International
ਅਵਨੀ ਲੇਖਾਰਾ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫਲ ਵਿੱਚ ਸੋਨ ਤਗ਼ਮਾ ਜਿੱਤਿਆ
ਮੋਨਾ ਅਗਰਵਾਲ ਨੇ ਜਿੱਤਿਆ ਕਾਂਸੀ ਦਾ ਤਗਮਾ
ਪੈਰਿਸ, 30 ਅਗਸਤ (ਸ.ਬ.) ਪੈਰਿਸ ਪੈਰਾਲੰਪਿਕਸ 2024 ਵਿੱਚ ਭਾਰਤ ਦੀਆਂ ਦੋ ਧੀਆਂ ਨੇ ਇੱਕੋ ਈਵੈਂਟ ਵਿੱਚ ਦੋ ਮੈਡਲ ਜਿੱਤੇ ਹਨ। ਨਿਸ਼ਾਨੇਬਾਜ਼ ਅਵਨੀ ਲੇਖਾਰਾ ਨੇ ਇਕ ਵਾਰ ਫਿਰ ਭਾਰਤ ਲਈ ਸੋਨ ਤਮਗਾ ਜਿੱਤਿਆ ਹੈ ਜਦੋਂਕਿ ਜਦਕਿ ਮੋਨਾ ਅਗਰਵਾਲ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ।
ਅਵਨੀ ਨੇ 10 ਮੀਟਰ ਏਅਰ ਰਾਈਫਲ ਐਸਐਚ-1 ਵਿੱਚ ਗੋਲਡ ਮੈਡਲ ਜਿੱਤਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਵਨੀ ਲੇਖਾਰਾ ਨੇ 2020 ਪੈਰਾਲੰਪਿਕ ਵਿੱਚ 10 ਮੀਟਰ ਏਅਰ ਈਵੈਂਟ ਐਸਐਚ-1 ਵਿੱਚ ਵੀ ਗੋਲਡ ਮੈਡਲ ਜਿੱਤਿਆ ਸੀ। ਜਦਕਿ ਮੋਨਾ ਅਗਰਵਾਲ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ।
ਅਵਨੀ ਲੇਖਾਰਾ ਨੇ ਪੈਰਾਲੰਪਿਕ ਰਿਕਾਰਡ ਨਾਲ ਇਹ ਤਗਮਾ ਜਿੱਤਿਆ ਹੈ। 22 ਸਾਲ ਦੀ ਅਵਨੀ ਨੇ ਫਾਈਨਲ ਵਿੱਚ 249.7 ਅੰਕ ਬਣਾਏ, ਜੋ ਪੈਰਾਲੰਪਿਕ ਰਿਕਾਰਡ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਖਿਤਾਬ ਦਾ ਬਚਾਅ ਵੀ ਕੀਤਾ ਹੈ। ਦੱਖਣੀ ਕੋਰੀਆ ਦੀ ਲੀ ਯੂਨਰੀ ਨੇ ਇਸ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਅਤੇ ਮੋਨਾ ਨੇ 228.7 ਅੰਕ ਹਾਸਲ ਕਰਕੇ ਕਾਂਸੀ ਦੇ ਤਗਮੇ ਦਾ ਟੀਚਾ ਰੱਖਿਆ।
ਪੈਰਿਸ ਪੈਰਾਲੰਪਿਕ ਵਿੱਚ ਅਵਨੀ ਲੇਖਾਰਾ ਦਾ ਹੁਣ ਤੱਕ ਦਾ ਪ੍ਰਦਰਸ਼ਨ ਕਾਫੀ ਸ਼ਾਨਦਾਰ ਰਿਹਾ ਹੈ। ਪਿਛਲੀ ਵਾਰ 10 ਮੀਟਰ ਏਅਰ ਈਵੈਂਟ ਐਸਐਚ-1 ਵਿੱਚ ਸੋਨ ਤਗ਼ਮਾ ਜਿੱਤਣ ਦੇ ਨਾਲ-ਨਾਲ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਸੀ।
International
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
ਵੈਨਿਸ, 12 ਨਵੰਬਰ (ਸ.ਬ.) ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਸਾਰੇਗੋ -ਮਾਲੇਦੋ ਰੋਡ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਦੇ ਨਾਂਅ ਵਿਨੇਸ਼ ਰਤਨ ਅਤੇ ਵਿਸ਼ਾਲ ਸ਼ਰਮਾ ਹੈ , ਇਹ ਦੋਵੇਂ ਨੌਜਵਾਨ ਫੁੱਟਬਾਲ ਸਪੋਰਟਸ ਕਲੱਬ ਵਿਚੈਂਸਾ ਦੇ ਖਿਡਾਰੀ ਸਨ।
ਪ੍ਰਾਪਤ ਜਾਣਕਾਰੀ ਅਨੁਸਾਰਾ ਬੀਤੇ ਐਤਵਾਰ ਬਾਅਦ ਦੁਪਹਿਰ ਲਗਭਗ 3 ਵਜੇ ਦੇ ਕਰੀਬ ਜਦੋਂ ਇਹ ਨੌਜਵਾਨ ਵੋਲਸਵਾਗਨ ਗੱਡੀ ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਦੂਜੀ ਗੱਡੀ ਤੋਂ ਅੱਗੇ ਲੰਘਦੇ ਸਮੇਂ ਇਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਆ ਰਹੀ ਕਾਰ ਨਾਲ ਟਕਰਾ ਗਈ ਅਤੇ ਉਪਰੰਤ ਸੜਕ ਦੇ ਕਿਨਾਰੇ ਦਰੱਖਤ ਨਾਲ ਜਾ ਵੱਜੀ।
ਹਾਦਸਾ ਬਹੁਤ ਭਿਆਨਕ ਸੀ ਅਤੇ ਕਾਰ ਨੂੰ ਚਲਾ ਰਹੇ ਵਿਨੇਸ਼ ਰਤਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜਾ ਨੌਜਵਾਨ ਵਿਸ਼ਾਲ ਸ਼ਰਮਾ ਵੀ ਜ਼ਿਆਦਾ ਸੱਟ ਲੱਗੀ ਹੋਣ ਕਰਕੇ ਹਸਪਤਾਲ ਪਹੁੰਚਣ ਉਪਰੰਤ ਦਮ ਤੋੜ ਗਿਆ।
