Mohali
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗਦੇ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਨੂੰ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ : ਡਿਪਟੀ ਕਮਿਸ਼ਨਰ
ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿੱਚ ਲਗਾਏ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਖਰੜ, 30 ਅਗਸਤ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਹੈ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗਦੇ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮਂਵਾਰੀ ਹੈ। ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿੱਚ ਲਗਾਏ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾਂਦੇ ਕੈਂਪਾਂ ਦੌਰਾਨ ਲੋਕਾਂ ਨੂੰ ਉਹਨਾਂ ਦੇ ਘਰ ਨੇੜੇ ਸਰਕਾਰੀ ਸੁਵਿਧਾਵਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਅਤੇ ਕੈਂਪ ਵਿੱਚ ਸ਼ਾਮਿਲ ਹੋਣ ਵਾਲੇ ਵਿਭਾਗਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਨੂੰ ਇਸ ਸੰਬੰਧੀ ਅਗਾਊਂ ਜਾਣਕਾਰੀ ਮੁਹਈਆ ਕਰਵਾਉਣ। ਉਹਨਾਂ ਦੱਸਿਆ ਕਿ ਪਿੰਡ ਰਸਨਹੇੜੀ ਵਿਖੇ ਲਗਾਏ ਗਏ ਇਸ ਕੈਂਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜ਼ਗੜ੍ਹ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ ਹੈ ਅਤੇ ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਵੱਡਾ ਉਪਰਾਲਾ ਸਾਬਤ ਹੋਇਆ ਹੈ।
ਇਸ ਮੌਕੇ ਉਹਨਾਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਦਸਤਾਵੇਜ਼ ਪੂਰੇ ਕਰ ਸਕਣ ਅਤੇ ਕੈਂਪ ਵਿੱਚ ਪਹੁੰਚਣ ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਤੋਂ ਇਲਾਵਾ ਉਨ੍ਹਾਂ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ਤੇ ਕੀਤਾ ਗਿਆ ਹੈ, ਕਿੰਨੀਆਂ ਲੰਬਿਤ ਹਨ ਸਬੰਧੀ ਵੇਰਵੇ ਦਰਜ ਕਰਨ ਲਈ ਵੀ ਕਿਹਾ।
