ਅੱਜ ਸਮੁੱਚੇ ਪੰਜਾਬ ਵਿੱਚ 25 ਜ਼ਿਲ੍ਹਿਆਂ ਅਤੇ ਕਮਿਸ਼ਨਰੇਟ ਅਧੀਨ 228 ਹਾਟ-ਸਪਾਟ ਇਲਾਕਿਆਂ ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ’ (ਕਾਸੋ) ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀਨੀਅਰ ਪੁਲੀਸ ਅਫ਼ਸਰਾਂ ਨੂੰ ਅੱਜ ਇਸ ਮੁਹਿੰਮ ਤਹਿਤ ਫ਼ੀਲਡ ਵਿੱਚ ਵੱਖ-ਵੱਖ ਥਾਂਵਾਂ ਤੇ ਅਗਵਾਈ ਅਤੇ ਨਿਗਰਾਨੀ ਕਰਨ ਲਈ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਅਪਰੇਸ਼ਨ ਕਾਸੋ ਦੌਰਾਨ 280 ਦੇ ਕਰੀਬ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਇੱਕ ਐਸ ਪੀ, 9 ਡੀ ਐਸ ਪੀ, ਤਿੰਨ ਟ੍ਰੈਫ਼ਿਕ ਇੰਚਾਰਜ ਅਤੇ 254 ਦੂਸਰੇ ਪੁਲੀਸ ਕਰਮਚਾਰੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 12 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡ ਅੱਪ ਕੀਤਾ ਗਿਆ ਜਦਕਿ ਇੱਕ ਵਿਅਕਤੀ ਖ਼ਿਲਾਫ਼ ਨਸ਼ਾ ਬ੍ਰਾਮਦਗੀ ਦਾ ਪਰਚਾ ਦਰਜ ਕੀਤਾ ਗਿਆ।

ਸਰਹੱਦ ਪਾਰੋਂ ਆਉਂਦੀ ਨਸ਼ੇ ਦੀ ਖੇਪ ਤੇ ਕਾਬੂ ਪਾਉਣ ਸੰਬੰਧੀ ਪੁੱਛੇ ਸੁਆਲ ਦੇ ਜੁਆਬ ਵਿੱਚ ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ 7 ਜ਼ਿਲ੍ਹੇ ਅੰਤਰ ਰਾਸ਼ਟਰੀ ਸਰਹੱਦ ਨਾਲ ਲੱਗਦੇ ਹਨ, ਜਿਨ੍ਹਾਂ ਦੀ 554 ਕਿਲੋਮੀਟਰ ਲੰਬੀ ਸਰਹੱਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸਰਹੱਦ ਪਾਰੋ ਡਰੋਨ ਜਾਂ ਹੋਰ ਮਾਧਿਅਮਾਂ ਰਾਹੀਂ ਨਸ਼ੇ ਦੀ ਬਰਾਮਦ ਰੋਕਣ ਲਈ ਬਾਰਡਰ ਸਕਿਓਰਟੀ ਫ਼ੋਰਸ ਨਾਲ ਪੂਰਾ ਤਾਲਮੇਲ ਰੱਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਵਲ ਡਿਫੈਂਸ ਲਾਈਨ ਨੂੰ ਵੀ ਮਜਬੂਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਸੰਵੇਦਨਸ਼ੀਲ ਥਾਂਵਾਂ ਤੇ ਰੋਕਥਾਮ ਅਤੇ ਨਿਗਰਾਨੀ ਵਜੋਂ ਸੀ ਸੀ ਟੀ ਵੀ ਕੈਮਰੇ ਲਗਵਾਉਣ ਲਈ 40 ਕਰੋੜ ਰੁਪਏ ਦੀ ਰਾਸ਼ੀ ਵੀ ਮਨਜੂਰ ਕੀਤੀ ਗਈ ਹੈ। ਇਸ ਮੌਕੇ ਐਸ ਪੀ (ਸਿਟੀ) ਹਰਵੀਰ ਸਿੰਘ ਅਟਵਾਲ, ਡੀ ਐਸ ਪੀ ਖਰੜ ਕਰਨ ਸਿੰਘ ਸੰਧੂ ਅਤੇ ਡੀ ਐਸ ਪੀ ਮੋਹਿਤ ਅਗਰਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਹਾਈਕੋਰਟ ਨੇ ਸੈਕਟਰ 88-89 ਵਿੱਚ ਪੀ. ਐਲ. ਸੀ. ਖਤਮ ਕੀਤੀ, 118 ਪਟੀਸ਼ਨਾਂ ਦਾ ਨਿਪਟਾਰਾ ਕੀਤਾ

Published

on

By

 

 

