Chandigarh
ਚੰਡੀਗੜ੍ਹ ਵਿੱਚ ਕਿਸਾਨਾਂ ਦਾ ਸੰਘਰਸ਼ ਜਾਰੀ, ਸੈਕਟਰ-34 ਦੇ ਮੇਲਾ ਗਰਾਊਂਡ ਵਿੱਚ ਹੋਈ ਮਹਾਪੰਚਾਇਤ
ਪ੍ਰਸ਼ਾਸ਼ਨ ਨੇ ਕਿਸਾਨਾਂ ਨੂੰ ਮਟਕਾ ਚੌਂਕ ਤੱਕ ਮਾਰਚ ਕਰਨ ਦੀ ਦਿੱਤੀ ਇਜਾਜ਼ਤ
ਚੰਡੀਗੜ੍ਹ, 2 ਸਤੰਬਰ (ਸ.ਬ.) ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਦੌਰਾਨ ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਉੱਥੇ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ 5 ਸਤੰਬਰ ਤੱਕ ਪੱਕਾ ਮੋਰਚਾ ਲਾ ਲਿਆ ਹੈ।
ਚੰਡੀਗੜ੍ਹ ਦੇ ਸੈਕਟਰ-34 ਦੇ ਮੇਲਾ ਗਰਾਊਂਡ ਤੇ ਬੈਠੇ ਕਿਸਾਨਾਂ ਨੇ ਅੱਜ ਮਹਾਪੰਚਾਇਤ ਦਾ ਆਯੋਜਨ ਕੀਤਾ। ਸੈਕਟਰ 34 ਦੇ ਗੁਰਦੁਆਰੇ ਦੇ ਸਾਹਮਣੇ ਮਹਾਪੰਚਾਇਤ ਵਿੱਚ ਕਿਸਾਨਾਂ ਦਾ ਭਾਰੀ ਇੱਕਠ ਹੋਇਆ ਹੈ। ਮਹਾਪੰਚਾਇਤ ਦੌਰਾਨ ਕਿਸਾਨ ਪਰਿਵਾਰਾਂ ਦੀਆਂ ਬੀਬੀਆਂ ਆਪਣੇ ਮ੍ਰਿਤਕ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਦੀਆਂ ਫੋਟੋਆਂ ਲੈ ਕੇ ਪੁੱਜੀਆਂ।
ਕਿਸਾਨਾਂ ਨੇ ਮੇਲਾ ਗਰਾਊਂਡ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ। ਇੱਕ ਹਜ਼ਾਰ ਤੋਂ ਵੱਧ ਕਿਸਾਨ ਪੈਦਲ ਹੀ ਵਿਧਾਨ ਸਭਾ ਵੱਲ ਤੁਰ ਪਏ। ਕਿਸਾਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਵੀ ਮੌਜੂਦ ਹੈ। ਕਿਸਾਨ ਅੰਦੋਲਨ ਕਾਰਨ ਚੰਡੀਗੜ੍ਹ ਪੁਲੀਸ ਤੋਂ ਇਲਾਵਾ ਪੰਜਾਬ ਪੁਲੀਸ ਦੇ 1500 ਦੇ ਕਰੀਬ ਜਵਾਨ ਵੀ ਤਾਇਨਾਤ ਕੀਤੇ ਗਏ ਹਨ।
ਪੁਲੀਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਿਰਫ਼ ਚਾਰ ਦਿਨਾਂ ਲਈ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਹੈ ਪਰ ਉਹ ਪੂਰੀ ਤਿਆਰੀ ਨਾਲ ਤਿੰਨ ਮਹੀਨਿਆਂ ਦਾ ਰਾਸ਼ਨ ਅਤੇ ਪਾਣੀ ਲੈ ਕੇ ਆਏ ਹਨ। ਅਜਿਹੇ ਵਿੱਚ ਪੁਲੀਸ ਅਤੇ ਪ੍ਰਸ਼ਾਸਨ ਨੂੰ ਲੈ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਫਿਲਹਾਲ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ।
ਇਸ ਦੌਰਾਨ ਪ੍ਰਸ਼ਾਸਨ ਨੇ ਮੀਟਿੰਗ ਤੋਂ ਬਾਅਦ ਕਿਸਾਨਾਂ ਨੂੰ ਚੰਡੀਗੜ੍ਹ ਦੇ ਮਟਕਾ ਚੌਂਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਇਸ ਵਿੱਚ ਇੱਕ ਹਜ਼ਾਰ ਵਿਅਕਤੀ ਸ਼ਾਮਿਲ ਹੋ ਸਕਣਗੇ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੈਦਲ ਮਾਰਚ ਦੀ ਇਜਾਜਤ ਮਿਲੀ ਹੈ। ਜਿੱਥੇ ਉਹ ਆਪਣਾ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪਣਗੇ। ਉੱਥੇ ਹੀ ਪ੍ਰਸ਼ਾਸਨ ਵੱਲੋਂ ਤੁਰੰਤ ਇੰਤਜ਼ਾਮ ਕੀਤੇ ਗਏ ਹਨ। ਕਰੀਬ 700 ਤੋਂ ਵੱਧ ਪੁਲੀਸ ਕਰਮਚਾਰੀ ਤੈਨਾਤ ਕੀਤੇ ਗਏ ਹਨ। ਨਾਲ ਹੀ ਪੈਰਾ-ਮਿਲਟਰੀ ਫੋਰਸ ਵੀ ਲਗਾਈ ਗਈ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦਾ ਪੱਕਾ ਮੋਰਚਾ ਇਸ ਮੈਦਾਨ ਤੋਂ ਉਦੋਂ ਹੀ ਉੱਠੇਗਾ ਜਦੋਂ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਵੇਗੀ।
Chandigarh
ਪੰਜਾਬ ਵਿੱਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ
ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰ ਵਿੱਚ ਪਏ ਗੜ੍ਹੇ, ਮੌਸਮ ਵਿੱਚ ਠੰਡਕ ਵਧੀ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਚੰਡੀਗੜ੍ਹ ਅਤੇ ਆਸਪਾਸੇ ਦ ਖੇਤਰ ਵਿੱਚ ਅੱਜ ਗੜ੍ਹੇ ਪਏ ਜਿਸਤੋਂ ਬਾਅਦ ਮੌਸਮ ਵਿੱਚ ਠੰਡਕ ਵੱਧ ਗਈ ਹੈ ਅਤੇ ਠੰਡੀਆਂ ਹਵਾਵਾਂ ਚਲਣ ਕਾਰਨ ਲੋਕ ਘਰਾਂ ਦੇ ਅੰਦਰ ਹੀ ਦੁਬਕੇ ਰਹੇ।
