Connect with us

Chandigarh

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ 12,000 ਰੁਪਏ ਰਿਸ਼ਵਤ ਲੈਂਦਾ ਕਾਬੂ

Published

on

 

 

ਚੰਡੀਗੜ੍ਹ, 31 ਅਗਸਤ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦਾ ਪਾਇਆ ਗਿਆ, ਪਰ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ਦੌਰਾਨ ਮੁਲਜ਼ਮ ਨੂੰ ਬਠਿੰਡਾ ਸ੍ਰੀ ਮੁਕਤਸਰ ਸਾਹਿਬ ਰੋਡ ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੰਪਿਊਟਰ ਆਪਰੇਟਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Continue Reading

Chandigarh

ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਵਾਸਤੇ ਜਮੀਨ ਦੇਣ ਦੇ ਮੁੱਦੇ ਸੰਬੰਧੀ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਰਾਜਪਾਲ ਨਾਲ ਮੁਲਾਕਾਤ

Published

on

By

 

ਚੰਡੀਗੜ੍ਹ, 15 ਨਵੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਟੀਮ ਨੇ ਅੱਜ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਵਾਸਤੇ ਥਾਂ ਦੇਣ ਦੇ ਮੁੱਦੇ ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਹਨ। ਚੰਡੀਗੜ੍ਹ ਪੰਜਾਬ ਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਕੋਲ ਨਾ ਤਾਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਹੈ ਅਤੇ ਨਾ ਹੀ ਕੋਈ ਹੋਰ ਇਮਾਰਤ।

ਉਹਨਾਂ ਕਿਹਾ ਕਿ ਜਿਸ ਤਰ੍ਹਾਂ ਈਕੋ ਸੰਵੇਦਨਸ਼ੀਲ ਜ਼ੋਨ ਨੂੰ ਹਟਾਇਆ ਗਿਆ ਹੈ, ਉਹ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਜਪਾਲ ਨੂੰ ਪ੍ਰਸਤਾਵ ਭੇਜਿਆ ਹੈ ਕਿ ਤੁਸੀਂ ਸਾਨੂੰ 10 ਏਕੜ ਜ਼ਮੀਨ ਦਿਓ, ਅਸੀਂ ਤੁਹਾਨੂੰ ਪੰਚਕੂਲਾ ਵਿਚ 12 ਏਕੜ ਜ਼ਮੀਨ ਦੇਵਾਂਗੇ। ਉਨ੍ਹਾਂ ਨੇ ਪ੍ਰਸਤਾਵ ਵਿਚ ਮਕਸਦ ਨਹੀਂ ਲਿਖਿਆ ਹੈ। ਹਾਲਾਂਕਿ ਇਸ ਦਾ ਉਦੇਸ਼ ਇੱਥੇ ਹਰਿਆਣਾ ਵਿਧਾਨ ਸਭਾ ਬਣਾਉਣਾ ਹੈ। ਅਸੀਂ ਇਸ ਗੱਲ ਦਾ ਵਿਰੋਧ ਦਰਜ ਕਰਵਾਇਆ ਹੈ। ਚੰਡੀਗੜ੍ਹ ਪੰਜਾਬ ਦਾ ਹੈ। ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਦੇਣ ਲਈ ਤਿਆਰ ਨਹੀਂ ਹਾਂ।

 

Continue Reading

Chandigarh

ਪੰਜਾਬ ਵਿੱਚ 17 ਨਵੰਬਰ ਤੱਕ ਰਹੇਗਾ ਧੁੰਦ ਦਾ ਅਸਰ – ਮੌਸਮ ਵਿਭਾਗ

Published

on

By

 

 

 

ਚੰਡੀਗੜ੍ਹ, 15 ਨਵੰਬਰ (ਸ.ਬ.) ਪਹਾੜਾਂ ਤੇ ਬਰਫ਼ਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਨਾਲ ਨਾਲ ਦਿਨ ਦਾ ਤਾਪਮਾਨ ਵੀ ਡਿੱਗ ਗਿਆ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿਚ ਆ ਗਿਆ ਹੈ।

ਮੌਸਮ ਵਿਭਾਗ ਵਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 8 ਵਜੇ ਤੱਕ ਕੋਈ ਉਡਾਣ ਨਹੀਂ ਆ ਜਾ ਨਹੀਂ ਸਕੀ। 4 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ ਦੁਪਹਿਰ 12.30 ਵਜੇ ਬੈਂਕਾਕ ਲਈ ਰਵਾਨਾ ਹੋਣ ਵਾਲੀ ਫਲਾਈਟ ਦੁਪਹਿਰ 3 ਵਜੇ ਟੇਕ ਆਫ ਕਰੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

 

Continue Reading

Chandigarh

ਚੋਣ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ ਪੁਲੀਸ ਮੁਖੀਆਂ ਨਾਲ ਮੀਟਿੰਗ

Published

on

By

 

ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼

ਚੰਡੀਗੜ੍ਹ, 14 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ (ਐਸ.ਸੀ), ਗਿੱਦੜਬਾਹਾ ਅਤੇ ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਜਿਲ੍ਹਾ ਪੁਲੀਸ ਮੁਖੀਆਂ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ ਅਤੇ ਵੋਟਾਂ ਦੌਰਾਨ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਅਤੇ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਸਖਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਵੀ ਦਿੱਤੇ।

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਰੀਅਲ ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਕਰਨ ਲਈ ਕਿਹਾ। ਉਹਨਾਂ ਪੋਲਿੰਗ ਸਟਾਫ਼ ਦੀ ਸਹੂਲੀਅਤ ਲਈ ਪੋਲਿੰਗ ਸਟੇਸ਼ਨਾਂ ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਕੀਤੇ ਗਏ ਲੋੜੀਂਦੇ ਉਪਾਅ ਦੀ ਸਮੀਖਿਆ ਵੀ ਕੀਤੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਅਤੇ ਏ ਡੀ ਜੀ ਪੀ-ਕਮ-ਸਟੇਟ ਪੁਲੀਸ ਨੋਡਲ ਅਫ਼ਸਰ ਐਮ. ਐਫ. ਫਾਰੂਕੀ ਨੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਿਤ ਕੀਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

 

Continue Reading

Latest News

Trending