ਲੈਂਡ ਪੂਲਿੰਗ ਪਾਲਿਸੀ ਵਿੱਚ ਕੋਈ ਵੀ ਜ਼ਿਕਰ ਨਾ ਹੋਣ ਦੇ ਬਾਵਜੂਦ ਪੀ.ਐਲ.ਸੀ. ਵਸੂਲ ਰਿਹਾ ਸੀ ਗਮਾਡਾ

ਐਸ ਏ ਐਸ ਨਗਰ, 1 ਮਾਰਚ (ਸ.ਬ.) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹਾਲੀ ਦੇ ਸੈਕਟਰ 88-89 ਨੂੰ ਵਿਕਸਿਤ ਕਰਨ ਲਈ ਲੈਂਡ ਪੂਲਿੰਗ ਸਕੀਮ ਦੇ ਤਹਿਤ ਜ਼ਮੀਨਾਂ ਅਕੁਆਇਰ ਕਰਵਾਉਣ ਵਾਲੇ ਪਿੰਡ ਸੋਹਾਣਾ, ਲਖਨੌਰ, ਮਾਣਕ ਮਾਜਰਾ ਅਤੇ ਭਾਗੋਮਾਜਰਾ ਦੇ ਭੋਂ-ਮਾਲਿਕਾਂ ਨੂੰ ਵੱਡੀ ਰਾਹਤ ਦਿੰਦਿਆਂ ਗਮਾਡਾ ਅਧਿਕਾਰੀਆਂ ਵੱਲੋਂ ਪ੍ਰੈਫਰੈਂਸ਼ਿਅਲ ਲੋਕੇਸ਼ਨ ਚਾਰਜਿਜ਼ (ਪੀ.ਐਲ.ਸੀ.) ਦੀ ਵਸੂਲੀ ਨੂੰ ਖਤਮ ਕਰ ਦਿੱਤਾ ਹੈ। ਅਦਾਲਤ ਨੇ ਕੁੱਲ 118 ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਗਮਾਡਾ ਨੂੰ ਹੁਕਮ ਦਿੱਤੇ ਹਨ ਕਿ ਅਲਾਟੀਆਂ ਨੂੰ 6 ਪ੍ਰਤੀਸ਼ਤ ਸਧਾਰਨ ਵਿਆਜ ਸਮੇਤ ਪੈਸਾ ਵਾਪਿਸ ਕੀਤਾ ਜਾਵੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈਕਟਰ 88 ਨਿਵਾਸੀ ਹਰਦੀਪ ਸਿੰਘ ਉੱਪਲ, ਦੌਲਤ ਰਾਮ ਭੱਟੀ, ਖੁਸ਼ਹਾਲ ਸਿੰਘ ਨੰਬਰਦਾਰ ਨਾਨੋਮਾਜਰਾ, ਅਜਾਇਬ ਸਿੰਘ, ਪਰਮਜੀਤ ਸਿੰਘ ਕੁੰਭੜਾ, ਸਤਪਾਲ ਸ਼ਰਮਾ, ਬਲਵਿੰਦਰ ਸਿੰਘ ਗਿੱਲ, ਕਰਨਲ ਐਮ.ਐਸ. ਧਾਲੀਵਾਲ, ਜਸਵੀਰ ਚੰਦ, ਜਗਦੀਸ਼ ਚੰਦ ਨਿਵਾਸੀ ਮਾਣਕਮਾਜਰਾ ਆਦਿ ਨੇ ਦੱਸਿਆ ਕਿ ਲੈਂਡ ਪੂਲਿੰਗ ਪਾਲਿਸੀ ਵਿੱਚ ਕੋਈ ਵੀ ਜ਼ਿਕਰ ਨਾ ਹੋਣ ਦੇ ਬਾਵਜੂਦ ਵੀ ਗਮਾਡਾ ਨੇ ਅਲਾਟੀਆਂ ਨੂੰ ਪੀ. ਐਲ. ਸੀ. ਚਾਰਿਜਜ਼ ਵਸੂਲੀ ਦੇ ਚੱਕਰ ਵਿੱਚ ਪਾਈ ਰੱਖਿਆ ਅਤੇ ਅਲਾਟੀਆਂ ਨੂੰ ਅਦਾਲਤ ਵਿੱਚ ਜਾਣ ਲਈ ਮਜ਼ਬੂਰ ਕੀਤਾ।

