Chandigarh
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ

ਚੰਡੀਗੜ੍ਹ, 31 ਅਗਸਤ (ਸ.ਬ.) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਨੂੰ ਅੱਜ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਬੇਅੰਤ ਸੰਘ ਮੈਮੋਰੀਅਲ ਵਿਖੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਰਵ ਧਰਮ ਸਦਭਾਵਨਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਅਤੇ ਸz. ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ, ਸਾਬਕਾ ਮੰਤਰੀ ਅਤੇ ਬੇਅੰਤ ਸਿੰਘ ਦੇ ਪਤੇ ਸz. ਗੁਰਕੀਰਤ ਸਿੰਘ ਕੋਟਲੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਪਹੁੰਚੇ। ਹਾਲਾਂਕਿ ਮਰਹੂਮ ਬੇਅੰਤ ਸਿੰਘ ਦੇ ਪੋਤੇ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਇਸ ਸਮਾਗਮ ਤੋਂ ਗੈਰ ਹਾਜ਼ਰ ਰਹੇ।
ਮਰਹੂਮ ਬੇਅੰਤ ਸਿੰਘ ਦੇ ਪੋਤੇ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤਬੀਅਤ ਖ਼ਰਾਬ ਹੋਣ ਕਾਰਨ ਇਸ ਸਮਾਮਗ ਵਿਚ ਨਹੀਂ ਪਹੁੰਚੇ। ਸz. ਗੁਰਕੀਰਤ ਸਿੰਘ ਕੋਟਲੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਨੂੰ ਤੇਜ਼ ਬੁਖ਼ਾਰ ਹੋਣ ਕਾਰਨ ਉਹ ਦਿੱਲੀ ਤੋਂ ਨਹੀਂ ਆ ਸਕੇ। ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵਜੋਂ ਹੀ ਇੱਥੇ ਹਾਜ਼ਰ ਹਾਂ।
Chandigarh
ਪੰਜਾਬ ਦੇ 13 ਕਸਬਿਆਂ ਵਿੱਚ 2,000 ਕਰੋੜ ਦੀ ਸਰਕਾਰੀ ਜ਼ਮੀਨ ਹੋਵੇਗੀ ਨਿਲਾਮ

ਪੁੱਡਾ ਅਤੇ ਸੂਬੇ ਦੀਆਂ ਹੋਰ ਵਿਕਾਸ ਅਥਾਰਿਟੀਆਂ 12 ਮਾਰਚ ਤੋਂ ਸ਼ੁਰੂ ਕਰਕੇ 22 ਮਾਰਚ ਤੱਕ ਕਰਨਗੀਆਂ ਈ-ਨਿਲਾਮੀ
ਚੰਡੀਗੜ੍ਹ, 8 ਮਾਰਚ (ਸ.ਬ.) ਪੰਜਾਬ ਸਰਕਾਰ ਵਲੋਂ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀ ਜ਼ਮੀਨ ਅਤੇ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਰੱਖ ਰਹੀ ਹੈ। ਇਸਦੇ ਤਹਿਤ ਮੁਹਾਲੀ, ਨਿਊ ਚੰਡੀਗੜ੍ਹ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ 13 ਕਸਬਿਆਂ ਵਿੱਚ 2,000 ਕਰੋੜ ਰੁਪਏ ਦੀਆਂ ਰਿਹਾਇਸ਼ੀ, ਵਪਾਰਕ ਅਤੇ ਸੰਸਥਾਗਤ ਥਾਵਾਂ ਨਿਲਾਮੀ ਲਈ ਉਪਲਬਧ ਹੋਣਗੀਆਂ। ਇਸ ਸੰਬੰਧੀ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਰਾਜ ਦੇ ਹੋਰ ਵਿਕਾਸ ਅਥਾਰਿਟੀਆਂ 12 ਮਾਰਚ ਨੂੰ ਈ-ਨਿਲਾਮੀ ਸ਼ੁਰੂ ਕਰਨਗੀਆਂ ਅਤੇ ਇਹ ਨਿਲਾਮੀ 22 ਮਾਰਚ ਨੂੰ ਖ਼ਤਮ ਹੋਵੇਗੀ।
