Editorial
ਹਰ ਤਰ੍ਹਾਂ ਦੇ ਸਰਕਾਰੀ ਕੰਮਕਾਜ ਦੀ ਜਵਾਬਦੇਹੀ ਤੈਅ ਕਰੇ ਸਰਕਾਰ
ਪੰਜਾਬ ਦੀ ਸੱਤਾ ਤੇ ਕਾਬਿਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਪੰਜਾਬ ਵਿੱਚ ਭ੍ਰਿਸਟਾਚਾਰ ਮੁਕਤ ਪz੪ਾਸਨ ਦੇਣ ਦੇ ਲੰਬੇ ਚੌੜੇ ਦਾਅਵੇ ਤਾਂ ਕੀਤੇ ਜਾਂਦੇ ਹਨ ਅਤੇ ਸਰਕਾਰ ਦੇ ਹੁਣ ਤਕ ਦੇ ਕਾਰਜਕਾਲ ਦੌਰਾਨ ਵਿਜੀਲੈਂਸ ਵਿਭਾਗ ਵਲੋਂ ਵੀ ਆਏ ਦਿਨ ਕਿਸੇ ਨਾ ਕਿਸੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨੂੰ ਰੰਗੇ ਹੱਥੀ ਰਿ੪ਵਤ ਲੈਂਦਿਆਂ ਕਾਬੂ ਵੀ ਕੀਤਾ ਜਾਂਦਾ ਰਿਹਾ ਹੈ ਪਰੰਤੂ ਸਰਕਾਰ ਦੀ ਇਹ ਕਾਰਵਾਈ ਭ੍ਰਿ੪ਟਾਚਾਰ ਤੇ ਕਾਬੂ ਕਰਨ ਦੀ ਸਮਰਥ ਨਹੀਂ ਹੈ। ਜਮੀਨੀ ਹਕੀਕਤ ਇਹੀ ਹੈ ਕਿ ਵੱਡੀ ਗਿਣਤੀ ਸਰਕਾਰੀ ਦਫਤਰਾਂ ਵਿਚ ਹੁਣੇ ਭ੍ਰਿਸਟਾਚਾਰ ਦਾ ਪੂਰਾ ਬੋਲਬਾਲਾ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਧੱਕੇ ਖਾਣੇ ਪੈਂਦੇ ਹਨ। ਸਰਕਾਰੀ ਦਫਤਰਾਂ ਵਿੱਚ ਤੈਨਾਤ ਅਫਸਰਾਂ ਅਤੇ ਕਲਰਕਾਂ ਦੀ ਗੱਲ ਤਾਂ ਇੱਕ ਪਾਸੇ ਸਰਕਾਰੀ ਦਫਤਰਾਂ ਦੇ ਤਾਂ ਚਪੜਾਸੀ ਅਤੇ ਸਫਾਈ ਸੇਵਕ ਤਕ ਆਮ ਲੋਕਾਂ ਦੀ ਅਫਸਰਾਂ ਨਾਲ ਮੁਲਾਕਾਤ ਕਰਵਾਉਣ ਲਈ ਸੇਵਾ ਪਾਣੀ ਮੰਗ ਲੈਂਦੇ ਹਨ।
ਇਹ ਗੱਲ ਵੀ ਆਮ ਆਖੀ ਜਾਂਦੀ ਹੈ ਕਿ ਸਰਕਾਰ ਵਲੋਂ ਜਿੰਨੇ ਵੀ ਵਿਕਾਸ ਕਾਰਜ ਕਰਵਾਏ ਜਾਂਦੇ ਹਨ ਉਹਨਾਂ ਵਿੱਚ ਭ੍ਰਿ੪ਟਾਚਾਰ ਦੀ ਖੁੱਲੀ ਖੇਡ ਚਲਦੀ ਹੈ ਅਤੇ ਇਹ ਕੰਮ ਕਰਨ ਵਾਲੇ ਠੇਕੇਦਾਰ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਠੇਕੇ ਦੀ ਕੁਲ ਰਕਮ ਦਾ ਇੱਕ ਬੱਝਵਾਂ ਹਿੱਸਾ ਕਮਿ੪ਨ ਦੇ ਰੂਪ ਵਿੱਚ ਦਿੰਦੇ ਹਨ। ਹੁਣ ਤਾਂ ਸਰਕਾਰੀ ਕੰਮ ਕਰਨ ਵਾਲੇ ਠੇਕੇਦਾਰ ਅਕਸਰ ਇਹ ੪ਿਕਵਾ ਵੀ ਕਰਨ ਲੱਗ ਗਏ ਹਨ ਕਿ ਜਦੋਂ ਤਕ ਉਹ ਸੰਬੰਧਿਤ ਕਲਰਕ ਜਾਂ ਅਧਿਕਾਰੀ ਨੂੰ ਕਮਿ੪ਨ ਵਲੋਂ ਮੰਗੀ ਜਾਂਦੀ ਰਕਮ ਦੀ ਪੇ੪ਗੀ ਅਦਾਇਗੀ ਨਹੀਂ ਕਰਦੇ ਉਹਨਾਂ ਦੇ ਬਿਲ ਹੀ ਪਾਸ ਨਹੀਂ ਕੀਤੇ ਜਾਂਦੇ। ਇਸ ਦੌਰਾਨ ਇਹ ਚਰਚਾ ਵੀ ਆਮ ਹੁੰਦੀ ਹੈ ਕਿ ਸਰਕਾਰੀ ਕੰਮ ਕਰਨ ਵਾਲੇ ਠੇਕੇਦਾਰ ਵੱਖ ਵੱਖ ਵਰਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਮਿ੪ਨ ਦੇ ਰੂਪ ਵਿੱਚ ਠੇਕੇ ਦੀ ਕੁਲ ਰਕਮ ਦਾ 15 ਤੋਂ 20 ਫੀਸਦੀ ਤਕ ਅਦਾ ਕਰਦੇ ਹਨ ਅਤੇ ਕਮਿ੪ਨ ਦੀ ਇਸ ਰਕਮ ਦੇ ਉੱਪਰ ਤਕ ਵੰਡੀ ਜਾਂਦੀ ਹੈ। ਇਹ ਵੀ ਇੱਕ ਕਾਰਨ ਹੈ ਕਿ ਇਹਨਾਂ ਠੇਕੇਦਾਰਾਂ ਵਲੋਂ ਕਰਵਾਏ ਜਾਣ ਵਾਲੇ ਕੰਮਾਂ ਦੌਰਾਨ ਹਲਕੇ ਪੱਧਰ ਦਾ ਮਟੀਰੀਅਲ ਵਰਤਿਆ ਜਾਂਦਾ ਹੈ ਕਿਉਂਕਿ ਠੇਕੇਦਾਰਾਂ ਨੇ ਵੀ ਤਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਕਮਿ੪ਨ ਦੀ ਰਕਮ ਨੂੰ ਵੀ ਕੰਮ ਦੀ ਲਾਗਤ ਵਿੱਚ ਹੀ ਗਿਣਨਾ ਹੁੰਦਾ ਹੈ ਅਤੇ ਉਸਦੀ ਭਰਪਾਈ ਲਈ ਉਹ ਜਾਂ ਤਾਂ ਘੱਟ ਮਟੀਰੀਅਲ ਨਾਲ ਕੰਮ ਸਾਰਦੇ ਹਨ ਜਾਂ ਫਿਰ ਘਟੀਆ ਮਟੀਰੀਅਲ ਵਰਤ ਕੇ ਕੰਮ ਪੂਰਾ ਕਰ ਦਿੰਦੇ ਹਨ।