ਇਸ ਦੌਰਾਨ ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ। ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Chandigarh
ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ ਪੰਜਾਬ ਸਰਕਾਰ ਵੱਲੋਂ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ।
Chandigarh
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸੀਆਂ ਵਿਭਾਗ ਦੀਆਂ ਪ੍ਰਾਪਤੀਆਂ
ਚੰਡੀਗੜ੍ਹ, 27 ਦਸੰਬਰ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਵਿਭਾਗ ਵਲੋਂ ਸਾਲ 2024 ਦੌਰਾਨ ਮਹਿਲਾ ਸ਼ਸ਼ਕਤੀਕਰਨ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦਿਆਂ ਵੱਖ ਵੱਖ ਵਰਗਾਂ ਨੂੰ ਲਾਭ ਦਿੱਤੇ ਜਾ ਰਹੇ ਹਨ।
ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਦਿੱਤੀ ਜਾਂਦੀ ਹੈ ਅਤੇ ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਅਦਾ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਯਾਤਰਾ ਸਕੀਮ ਦੇ ਤਹਿਤ ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ।
ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ 2 ਦਸੰਬਰ, 2024 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ‘ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ’ ਦੀ ਸ਼ੁਰੂਆਤ ਕੀਤੀ ਸੀ ਜਿਸ ਵਿੱਚ ਸੱਤ ਕੰਪਨੀਆਂ ਨੇ ਭਾਗ ਲਿਆ, ਜਿੱਥੇ 209 ਮਹਿਲਾਵਾਂ ਦੀ ਇੰਟਰਵਿਊ ਲਈ ਗਈ, 134 ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 28 ਨੂੰ ਨੌਕਰੀਆਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਕੈਂਪਾਂ ਵਿੱਚ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ, ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਇਸਤੋਂ ਇਲਾਵਾ ਬਰਨਾਲਾ ਅਤੇ ਗੁਰਦਾਸਪੁਰ ਵਿੱਚ ਵੀ ਅਜਿਹੇ ਕੈਂਪ ਲਗਾਏ ਗਏ ਹਨ ਜਿਹਨਾਂ ਦੌਰਾਨ ਵੱਡੀ ਗਿਣਤੀ ਉਮੀਦਵਾਰਾਂ ਨੂੰ ਲਾਭ ਮਿਲਿਆ ਹੈ।
ਉਹਨਾਂ ਦੱਸਿਆ ਕਿ ਸਰਕਾਰ ਵਲੋਂ ਮਾਤਰੂ ਵੰਦਨਾ ਯੋਜਨਾ ਤਹਿਤ ਇਸ ਸਾਲ ਦੇ ਸ਼ੁਰੂ ਵਿੱਚ 52,229 ਗਰਭਵਤੀ ਅਤੇ ਦੁੱਧ ਚੁੰਘਾਉਦੀਆਂ ਮਾਵਾਂ ਨੂੰ 25 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਦਸੰਬਰ ਵਿੱਚ 76,895 ਲਾਭਪਾਤਰੀਆਂ ਨੂੰ ਹੋਰ 23.55 ਕਰੋੜ ਰੁਪਏ ਦਿੱਤੇ ਗਏ ਸਨ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਸੂਬੇ ਵਿੱਚ ਮਾਂ ਅਤੇ ਬੱਚੇ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਉਹਨਾਂ ਕਿਹਾ ਕਿ ‘ਹੱਬ ਫ਼ਾਰ ਇੰਪਾਵਰਮੈਂਟ ਆਫ਼ ਵੂਮੈਨ’ ਪਹਿਲਕਦਮੀ ਤਹਿਤ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸ਼ਾਖਾਵਾਂ ਦੀ ਸਥਾਪਨਾ ਕੀਤੀ ਗਈ ਹੈ। ਇਨ੍ਹਾਂ ਸ਼ਾਖਾਵਾਂ ਦਾ ਉਦੇਸ਼ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣਾ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?