Connect with us

Chandigarh

ਬਲਵਿੰਦਰ ਸਿੰਘ ਭੂੰਦੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ

Published

on

 

ਚੰਡੀਗੜ੍ਹ, 29 ਅਗਸਤ (ਸ.ਬ.) ਅਕਾਲੀ ਦਲ ਵਿੱਚ ਪੈਦਾ ਹੋਏ ਅੰਦਰੂਨੀ ਕਲੇਸ਼ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।

ਅਕਾਲੀ ਦਲ ਦਾ ਇਹ ਫ਼ੈਸਲਾ ਉਸ ਸਮੇਂ ਆਇਆ ਹੈ ਜਦੋਂ ਪਾਰਟੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ ਅਤੇ ਭਲਕੇ (30 ਅਗਸਤ ਨੂੰ) ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੋਈ ਫ਼ੈਸਲਾ ਵੀ ਆ ਸਕਦਾ ਹੈ।

ਜਿਕਰਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਸੁਖਬੀਰ ਸਿੰਘ ਬਾਦਲ ਦਾ ਨੇੜਲੇ ਆਗੂਆਂ ਵਿਚੋਂ ਮੰਨੇ ਜਾਂਦੇ ਹਨ। ਹਾਲਾਂਕਿ ਹੁਣੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਹੀ ਥਾਪਿਆ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਹੀ ਪਾਰਟੀ ਦੇ ਪ੍ਰਧਾਨ ਹੀ ਬਣੇ ਰਹਿਣਗੇ।

Continue Reading

Chandigarh

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ

Published

on

By

 

ਚੰਡੀਗੜ੍ਹ, 11 ਜਨਵਰੀ (ਸ.ਬ.) ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਾਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਚੋਣ ਮੌਕੇ ਹਾਜਿਰ ਮੈਂਬਰਾਂ ਨੇ ਸ਼੍ਰੀ ਅਸ਼ਵਨੀ ਚਾਵਲਾ (ਸੱਚ ਕਹੂੰ) ਨੂੰ ਸਰਵਸੰਮਤੀ ਨਾਲ ਬਿਨਾ ਮੁਕਾਬਲਾ ਪ੍ਰਧਾਨ ਚੁਣ ਲਿਆ।

ਇਸ ਦੌਰਾਨ ਅਮਿਤ ਕੁਮਾਰ ਪਾਂਡੇ ਨੂੰ ਸੀਨੀਅਰ ਮੀਤ ਪ੍ਰਧਾਨ ਦੀਪਕ ਸ਼ਰਮਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਚੋਣ ਦੌਰਾਨ ਪ੍ਰੈਸ ਗੈਲਰੀ ਤੇ ਪਹਿਲਾਂ ਕਾਬਜ਼ ਰਹੇ ਧੜੇ ਦੇ 9 ਮੈਂਬਰਾਂ ਵਲੋਂ ਪ੍ਰਧਾਨ ਦੇ ਅਹੁਦੇ ਲਈ ਅਸ਼ਵਨੀ ਚਾਵਲਾ ਦਾ ਸਮਰਥਨ ਕੀਤਾ ਗਿਆ ਪੰਰਤੂ ਬਾਕੀ ਅਹੁਦੇਦਾਰਾਂ ਦੇ ਨਾਮ ਤੇ ਸਹਿਮਤੀ ਨਹੀ ਬਣੀ ਅਤੇ ਇਹਨਾਂ ਨੂੰ ਬਹੁਸੰਮਤੀ ਨਾਲ ਚੁਣਿਆ ਗਿਆ। ਇਸ ਦੌਰਾਨ ਕਾਬਿਜ ਧੜੇ ਦੇ ਮੈਂਬਰ ਚੋਣ ਮੀਟਿੰਗ ਛੱਡ ਕੇ ਚਲੇ ਗਏ।

ਇਸਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਵੋਟਿੰਗ ਕਰਵਾਉਣ ਲਈ ਹਾਜ਼ਰ ਮੀਟਿੰਗ ਮੈਂਬਰਾਂ ਤੋਂ ਸਹਿਮਤੀ ਮੰਗੀ ਤਾਂ ਮੀਟਿੰਗ ਵਿੱਚ ਹਾਜਿਰ 18 ਮੈਂਬਰਾਂ ਵਲੋਂ ਚਾਵਲਾ-ਪਾਂਡੇ ਪੈਨਲ ਦੇ ਉਮੀਦਵਾਰਾਂ ਨੂੰ ਸਹਿਮਤੀ ਦਿੱਤੀ ਗਈ ਅਤੇ ਵਿਰੋਧ ਕਰਨ ਵਾਲੇ 9 ਮੈਂਬਰ ਇਹ ਕਹਿ ਕੇ ਚਲੇ ਗਏ ਕਿ ਉਹ ਸਹਿਮਤ ਨਹੀਂ ਹਨ।

ਇਸ ਮੌਕੇ ਪੰਕਜ ਕਪਾਹੀ, ਕਰਨ ਕਪੂਰ, ਪਰਮਿੰਦਰ ਸਿੰਘ ਜੱਟਪੁਰੀ, ਮੈਡਮ ਅਕਾਂਸ਼ਾ ਸਕਸੈਨਾ, ਨੇਹਾ ਸ਼ਰਮਾ, ਮਨੋਜ ਕੁਮਾਰ, ਨਰੇਸ਼ ਸ਼ਰਮਾ, ਮਨੋਜ ਜੋਸ਼ੀ, ਵਨੀਤ ਕਪੂਰ, ਵਿਜੇ ਡਾਵਰ, ਬਿਭੋਰ ਮੋਹਨ, ਨਵੀਨ ਸੇਠੀ, ਅਨਮੋਲ ਗੁਲਾਟੀ, ਵਿਸ਼ਾਲ ਪਾਠਕ, ਅੰਕੁਸ਼ ਮਹਾਜਨ ਵੀ ਮੌਜੂਦ ਸਨ।

Continue Reading

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਖਰੜ ਦੇ ਵਸਨੀਕ ਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

Published

on

By

 

 

ਚੰਡੀਗੜ੍ਹ, 10 ਜਨਵਰੀ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ. ਟੀ. ਆਈ. ਦਾਖਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਆਰ ਟੀ ਆਈ ਕਮਿਸ਼ਨ ਦੇ ਹੁਕਮਾਂ ਅਨੁਸਾਰ ਮਿਤੀ 8 ਜਨਵਰੀ 2025 ਨੂੰ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਸੈਕਿੰਡ ਅਪੀਲ ਤਹਿਤ ਦਾਇਰ 200 ਦੇ ਕਰੀਬ ਆਰ. ਟੀ. ਆਈ. ਸਬੰਧੀ ਕੇਸਾਂ ਵਿਚੋਂ 70 ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜਿੰਦਰ ਸਿੰਘ ਵੱਲੋਂ ਮਨਘੜਤ ਕਿਸਮ ਦੀਆਂ ਆਰ. ਟੀ. ਆਈ. ਰਾਹੀਂ ਸਰਕਾਰੀ ਕਰਮਚਾਰੀ, ਅਧਿਕਾਰੀਆਂ ਅਤੇ ਸਰਕਾਰੀ ਕੰਮ-ਕਾਜ਼ ਨੂੰ ਆਰ.ਟੀ.ਆਈ. ਐਕਟ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਮਿਸ਼ਨ ਵੱਲੋਂ ਵਾਰ-ਵਾਰ ਇੰਨ੍ਹਾਂ ਆਰ. ਟੀ. ਆਈ. ਦੇ ਜਨਹਿਤ ਵਿੱਚ ਵਰਤੋਂ ਸਬੰਧੀ ਪੁੱਛਿਆ ਗਿਆ ਜਿਸ ਦਾ ਮਨਜਿੰਦਰ ਸਿੰਘ ਵੱਲੋਂ ਕੋਈ ਵੀ ਜਵਾਬ ਨਹੀ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਉੱਚ ਅਦਾਲਤਾਂ ਵੱਲੋਂ ਅਤੀਤ ਵਿੱਚ ਇਸ ਤਰ੍ਹਾਂ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਦਿੱਤੇ ਗਏ ਫੈਸਲਿਆਂ ਦੀ ਰੌਸ਼ਨੀ ਵਿੱਚ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਰੋਕ ਲਗਾਉਦਿਆਂ ਮਨਜਿੰਦਰ ਸਿੰਘ ਵੱਲੋਂ ਦਾਇਰ ਵੱਖ ਵੱਖ ਆਰ.ਟੀ.ਆਈਆਂ ਵਿਚ ਅਧਿਕਾਰੀਆਂ ਉੱਤੇ ਲਗਾਏ ਗਏ ਜੁਰਮਾਨੇ ਅਤੇ ਮੁਆਵਜ਼ਿਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਬਲਿਕ ਅਥਾਰਟੀਜ਼ ਨੂੰ ਸਲਾਹ ਦਿੱਤੀ ਗਈ ਕਿ ਜੇਕਰ ਮਨਜਿੰਦਰ ਸਿੰਘ ਵੱਲੋਂ ਆਰ. ਟੀ. ਆਈ.ਐਕਟ 2005 ਦੀ ਧਾਰਾ 7 (9) ਅਧੀਨ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਇਕ ਹੀ ਕਿਸਮ ਦੀਆਂ ਹੋਣ ਜਾਂ ਦਫਤਰ ਤੇ ਬੋਝ ਪਾਉਣ ਵਾਲੀਆਂ ਹੋਣ ਤਾਂ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਜਾਵੇ।