ਲੋਕ ਅਕਸਰ ਇਹ ੪ਿਕਾਇਤ ਕਰਦੇ ਹਨ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਕਿਸੇ ਦੀ ਗੱਲ ਨਹੀਂ ਸੁਣਦੇ ਅਤੇ ਉਹਨਾਂ ਦਾ ਆਮ ਲੋਕਾਂ ਪ੍ਰਤੀ ਰਵੱਈਆ ਕਾਫੀ ਰੁੱਖਾ ਹੁੰਦਾ ਹੈ। ਇਹ ਗੱਲ ਵੀ ਆਮ ਆਖੀ ਜਾਂਦੀ ਹੈ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਸਰਕਾਰ ਦਾ ਅਫਸਰ੪ਾਹੀ ਉਪਰ ਕੋਈ ਕਾਬੂ ਨਹੀਂ ਹੈ। ਲੋਕ ਆਮ ਇਲਜਾਮ ਲਗਾਉਂਦੇ ਹਨ ਕਿ ਵੱਡੀ ਗਿਣਤੀ ਅਫਸਰ ਅਤੇ ਮੁਲਾਜਮ ਤਾਂ ਸਮੇਂ ਤੇ ਦਫਤਰ ਤਕ ਨਹੀਂ ਆਂਉਂਦੇ ਅਤੇ ਜੇਕਰ ਆਂਉਂਦੇ ਵੀ ਹਨ ਤਾਂ ਵੀ ਕਈ ਵਾਰ ਆਪਣੀ ਹਾਜਰੀ ਲਗਾ ਕੇ ਫਿਰ ਬਾਹਰ ਚਲੇ ਜਾਂਦੇ ਹਨ। ਸਰਕਾਰੀ ਦਫਤਰ ਵਿੱਚ ਅਕਸਰ ਕਰਮਚਾਰੀ ਆਪਣੀ ਸੀਟ ਤੇ ਹੀ ਨਹੀਂ ਮਿਲਦੇ ਅਤੇ ਜੇਕਰ ਮਿਲਦੇ ਵੀ ਹਨ ਤਾਂ ਵੀ ਮਨਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਆਮ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਖੱਜਲਖੁਆਰ ਹੋਣਾ ਪੈਂਦਾ ਹੈ।
ਇਸ ਸੰਬੰਧੀ ਜੇਕਰ ਆਮ ਲੋਕਾਂ ਨਾਲ ਗੱਲ ਕੀਤੀ ਜਾਵੇ ਤਾਂ ਲੋਕਾਂ ਦਾ ਇਹੀ ਕਹਿਣਾ ਹੈ ਕਿ ਪੰਜਾਬ ਦੇ ਲਗਭਗ ਸਾਰੇ ਸਰਕਾਰੀ ਦਫਤਰ ਭ੍ਰਿ੪ਟਾਚਾਰ ਦੀ ਮਾਰ ਹੇਠ ਹਨ ਅਤੇ ਲਗਾਤਾਰ ਵੱਧਦੇ ਭ੍ਰਿ੪ਟਾਚਾਰ ਤੇ ਕਾਬੂ ਕਰਨ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਨਾਕਾਮ ਸਾਬਿਤ ਹੋ ਰਹੀ ਹੈ। ਇਸ ਸਾਰੇ ਕੁੱਝ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਉਹਨਾਂ ਕੋਲ ਪਹੁੰਚਣ ਵਾਲੇ ਹਰ ਛੋਟੇ ਵੱਡੇ ਕੰਮ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਪ੍ਰਬੰਧ ਕੀਤਾ ਜਾਵੇ। ਇਸਦੇ ਨਾਲ ਨਾਲ ਸਰਕਾਰ ਵਲੋਂ ਇਸ ਗੱਲ ਦੇ ਵੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਕਿ ਆਪਣੇ ਕੋਲ ਪਹੁੰਚਣ ਵਾਲੀਆਂ ਫਾਈਲਾਂ ਨੂੰ ਬਿਨਾ ਵਜ੍ਹਾ ਰੋਕ ਕੇ ਰੱਖਣ ਅਤੇ ਸਰਕਾਰੀ ਕੰਮਾਂ ਨੂੰ ਲਮਕਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਹੋਵੇ।
