Connect with us

Punjab

ਟਰੱਕ ਦੀ ਟੱਕਰ ਕਾਰਨ ਔਰਤ ਦੀ ਮੌਤ

Published

on

 

 

ਮਮਦੋਟ, 3 ਸਤੰਬਰ (ਸ.ਬ.) ਮਮਦੋਟ ਦੇ ਨਜ਼ਦੀਕੀ ਪਿੰਡ ਲਖਮੀਰ ਕੇ ਹਿਠਾੜ ਵਿਖੇ ਖਾਦ ਨਾਲ ਭਰੇ ਹੋਏ ਟਰੱਕ ਥੱਲੇ ਕੁਚਲੇ ਜਾਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਮਦੋਟ ਦੀ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਵਿਖੇ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਔਰਤ ਪਰਮਜੀਤ ਕੌਰ ਵਾਸੀ ਲੱਖੋ ਕੇ ਬਹਿਰਾਮ ਆਪਣੀ ਮਾਂ ਨੂੰ ਮਿਲਣ ਆਈ ਹੋਈ ਸੀ।

ਉਹ ਸਵੇਰੇ ਕਰੀਬ 8 ਵਜੇ ਮਮਦੋਟ ਤੋਂ ਆਪਣੇ ਰਿਸ਼ਤੇਦਾਰ ਨਾਲ ਮੋਟਰਸਾਈਕਲ ਤੇ ਬੈਠ ਕੇ ਨੇੜਲੇ ਪਿੰਡ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਦਿਸ਼ਾ ਤੋਂ ਖਾਦ ਨਾਲ ਭਰੇ ਹੋਏ ਟਰੱਕ ਥੱਲੇ ਆ ਕੇ ਕੁਚਲੀ ਗਈ, ਜਿਸ ਦੌਰਾਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਟਰੱਕ ਚਾਲਕ ਵੀ ਮੌਕੇ ਵਾਲੀ ਥਾਂ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਘਟਨਾ ਵਾਲੀ ਥਾਂ ਤੇ ਪਹੁੰਚੇ ਥਾਣਾ ਮਮਦੋਟ ਦੇ ਏ. ਐਸ. ਆਈ. ਰਾਮ ਪ੍ਰਕਾਸ਼ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਫਿਰੋਜ਼ਪੁਰ ਵਿਖੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।

 

Continue Reading

Punjab

ਚਲਦੀ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Published

on

By

 

ਮਲੋਟ, 28 ਫਰਵਰੀ (ਸ.ਬ.) ਮਲੋਟ ਡਬਵਾਲੀ ਰੋਡ ਤੇ ਲੰਬੀ ਕੋਲ ਬੀਤੀ ਰਾਤ ਕਰੀਬ 9 ਵਜੇ ਚਲਦੀ ਕਾਰ ਨੂੰ ਅੱਗ ਲੱਗ ਗਈ। ਲੋਕਾਂ ਨੇ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ।

ਜਾਣਕਾਰੀ ਦਿੰਦਿਆਂ ਰਿਪਬਲੀਕਲ ਪਾਰਟੀ ਆਫ਼ ਇੰਡੀਆ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਨੇ ਦੱਸਿਆ ਕਿ ਡੱਬਵਾਲੀ ਤੋਂ ਲੰਬੀ ਵੱਲ ਆ ਰਹੀ ਇੱਕ ਚਲਦੀ ਗੱਡੀ ਕਾਰ ਨੂੰ ਅੱਗ ਲੱਗ ਗਈ।

ਉਹਨਾਂ ਨੇ ਆਪਣੀ ਗੱਡੀ ਰੋਕ ਕੇ ਅਤੇ ਹੋਰ ਉੱਥੇ ਮੌਜੂਦ ਲੋਕਾਂ ਨੇ ਚਾਲਕ ਨੂੰ ਗੱਡੀ ਵਿੱਚੋਂ ਕੱਢਿਆ ਤੇ ਕੜੀ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ। ਉਹਨਾਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਕਾਰ ਦਾ ਨੁਕਸਾਨ ਹੋ ਗਿਆ, ਪਰ ਗਨੀਮਤ ਰਹੀ ਕਿ ਚਾਲਕ ਦਾ ਬਚਾਓ ਹੋ ਗਿਆ।

