Punjab
ਗੈਸ ਸਿਲੰਡਰ ਫੱਟਣ ਕਾਰਨ ਔਰਤ ਜ਼ਖਮੀ
ਲੁਧਿਆਣਾ, 30 ਅਗਸਤ (ਸ.ਬ.) ਲੁਧਿਆਣਾ ਦੇ ਹਰਗੋਵਿੰਦ ਨਗਰ ਵਿਚ ਬੀਤੀ ਦੇਰ ਰਾਤ ਗੈਸ ਸਿਲੰਡਰ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਸ ਦੌਰਾਨ 55 ਸਾਲਾ ਔਰਤ ਅੱਗ ਦੀ ਲਪੇਟ ਵਿਚ ਆ ਕੇ ਬੁਰੀ ਤਰ੍ਹਾਂ ਨਾਲ ਝੁਲਸ ਗਈ, ਜਿਸ ਨੂੰ ਤੁਰੰਤ ਹਸਪਾਤਲ ਪਹੁੰਚਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਬੀਤੀ ਦੇਰ ਰਾਤ ਨੂੰ ਚਾਹ ਬਣਾ ਰਹੀ ਸੀ। ਇਸ ਦੌਰਾਨ ਗੈਸ ਸਿਲੰਡਰ ਵਿਚ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਕਾਰਨ ਔਰਤ ਬੁਰੀ ਤਰ੍ਹਾਂ ਝੁਲਸ ਗਈ। ਪਰਿਵਾਰਕ ਮੈਂਬਰਾਂ ਨੇ ਔਰਤ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਚ ਪਹੁੰਚਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪੀ.ਜੀ.ਆਈ. ਚੰਡੀਗੜ੍ਹ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਿਆਨਕ ਅੱਗ ਨਾਲ ਔਰਤ 60 ਫ਼ੀਸਦੀ ਤਕ ਝੁਲਸ ਚੁੱਕੀ ਹੈ।
Chandigarh
ਪੰਜਾਬ ਦੇ 13 ਕਸਬਿਆਂ ਵਿੱਚ 2,000 ਕਰੋੜ ਦੀ ਸਰਕਾਰੀ ਜ਼ਮੀਨ ਹੋਵੇਗੀ ਨਿਲਾਮ

ਪੁੱਡਾ ਅਤੇ ਸੂਬੇ ਦੀਆਂ ਹੋਰ ਵਿਕਾਸ ਅਥਾਰਿਟੀਆਂ 12 ਮਾਰਚ ਤੋਂ ਸ਼ੁਰੂ ਕਰਕੇ 22 ਮਾਰਚ ਤੱਕ ਕਰਨਗੀਆਂ ਈ-ਨਿਲਾਮੀ
ਚੰਡੀਗੜ੍ਹ, 8 ਮਾਰਚ (ਸ.ਬ.) ਪੰਜਾਬ ਸਰਕਾਰ ਵਲੋਂ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀ ਜ਼ਮੀਨ ਅਤੇ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰੱਖ ਰਹੀ ਹੈ। ਇਸਦੇ ਤਹਿਤ ਮੁਹਾਲੀ, ਨਿਊ ਚੰਡੀਗੜ੍ਹ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀਆਂ ਰਿਹਾਇਸ਼ੀ, ਵਪਾਰਕ ਅਤੇ ਸੰਸਥਾਗਤ ਥਾਵਾਂ ਨਿਲਾਮੀ ਲਈ ਉਪਲਬਧ ਹੋਣਗੀਆਂ। ਇਸ ਸੰਬੰਧੀ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਰਾਜ ਦੇ ਹੋਰ ਵਿਕਾਸ ਅਥਾਰਿਟੀਆਂ 12 ਮਾਰਚ ਨੂੰ ਈ-ਨਿਲਾਮੀ ਸ਼ੁਰੂ ਕਰਨਗੀਆਂ ਅਤੇ ਇਹ ਨਿਲਾਮੀ 22 ਮਾਰਚ ਨੂੰ ਖ਼ਤਮ ਹੋਵੇਗੀ।
ਇਸ ਨਿਲਾਮੀ ਦੇ ਤਹਿਤ ਗਰੁੱਪ ਹਾਊਸਿੰਗ, ਸਕੂਲ, ਵਪਾਰਕ ਪਲਾਟ ਅਤੇ ਹੋਰ ਜਾਇਦਾਦਾਂ, ਜਿਵੇਂ ਕਿ ਐਸ ਸੀ ਓ/ਐਸ ਸੀ ਐਫ ਅਤੇ ਬੂਥ ਆਦਿ ਨਿਲਾਮੀ ਲਈ ਉਪਲਬਧ ਹੋਣਗੇ। ਗਮਾਡਾ ਅਧਿਕਾਰੀਆਂ ਅਨੁਸਾਰ ਸਫਲ ਬੋਲੀਕਾਰ ਵੱਲੋਂ ਮੌਕੇ ਤੇ ਅੰਤਿਮ ਬੋਲੀ ਕੀਮਤ ਦਾ ਸਿਰਫ਼ 10 ਫ਼ੀਸਦੀ ਅਦਾ ਕਰ ਦਿੱਤੇ ਜਾਣ ਤੇ ਸਾਈਟਾਂ ਅਲਾਟ ਕਰ ਦਿੱਤੀਆਂ ਜਾਣਗੀਆਂ। ਬੋਲੀ ਦੀ ਰਕਮ ਦਾ 25 ਫ਼ੀਸਦੀ ਜਮ੍ਹਾਂ ਕਰਵਾਉਣ ਤੋਂ ਬਾਅਦ ਸਾਈਟਾਂ ਦਾ ਕਬਜ਼ਾ ਅਲਾਟੀਆਂ ਨੂੰ ਦੇ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁੱਡਾ ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਸਤੰਬਰ ਅਤੇ ਅਕਤੂਬਰ 2024 ਵਿੱਚ, ਦੋ ਵਾਰ 2,000 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸੀ।
Mohali