Continue Reading

Chandigarh

ਪੰਜਾਬ ਪੁਲੀਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

Published

on

By

 

 

ਚੰਡੀਗੜ੍ਹ, 9 ਜਨਵਰੀ (ਸ.ਬ.) ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਪਿਸਤੌਲ (ਜਿਨ੍ਹਾਂ ਵਿੱਚ 9 ਐਮ ਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ) ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਜਾਣਕਾਰੀ ਕਿਲੀ ਸੀ ਕਿ ਇੱਕ ਵਿਦੇਸ਼ੀ ਮੂਲ ਦਾ ਭਾਰਤੀ ਵਿਅਕਤੀ ਮਨਜੋਤ ਸਿੰਘ ਉਰਫ਼ ਮੰਨੂ ਆਪਣੇ ਭਾਰਤ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਰਾਹੀਂ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ ਜਿਸਤੇ ਕਾਰਵਾਈ ਕਰਦਿਆਂ ਕਾਉਂਟਰ ਇਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੁਰਪ੍ਰੀਤ ਸਿੰਘ ਨੂੰ ਪਿੰਡ ਰਾਮ ਤੀਰਥ ਤੋਂ ਪਿੰਡ ਖੁਰਮਣੀਆਂ ਅੰਮ੍ਰਿਤਸਰ ਨੂੰ ਜਾਂਦੀ ਲਿੰਕ ਰੋਡ ਤੇ ਵਿਸ਼ੇਸ਼ ਨਾਕਾ ਲਗਾ ਕੇ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਇਸ ਨੈਟਵਰਕ ਦਾ ਮੁੱਖ ਸਰਗਨਾ ਹੈ ਜੋ ਪਾਕਿਸਤਾਨ ਆਧਾਰਤ ਤਸਕਰਾਂ ਨਾਲ ਸੰਪਰਕ ਕਰਨ ਲਈ ਐਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਕੇ ਮੁਲਜ਼ਮ ਮਨਜੋਤ ਦੇ ਨਿਰਦੇਸ਼ਾਂ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।

ਉਹਨਾਂ ਦੱਸਿਆ ਕਿ ਮਨਜੋਤ 2022 ਵਿੱਚ ਤਰਨਤਾਰਨ ਦੇ ਪੁਲੀਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਦਰਜ ਕੀਤੇ ਗਏ ਐਨ ਡੀ ਪੀ ਐਸ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਵਿਅਕਤੀ ਗੁਰਪ੍ਰੀਤ ਸਿੰਘ ਵੀ ਪੁਲੀਸ ਸਟੇਸ਼ਨ ਸਰਾਏ ਅਮਾਨਤ ਖਾਨ ਵਿਖੇ ਐਨ ਡੀ ਪੀ ਐਸ ਐਕਟ ਤਹਿਤ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ।

Continue Reading

Latest News

Trending