ਜੇਕਰ ਸਰਕਾਰ ਵਾਕਈ ਭ੍ਰਿ੪ਟਾਚਾਰ ਤੇ ਕਾਬੂ ਕਰਨਾ ਚਾਹੁੰਦੀ ਹੈ ਤਾਂ ਉਸਨੂੰ ਹਰ ਤਰ੍ਹਾਂ ਦੇ ਸਰਕਾਰੀ ਕੰਮਕਾਜ ਦੀ ਜਵਾਬਦੇਹੀ ਤੈਅ ਕਰਨੀ ਹੀ ਪੈਣੀ ਹੈ। ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਉਹਨਾਂ ਵਿੱਚ ਆਪਣਾ ਕੰਮ ਮਿੱਥੇ ਸਮੇਂ ਤੋਂ ਪੂਰਾ ਨਾ ਕਰਨ ਤੇ ਕੀਤੀ ਜਾਣ ਵਾਲੀ ਸਖਤ ਕਾਰਵਾਈ ਦਾ ਡਰ ਪੈਦਾ ਕਰਕੇ ਭ੍ਰਿ੪ਟਾਚਾਰ ਨੂੰ ਕਾਫੀ ਹੱਦ ਤਕ ਕਾਬੂ ਵਿੱਚ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਇਸ ਸੰਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
Editorial
ਸਰਕਾਰੀ ਕੰਮਕਾਜ ਵਿੱਚ ਹੁੰਦੇ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਲਈ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰੇ ਸਰਕਾਰ
ਪੰਜਾਬ ਦੀ ਸੱਤਾ ਤੇ ਕਾਬਿਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਸੂਬੇ ਦੀ ਜਨਤਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਇਸ ਦੌਰਾਨ ਵਿਜੀਲੈਂਸ ਵਲੋਂ ਵੀ ਆਏ ਦਿਨ ਕਿਸੇ ਨਾ ਕਿਸੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕਾਬੂ ਵੀ ਕੀਤਾ ਜਾ ਰਿਹਾ ਹੈ, ਪਰੰਤੂ ਸਰਕਾਰ ਦੀ ਇਹ ਕਾਰਵਾਈ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਦੀ ਸਮਰਥ ਨਹੀਂ ਹੈ। ਅਸਲੀਅਤ ਇਹੀ ਹੈ ਕਿ ਵੱਡੀ ਗਿਣਤੀ ਸਰਕਾਰੀ ਦਫਤਰਾਂ ਵਿਚ ਹੁਣੇ ਭ੍ਰਿਸਟਾਚਾਰ ਦਾ ਪੂਰਾ ਬੋਲਬਾਲਾ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਧੱਕੇ ਖਾਣੇ ਪੈਂਦੇ ਹਨ ਅਤੇ ਸਰਕਾਰੀ ਦਫਤਰਾਂ ਵਿੱਚ ਤੈਨਾਤ ਅਫਸਰਾਂ ਅਤੇ ਕਲਰਕਾਂ ਦੀ ਗੱਲ ਤਾਂ ਇੱਕ ਪਾਸੇ ਸਰਕਾਰੀ ਦਫਤਰਾਂ ਦੇ ਤਾਂ ਚਪੜਾਸੀ ਅਤੇ ਸਫਾਈ ਸੇਵਕ ਤਕ ਆਮ ਲੋਕਾਂ ਦੀ ਅਫਸਰਾਂ ਨਾਲ ਮੁਲਾਕਾਤ ਕਰਵਾਉਣ ਲਈ ਸੇਵਾ ਪਾਣੀ ਮੰਗ ਲੈਂਦੇ ਹਨ। ਸਰਕਾਰੀ ਦਫਤਰਾਂ ਦੇ ਕਲਰਕਾਂ ਤੇ ਬਾਬੂਆਂ ਵਲੋਂ ਅਕਸਰ ਕਿਸੇ ਕੰਮ ਦੀ ਫਾਈਲ ਅੱਗੇ ਤੋਰਨ ਲਈ ਫਾਈਲ ਨੂੰ ਪਹੀਏ ਲਗਾਉਣ ਦੀ ਗੱਲ ਆਖੀ ਜਾਂਦੀ ਹੈ, ਜਿਸਦਾ ਭਾਵ ਸੇਵਾ ਪਾਣੀ ਹੀ ਹੁੰਦਾ ਹੈ।
ਇਹ ਚਰਚਾ ਵੀ ਆਮ ਹੁੰਦੀ ਹੈ ਕਿ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕਮਿਸ਼ਨ ਲਿਆ ਜਾਂਦਾ ਹੈ ਅਤੇ ਸਰਕਾਰੀ ਕੰਮ ਕਰਨ ਵਾਲੇ ਠੇਕੇਦਾਰ ਅਕਸਰ ਇਹ ਸ਼ਿਕਵਾ ਵੀ ਕਰਦੇ ਹਨ ਕਿ ਜਦੋਂ ਤਕ ਉਹ ਸੰਬੰਧਿਤ ਕਲਰਕ ਜਾਂ ਅਧਿਕਾਰੀ ਨੂੰ ਉਸਦੀ ਕਮਿਸ਼ਨ ਵਲੋਂ ਮੰਗੀ ਜਾਂਦੀ ਰਕਮ ਦੀ ਪੇਸ਼ਗੀ ਅਦਾਇਗੀ ਨਹੀਂ ਕਰਦੇ ਉਹਨਾਂ ਦੇ ਬਿਲ ਪਾਸ ਨਹੀਂ ਕੀਤੇ ਜਾਂਦੇ। ਇਹ ਗੱਲ ਆਮ ਆਖੀ ਜਾਂਦੀ ਹੈ ਕਿ ਸਰਕਾਰੀ ਕੰਮ ਕਰਨ ਵਾਲੇ ਠੇਕੇਦਾਰ ਵੱਖ ਵੱਖ ਵਰਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਮਿਸ਼ਨ ਦੇ ਰੂਪ ਵਿੱਚ ਠੇਕੇ ਦੀ ਕੁਲ ਰਕਮ ਦਾ 15 ਤੋਂ 20 ਫੀਸਦੀ ਤਕ ਅਦਾ ਕਰਦੇ ਹਨ ਅਤੇ ਕਮਿਸ਼ਨ ਦੀ ਇਸ ਰਕਮ ਦੇ ਉੱਪਰ ਤਕ ਵੰਡੇ ਜਾਣ ਦੀ ਚਰਚਾ ਵੀ ਆਮ ਹੁੰਦੀ ਹੈ। ਇਹ ਵੀ ਇੱਕ ਕਾਰਨ ਹੈ ਕਿ ਇਹਨਾਂ ਠੇਕੇਦਾਰਾਂ ਵਲੋਂ ਕਰਵਾਏ ਜਾਣ ਵਾਲੇ ਕੰਮਾਂ ਦੌਰਾਨ ਹਲਕੇ ਪੱਧਰ ਦਾ ਮਟੀਰੀਅਲ ਵਰਤਿਆ ਜਾਂਦਾ ਹੈ। ਆਖਿਰ ਠੇਕੇਦਾਰ ਵੀ ਕੀ ਕਰਨ, ਉਹਨਾਂ ਨੇ ਵੀ ਤਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਦੀ ਰਕਮ ਨੂੰ ਵੀ ਵਿਚੋਂ ਹੀ ਪੂਰਾ ਕਰਨਾ ਹੁੰਦਾ ਹੈ ਅਤੇ ਉਸਦੀ ਭਰਪਾਈ ਲਈ ਉਹ ਜਾਂ ਤਾਂ ਘੱਟ ਮਟੀਰੀਅਲ ਨਾਲ ਕੰਮ ਸਾਰਦੇ ਹਨ ਜਾਂ ਫਿਰ ਘਟੀਆ ਮਟੀਰੀਅਲ ਵਰਤ ਕੇ ਕੰਮ ਪੂਰਾ ਕਰ ਦਿੰਦੇ ਹਨ।
ਲੋਕ ਅਕਸਰ ਇਹ ਸ਼ਿਕਾਇਤ ਕਰਦੇ ਹਨ ਕਿ ਅਧਿਕਾਰੀ ਕਿਸੇ ਦੀ ਗੱਲ ਨਹੀਂ ਸੁਣਦੇ ਅਤੇ ਉਹਨਾਂ ਦਾ ਆਮ ਲੋਕਾਂ ਪ੍ਰਤੀ ਰਵਈਆ ਕਾਫੀ ਰੁੱਖਾ ਹੁੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਸਰਕਾਰ ਦਾ ਅਫਸਰਸ਼ਾਹੀ ਉਪਰ ਕੋਈ ਕਾਬੂ ਨਹੀਂ ਹੈ। ਲੋਕ ਆਮ ਇਲਜਾਮ ਲਗਾਉਂਦੇ ਹਨ ਕਿ ਵੱਡੀ ਗਿਣਤੀ ਅਫਸਰ ਅਤੇ ਮੁਲਾਜਮ ਤਾਂ ਸਮੇਂ ਤੇ ਦਫਤਰ ਤਕ ਨਹੀਂ ਆਂਉਂਦੇ ਅਤੇ ਜੇ ਆਉਂਦੇ ਵੀ ਹਨ ਤਾਂ ਵੀ ਕਈ ਵਾਰ ਆਪਣੀ ਹਾਜਰੀ ਲਗਾ ਕੇ ਚਲੇ ਜਾਂਦੇ ਹਨ।
ਸੂਬੇ ਦੇ ਜਮੀਨੀ ਹਾਲਾਤ ਇਹੀ ਹਨ ਕਿ ਪੰਜਾਬ ਦੇ ਲਗਭਗ ਸਾਰੇ ਸਰਕਾਰੀ ਦਫਤਰ ਭ੍ਰਿਸ਼ਟਾਚਾਰ ਦੀ ਮਾਰ ਹੇਠ ਹਨ ਜਿਸ ਉਪਰ ਕਾਬੂ ਪਾਉਣ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਨਾਕਾਮ ਸਾਬਿਤ ਹੋ ਰਹੀ ਹੈ। ਇਸ ਸਾਰੇ ਕੁੱਝ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਉਹਨਾਂ ਕੋਲ ਪਹੁੰਚਣ ਵਾਲੇ ਹਰ ਛੋਟੇ ਵੱਡੇ ਕੰਮ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਪਾਬੰਦ ਕੀਤਾ ਜਾਵੇ। ਇਸਦੇ ਨਾਲ ਨਾਲ ਸਰਕਾਰ ਵਲੋਂ ਇਸ ਗੱਲ ਦੇ ਵੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਕਿ ਆਪਣੇ ਕੋਲ ਪਹੁੰਚਣ ਵਾਲੀਆਂ ਫਾਈਲਾਂ ਨੂੰ ਬਿਨਾ ਵਜ੍ਹਾ ਰੋਕ ਕੇ ਰੱਖਣ ਅਤੇ ਸਰਕਾਰੀ ਕੰਮਾਂ ਨੂੰ ਲਮਕਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਹੋਵੇ।
ਸਰਕਾਰੀ ਕੰਮਕਾਜ ਦੌਰਾਨ ਹੋਣ ਵਾਲੇ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਮਿੱਥੇ ਸਮੇਂ ਵਿੱਚ ਆਪਣਾਂ ਕੰਮ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਸਰਕਾਰੀ ਕੰਮਕਾਜ ਦੀ ਜਵਾਬਦੇਹੀ ਤੈਅ ਕਰਕੇ ਅਤੇ ਕੰਮ ਨੂੰ ਲਮਕਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਸਖਤ ਕਾਰਵਾਈ ਦਾ ਡਰ ਪੈਦਾ ਕਰਕੇ ਸਰਕਾਰੀ ਕੰਮਾਂ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਨੂੰ ਕਾਫੀ ਹੱਦ ਤਕ ਕਾਬੂ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਇਸ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
