National
ਕੇਦਾਰਨਾਥ ਵਿੱਚ ਹੈਲੀਕਾਪਟਰ ਤੋਂ ਡਿੱਗਿਆ ਹੈਲੀਕਾਪਟਰ
ਕੇਦਾਰਨਾਥ, 31 ਅਗਸਤ (ਸ.ਬ.) ਉੱਤਰਾਖੰਡ ਦੇ ਕੇਦਾਰਨਾਥ ਵਿੱਚ ਅੱਜ ਕ੍ਰਿਸਟਲ ਕੰਪਨੀ ਦਾ ਇੱਕ ਖ਼ਰਾਬ ਹੈਲੀਕਾਪਟਰ, ਜਿਸ ਨੂੰ ਮੁਰੰਮਤ ਲਈ ਐਮਆਈ-17 ਹੈਲੀਕਾਪਟਰ ਨਾਲ ਲਟਕਾ ਕੇ ਲਿਜਾ ਜਾ ਰਿਹਾ ਸੀ, ਅਚਾਨਕ ਹੇਠਾਂ ਡਿੱਗ ਗਿਆ। ਖੁਸ਼ਕਿਸਮਤੀ ਨਾਲ ਜਿਸ ਸਥਾਨ ਤੇ ਹੈਲੀਕਾਪਟਰ ਡਿੱਗਿਆ, ਉਸ ਥਾਂ ਤੇ ਕੋਈ ਮੌਜੂਦ ਨਹੀਂ ਸੀ, ਜਿਸ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।
ਕੁਝ ਦਿਨ ਪਹਿਲਾਂ ਕ੍ਰਿਸਟਲ ਕੰਪਨੀ ਦਾ ਸਿੰਗਲ ਜਾਂ ਡਬਲ ਇੰਜਣ ਵਾਲਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਅੱਜ ਇਸ ਹੈਲੀਕਾਪਟਰ ਨੂੰ ਐਮਆਈ-17 ਦੁਆਰਾ ਮੁਰੰਮਤ ਲਈ ਗੌਚਰ ਹਵਾਈ ਪੱਟੀ ਤੇ ਲਿਜਾਇਆ ਜਾ ਰਿਹਾ ਸੀ। ਯਾਤਰਾ ਦੌਰਾਨ ਹੈਲੀਕਾਪਟਰ ਨੂੰ ਲੈ ਕੇ ਜਾਣ ਵਾਲੀ ਹੈਗਿੰਗ ਚੇਨ ਅਚਾਨਕ ਟੁੱਟ ਗਈ, ਜਿਸ ਕਾਰਨ ਖ਼ਰਾਬ ਹੈਲੀਕਾਪਟਰ ਸੁੰਨਸਾਨ ਖੇਤਰ ਵਿੱਚ ਡਿੱਗ ਗਿਆ। ਡਿੱਗਣ ਤੋਂ ਬਾਅਦ ਹੈਲੀਕਾਪਟਰ ਪੂਰੀ ਤਰ੍ਹਾਂ ਟੁੱਟ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਡੀਆਰਐਫ ਦੀ ਟੀਮ ਮੌਕੇ ਤੇ ਪਹੁੰਚ ਗਈ, ਜਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਸੈਰ-ਸਪਾਟਾ ਅਧਿਕਾਰੀ ਰਾਹੁਲ ਚੌਬੇ ਨੇ ਦੱਸਿਆ ਕਿ ਹੈਲੀਕਾਪਟਰ ਵਿਚ ਕੋਈ ਯਾਤਰੀ ਜਾਂ ਸਾਮਾਨ ਨਹੀਂ ਸੀ। ਜਦੋਂ ਐਮਆਈ-17 ਆਪਣਾ ਸੰਤੁਲਨ ਗੁਆ ਬੈਠਾ ਤਾਂ ਉਸ ਨੂੰ ਥਰੂ ਕੈਂਪ ਨੇੜੇ ਉਤਾਰਿਆ ਗਿਆ। ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ ਤੇ ਪਹੁੰਚ ਗਿਆ ਅਤੇ ਸਥਿਤੀ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਸ ਘਟਨਾ ਨੇ ਹੈਲੀਕਾਪਟਰ ਦੀ ਏਅਰਲਿਫਟਿੰਗ ਪ੍ਰਕਿਰਿਆ ਵਿੱਚ ਲਾਪਰਵਾਹੀ ਵੱਲ ਇਸ਼ਾਰਾ ਕੀਤਾ ਹੈ। ਮਾਮਲੇ ਦੀ ਪੂਰੀ ਜਾਂਚ ਜਾਰੀ ਹੈ।
National
ਟਰੱਕ ਖਾਈ ਵਿਚ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 11 ਜ਼ਖਮੀ
