Connect with us

Chandigarh

ਸਦਨ ਵਿੱਚ ਉਠਿਆ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ

Published

on

 

ਚੰਡੀਗੜ੍ਹ, 3 ਸਤੰਬਰ (ਸ.ਬ.) ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਦਾ ਨਾਂ ਖਰਾਬ ਕਰ ਰਿਹਾ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਇਸ ਗਿਰੋਹ ਦਾ ਹੱਥ ਹੈ। ਹੁਣ ਵਿਦੇਸ਼ਾਂ ਵਿਚ ਵੀ ਗਾਇਕਾਂ ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਇਕ ਰਾਸ਼ਟਰੀ ਟੀਵੀ ਤੇ ਇਕ ਘੰਟੇ ਦੀ ਉਸ ਦੀ ਇੰਟਰਵਿਊ ਲਈ ਗਈ। ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਖਰੜ ਵਿੱਚ ਇੰਟਰਵਿਊ ਹੋਈ ਹੈ। ਇਸ ਵਿੱਚ ਇੱਕ ਐਸਪੀ ਪੱਧਰ ਦੇ ਅਧਿਕਾਰੀ ਨੇ ਆਪਣੇ ਫ਼ੋਨ ਤੋਂ ਇੰਟਰਵਿਊ ਕਰਵਾਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜੇਪੀਸੀ ਦੀ ਤਰਜ਼ ਤੇ ਕਮੇਟੀ ਬਣਾ ਕੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਏਜੀਟੀਐਫ ਨੇ ਲਾਰੈਂਸ ਨੂੰ ਸਿਵਲ ਪੁਲੀਸ ਕੋਲ ਭੇਜਿਆ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਹਾਈ ਕੋਰਟ ਵੱਲੋਂ ਬਣਾਈ ਗਈ ਐਸਆਈਟੀ ਦੇ ਮੁਖੀ ਨੂੰ ਇਸ ਦੀ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ। ਨਾਲ ਦੱਸਿਆ ਜਾਵੇ ਇਸ ਮਾਮਲੇ ਵਿਚ ਲਾਰੈਂਸ ਦੀ ਕਿਸ-ਕਿਸ ਨੇ ਮਦਦ ਕੀਤੀ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Published

on

By

 

ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Continue Reading

Chandigarh

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ

Published

on

By

 

ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।

 

Continue Reading

Chandigarh

ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ

Published

on

By

 

 

ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।

ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।

Continue Reading

Latest News

Trending