Editorial
ਲੋਕਤੰਤਰ ਦੀ ਮਰਿਆਦਾ ਦੇ ਖਿਲਾਫ ਹਨ ਸਿਆਸੀ ਨੇਤਾਵਾਂ ਦੇ ਵਿਗੜਦੇ ਬੋਲ
ਸਾਡੇ ਦੇਸ਼ ਵਿੱਚ ਸਿਆਸੀ ਨੇਤਾ ਆਪਣੇ ਭਾਸ਼ਣ ਦੌਰਾਨ ਜਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਸਰ ਅਜਿਹੀਆਂ ਗੱਲਾਂ ਕਹਿ ਦਿੰਦੇ ਹਨ, ਜੋ ਵਿਵਾਦ ਬਣ ਜਾਂਦੀਆਂ ਹਨ। ਬਾਅਦ ਵਿੱਚ ਇਹ ਨੇਤਾ ਆਪਣੀਆਂ ਗੱਲਾਂ ਲਈ ਮਾਫੀ ਵੀ ਮੰਗ ਲੈਂਦੇ ਹਨ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਮੇਸ਼ ਬਿਧੂੜੀ ਵੱਲੋਂ ਸਾਂਸਦ ਪ੍ਰਿਯੰਕਾ ਗਾਂਧੀ ਬਾਰੇ ਕੀਤੀ ਗਈ ਟਿੱਪਣੀ ਦਾ ਮਾਮਲਾ ਇਸ ਵੇਲੇ ਚਰਚਾ ਵਿੱਚ ਹੈ। ਇਸ ਤੋਂ ਇਲਾਵਾ ਇਸ ਭਾਜਪਾ ਆਗੂ ਵੱਲੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਉਹਨਾਂ ਦੇ ਪਿਤਾ ਜੀ ਬਾਰੇ ਵੀ ਗਲਤ ਬਿਆਨੀ ਕੀਤੀ ਗਈ ਹੈ, ਜਿਸ ਕਾਰਨ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਰੋਣ ਲੱਗ ਪਈ ਸੀ। ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਬਿਧੂੜੀ ਨੂੰ ਕਾਲਕਾਜੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੁੱਖ ਮੰਤਰੀ ਆਤਿਸ਼ੀ ਅਤੇ ਕਾਂਗਰਸੀ ਉਮੀਦਵਾਰ ਅਲਕਾ ਲਾਂਬਾ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਹੈ।
ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਕਿ ਬਿਧੂੜੀ ਨੇ ਕੁਬੋਲ ਬੋਲੇ ਹੋਣ। ਜਦੋਂ ਉਹ ਸਾਂਸਦ ਸਨ ਤਾਂ ਉਸ ਨੇ ਇੱਕ ਵਾਰ ਸੰਸਦ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਸੰਸਦ ਮੈਂਬਰ ਦਾਨਿਸ਼ ਅਲੀ (ਉਸ ਸਮੇਂ ਬਹੁਜਨ ਸਮਾਜ ਪਾਰਟੀ) ਦਾ ਅਪਮਾਨ ਕੀਤਾ ਸੀ। ਦਾਨਿਸ਼ ਅਲੀ ਬਾਰੇ ਬਿਧੂੜੀ ਦੇ ਬਿਆਨ ਤੇ ਭਾਜਪਾ ਨੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ ਪਰ ਹੁਣ ਦਿੱਲੀ ਚੋਣਾਂ ਦੌਰਾਨ ਉਸ ਨੂੰ ‘ਆਪ’ ਦੇ ਪ੍ਰਮੁੱਖ ਨੇਤਾ ਵਿਰੁੱਧ ਚੋਣ ਟਿਕਟ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਭਾਜਪਾ ਦੇ ਵਿਸ਼ਵਾਸਪਾਤਰ ਹਨ ਅਤੇ ਉਹ ਪਾਰਟੀ ਨੂੰ ਜਿੱਤ ਦਿਵਾਉਣ ਦੇ ਸਮਰੱਥ ਵੀ ਹਨ।