Continue Reading

Punjab

ਨਿਰਮਾਣ ਅਧੀਨ ਪੁਲ ਤੇ ਪਲਟਿਆ ਕੈਂਟਰ, ਜਾਨੀ ਨੁਕਸਾਨ ਤੋਂ ਬਚਾਅ

Published

on

By

 

ਫ਼ਰੀਦਕੋਟ, 28 ਫਰਵਰੀ (ਸ.ਬ.) ਫ਼ਰੀਦਕੋਟ ਦੇ ਤਲਵੰਡੀ ਰੋਡ ਤੇ ਜੋੜੀਆ ਨਹਿਰ ਉਪਰ ਬਣ ਰਹੇ ਨਵੇਂ ਪੁਲ ਤੇ ਅੱਜ ਤੜਕਸਾਰ ਕਰੀਬ 4 ਵਜ਼ੇ ਇੱਕ ਚੋਕਰ ਨਾਲ ਭਰਿਆ ਕੈਂਟਰ ਪਲਟ ਗਿਆ। ਇਸ ਹਾਦਸੇ ਦੇ ਦੌਰਾਨ ਕੈਂਟਰ ਦਾ ਡਰਾਈਵਰ ਅੰਦਰ ਹੀ ਫਸਿਆ ਰਿਹਾ। ਨਿਰਮਾਣ ਅਧੀਨ ਪੁਲ ਤੇ ਕੰਮ ਕਰ ਰਹੀ ਲੇਬਰ ਅਤੇ ਟ੍ਰੈਫ਼ਿਕ ਪੁਲੀਸ ਵੱਲੋਂ ਜੇਸੀਬੀ ਦੀ ਮਦਦ ਨਾਲ ਅਤੇ ਲੋਹੇ ਦੀਆਂ ਰਾੜਾ ਨਾਲ ਕੈਂਟਰ ਦੇ ਦਰਵਾਜੇ ਨੂੰ ਤੋੜ ਕੇ ਕਰੀਬ ਤਿੰਨ ਘੰਟਿਆਂ ਬਾਅਦ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਜੇਸੀਬੀ ਡਰਾਈਵਰ ਵੱਲੋਂ ਬਹੁਤ ਹੀ ਸੁਝਬੂਝ ਦਿਖਾਉਂਦੇ ਹੋਏ ਕੈਂਟਰ ਨੂੰ ਨਹਿਰ ਵਿੱਚ ਡਿੱਗਣ ਤੋਂ ਬਚਾ ਲਿਆ । ਸ਼ਹਿਰ ਅੰਦਰ ਇੱਕੋਂ ਸਮੇਂ ਸ਼ਹਿਰ ਦੀ ਦੋ ਐਂਟਰੀ ਪੁਆਇੰਟ ਤੇ ਨਹਿਰਾਂ ਤੇ ਨਵੇਂ ਪੁਲਾਂ ਦਾ ਨਿਰਮਾਣ ਚੱਲ ਰਿਹਾ ਹੈ। ਦੂਜੇ ਪਾਸੇ ਨਹਿਰਾਂ ਨੂੰ ਕੰਕਰੀਟ ਨਾਲ ਪੱਕੇ ਕਰਨ ਦਾ ਕੰਮ ਚੱਲਣ ਕਾਰਨ ਟ੍ਰੈਫ਼ਿਕ ਦੀ ਬਹੁਤ ਵੱਡੀ ਸਮੱਸਿਆ ਖੜੀ ਹੋਣ ਕਾਰਨ ਇਸ ਅੱਧੇ ਅਧੂਰੇ ਬਣੇ ਪੁਲ ਨੂੰ ਆਵਾਜਾਈ ਲਈ ਖੋਲਿਆ ਗਿਆ ਸੀ, ਪਰ ਕੱਲ ਦੀ ਹੋ ਰਹੀ ਬਾਰਿਸ਼ ਕਾਰਨ ਇਸ ਪੁਲ ਤੋਂ ਲੰਘਣਾ ਮੁਸ਼ਕਿਲ ਹੋ ਚੁੱਕਾ ਹੈ। ਹਾਲਾਂਕਿ ਹਾਦਸੇ ਦੀ ਵਜ੍ਹਾ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਪਰ ਕਿਤੇ ਨਾ ਕਿਤੇ ਖ਼ਰਾਬ ਰਸਤਾ ਵੀ ਹਾਦਸਿਆਂ ਦੀ ਵਜ੍ਹਾ ਬਣ ਰਿਹਾ ਹੈ।