ਉੱਤਰਾ ਕੰਨੜ, 22 ਜਨਵਰੀ (ਸ.ਬ.) ਕਰਨਾਟਕ ਦੇ ਉੱਤਰਾ ਕੰਨੜ ਦੇ ਅਰੇਬਿਲੇ ਖੇਤਰ ਵਿੱਚ ਅੱਜ ਸਵੇਰੇ ਵਾਪਰੇ ਇੱਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ। ਕੇਐਮਸੀ ਹਸਪਤਾਲ ਦੇ ਡਾਇਰੈਕਟਰ ਐਸਐਫ ਕਮਰ ਨੇ ਕਿਹਾ ਇੱਕ ਮਰੀਜ਼ ਨੂੰ ਮ੍ਰਿਤਕ ਹਸਪਤਾਲ ਵਿੱਚ ਲਿਆਂਦਾ ਗਿਆ ਸੀ, ਬਾਕੀ 11 ਜ਼ਖਮੀ ਸਾਡੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਹਨ। ਇਨ੍ਹਾਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਫਿਲਹਾਲ ਉਹ ਖਤਰੇ ਤੋਂ ਬਾਹਰ ਹਨ।
ਜ਼ਿਕਰਯੋਗ ਹੈ ਕਿ ਪੀੜਤ ਸਬਜ਼ੀ ਵਿਕਰੇਤਾ ਦੱਸੇ ਗਏ ਹਨ ਜੋ ਸਾਵਨੂਰ ਤੋਂ ਕੁਮਟਾ ਮੰਡੀ ਵਿੱਚ ਸਬਜ਼ੀ ਵੇਚਣ ਲਈ ਜਾ ਰਹੇ ਸਨ, ਜਦੋਂ ਉਨ੍ਹਾਂ ਦਾ ਟਰੱਕ ਬੇਕਾਬੂ ਹੋ ਕੇ 50 ਮੀਟਰ ਹੇਠਾਂ ਖਾਈ ਵਿੱਚ ਡਿੱਗ ਗਿਆ। ਸੂਬੇ ਵਿੱਚ ਵਾਪਰੇ ਘਾਤਕ ਹਾਦਸਿਆਂ ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਸਿੱਧਰਮਈਆ ਨੇ ਮੌਤਾਂ ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਦਫਤਰ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਲਈ 3 ਲੱਖ ਰੁਪਏ ਦੀ ਐਕਸ- ਗ੍ਰੇਸ਼ੀਆ ਅਦਾਇਗੀ ਦਾ ਐਲਾਨ ਕੀਤਾ ਹੈ। ਉੱਤਰਾ ਕੰਨੜ ਜ਼ਿਲ੍ਹੇ ਦੇ ਯੱਲਾਪੁਰ ਅਤੇ ਰਾਏਚੂਰ ਜ਼ਿਲ੍ਹੇ ਦੇ ਸਿੰਧਨੂਰ ਵਿਖੇ ਦੋ ਵੱਖ-ਵੱਖ ਹਾਦਸਿਆਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ 3-3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੇ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇਗਾ।
National
ਹਥਿਆਰਾਂ ਸਮੇਤ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ
ਅਗਰਤਲਾ, 22 ਜਨਵਰੀ (ਸ.ਬ.) ਤ੍ਰਿਪੁਰਾ ਪੁਲੀਸ ਨੇ ਅਗਰਤਲਾ ਦੇ ਰਹਿਣ ਵਾਲੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਮਾਜ ਪ੍ਰਿਓ ਚੱਕਮਾ ਵਜੋਂ ਹੋਈ ਹੈ। ਉਸ ਨੂੰ ਬੀਤੀ ਦੇਰ ਰਾਤ ਅਗਰਤਲਾ ਦੇ ਮਿਲਨ ਚੱਕਰ ਇਲਾਕੇ ਤੋਂ ਹਿਰਾਸਤ ਵਿਚ ਲਿਆ ਗਿਆ। ਪੁਲੀਸ ਨੇ ਦੱਸਿਆ ਕਿ ਉਸ ਕੋਲੋਂ ਹਥਿਆਰ, ਕਾਰਤੂਸ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਚੱਕਮਾ ਪਿਛਲੇ ਛੇ ਮਹੀਨਿਆਂ ਤੋਂ ਇਸ ਇਲਾਕੇ ਵਿੱਚ ਰਹਿ ਰਿਹਾ ਸੀ।