ਇਸ ਤੋਂ ਪਹਿਲਾਂ ਵੀ ਅਨੇਕਾਂ ਸਿਆਸੀ ਆਗੂ ਗਲਤ ਗੱਲਾਂ ਕਹਿੰਦੇ ਆਏ ਹਨ। ਇੱਥੋਂ ਤਕ ਕਿ ਜਦੋਂ ਸz. ਮਨਮੋਹਨ ਸਿੰਘ ਭਾਰਤ ਦੇ ਪ੍ਰਧਾਨ ਮੰਤਰੀ ਸਨ ਤਾਂ ਭਾਜਪਾ ਆਗੂ ਅਕਸਰ ਹੀ ਮੀਡੀਆ ਸਾਹਮਣੇ ਉਹਨਾਂ ਬਾਰੇ ਇਤਰਾਜਯੋਗ ਸ਼ਬਦਾਵਲੀ ਵਰਤਦੇ ਰਹਿੰਦੇ ਸਨ। ਇਹ ਗੱਲ ਹੋਰ ਹੈ ਕਿ ਸz. ਮਨਮੋਹਨ ਸਿੰਘ ਨੇ ਉਹਨਾਂ ਨੂੰ ਕਦੇ ਵੀ ਮੋੜਵਾਂ ਜਵਾਬ ਨਹੀਂ ਦਿੱਤਾ ਅਤੇ ਉਹਨਾਂ ਦੀ ਚੁੱਪੀ ਹੀ ਵਿਰੋਧੀਆਂ ਨੂੰ ਚਿੱਤ ਕਰ ਦਿੰਦੀ ਸੀ।
ਪ੍ਰਧਾਨ ਮੰਤਰੀ ਦਾ ਅਹੁਦਾ ਇੱਕ ਬਹੁਤ ਹੀ ਮਰਿਆਦਾ ਵਾਲਾ ਅਹੁਦਾ ਹੁੰਦਾ ਹੈ, ਪਰ ਉਸ ਸਮੇਂ ਭਾਜਪਾ ਦੇ ਕੁਝ ਆਗੂਆਂ ਵੱਲੋਂ ਇਸ ਅਹੁਦੇ ਦੀ ਮਰਿਆਦਾ ਦਾ ਵੀ ਖਿਆਲ ਨਹੀਂ ਸੀ ਰਖਿਆ ਜਾਂਦਾ ਅਤੇ ਗਲੀ ਮੁਹੱਲੇ ਦੇ ਆਪੇ ਬਣੇ ਨੇਤਾ ਵੀ ਅਕਸਰ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਇਤਰਾਜਯੋਗ ਸ਼ਬਦਾਵਲੀ ਵਰਤ ਜਾਂਦੇ ਸਨ। ਕਿਹਾ ਜਾਂਦਾ ਹੈ ਕਿ ਅਨੇਕਾਂ ਲੋਕਾਂ ਨੂੰ ਇੱਕ ਸਿੱਖ ਆਗੂ ਦਾ ਭਾਰਤ ਦਾ ਪ੍ਰਧਾਨ ਮੰਤਰੀ ਬਣਨਾ ਚੰਗਾ ਨਹੀਂ ਸੀ ਲੱਗਿਆ।
ਕੁਝ ਸਾਲ ਪਹਿਲਾਂ ਲਾਲੂ ਪ੍ਰਸਾਦ ਯਾਦਵ ਨੇ ਵੀ ਬਿਹਾਰ ਦੀਆਂ ਸੜਕਾਂ ਨੂੰ ਅਦਾਕਾਰਾ ਤੇ ਭਾਜਪਾ ਸਾਂਸਦ ਹੇਮਾ ਮਾਲਿਨੀ ਦੀਆਂ ਗੱਲ੍ਹਾਂ ਵਰਗੀਆਂ ਮੁਲਾਇਮ ਬਣਾਉਣ ਦਾ ਬਿਆਨ ਦਿੱਤਾ ਸੀ। ਉਸ ਸਮੇਂ ਵੀ ਲਾਲੂ ਯਾਦਵ ਦੀ ਕਾਫੀ ਨਿਖੇਧੀ ਕੀਤੀ ਗਈ ਸੀ, ਜਿਸ ਤਰ੍ਹਾਂ ਹੁਣ ਭਾਜਪਾ ਆਗੂ ਬਿਧੂੜੀ ਦੀ ਹੋ ਰਹੀ ਹੈ। ਇਸ ਦੇ ਬਾਵਜੂਦ ਸਿਆਸੀ ਨੇਤਾ ਕੋਈ ਸਬਕ ਨਹੀਂ ਸਿੱਖ ਰਹੇ। ਨਾ ਹੀ ਸਿਆਸੀ ਪਾਰਟੀਆਂ ਅਜਿਹੇ ਨੇਤਾਵਾਂ ਖ਼ਿਲਾਫ਼ ਕੋਈ ਕਾਰਵਾਈ ਕਰਦੀਆਂ ਹਨ। ਅਸਲ ਵਿੱਚ ਅਜਿਹੇ ਨੇਤਾ ਹੀ ਸਿਆਸੀ ਪਾਰਟੀਆਂ ਨੂੰ ਚੰਗੇ ਲੱਗਦੇ ਹਨ, ਕਿਉਂਕਿ ਅਜਿਹੇ ਨੇਤਾ ਬੇਤੁੱਕੇ ਬਿਆਨ ਦੇ ਕੇ ਮੀਡੀਆ ਵਿੱਚ ਛਾਏ ਤਾਂ ਰਹਿੰਦੇ ਹਨ।
ਮੰਦੇ ਸ਼ਬਦ ਬੋਲਣ ਵਾਲੇ ਸਿਆਸੀ ਨੇਤਾਵਾਂ ਦੀ ਗਿਣਤੀ ਬਹੁਤ ਹੈ। ਅਜਿਹੇ ਆਗੂ ਪਤਾ ਨਹੀਂ ਕੀ ਸੋਚ ਕੇ ਅਜਿਹੇ ਸ਼ਬਦ ਬੋਲਦੇ ਰਹਿੰਦੇ ਹਨ। ਇਹ ਸੜਕਛਾਪ ਨੇਤਾ ਅਜਿਹੇ ਸਬਦ ਬੋਲ ਕੇ ਨਾ ਤਾਂ ਆਪਣਾ ਕੁੱਝ ਸੁਆਰ ਸਕਦੇ ਹਨ ਨਾ ਹੀ ਆਪਣੀ ਪਾਰਟੀ ਦਾ ਭਲਾ ਕਰ ਸਕਦੇ ਹਨ, ਬਲਕਿ ਆਪਣੀ ਪਾਰਟੀ ਦੀਆਂ ਵੋਟਾਂ ਵੀ ਖਰਾਬ ਕਰ ਦਿੰਦੇ ਹਨ ਕਿਉਂਕਿ ਔਰਤਾਂ ਅਤੇ ਹੋਰਨਾਂ ਆਗੂਆਂ ਬਾਰੇ ਚੰਗੀ ਸੋਚ ਰੱਖਣ ਵਾਲੇ ਲੋਕ ਅਜਿਹੇ ਨੇਤਾਵਾਂ ਨੂੰ ਵੋਟ ਪਾਉਣ ਦੀ ਥਾਂ ਵੋਟਾਂ ਵਾਲੇ ਦਿਨ ਘਰ ਤੋਂ ਹੀ ਨਹੀਂ ਨਿਕਲਦੇ।
ਸਿਆਸੀ ਨੇਤਾਵਾਂ ਦੇ ਵਿਗੜਦੇ ਬੋਲ ਲੋਕਤੰਤਰ ਦੀ ਮਰਿਆਦਾ ਦੇ ਖਿਲਾਫ ਹਨ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਉਹ ਮੰਦੜੇ ਸ਼ਬਦ ਬੋਲਣ ਵਾਲੇ ਸਿਆਸੀ ਨੇਤਾਵਾਂ ਦੇ ਚੋਣ ਲੜਨ ਤੇ ਹੀ ਰੋਕ ਲਗਾ ਦੇਵੇ ਤਾਂ ਕਿ ਸਿਆਸੀ ਨੇਤਾ ਸੋਚ ਸਮਝ ਕੇ ਲਿਆ ਕਰਨ।
ਬਿਊਰੋ
Editorial
ਬਹੁਤ ਖਤਰਨਾਕ ਸਾਬਤ ਹੋ ਰਹੀ ਹੈ ਚਾਈਨਾ ਡੋਰ