ਇਸ ਨਿਲਾਮੀ ਦੇ ਤਹਿਤ ਗਰੁੱਪ ਹਾਊਸਿੰਗ, ਸਕੂਲ, ਵਪਾਰਕ ਪਲਾਟ ਅਤੇ ਹੋਰ ਜਾਇਦਾਦਾਂ, ਜਿਵੇਂ ਕਿ ਐਸ ਸੀ ਓ/ਐਸ ਸੀ ਐਫ ਅਤੇ ਬੂਥ ਆਦਿ ਨਿਲਾਮੀ ਲਈ ਉਪਲਬਧ ਹੋਣਗੇ। ਗਮਾਡਾ ਅਧਿਕਾਰੀਆਂ ਅਨੁਸਾਰ ਸਫਲ ਬੋਲੀਕਾਰ ਵੱਲੋਂ ਮੌਕੇ ਤੇ ਅੰਤਿਮ ਬੋਲੀ ਕੀਮਤ ਦਾ ਸਿਰਫ਼ 10 ਫ਼ੀਸਦੀ ਅਦਾ ਕਰ ਦਿੱਤੇ ਜਾਣ ਤੇ ਸਾਈਟਾਂ ਅਲਾਟ ਕਰ ਦਿੱਤੀਆਂ ਜਾਣਗੀਆਂ। ਬੋਲੀ ਦੀ ਰਕਮ ਦਾ 25 ਫ਼ੀਸਦੀ ਜਮ੍ਹਾਂ ਕਰਵਾਉਣ ਤੋਂ ਬਾਅਦ ਸਾਈਟਾਂ ਦਾ ਕਬਜ਼ਾ ਅਲਾਟੀਆਂ ਨੂੰ ਦੇ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁੱਡਾ ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਸਤੰਬਰ ਅਤੇ ਅਕਤੂਬਰ 2024 ਵਿੱਚ, ਦੋ ਵਾਰ 2,000 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸੀ।
Chandigarh
ਪੰਜਾਬ ਵਿੱਚ ਫਿਰ ਬਦਲੇਗਾ ਮੌਸਮ, 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ, 8 ਮਾਰਚ (ਸ.ਬ.) ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੌਰਾਨ 9 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 3 ਦਿਨਾਂ ਵਿੱਚ ਤਾਪਮਾਨ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਧੁੱਪ ਨਿਕਲ ਰਹੀ ਹੈ। ਆਉਣ ਵਾਲੇ 4 ਦਿਨਾਂ ਵਿੱਚ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 31.1 ਡਿਗਰੀ ਸੈਲਸੀਅਸ ਅਤੇ ਅਬੋਹਰ ਵਿੱਚ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 9 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦੇ ਅਸਰ ਨਾਲ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ ਅਤੇ ਬਾਰਿਸ਼ ਦੀ ਵੀ ਸੰਭਾਵਨਾ ਹੈ। ਇਨ੍ਹਾਂ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਦੇਖਣ ਨੂੰ ਮਿਲੇਗਾ ਅਤੇ ਅਨੁਮਾਨ ਹੈ ਕਿ 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਨ੍ਹਾਂ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
Chandigarh
ਪੰਜਾਬ ਪੁਲੀਸ ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਕਾਰਕੁੰਨ ਗ੍ਰਿਫ਼ਤਾਰ, ਚਾਰ ਪਿਸਤੌਲ ਬਰਾਮਦ

ਟਾਰਗੇਟ ਕਿਲਿੰਗ ਦੀ ਵੱਡੀ ਵਾਰਦਾਤ ਨਾਕਾਮ ਕਰਨ ਦਾ ਦਾਅਵਾ