ਕੈਂਪ ਵਿੱਚ ਪਹੁੰਚੇ ਐਸ.ਐਚ.ਓ, ਸਿਟੀ ਥਾਣਾ ਖਰੜ ਪੈਰੀਂਵਿੰਕਲ ਸਿੰਘ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸਰਕਾਰ ਵੱਲੋ ਪਰਾਲੀ ਨੂੰ ਅੱਗ ਲਗਾਉਣ ਦੀ ਰੋਕਥਾਮ ਲਈ ਦਿੱਤੇ ਹੁਕਮਾਂ ਬਾਰੇ ਜਾਣਕਾਰੀ ਦਿੱਤੀ। ਏ. ਡੀ. ਓ. ਡਾ. ਗੁਰਦਿਆਲ ਕੁਮਾਰ ਨੇ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਉਪਲੱਬਧ ਮਸ਼ੀਨਾਂ ਦੀ ਵਰਤੋਂ ਬਾਰੇ ਜਾਣਕਾਰੀ ਦਿਤੀ।
Mohali
ਕਿਸਾਨੀ ਮੁੱਦੇ ਦੇ ਹਲ ਦਾ ਚਾਹਵਾਨ : ਰਵਨੀਤ ਬਿੱਟੂ
ਰਾਜਪੁਰਾ, 10 ਜਨਵਰੀ (ਜਤਿੰਦਰ ਲੱਕੀ) ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਿਸਾਨੀ ਮੁੱਦੇ ਦੇ ਹਲ ਲਈ ਚਾਹਵਾਨ ਹਨ ਅਤੇ ਜਦੋਂ ਤੋਂ ਮੰਤਰੀ ਬਣੇ ਹਨ ਉਦੋਂ ਤੋਂ ਹੀ ਗੱਲਬਾਤ ਦਾ ਰਾਹ ਲੱਭ ਰਹੇ ਹਨ।
ਅੱਜ ਇੱਕ ਪ੍ਰੋਗਰਾਮ ਤਹਿਤ ਰਾਜਪੁਰਾ ਦੇ ਹਿੰਦੁਸਤਾਨ ਲੀਵਰ ਲਿਮਟਿਡ ਵਿਖੇ ਪੁੱਜੇ ਸz. ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਛੇਤੀ ਹੀ ਇਸ ਮਸਲੇ ਨੂੰ ਹਲ ਕਰ ਲਿਆ ਜਾਵੇਗਾ।
Mohali
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
ਐਮ ਐਸ ਪੀ ਦੀ ਗਰੰਟੀ ਜਾਰੀ ਕਿਉਂ ਨਹੀਂ ਕਰਦੀ ਕੇਂਦਰ ਸਰਕਾਰ : ਪਰਵਿੰਦਰ ਸਿੰਘ ਸੋਹਾਣਾ
ਐਸ ਏ ਐਸ ਨਗਰ, 10 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੱਸੇ ਕਿ ਉਹ ਕਿਸਾਨਾਂ ਨੂੰ ਫਸਲਾਂ ਉੱਤੇ ਐਮ ਐਸ ਪੀ ਦੇਣ ਦੀ ਗਰੰਟੀ ਕਰਨ ਤੋਂ ਕਿਉਂ ਭੱਜ ਰਹੀ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਪਿਛਲੇ ਸਾਲ ਕਣਕ ਦੀ ਫਸਲ 2300 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਚੁੱਕੀ ਗਈ ਹੈ ਪਰ ਆਟਾ 40 ਰੁਪਏ ਕਿਲੋ ਵਿਕ ਰਿਹਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸਾਨ ਦੀ ਕਿੰਨੀ ਲੁੱਟ ਖਸੁੱਟ ਹੋ ਰਹੀ ਹੈ। ਉਹਨਾਂ ਕਿਹਾ ਕਿ ਆਟਾ ਮਿੱਲ ਐਸੋਸੀਏਸ਼ਨ ਨੇ ਵੀ ਕਿਹਾ ਹੈ ਕਿ ਕਣਕ ਦੀ ਘਾਟ ਕਾਰਨ ਆਟਾ ਮਿੱਲਾਂ ਬੰਦ ਹੋ ਰਹੀਆਂ ਹਨ, ਪਰ ਕੇਂਦਰ ਸਰਕਾਰ ਇੱਕਦਮ ਚੁੱਪ ਵੱਟ ਕੇ ਬੈਠੀ ਹੈ ਅਤੇ ਉਸ ਵਲੋਂ ਜਮ੍ਹਾਂ ਖੋਰਾਂ ਅਤੇ ਵੱਡੇ ਘਰਾਣਿਆਂ ਨੂੰ ਲੋਕਾਂ ਦੀ ਲੁੱਟ ਦੀ ਖੁੱਲੀ ਛੂਟ ਦੇ ਰਹੀ ਹੈ।