ਅੱਜਕੱਲ ਵੱਖ ਵੱਖ ਇਲਾਕਿਆਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਵੱਲੋਂ ਪਤੰਗਾਂ ਉੜਾਈਆਂ ਜਾ ਰਹੀਆਂ ਹਨ ਅਤੇ ਮੀਡੀਆ ਰਿਪੋਰਟਾਂ ਅਨੁਸਾਰ ਪਤੰਗ ਉਡਾਉਣ ਲਈ ਆਮ ਡੋਰ ਦੀ ਥਾਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਜਿਹੜੀ ਆਮ ਡੋਰ ਤੋਂ ਕਾਫੀ ਜਿਆਦਾ ਮਜਬੂਤ ਹੋਣ ਕਾਰਨ ਨੌਜਵਾਨ ਜਾਂ ਬੱਚੇ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ। ਇਹ ਡੋਰ ਅਕਸਰ ਆਮ ਇਨਸਾਨਾਂ ਅਤੇ ਜਾਨਵਰਾਂ ਲਈ ਬਹੁਤ ਨੁਕਸਾਨਦੇਹ ਸਾਬਿਤ ਹੁੰਦੀ ਹੈ ਅਤੇ ਇਸ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਅਨੇਕਾਂ ਵਿਅਕਤੀ ਜਖਮੀ ਵੀ ਚੁੱਕੇ ਹਨ।
ਪੰਜਾਬ ਸਰਕਾਰ ਵਲੋਂ ਭਾਵੇਂ ਸੂਬੇ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਪਾਬੰਦੀ ਲਗਾਈ ਹੋਈ ਹੈ ਪਰੰਤੂ ਇਸ ਦੇ ਬਾਵਜੂਦ ਕੁਝ ਦੁਕਾਨਦਾਰਾਂ ਵੱਲੋਂ ਚੋਰੀ ਛਿਪੇ ਇਹ ਡੋਰ ਵੇਚੀ ਜਾਂਦੀ ਹੈ ਅਤੇ ਇਸ ਸੰਬੰਧੀ ਮੀਡੀਆ ਵਿੱਚ ਖਬਰਾਂ ਵੀ ਆਉਂਦੀਆਂ ਹਨ। ਬੀਤੇ ਦਿਨ ਪੁਲੀਸ ਵਲੋਂ ਪਟਿਆਲਾ ਦੇ ਇੱਕ ਦੁਕਾਨਦਾਰ ਦੇ ਘਰ ਛਾਪਾ ਮਾਰ ਕੇ ਭਾਰੀ ਮਾਤਰਾ ਵਿੱਚ ਚਾਈਨਾ ਡੋਰ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਦੇ ਹੋਰਨਾਂ ਇਲਾਕਿਆਂ ਵਿੱਚ ਵੀ ਦੁਕਾਨਦਾਰਾਂ ਤੋਂ ਚਾਈਨਾ ਡੋਰ ਬਰਾਮਦ ਕੀਤੀ ਜਾ ਰਹੀ ਹੈ।
ਕੁੱਝ ਲੋਕ ਹੈਰਾਨੀ ਜਾਹਿਰ ਕਰਦੇ ਹਨ ਕਿ ਜਦੋਂ ਪੰਜਾਬ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਪਾਬੰਦੀ ਹੈ ਤਾਂ ਇਹ ਡੋਰ ਵਿਕ ਕਿਵੇਂ ਰਹੀ ਹੈ। ਇਸਦਾ ਕਾਰਨ ਇਹ ਹੈ ਕਿ ਕੁਝ ਦੁਕਾਨਦਾਰ ਲਾਲਚ ਵਿੱਚ ਇਹ ਚਾਈਨਾ ਡੋਰ ਵੇਚਦੇ ਹਨ, ਜਿਹੜੇ ਹੋਰਨਾਂ ਸੂਬਿਆਂ ਤੋਂ ਚੋਰੀ ਛਿੱਪੇ ਚਾਈਨਾ ਡੋਰ ਲਿਆਉਂਦੇ ਜਾਂ ਮੰਗਵਾਉਂਦੇ ਹਨ ਅਤੇ ਫਿਰ ਇਸਨੂੰ ਚੋਰੀ ਛਿਪੇ ਹੀ ਵੇਚਿਆ ਜਾਂਦਾ ਹੈ। ਇਹਨਾਂ ਦੁਕਾਨਦਾਰਾਂ ਦੇ ਪੱਕੇ ਗਾਹਕ ਹੁੰਦੇ ਹਨ, ਜੋ ਕਿ ਦੁਕਾਨਦਾਰਾਂ ਦੇ ਘਰਾਂ ਜਾਂ ਗੁਪਤ ਟਿਕਾਣਿਆਂ ਤੋਂ ਜਾਣੂੰ ਹੁੰਦੇ ਹਨ ਅਤੇ ਇਹ ਪੱਕੇ ਗਾਹਕ ਹੀ ਹੋਰ ਗਾਹਕਾਂ ਨੂੰ ਇਹਨਾਂ ਦੁਕਾਨਦਾਰਾਂ ਕੋਲ ਲੈ ਕੇ ਆਉਂਦੇ ਹਨ। ਇਸ ਤਰ੍ਹਾਂ ਚਾਈਨਾ ਡੋਰ ਦਾ ਵੇਚਣ ਦਾ ਧੰਦਾ ਚੋਰੀ ਛਿਪੇ ਚਲਦਾ ਰਹਿੰਦਾ ਹੈ।