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਚ ਪ੍ਰਧਾਨੀ ਵਿਧੀ ਵਿਧਾਨ ਨੂੰ ਅਮਲ ਵਿੱਚ ਲਿਆਉਣ ਦੀ ਲੋੜ : ਭਾਈ ਹਰਦੀਪ ਸਿੰਘ

ਐਸ ਏ ਐਸ ਨਗਰ, 8 ਮਾਰਚ (ਸ.ਬ.) ਬੀਤੇ ਦਿਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਸੰਬੰਧੀ ਕੀਤੇ ਗਏ ਫੈਸਲੇ ਤੇ ਕਿੰਤੂ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁਹਾਲੀ ਤੋਂ ਆਜਾਦ ਮੈਂਬਰ ਭਾਈ ਹਰਦੀਪ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਚ ਪ੍ਰਧਾਨੀ ਵਿਧੀ ਵਿਧਾਨ ਨੂੰ ਗੁਰਮਤਿ ਦੀ ਰੌਸ਼ਨੀ ਵਿੱਚ ਪਰਿਭਾਸ਼ਤ ਕਰਕੇ ਇਸ ਨੂੰ ਅਮਲ ਵਿੱਚ ਲਿਆਉਣ ਦੀ ਲੋੜ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਚ ਪ੍ਰਧਾਨੀ ਸੰਕਲਪ ਦੀ ਪੂਰਤੀ ਲਈ ਜਦੋਂ ਤੱਕ ਸਮੁੱਚੇ ਸੰਸਾਰ ਦੇ ਸਿੱਖਾਂ ਦੀ ਸ਼ਮੂਲੀਅਤ ਨਹੀਂ ਹੋਵੇਗੀ ਅਤੇ ਕਾਨੂੰਨ ਦੀ ਅਧੀਨਗੀ ਵਾਲੀਆਂ ਕਮੇਟੀਆਂ ਆਪਣੀ ਮਰਜ਼ੀ ਦੇ ਧਾਰਮਿਕ ਮੁਖੀ ਭਾਵ ਜਥੇਦਾਰ ਥਾਪਦੀਆਂ ਰਹਿਣਗੀਆਂ ਉਦੋਂ ਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਨਹੀਂ ਰੋਕੀ ਜਾ ਸਕਦੀ।
ਉਹਨਾਂ ਕਿਹਾ ਕਿ ਪੰਚ ਪ੍ਰਧਾਨੀ ਸੰਕਲਪ ਨੂੰ ਰੂਪਮਾਨ ਕਰਦਾ ਸ੍ਰੀ ਅਕਾਲ ਤਖ਼ਤ ਸਾਹਿਬ ਕਾਨੂੰਨ ਦੇ ਦਾਇਰੇ ਵਿੱਚ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਸਿੱਖ ਇਹ ਫੈਸਲਾ ਭਾਵੇਂ ਅੱਜ ਕਰ ਲੈਣ ਤੇ ਭਾਵੇਂ 20 ਸਾਲਾਂ ਨੂੰ ਕਰਨ, ਪਰ ਇਹ ਫੈਸਲਾ ਕਰਨਾ ਜਰੂਰ ਪਵੇਗਾ।
Punjab
10 ਮਾਰਚ ਨੂੰ ਹੋਵੇਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ
ਅੰਮ੍ਰਿਤਸਰ, 8 ਮਾਰਚ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਕੀਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ 10 ਮਾਰਚ ਨੂੰ ਰੱਖੀ ਗਈ ਹੈ। ਗਿਆਨੀ ਕੁਲਦੀਪ ਸਿੰਘ ਦੀ ਬਤੌਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਜੋਂ ਦਸਤਾਰ ਬੰਦੀ ਤਖਤ ਸਾਹਿਬ ਵਿਖੇ 10 ਮਾਰਚ ਨੂੰ ਸਵੇਰੇ 10 ਵਜੇ ਇੱਕ ਵੱਡੇ ਸਮਾਗਮ ਦੇ ਰੂਪ ਵਿੱਚ ਰੱਖੀ ਗਈ ਹੈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸੰਸਥਾਵਾਂ, ਸੰਪਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ ਅਤੇ ਸੰਤ ਸਮਾਜ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਸੱਦਾ ਭੇਜਿਆ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਤੌਰ ਜਥੇਦਾਰ ਵੱਜੋਂ ਸੇਵਾਵਾਂ ਨਿਭਾਉਣਗੇ, ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ।
ਸ਼੍ਰੋਮਣੀ ਕਮੇਟੀ ਨੇ ਹੋਲਾ ਮਹੱਲਾ ਦੇ ਸਮਾਗਮਾਂ ਨੂੰ ਮੁੱਖ ਰੱਖਦਿਆਂ 10 ਮਾਰਚ ਨੂੰ ਗਿਆਨੀ ਕੁਲਦੀਪ ਸਿੰਘ ਦੀ ਦਸਤਾਰ ਬੰਦੀ ਰੱਖੀ ਹੈ ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਜਥੇਦਾਰ ਦੀ ਦੇਖਰੇਖ ਹੇਠ ਮਨਾਏ ਜਾ ਸਕਣ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