ਚੰਡੀਗੜ੍ਹ, 7 ਮਾਰਚ (ਸ.ਬ.) ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਨੌਸ਼ਹਿਰਾ ਕਲਾਂ ਦੇ ਰਹਿਣ ਵਾਲੇ ਜਗਰੂਪ ਸਿੰਘ, ਕਪੂਰਥਲਾ ਦੇ ਪਿੰਡ ਮਿਰਜ਼ਾਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਤਰਨਤਾਰਨ ਦੇ ਪਿੰਡ ਫਤਿਹਾਬਾਦ ਦੇ ਰਹਿਣ ਵਾਲੇ ਨਵਪ੍ਰੀਤ ਸਿੰਘ ਉਰਫ਼ ਨਵ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਪਿਸਤੌਲਾਂ-ਜਿਨ੍ਹਾਂ ਵਿਚੋਂ ਦੋ ਅਤਿ-ਆਧੁਨਿਕ ਪਿਸਤੌਲਾਂ – ਇੱਕ .30 ਬੋਰ ਪੀਐਕਸ5 ਸਟੌਰਮ (ਬਰੇਟਾ) ਅਤੇ 9 ਐਮਐਮ ਗਲੌਕ ਪਿਸਤੌਲ – ਅਤੇ ਦੋ ਦੇਸੀ ਪਿਸਤੌਲਾਂ – .30 ਬੋਰ ਅਤੇ .32 ਬੋਰ ਸਮੇਤ ਚਾਰ ਮੈਗਜ਼ੀਨ ਅਤੇ 22 ਕਾਰਤੂਸ ਬਰਾਮਦ ਕੀਤੇ ਹਨ।
ਡੀ ਜੀ ਪੀ, ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਅਮਰੀਕਾ ਸਥਿਤ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ, ਜੋ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਸਾਥੀ ਹੈ ਅਤੇ ਉਸ ਦੀ ਮਿਲੀਭੁਗਤ ਨਾਲ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੋਪੀ ਨਵਾਸ਼ਹਿਰੀਆ ਆਪਣੇ ਗ੍ਰੀਸ ਸਥਿਤ ਸਾਥੀ ਲਾਡੀ ਬਾਕਾਪੁਰੀਆ ਦੀ ਮਦਦ ਨਾਲ ਨੌਜਵਾਨਾਂ ਨੂੰ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪ੍ਰੇਰਿਤ ਕਰ ਰਿਹਾ ਸੀ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਸੀ ਆਈ ਜਲੰਧਰ ਦੀਆਂ ਪੁਲੀਸ ਟੀਮਾਂ ਨੇ ਭਰੋਸੇਯੋਗ ਸੂਤਰਾਂ ਦੀ ਪੁਖ਼ਤਾ ਇਤਲਾਹ ਤੇ ਕਾਰਵਾਈ ਕਰਦਿਆਂ ਇੱਕ ਖੁਫੀਆ ਆਪ੍ਰੇਸ਼ਨ ਦੌਰਾਨ ਜਗਰੂਪ ਤੇ ਸੁਖਜੀਤ (ਜੋ ਜਲੰਧਰ ਦੇ ਸੂਰੀਆ ਐਨਕਲੇਵ ਵਿਖੇ ਅੰਡਰਬ੍ਰਿਜ ਨੇੜੇ ਇੱਕ ਆਲਟੋ ਕਾਰ ਵਿੱਚ ਆਪਣੇ ਦੂਜੇ ਸਾਥੀ ਦੀ ਉਡੀਕ ਕਰ ਰਹੇ ਸਨ) ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਜਗਰੂਪ ਵੱਲੋਂ ਮੁਲਜ਼ਮ ਨਵਪ੍ਰੀਤ ਦੀ ਸ਼ਮੂਲੀਅਤ ਬਾਰੇ ਕੀਤੇ ਗਏ ਖੁਲਾਸੇ ਤੋਂ ਬਾਅਦ, ਪੁਲੀਸ ਟੀਮਾਂ ਨੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਏਆਈਜੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਜਗਰੂਪ ਸਿੰਘ ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ ਅਤੇ ਇਸ ਤੋਂ ਪਹਿਲਾਂ ਉਸਨੂੰ ਅੰਮ੍ਰਿਤਸਰ ਵਿੱਚ ਇੱਕ ਕਤਲ ਕੇਸ ਵਿੱਚ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਸਬੰਧੀ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫ਼.ਆਈ.ਆਰ ਨੰਬਰ 11 ਮਿਤੀ 02.03.2025 ਨੂੰ ਬੀਐਨਐਸ ਦੀਆਂ ਧਾਰਾਵਾਂ 113(1) ਅਤੇ 113(3) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (1ਬੀ) (ਏ) ਤਹਿਤ ਕੇਸ ਦਰਜ ਕੀਤਾ ਗਿਆ ਹੈ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