Connect with us

Mohali

ਸੀ ਜੀ ਸੀ ਝੰਜੇੜੀ ਵਿੱਚ ਫਰੈਸ਼ਰ ਡੇ ਪਾਰਟੀ ਆਯੋਜਿਤ

Published

on

 

 

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਰਾਜਾਂ ਅਤੇ ਵਿਦੇਸ਼ ਤੋਂ ਸਿੱਖਿਆ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਖੇਤਰਾਂ ਦੇ ਲੋਕ ਨ੍ਰਿਤਾਂ ਦੀ ਪੇਸ਼ਕਾਰੀ ਦਿੱਤੀ।

ਇਸ ਮੌਕੇ ਮਿਸਟਰ ਅਤੇ ਮਿਸ ਫਰੈੱਸ਼ਰ ਦਾ ਮੁਕਾਬਲਾ ਕਰਵਾਇਆ ਗਿਆ ਜਿਸਦੇ ਜੱਜ ਦੀ ਭੂਮਿਕਾ ਮਸ਼ਹੂਰ ਅਦਾਕਾਰਾ ਸੁਰੀਲੀ ਗੌਤਮ, ਹਿਨਾ ਭੁੱਲਰ ਅਤੇ ਨਿਸ਼ਠਾ ਸਾਗਰ ਵਲੋਂ ਨਿਭਾਈ ਗਈ। ਇਸ ਮੌਕੇ ਸ਼ਹਿਰੀਅਤ ਅਹਿਮਦ ਅਤੇ ਯਾਗਚੇਨ ਨੂੰ ਮਿਸਟਰ ਅਤੇ ਮਿਸ ਫਰੈਸ਼ਰ ਵਜੋਂ ਚੁਣਿਆ ਗਿਆ। ਜਦ ਕਿ ਬੈੱਸਟ ਡਰੈੱਸ ਫੀਮੇਲ ਵਿਚ ਦਿਲਪ੍ਰੀਤ ਕੌਰ ਅਤੇ ਬੈੱਸਟ ਡਰੈੱਸ ਮੇਲ ਮਾਨਿਕ ਕਲੋਤਰਾ ਰਹੀ। ਇਸ ਦੇ ਇਲਾਵਾ ਪ੍ਰੀਤੀ ਮਿਸ ਚਾਰਮਿੰਗ ਵਜੋਂ ਚੁਣੀ ਗਈ।

ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਦੀ ਪ੍ਰੇਰਨਾ ਦਿਤੀ। ਅਦਾਰੇ ਦੇ ਐਮ ਡੀ ਅਰਸ਼ ਧਾਲੀਵਾਲ ਨੇ ਕਿਹਾ ਕਿ ਝੰਜੇੜੀ ਕਾਲਜ ਵਿਚ ਜਿੱਥੇ ਬੈਸਟ ਸਟਾਫ਼ ਅਤੇ ਅਤਿ ਆਧੁਨਿਕ ਲੈਬਾਂ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਸਿੱਖਿਆਂ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਂਦੀ ਹੈ।

Continue Reading

Mohali

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਅਮਲ ਨਾ ਕਰਕੇ ਬੱਜ਼ਰ ਗੁਸਤਾਖ਼ੀ ਕਰ ਰਹੇ ਹਨ ਅਕਾਲੀ ਦਲ ਬਾਦਲ ਦੇ ਆਗੂ : ਬਲਕਾਰ ਸਿੰਘ ਭੁੱਲਰ

Published

on

By

 

ਐਸ ਏ ਐਸ ਨਗਰ, 10 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਕੌਮੀ ਕਾਰਜਕਾਰਣੀ ਦੇ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਅਮਲ ਨਾ ਕਰਕੇ ਬੱਜ਼ਰ ਗੁਸਤਾਖ਼ੀ ਕਰ ਰਹੇ ਹਨ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਵੱਲੋਂ ਬਾਦਲਕਿਆਂ ਨੂੰ ਤਨਖਾਹ/ਸਜ਼ਾ ਲਾਈ ਗਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਆਦੇਸ਼ ਵੀ ਦਿੱਤਾ ਗਿਆ ਸੀ, ਕਿ ਦੋ ਦਿਨ੍ਹਾਂ ਦੇ ਅੰਦਰ-ਅੰਦਰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੂਸਰੇ ਆਗੂਆਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੱਤੀ ਜਾਵੇ, ਪਰ ਅਕਾਲੀ ਦਲ ਵੱਲੋਂ ਅਜਿਹਾ ਨਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਅਵੱਗਿਆ ਹੀ ਕਰ ਰਹੇ ਹਨ।