ਐਡਵੋਕੇਟ ਐਸ. ਐਸ. ਰੰਗੀ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ”ਦੌਲਤ ਰਾਮ ਭੱਟੀ ਬਨਾਮ ਸਟੇਟ ਆਫ਼ ਪੰਜਾਬ ਤੇ ਹੋਰ” ਕੇਸ ਨਾਲ ਸਬੰਧਿਤ ਕੁੱਲ 118 ਰਿੱਟ ਪਟੀਸ਼ਨਾਂ ਵਿੱਚ ਸਾਂਝੀ ਸੁਣਵਾਈ ਕਰਦਿਆਂ ਸੈਕਟਰ 88-89 ਦੇ ਅਲਾਟੀਆਂ ਨੂੰ ਪੀ.ਐਲ.ਸੀ. ਖਤਮ ਕਰਕੇ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਰੈਵੇਨਿਯੂ ਵਿੱਚੋਂ ਲੈਂਡ ਪੂਲਿੰਗ ਸਕੀਮ ਤਹਿਤ ਸਾਲ-2011 ਵਿੱਚ ਅਕੁਆਇਰ ਕੀਤੀ ਜਾ ਚੁੱਕੀ ਜ਼ਮੀਨ ਦੇ ਮਾਲਿਕਾਂ ਨੂੰ ਪਾਰਕਾਂ ਦੇ ਸਾਹਮਣੇ ਵਾਲੇ ਪਲਾਟਾਂ ਜਾਂ ਕੋਨੇ ਵਾਲੇ ਪਲਾਟਾਂ ਦੀ ਐਨ. ਓ. ਸੀ. ਦੇਣ ਸਮੇਂ ਕੋਈ ਵੀ ਪਾਲਿਸੀ ਨਾ ਹੋਣ ਦੇ ਬਾਵਜੂਦ ਗਮਾਡਾ ਵਲੋਂ ਪੀ. ਐਲ. ਸੀ. ਦੇ ਨਾਂ ਤੇ ਲੱਖਾਂ ਰੁਪਏ ਦੀ ਵਸੂਲੀ ਕੀਤੀ ਗਈ ਅਤੇ ਲੋਕਾਂ ਨੂੰ ਮਾਨਸਿਕ ਅਤੇ ਵਿੱਤੀ ਪ੍ਰੇਸ਼ਾਨੀ ਦਿੱਤੀ ਗਈ।

ਉਹਨਾਂ ਕਿਹਾ ਕਿ ਜੇਕਰ ਭੋਂ-ਮਾਲਿਕ ਕਾਰਨਰ ਜਾਂ ਫੇਸਿੰਗ ਪਾਰਕ ਵਾਲੇ ਪਲਾਟ ਕਿਸੇ ਨੂੰ ਵੇਚਦੇ ਹਨ ਤਾਂ ਗਮਾਡਾ ਅਧਿਕਾਰੀਆਂ ਵੱਲੋਂ ਜਿਮੀਂਦਾਰਾਂ ਨੂੰ ਐਨ. ਓ. ਸੀ. ਦੇਣ ਸਮੇਂ ਐਫੀਡੈਵਿਟ ਮੰਗੇ ਜਾਂਦੇ ਹਨ ਕਿ ਉਹ ਖਰੀਦਦਾਰ ਤੋਂ ਪੀ. ਐਲ. ਸੀ. ਜਮ੍ਹਾਂ ਕਰਵਾਉਣਗੇ। ਗਮਾਡਾ ਅਧਿਕਾਰੀਆਂ ਦੀ ਇਸ ਧੱਕੇਸ਼ਾਹੀ ਕਰਕੇ ਪਲਾਟਾਂ ਦੀਆਂ ਰਜਿਸਟਰੀਆਂ ਰੁਕੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਵੀ ਹੈ ਕਿ ਗਮਾਡਾ ਦੇ ਹੀ ਈਕੋਸਿਟੀ ਪ੍ਰੋਜੈਕਟ ਵਿੱਚ ਉਕਤ ਪੀ. ਐਲ. ਸੀ. ਚਾਰਜਿਜ਼ ਜਾਂ ਕੋਈ ਹੋਰ ਅਜਿਹੀ ਫੀਸ ਜ਼ਿਮੀਂਦਾਰਾਂ ਤੋਂ ਨਹੀਂ ਵਸੂਲੀ ਜਾਂਦੀ ਸੀ ਜਦਕਿ ਸੈਕਟਰ 88-89 ਵਿੱਚ ਵਸੂਲੀ ਜਾ ਰਹੀ ਸੀ ਜੋ ਕਿ ਹੁਣ ਹਾਈਕੋਰਟ ਵੱਲੋਂ ਖ਼ਤਮ ਕਰ ਦਿੱਤੀ ਗਈ ਹੈ।

ਇਸ ਮੌਕੇ ਅਲਾਟੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੀ. ਐਲ. ਸੀ. ਮਾਮਲੇ ਵਿੱਚ ਗਮਾਡਾ ਦੇ ਉਚ ਅਧਿਕਾਰੀਆਂ ਦੀ ਪੁੱਛਗਿੱਛ ਕਰਕੇ ਜਵਾਬਤਲਬੀ ਕਰਕੇ ਉਨ੍ਹਾਂ ਖਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ।

Continue Reading

Latest News

Trending