ਸਦਰ ਸਬ-ਡਿਵੀਜ਼ਨਲ ਪੁਲੀਸ ਅਧਿਕਾਰੀ ਦੇਬਾ ਪ੍ਰਸਾਦ ਰਾਏ ਨੇ ਕਿਹਾ ਕਿ ਇੱਕ ਗੁਪਤ ਸੂਚਨਾ ਦੇ ਆਧਾਰ ਤੇ, ਅਸੀਂ ਮਿਲਨ ਚੱਕਰ ਖੇਤਰ ਵਿੱਚ ਛਾਪੇਮਾਰੀ ਕੀਤੀ ਅਤੇ ਸ਼ਾਮਜ ਪ੍ਰਿਓ ਚੱਕਮਾ ਨਾਮ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਅਸੀਂ ਉਸ ਕੋਲੋਂ ਇੱਕ 9 ਐਮਐਮ ਦਾ ਪਿਸਤੌਲ, ਦੋ ਕਾਰਤੂਸ ਬਰਾਮਦ ਕੀਤੇ , 2 ਲੱਖ ਭਾਰਤੀ ਰੁਪਏ ਅਤੇ 25 ਹਜ਼ਾਰ ਬੰਗਲਾਦੇਸ਼ੀ ਟਕੇ ਬਰਾਮਦ ਕੀਤੇ ਗਏ ਹਨ।
ਪੁਲੀਸ ਅਧਿਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਬੰਗਲਾਦੇਸ਼ ਦੇ ਚਕਮਾ ਦੇ ਖਗੜਾਚੜੀ ਦਾ ਵਸਨੀਕ ਹੈ। ਉਸ ਨੂੰ ਪੁੱਛਗਿੱਛ ਲਈ ਪੁਲੀਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਸਰਹੱਦ ਅੰਦਰ ਕਿਵੇਂ ਦਾਖਲ ਹੋਇਆ ਐਸਡੀਪੀਓ ਨੇ ਦੱਸਿਆ ਕਿ ਉਸ ਖ਼ਿਲਾਫ਼ ਦੋ ਕੇਸ ਦਰਜ ਕੀਤੇ ਗਏ ਹਨ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਭਾਰਤ ਵਿੱਚ ਉਸ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
National
ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਸਮੇਤ 4 ਵਿਅਕਤੀਆਂ ਦੀ ਮੌਤ
ਰਾਏਚੁਰ, 22 ਜਨਵਰੀ (ਸ.ਬ.) ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ ਨਰਹਰੀ ਮੰਦਰ ਵਿਖੇ ਪੂਜਾ ਕਰਨ ਲਈ ਹੰਪੀ ਦੀ ਯਾਤਰਾ ਤੇ ਜਾ ਰਹੀ ਸੀ।
ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਸਿੰਧਨੂਰ ਦੇ ਅਰਾਗਿਨਾਮਾਰਾ ਕੈਂਪ ਨੇੜੇ ਹੋਇਆ। ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਆਰੀਆਵੰਦਨ, ਸੁਚੇਂਦਰ ਅਤੇ ਅਭਿਲਾਸ਼ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਡਰਾਈਵਰ ਸ਼ਿਵਾ ਦੀ ਵੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 10 ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿੰਧਨੂਰ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਅਨੁਸਾਰ ਇਸ ਸਬੰਧੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