ਇਸ ਸੰਬੰਧੀ ਮਾਹਿਰ ਕਹਿੰਦੇ ਹਨ ਕਿ ਚਾਈਨਾ ਡੋਰ ਬਹੁਤ ਖਤਰਨਾਕ ਹੁੰਦੀ ਹੈ ਅਤੇ ਜਾਨਵਰ ਹੋਵੇ ਜਾਂ ਇਨਸਾਨ, ਜੋ ਵੀ ਇਸਦੀ ਲਪੇਟ ਵਿੱਚ ਆਉਂਦਾ ਹੈ, ਉਹ ਬੁਰੀ ਤਰ੍ਹਾਂ ਜਖਮੀ ਹੋ ਜਾਂਦਾ ਹੈ ਅਤੇ ਇਸਦੀ ਲਪੇਟ ਵਿੱਚ ਆਉਣ ਵਾਲੇ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਇਸ ਦੇ ਬਾਵਜੂਦ ਅਨੇਕਾਂ ਨੌਜਵਾਨ ਚਾਈਨਾ ਡੋਰ ਨਾਲ ਹੀ ਪਤੰਗ ਉਡਾਉਣ ਨੂੰੂ ਪਹਿਲ ਦਿੰਦੇ ਹਨ। ਜਿਆਦਾਤਰ ਨੌਜਵਾਨ ਅਤੇ ਬੱਚੇ ਦੂਜਿਆਂ ਦੇ ਪਤੰਗ ਕੱਟਣ ਲਈ ਅਕਸਰ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹਨ। ਇਸ ਸੰਬੰਧੀ ਅਕਸਰ ਮੀਡੀਆ ਵਿੱਚ ਛਪਦੇ ਆਰਟੀਕਲਾਂ ਅਤੇ ਖਬਰਾਂ ਰਾਹੀਂ ਲੋਕਾਂ ਨੂੰ ਚਾਈਨਾ ਡੋਰ ਸਬੰਧੀ ਸੁਚੇਤ ਵੀ ਕੀਤਾ ਜਾਂਦਾ ਹੈ ਪਰ ਇਸ ਦਾ ਅਸਰ ਘੱਟ ਹੀ ਹੁੰਦਾ ਹੈ।
ਇਸ ਚਾਈਨਾ ਡੋਰ ਨਾਲ ਇਨਸਾਨਾਂ ਦੇ ਨਾਲ ਅਕਸਰ ਹੀ ਪੰਛੀ ਅਤੇ ਜਾਨਵਰ ਵੀ ਜਖ਼ਮੀ ਹੋ ਜਾਂਦੇ ਹਨ। ਕਈ ਵਾਰ ਤਾਂ ਚਾਈਨਾ ਡੋਰ ਦੀ ਲਪੇਟ ਵਿੱਚ ਆਏ ਪੰਛੀਆਂ ਦੀ ਮੌਤ ਵੀ ਹੋ ਜਾਂਦੀ ਹੈ। ਇਸ ਦੇ ਬਾਵਜੂਦ ਨੌਜਵਾਨਾਂ ਤੇ ਬੱਚਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦਾ ਰੁਝਾਨ ਚਿੰਤਾ ਦਾ ਵਿਸ਼ਾ ਹੈ।
ਇਹ ਠੀਕ ਹੈ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਹਰ ਦੁਕਾਨਦਾਰ ਨੂੰ ਆਪਣਾ ਵਪਾਰ ਚਲਾਉਣ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਪਰ ਲਾਲਚ ਅਤੇ ਵਾਧੂ ਕਮਾਈ ਲਈ ਅਜਿਹੇ ਸਮਾਨ ਨੂੰ ਨਹੀਂ ਵੇਚਣਾ ਚਾਹੀਦਾ ਜੋ ਕਿ ਦੂਜਿਆਂ ਦੀ ਜ਼ਿੰਦਗੀ ਲਈ ਸਮੱਸਿਆ ਬਣੇ। ਇਸ ਵੇਲੇ ਤਾਂ ਹਾਲਾਤ ਇਹ ਹੋ ਗਏ ਹਨ ਕਿ ਕਰਿਆਨਾ ਅਤੇ ਹੋਰ ਸਮਾਨ ਵੇਚਣ ਵਾਲੇ ਦੁਕਾਨਦਾਰ ਵੀ ਚੋਰੀ ਛਿਪੇ ਚਾਈਨਾ ਡੋਰ ਦੀ ਵਿਕਰੀ ਕਰਦੇ ਰਹਿੰਦੇ ਹਨ।
ਪਤੰਗ ਅਤੇ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਉਹ ਕੁਝ ਪੈਸਿਆਂ ਦੇ ਲਾਲਚ ਲਈ ਚਾਈਨਾ ਡੋੋਰ ਦੀ ਵਿਕਰੀ ਨਾ ਕਰਨ। ਇਸ ਤੋਂ ਇਲਾਵਾ ਪ੍ਰਸ਼ਾਸ਼ਨ ਵਲੋਂ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਦੇ ਨਾਲ ਨਾਲ ਚਾਈਨਾ ਡੋਰ ਖਰੀਦਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕਰਨੀ ਚਾਹੀਦੀ ਹੈ। ਸਰਕਾਰ ਅਤੇ ਪੁਲੀਸ ਨੂੰ ਉਹਨਾਂ ਚੋਰ ਮੋਰੀਆਂ ਦਾ ਪਤਾ ਲਗਾਉਣਾ ਚਾਹੀਦਾ ਹੈ, ਜਿਹਨਾਂ ਰਾਹੀਂ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਚਾਈਨਾ ਡੋਰ ਆ ਰਹੀ ਹੈ ਅਤੇ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਪ੍ਰਤੀ ਸੁਚੇਤ ਕਰਨ।
ਬਿਊਰੋ
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
Chandigarh2 months ago
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਭਲਕੇ ਹੋਣ ਵਾਲੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