International
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
ਇਸਲਾਮਾਬਾਦ, 9 ਨਵੰਬਰ (ਸ.ਬ.) ਪਾਕਿਸਤਾਨ ਦੇ ਉੱਤਰੀ-ਪੱਛਮੀ ਬਲੋਚਿਸਤਾਨ ਵਿੱਚ ਇੱਕ ਧਮਾਕਾ ਹੋਇਆ। ਕਵੇਟਾ ਰੇਲਵੇ ਸਟੇਸ਼ਨ ਨੇੜੇ ਹੋਏ ਬੰਬ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 46 ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ਵਿੱਚ ਟ੍ਰੇਨ ਦੇ ਪਲੇਟਫਾਰਮ ਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ। ਆਮ ਤੌਰ ਤੇ ਸਟੇਸ਼ਨ ਤੇ ਭੀੜ-ਭੜੱਕੇ ਕਾਰਨ ਵੱਡੀ ਗਿਣਤੀ ਵਿਚ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਪੁਲੀਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ਤੇ ਪਹੁੰਚ ਗਏ ਹਨ। ਕਵੇਟਾ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੈ ਅਤੇ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ।
ਰੇਲਵੇ ਅਧਿਕਾਰੀਆਂ ਮੁਤਾਬਕ ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਧਮਾਕਾ ਹੋਇਆ ਤਾਂ ਟ੍ਰੇਨ ਅਜੇ ਪਲੇਟਫਾਰਮ ਤੇ ਨਹੀਂ ਪਹੁੰਚੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ।
ਸੀਨੀਅਰ ਸੁਪਰਡੈਂਟ ਆਫ ਪੁਲੀਸ ਕਵੇਟਾ ਮੁਹੰਮਦ ਬਲੋਚ ਨੇ ਕਿਹਾ ਕਿ ਇਹ ਧਮਾਕਾ ਆਤਮਘਾਤੀ ਧਮਾਕਾ ਜਾਪਦਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਐਸਐਸਪੀ ਅਪਰੇਸ਼ਨ ਬਲੋਚ ਨੇ ਦੱਸਿਆ ਕਿ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਅਤੇ 46 ਜ਼ਖ਼ਮੀ ਹੋ ਗਏ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ। ਪਲੇਟਫਾਰਮ ਦੀ ਛੱਤ ਨੂੰ ਵੀ ਨੁਕਸਾਨ ਪਹੁੰਚਿਆ।
ਬੰਬ ਨਿਰੋਧਕ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ, ਐਸਐਸਪੀ ਅਪਰੇਸ਼ਨਜ਼ ਨੇ ਕਿਹਾ ਕਿ ਉਹ ਜਲਦੀ ਹੀ ਧਮਾਕੇ ਦੀ ਪ੍ਰਕਿਰਤੀ ਬਾਰੇ ਜਾਣਕਾਰੀ ਦੇਣਗੇ।
International
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
ਤੇਲ ਅਵੀਵ, 6 ਨਵੰਬਰ (ਸ.ਬ.) ਪ੍ਰਾਪਤ ਜਾਣਕਾਰੀ ਅਨੁਸਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਆਪਣੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕਰ ਦਿੱਤਾ ਹੈ। ਗੈਲੈਂਟ, ਜੋ ਲੰਬੇ ਸਮੇਂ ਤੋਂ ਲਿਕੁਡ ਪਾਰਟੀ ਦੇ ਅੰਦਰ ਵਿਰੋਧੀ ਸਨ, ਦੀ ਜਗ੍ਹਾ ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਲੈਣਗੇ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਚੱਲਦੀ ਟਰੇਨ ਤੋਂ ਆਰ ਪੀ ਐਫ ਜਵਾਨਾਂ ਨੂੰ ਸੁੱਟਣ ਵਾਲਾ ਬਦਮਾਸ਼ ਮੁਕਾਬਲੇ ਵਿੱਚ ਢੇਰ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ
-
Mohali2 months ago
ਇਪਟਾ ਦੀ ਭਵਿੱਖ ਦੀਆਂ ਸਰਗਰਮੀਆ ਉਲੀਕਣ ਵਾਸਤੇ 28-29 ਸਤੰਬਰ ਨੂੰ ਕਟਕ ਵਿਖੇ ਹੋਵੇਗੀ ਨੈਸ਼ਨਲ ਕਮੇਟੀ ਦੀ ਮੀਟਿੰਗ