ਉਹਨਾਂ ਕਿਹਾ ਕਿ ਬੇਸ਼ੱਕ ਬਾਦਲ ਦਲੀਆਂ ਨੇ ਧਾਰਮਿਕ ਸਜ਼ਾ ਪੂਰੀ ਕਰ ਲਈ ਹੈ, ਪਰ ਅਸਤੀਫ਼ੇ ਪ੍ਰਵਾਨ ਕਰਨ ਲਈ ਨਿਰੰਤਰ ਆਨਾ/ਕਾਨੀ ਕਰ ਰਹੇ ਹਨ ਅਤੇ ਹੁਣ ਵੀ ਛਤਰੰਜੀ ਚਾਲਾਂ ਖੇਡਣ ਤੋਂ ਬਾਜ਼ ਨਹੀਂ ਆ ਰਹੇ। ਉਹਨਾਂ ਕਿਹਾ ਕਿ ਬਿਹਤਰ ਹੋਵੇਗਾ, ਕਿ ਬਾਦਲ ਦਲੀਏ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਵਿਰੁੱਧ ਸਾਜਿਸ਼ਾਂ ਰਚਣ ਦੇ ਅਮਲ ਕਰਨ ਦੀ ਥਾਂ ਪੂਰੀ ਸਿੱਖ ਕੌਮ ਨੂੰ ਇਕਜੁੱਟ ਕਰਨ ਲਈ ਸੁਹਿਰਦ ਯਤਨ ਕਰਨ, ਨਾਕਿ ਭਰਾ ਮਾਰੂ ਜੰਗ ਨੂੰ ਬੜਾਵਾ ਦੇਕੇ ਪੰਥ ਵਿਰੋਧੀ ਸ਼ਕਤੀਆਂ ਦੇ ਮਨਸੂਬੇ ਪੂਰੇ ਕਰਨ।

 

Continue Reading

Mohali

ਖਰੜ ਸ਼ਹਿਰ ਵਿੱਚ ਮੋਦੀ ਦਾ ਪੁਤਲਾ ਫੂਕਿਆ ਗਿਆ

Published

on

By

 

ਖਰੜ, 10 ਜਨਵਰੀ (ਸ.ਬ.) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਕਿਸਾਨ ਆਗੂਆਂ ਮੇਹਰ ਸਿੰਘ ਥੇੜੀ ਤੇ ਰਵਿੰਦਰ ਸਿੰਘ ਦੇਹਕਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਪੈਂਡਿੰਗ ਪਈਆਂ ਮੰਗਾਂ ਜਿਹਨਾਂ ਵਿੱਚ ਐਮ ਐਸ ਪੀ ਤੇ ਗਰੰਟੀ, ਪੂਰਨ ਕਰਜਾ ਮੁਆਫੀ ਅਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਸਮੇਤ ਹੋਰ 12 ਮੰਗਾਂ ਸ਼ਾਮਿਲ ਹਨ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਉਹਨਾਂ ਕਿਹਾ ਕਿ ਕਿਸਾਨ ਆਗੂ ਸz. ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠਿਆਂ ਨੂੰ ਅੱਜ 46 ਦਿਨ ਹੋ ਗਏ ਹਨ ਅਤੇ ਉਹਨਾਂ ਦੀ ਹਾਲਤ ਇਨੀ ਨਾਜ਼ੁਕ ਹੋ ਗਈ ਹੈ ਕਿ ਡਾਕਟਰਾਂ ਦੇ ਅਨੁਸਾਰ ਕਦੇ ਵੀ ਕੁਝ ਹੋ ਸਕਦਾ ਹੈ, ਪ੍ਰੰਤੂ ਕੇਂਦਰ ਸਰਕਾਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਹੀ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਨੂੰ ਲੈ ਕੇ ਕੋਈ ਹੁੰਗਾਰਾ ਭਰਿਆ ਹੈ, ਜਿਸ ਕਾਰਨ ਰੋਸ ਵਜੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਹਨ।