ਇਸ ਮੌਕੇ ਜ਼ਿਲ੍ਹਾਂ ਟ੍ਰੈਫ਼ਿਕ ਇੰਚਾਰਜ ਵਕੀਲ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਟ੍ਰੈਫ਼ਿਕ ਸਮੱਸਿਆ ਨੂੰ ਦੇਖਦੇ ਹੋਏ ਛੋਟੇ ਵਾਹਨਾਂ ਲਈ ਇਹ ਰਸਤਾ ਆਰਜੀ ਤੌਰ ਤੇ ਚਲਾਇਆ ਗਿਆ ਸੀ ਪਰ ਦੇਰ ਸਵੇਰ ਹੈਵੀ ਵਹੀਕਲ ਵੀ ਇਥੋਂ ਲੰਘ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਸਤਾ ਖ਼ਾਰਬ ਹੋਣ ਕਾਰਨ ਇਸ ਰਸਤੇ ਨੂੰ ਫ਼ਿਲਹਾਲ ਬੰਦ ਕਰਨ ਜਾ ਰਹੇ ਹਾਂ ਤਾਂ ਜੋ ਕੋਈ ਹੋਰ ਹਾਦਸਾ ਨਾ ਵਾਪਰੇ।

Continue Reading

Chandigarh

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫੈਸਲੇ

Published

on

By

 

ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਮੰਜੂਰੀ ਦਿੱਤੀ, ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿੱਚ ਕੀਤੀ ਸੋਧ, ਪਾਣੀ ਪ੍ਰਦੂਸ਼ਣ ਕਰਨ ਤੇ ਲੱਗੇਗਾ ਜੁਰਮਾਨਾ