ਸz. ਸੋਹਾਣਾ ਨੇ ਕਿਹਾ ਹੈ ਕਿ ਪਿਛਲੇ ਸੀਜ਼ਨ ਵਿੱਚ ਕਣਕ ਦੇ ਉਤਪਾਦਨ ਵਿੱਚ ਕਮੀ ਆਉਣ ਕਾਰਨ ਪੰਜਾਬ ਵਿੱਚ ਕਣਕ ਦੀ ਭਾਰੀ ਘਾਟ ਪੈਦਾ ਹੋ ਗਈ ਹੈ ਅਤੇ ਕਿਸਾਨਾਂ ਵੱਲੋਂ ਫਸਲੀ ਵਿਭਿੰਨਤਾ ਵੱਲ ਧਿਆਨ ਦੇਣ ਕਾਰਨ ਕਣਕ ਦੀ ਬਿਜਾਈ ਵਿੱਚ ਕਮੀ ਆਈ ਹੈ। ਇਹੀ ਨਹੀਂ, ਭਾਰਤੀ ਖੁਰਾਕ ਨਿਗਮ ਵੱਲੋਂ ਮਿੱਲਾਂ ਨੂੰ ਕਣਕ ਦੀ ਸਪਲਾਈ ਵਿੱਚ ਦੇਰੀ ਹੋਈ ਹੈ। ਕਣਕ ਦੇ ਟੈਂਡਰ ਵਿੱਚ ਭਾਰੀ ਵਾਧਾ ਹੋਣ ਕਾਰਨ ਮਿੱਲਾਂ ਲਈ ਕਣਕ ਖਰੀਦਣਾ ਮਹਿੰਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਆਟੇ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਟੇ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣਾ ਤੈਅ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਂਦੀ ਅਤੇ ਦੇਸ਼ ਦੇ ਅਨਾਜ ਦੇ ਗੁਦਾਮ ਭਰੇ ਪਰੰਤੂ ਕੇਂਦਰ ਸਰਕਾਰ ਕਿਸਾਨਾਂ ਨਾਲ ਜਿਸ ਤਰ੍ਹਾਂ ਦਾ ਵਤੀਰਾ ਕਰ ਰਹੀ ਹੈ ਉਸ ਨਾਲ ਰਵਾਇਤੀ ਫਸਲਾਂ ਦੇ ਕਿਸਾਨ ਦੂਰ ਹੋ ਰਹੇ ਹਨ, ਕਿਉਂਕਿ ਉਹਨਾਂ ਨੂੰ ਆਪਣੀਆਂ ਫਸਲਾਂ ਦਾ ਮੁੱਲ ਵੀ ਨਹੀਂ ਮਿਲਦਾ। ਉਹਨਾਂ ਕਿਹਾ ਕਿ ਇਸ ਦੇ ਹੱਲ ਲਈ ਕਣਕ ਦਾ ਬਫਰ ਸਟਾਕ ਬਣਾਉਣਾ ਜਰੂਰੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਇਸੇ ਤਰ੍ਹਾਂ ਕਿਸਾਨਾਂ ਨੂੰ ਬੀਜ, ਖਾਦ ਅਤੇ ਸਿੰਚਾਈ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਸਰਕਾਰ ਫੌਰੀ ਤੌਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ ਨਹੀਂ ਤਾਂ ਇਹ ਸਮੱਸਿਆ ਪੰਜਾਬ ਦੀ ਅਰਥਵਿਵਸਥਾ ਅਤੇ ਆਮ ਲੋਕਾਂ ਦੀ ਜ਼ਿੰਦਗੀ ਤੇ ਗੰਭੀਰ ਪ੍ਰਭਾਵ ਪਾ ਸਕਦੀ ਹੈ। ਇਸ ਲਈ ਸਰਕਾਰ ਨੂੰ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ ਜਿਸ ਤੋਂ ਸਰਕਾਰ ਪੂਰੀ ਤਰ੍ਹਾਂ ਮੁੱਕਰ ਗਈ ਹੈ ਤੇ ਬੋਨਸ ਤੱਕ ਵੀ ਦੇ ਕੇ ਰਾਜ਼ੀ ਨਹੀਂ ਹੈ।
Mohali
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗੀ ਕੋਰਟ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਐਸ ਏ ਐਸ ਨਗਰ, 10 ਜਨਵਰੀ (ਸ.ਬ.) ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ, 2018 ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਭਾਗਾਂ ਵਿੱਚ ਚਲ ਰਹੇ ਕੋਰਟ ਕੇਸਾਂ ਨੂੰ ਨਿਪਟਾਉਣ ਸਬੰਧੀ ਵੱਖ-ਵੱਖ ਮੁੱਦਿਆਂ ਤੇ ਵਿਚਾਰ ਕੀਤਾ ਗਿਆ ਅਤੇ ਦਿਸ਼ਾ ਨਿਰਦੇਸ਼ ਦਿੱਤੇ ਗਏ।
ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਸੈਕਸ਼ਨ 80 ਸੀ. ਪੀ. ਸੀ ਤਹਿਤ ਦਫਤਰ/ਵਿਭਾਗਾਂ ਨੂੰ ਪ੍ਰਾਪਤ ਹੋਏ ਲੀਗਲ ਨੋਟਿਸ ਦਾ ਜਵਾਬ ਸਮੇਂ ਸਿਰ ਦਿੱਤਾ ਜਾਵੇ ਅਤੇ ਵਿਭਾਗ ਵਲੋਂ ਵੱਖ-ਵੱਖ ਲੀਗਲ ਨੋਟਿਸ ਵਿੱਚ ਜੋ ਜਵਾਬ ਦਿੱਤੇ ਜਾਣ, ਉਨ੍ਹਾਂ ਵਿੱਚ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਹ ਆਪਸ ਵਿੱਚ ਵਿਰੋਧਾਭਾਸੀ ਨਾ ਹੋਣ ਤਾਂ ਜੋ ਭਵਿੱਖ ਵਿੱਚ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਸਰਵਿਸ ਮੈਟਰ ਤੇ ਆਈਆਂ ਪਹਿਲਾਂ ਦੀਆਂ ਜੱਜਮੈਂਟਾਂ ਦੀ ਰੌਸ਼ਨੀ ਵਿੱਚ ਨਵੇਂ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਅਦਾਲਤਾਂ ਵਲੋਂ ਇੱਕੋ ਤਰ੍ਹਾਂ ਦੇ ਕੇਸਾਂ ਵਿੱਚ ਜੋ ਫੈਸਲੇ ਆਏ ਹਨ, ਉਸੇ ਤਰ੍ਹਾਂ ਦੇ ਪੈਂਡਿੰਗ ਪਏ ਇੱਕੋ ਹੀ ਤਰ੍ਹਾਂ ਦੇ ਕੇਸਾਂ ਨੂੰ ਅਦਾਲਤ ਵਲੋਂ ਪਹਿਲੇ ਕੇਸਾਂ ਵਿੱਚ ਪਾਸ ਕੀਤੇ ਹੁਕਮਾਂ ਤਹਿਤ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਅਜਿਹਾ ਕਰਨ ਨਾਲ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕਦਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਵਿਭਾਗਾਂ ਕੋਲ ਕੋਈ 2 ਲੱਖ ਤੋਂ ਘੱਟ ਦਾ ਵਿੱਤੀ ਮਾਮਲਾ ਆਉਂਦਾ ਹੈ ਤਾਂ ਉਕਤ ਪਾਲਿਸੀ ਮੁਤਾਬਿਕ ਉਨ੍ਹਾਂ ਮਾਮਲਿਆਂ ਵਿੱਚ ਅਪੀਲ ਫਾਇਲ ਨਾ ਕੀਤੀ ਜਾਵੇ ਅਤੇ ਕੇਸ ਨੂੰ ਆਪਣੇ ਪੱਧਰ ਤੇ ਨਿਪਟਾ ਲਿਆ ਜਾਵੇ ਅਤੇ ਅਦਾਲਤਾਂ ਵਿੱਚ ਪੈਂਡਿੰਗ/ਚੱਲ ਰਹੇ ਕੇਸਾਂ ਵਿੱਚ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਇਨ੍ਹਾਂ ਕੇਸਾਂ ਵਿੱਚ ਸਰਕਾਰ ਪਾਰਟੀ ਹੈ ਜਾਂ ਨਹੀ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਇਹ ਕੇਸ ਲਿਮਿਟੇਸ਼ਨ ਵਿੱਚ ਆਉਂਦੇ ਹਨ ਜਾਂ ਨਹੀ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਕੋਰਟਾਂ ਵਿੱਚ ਚੱਲ ਰਹੇ ਕੇਸਾਂ ਦੇ ਜਵਾਬ ਨੂੰ ਸਬੰਧਤ ਅਧਿਕਾਰੀ ਤੋਂ ਵੈਟ ਕਰਵਾਇਆ ਜਾਵੇ ਅਤੇ ਵੈਟਿੰਗ ਸਮੇਂ ਲੋੜੀਂਦਾ ਰਿਕਾਰਡ ਮੁਹੱਈਆ ਕਰਵਾਇਆ ਜਾਵੇ। ਕੋਰਟਾਂ ਵਲੋਂ ਕਿਸੇ ਵੀ ਕੇਸ ਵਿੱਚ ਪਾਸ ਕੀਤੇ ਹੁਕਮਾਂ/ਅੰਤਰਿਮ ਹੁਕਮ ਨੂੰ ਤੁਰੰਤ ਆਨਲਾਈਨ ਹਾਸਲ ਕੀਤਾ ਜਾਵੇ ਅਤੇ ਇਸ ਨੂੰ ਰਿਕਾਰਡ ਦਾ ਹਿੱਸਾ ਬਣਾਇਆ ਜਾਵੇ।
ਉਨ੍ਹਾਂ ਹਿਦਾਇਤ ਕੀਤੀ ਕਿ ਬਿਨ੍ਹਾਂ ਦੇਰੀ ਅਦਾਲਤ ਦੇ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਅਦਾਲਤ ਦੀ ਉਲੰਘਣਾ ਤੋਂ ਬਚਿਆ ਜਾ ਸਕੇ ਅਤੇ ਵਿਭਾਗ ਨੂੰ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪਵੇ। ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਜਵਾਬ ਸਮੇਂ ਸਿਰ ਦਾਇਰ ਕੀਤਾ ਜਾਵੇ ਅਤੇ ਦਾਇਰ ਕੀਤਾ ਜਵਾਬ ਹਦਾਇਤਾਂ/ ਪਾਲਿਸੀਆਂ/ ਤੱਥਾਂ ਦੇ ਅਧਾਰ ਤੇ ਹੋਣਾ ਚਾਹੀਦਾ ਹੈ। ਅਦਾਲਤਾਂ ਵਿੱਚ ਚੱਲ ਰਹੇ ਵੱਖ-ਵੱਖ ਕੇਸਾਂ ਵਿੱਚ ਮਾਨਯੋਗ ਅਦਾਲਤਾਂ ਵਲੋਂ ਪਾਸ ਕੀਤੇ ਅੰਤਰਿਮ ਹੁਕਮ ਦੇ ਖਿਲਾਫ ਬਿਨ੍ਹਾਂ ਵਜ੍ਹਾ ਰਵੀਜ਼ਨ/ ਅਪੀਲ ਦਾਇਰ ਕਰਨ ਤੋਂ ਬਚਿਆ ਜਾਵੇ। ਕੋਰਟਾਂ ਵਲੋਂ ਪ੍ਰਾਪਤ ਅਗਾਉਂ ਕਾਪੀਆਂ ਤੇ ਬਿਨ੍ਹਾਂ ਦੇਰੀ ਕਾਰਵਾਈ ਕੀਤੀ ਜਾਵੇ। ਨੰਬਰ ਲੱਗਣ ਦਾ ਇੰਤਜਾਰ ਨਾ ਕੀਤਾ ਜਾਵੇ।
ਉਹਨਾਂ ਕਿਹਾ ਕਿ ਮਾਨਯੋਗ ਅਦਾਲਤਾਂ ਵਲੋਂ ਸਮੇਂ-ਸਮੇਂ ਸਿਰ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਮੁੱਦਿਆਂ ਸਬੰਧੀ ਪੈਂਡਿੰਗ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਜੇਕਰ ਦਫਤਰਾਂ ਵਿੱਚ ਅਜਿਹੇ ਕੇਸ ਹਨ, ਜਿਨ੍ਹਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕੀਤਾ ਜਾ ਸਕਦਾ ਹੈ ਤਾਂ ਇਸ ਸਬੰਧੀ ਲਿਸਟ ਤਿਆਰ ਕਰਕੇ ਮਾਨਯੋਗ ਅਦਾਲਤਾਂ ਵਿੱਚ ਭੇਜਣੀ ਸੁਨਿਸ਼ਚਿਤ ਕੀਤੀ ਜਾਵੇ।
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
Chandigarh2 months ago
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਭਲਕੇ ਹੋਣ ਵਾਲੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ
-
Editorial2 months ago
ਦਰਿਆਵਾਂ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਦੀ ਲੋੜ
-
National2 months ago
ਸੰਭਲ ਹਿੰਸਾ ਵਿੱਚ 5 ਮੌਤਾਂ ਤੋਂ ਬਾਅਦ ਇੰਟਰਨੈਟ-ਸਕੂਲ ਬੰਦ, 5 ਦਿਨਾਂ ਲਈ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ
-
Mohali1 month ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