ਚੰਡੀਗੜ੍ਹ, 27 ਫਰਵਰੀ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੈਬਨਿਟ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ ਹਨ। ਕੈਬਿਨਟ ਨੇ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿਚ ਸੋਧ ਕਰ ਦਿੱਤੀ ਹੈ ਅਤੇ ਆਬਕਾਰੀ ਨੀਤੀ ਤੋਂ 11 ਹਜ਼ਾਰ 20 ਕਰੋੜ ਰੁਪਏ ਦਾ ਮਾਲੀਆ ਇਕੱਤਰ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਵਿੱਚ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿਚ ਸੋਧ ਕੀਤੀ ਗਈ ਹੈ। ਉਹਨਾਂ ਕਿਹਾ ਕਿ ਹੁਣ ਮੌਤ ਸਰਟੀਫ਼ਿਕੇਟ ਦੇ ਵਿਚ ਡਾਕਟਰ ਵੱਲੋਂ ਵਿਅਕਤੀ ਦੀ ਮੌਤ ਦਾ ਕਾਰਨ ਲਿਖਣਾ ਲਾਜ਼ਮੀ ਹੋਵੇਗਾ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ ਤਾਂ ਡਾਕਟਰ ਨੂੰ ਉਸ ਦੀ ਮੌਤ ਦਾ ਕਾਰਨ ਸਰਟੀਫ਼ਿਕੇਟ ਵਿਚ ਲਿਖਣਾ ਪਵੇਗਾ। ਉਨ੍ਹਾਂ ਕਿਹਾ ਕਿ ਕਈ ਵਾਰ ਮਰੇ ਹੋਏ ਜਾਂ ਕੋਮਾ ਵਿੱਚ ਗਏ ਵਿਅਕਤੀ ਦਾ ਅੰਗੂਠਾ ਲਵਾ ਕੇ ਵਸੀਅਤ ਕਰ ਲਈ ਜਾਂਦੀ ਸੀ। ਇਸ ਸੰਬੰਧੀ ਮਿਸਾਲ ਦਿੰਦਿਆਂ ਉਹਨਾਂ ਕਿਹਾ ਕਿ ਜੇਕਰ ਕਿਸੇ ਦੀ ਮੌਤ ਤੋਂ 4 ਦਿਨ ਪਹਿਲਾਂ ਵਸੀਅਤ ਹੋਈ ਹੋਵੇ, ਪਰੰਤੂ ਡਾਕਟਰ ਦੱਸ ਦੇਵੇਗਾ ਕਿ ਉਹ ਵਿਅਕਤੀ 3 ਮਹੀਨਿਆਂ ਤੋਂ ਕੋਮਾ ਵਿਚ ਸੀ, ਜਿਸ ਨਾਲ ਅਜਿਹੀ ਧੋਖਾਧੜੀ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਨੂੰ ਅਜਿਹੇ ਕਈ ਮਾਮਲਿਆਂ ਵਿਚ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਨਿਯਮ ਮੁਤਾਬਕ ਬੱਚਾ ਪੈਦਾ ਹੋਣ ਤੋਂ ਬਾਅਦ 1 ਸਾਲ ਦੇ ਅੰਦਰ ਉਸ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ ਅਤੇ 1 ਸਾਲ ਦੇ ਅੰਦਰ ਰਜਿਸਟ੍ਰੇਸ਼ਨ ਨਾ ਹੋਣ ਤੇ ਉਸ ਦੇ ਮਾਪਿਆਂ ਨੂੰ ਅਦਾਲਤ ਵਿਚ ਜਾ ਕੇ ਮੈਜੀਸਟ੍ਰੇਟ ਤੋਂ ਆਰਡਰ ਪਾਸ ਕਰਵਾਉਣਾ ਪੈਂਦਾ ਸੀ, ਜਿਸ ਲਈ ਉਨ੍ਹਾਂ ਨੂੰ ਦੱਸਣਾ ਪੈਂਦਾ ਸੀ ਕਿ 1 ਸਾਲ ਦੇ ਅੰਦਰ ਰਜਿਸਟ੍ਰੇਸ਼ਨ ਕਿਉਂ ਨਹੀਂ ਕਰਵਾਈ ਗਈ। ਇਸ ਤੋਂ ਇਲਾਵਾ ਬੱਚੇ ਦਾ ਜਨਮ ਕਿਸ ਜਗ੍ਹਾ ਹੋਇਆ ਆਦਿ ਬਾਰੇ ਸਬੂਤ ਦੇਣੇ ਪੈਂਦੇ ਸੀ, ਜਿਸ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਸੀ। ਉਹਨਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ ਇਸ ਨਿਯਮ ਵਿਚ ਸੋਧ ਕਰਕੇ ਇਸ ਪ੍ਰਕੀਰਿਆ ਦੇ ਹੱਕ ਹੁਣ ਸਮੂਹ ਡਿਪਟੀ ਕਮਿਸ਼ਨਰਾਂ ਦੇ ਦਿੱਤੇ ਗਏ ਹਨ ਤੇ ਲੋਕ ਸੈਲਫ ਡੈਕਲਾਰੇਸ਼ਨ ਲੈ ਕੇ ਬੱਚੇ ਦੀ ਜਨਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ, ਜਿਸ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।

ਸz. ਚੀਮਾ ਨੇ ਦੱਸਿਆ ਕਿ ਪੰਜਾਬ ਕੈਬਨਿਟ ਵੱਲੋਂ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਾਰ ਫ਼ਿਰ ਦੁਬਾਰਾ ਈ-ਟੈਂਡਰਿੰਗ ਕੀਤੀ ਜਾਵੇਗੀ। ਇਸ ਵਾਰ ਆਬਕਾਰੀ ਨੀਤੀ ਤੋਂ ਮਾਲੀਏ ਦਾ ਟੀਚਾ ਵਧਾ ਕੇ 11 ਹਜ਼ਾਰ 20 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਅਕਾਲੀ-ਦਲ ਭਾਜਪਾ ਦੀ ਸਰਕਾਰ ਵੇਲੇ ਆਬਕਾਰੀ ਨੀਤੀ ਤੋਂ ਪੰਜਾਬ ਦਾ ਮਾਲੀਆ 6100 ਕਰੋੜ ਰੁਪਏ ਤਕ ਸੀਮਤ ਸੀ। ਆਪ ਸਰਕਾਰ ਨੇ 2024-25 ਵਿਚ 10,145 ਕਰੋੜ ਰੁਪਏ ਦਾ ਟੀਚਾ ਰੱਖਿਆ ਸੀ ਜਿਸਨੂੰ ਪੂਰਾ ਕਰਦਿਆਂ 10,200 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਜਾ ਰਹੇ ਹਾਂ। ਉਹਨਾਂ ਕਿਹਾ ਕਿ ਇਸ ਵਾਰ ਮਾਲੀਏ ਦਾ ਟੀਚਾ ਵਧਾ ਕੇ 11 ਹਜ਼ਾਰ 20 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਵਾਰ 207 ਗਰੁੱਪ ਹੋਣਗੇ। ਗਰੁੱਪ ਦਾ ਰੈਵੇਨਿਊ ਸਾਈਜ਼ 40 ਕਰੋੜ ਰੁਪਏ (25 ਫ਼ੀਸਦੀ ਵੈਰੀਏਸ਼ਨ ਦੇ ਨਾਲ) ਰੱਖਿਆ ਗਿਆ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਦੇਸੀ ਸ਼ਰਾਬ ਦਾ ਕੋਟਾ 3 ਫ਼ੀਸਦੀ ਵਧਾਇਆ ਗਿਆ ਹੈ। ਪੰਜਾਬ ਦੇ ਸਾਬਕਾ ਸੈਨਿਕਾਂ ਲਈ ਥੋਕ ਲਾਇਸੰਸ ਫ਼ੀਸ 5 ਲੱਖ ਰੁਪਏ ਤੋਂ ਘਟਾ ਕੇ ਢਾਈ ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫ਼ਾਰਮਾਂ ਵਿਚ ਸ਼ਰਾਬ ਰੱਖਣ ਲਈ ਮਿਲਣ ਵਾਲੇ ਲਾਇਸੰਸ ਵਿਚ ਪਹਿਲਾਂ 12 ਬੋਤਲਾਂ ਰੱਖਣ ਦੀ ਇਜਾਜ਼ਤ ਸੀ, ਜਿਸ ਨੂੰ ਵਧਾ ਕੇ 36 ਬੋਤਲਾਂ ਕਰ ਦਿੱਤਾ ਗਿਆ ਹੈ। ਬੀਅਰ ਦੀਆਂ ਦੁਕਾਨਾਂ ਲਈ ਪ੍ਰਤੀ ਦੁਕਾਨ 2 ਲੱਖ ਰੁਪਏ ਨੂੰ ਘਟਾ ਕੇ 25 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਵੇਂ ਬੋਟਲਿੰਗ ਪਲਾਂਟ ਲਗਾਉਣ ਨੂੰ ਵੀ ਮਨਜ਼ੂਰੀ ਦਿੱਤੀ ਹੈ।

ਕਾਊ ਵੈਲਫੇਅਰ ਸੈਸ 1 ਰੁਪਏ ਪ੍ਰਤੀ ਪਰੂਫ਼ ਲੀਟਰ ਤੋਂ ਵਧਾ ਕੇ ਡੇਢ ਰੁਪਏ ਪ੍ਰਤੀ ਪਰੂਫ਼ ਲੀਟਰ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਨਾਲ ਕਾਊ ਵੈਲਫੇਅਰ ਫੀਸ ਵਜੋਂ 16 ਕਰੋੜ ਰੁਪਏ ਦੀ ਉਗਰਾਹੀ ਹੁੰਦੀ ਸੀ, ਉੱਥੇ ਹੀ ਹੁਣ ਇਸ ਨਾਲ 24 ਕਰੋੜ ਰੁਪਏ ਦੀ ਉਗਰਾਹੀ ਹੋਵੇਗੀ। ਇਸ ਦੇ ਨਾਲ ਹੀ ਕੈਬਨਿਟ ਨੇ ਵਾਟਰ ਸੋਧ ਐਕਟ ਵਿੱਚ ਤਬਦੀਲੀ ਕਰ ਦਿੱਤੀ ਹੈ। ਹੁਣ ਪਾਣੀ ਪ੍ਰਦੂਸ਼ਣ ਕਰਨ ਤੇ 5,000 ਤੋਂ 15 ਲੱਖ ਰੁਪਏ ਤੱਕ ਜੁਰਮਾਨਾ ਲੱਗੇਗਾ।

Continue Reading

Trending