ਆਗੂਆਂ ਨੇ ਕਿਹਾ ਕਿ ਜੇਕਰ ਚੱਲਦੇ ਸੰਘਰਸ਼ ਵਿੱਚ ਸz ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜਿੰਮੇਵਾਰੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੰਗ ਕੀਤੀ ਗਈ ਕਿ ਇਸਤੋਂ ਪਹਿਲਾਂ ਕੋਈ ਅਣਹੋਣੀ ਹੋਵੇ, ਸਰਕਾਰਾਂ ਵੱਲੋਂ ਕਿਸਾਨੀ ਮੰਗ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦੀ ਕੀਮਤੀ ਜਾਨ ਨੂੰ ਬਚਾਇਆ ਜਾਵੇ ਅਤੇ ਜਿਹੜੇ ਕਿਸਾਨ ਆਏ ਦਿਨ ਬਾਰਡਰਾਂ ਤੇ ਸ਼ਹੀਦ ਹੋ ਰਹੇ ਹਨ ਅਤੇ ਖੁਦਕੁਸ਼ੀਆਂ ਕਰ ਰਹੇ ਹਨ ਉਹਨਾਂ ਨੂੰ ਠੱਲ ਪੈ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਨਿਆਮੀਆਂ, ਗੁਰਜੰਟ ਸਿੰਘ ਪੋਪਨਾ, ਬਹਾਦਰ ਸਿੰਘ ਨਿਆਮੀਆਂ, ਅਵਤਾਰ ਸਿੰਘ ਸਰਪੰਚ ਲੋਕ ਹਿਤ ਕਮਿਸ਼ਨ, ਸੁਰਿੰਦਰਪਾਲ ਸਿੰਘ ਥੇੜੀ, ਹਕੀਕਤ ਸਿੰਘ ਘੰੜੂਆਂ, ਸੁਖਦੇਵ ਸਿੰਘ, ਸੁਰਮੁਖ ਸਿੰਘ ਛੱਜੂਮਾਜਰਾ, ਬਲਜੀਤ ਸਿੰਘ, ਰਾਜਵੀਰ ਨੰਗਲ, ਦੀਦਾਰ ਸਿੰਘ, ਹਰਵਿੰਦਰ ਸਿੰਘ, ਸੁੱਚਾ ਸਿੰਘ ਕਲੌੜ, ਕਰਨੈਲ ਸਿੰਘ ਬੈਂਸ, ਬਹਾਦਰ ਸਿੰਘ ਨਿਆਮੀਆਂ, ਅਜੈਬ ਸਿੰਘ ਆਦਿ ਹਾਜਰ ਸਨ।

Continue Reading

Mohali

ਪੁਲੀਸ ਪਬਲਿਕ ਮੀਟਿੰਗ ਵਿੱਚ ਡੀ ਐਸ ਪੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Published

on

By

 

 

ਐਸ ਏ ਐਸ ਨਗਰ, 10 ਜਨਵਰੀ (ਸ.ਬ.) ਪੰਜਾਬ ਪੁਲੀਸ ਸੰਪਰਕ ਵੱਲੋਂ ਸਥਾਨਕ ਫੇਜ਼ ਇੱਕ ਵਿੱਚ ਗੁਰੂ ਨਾਨਕ ਮਾਰਕੀਟ ਦੇ ਨੇੜੇ ਪਾਰਕ ਵਿੱਚ ਡੀਐਸਪੀ ਟਰੈਫਿਕ ਕਰਨੈਲ ਸਿੰਘ ਦੀ ਅਗਵਾਈ ਵਿੱਚ ਪਬਲਿਕ ਮੀਟਿੰਗ ਕੀਤੀ ਗਈ, ਜਿਸ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਟਰੈਫਿਕ ਨਿਯਮਾਂ, ਨਸ਼ਿਆਂ, ਕਿਰਾਏਦਾਰਾਂ, ਜੁਗਾੜੂ ਰੇਹੜੀਆਂ, ਬੁਲੇਟ ਮੋਟਰਸਾਇਕਲ ਦੇ ਪਟਾਕੇ ਮਾਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡੀ ਐਸ ਪੀ ਟ੍ਰੈਫਿਕ ਕਰਨੈਲ ਸਿੰਘ ਨੇ ਕਿਹਾ ਕਿ ਜੇ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲੀਸ ਨੂੰ ਦਿਤੀ ਜਾਵੇ, ਪੁਲੀਸ ਵੱਲੋਂ ਉਸ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਹਰੇੇਕ ਮਕਾਨ ਮਾਲਕ ਨੂੰ ਆਪਣੇ ਕਿਰਾਏਦਾਰਾਂ ਦੀ ਸੂਚਨਾ ਪੁਲੀਸ/ਸਾਂਝ ਕੇਂਦਰ ਨੂੰ ਦੇਣੀ ਚਾਹੀਦੀ ਹੈ ਕਿਉਂਕਿ ਕਈ ਵਾਰ ਗਲਤ ਅਨਸਰ ਵੀ ਕਿਰਾਏਦਾਰ ਬਣ ਕੇ ਵਾਰਦਾਤ ਕਰਕੇ ਫਰਾਰ ਹੋ ਜਾਂਦੇ ਹਨ।

ਉਹਨਾਂ ਕਿਹਾ ਕਿ ਧੁੰਦ ਦੇ ਮੌਸਮ ਕਾਰਨ ਹਾਦਸੇ ਵਾਪਰਨ ਦਾ ਖਤਰਾ ਜਿਆਦਾ ਰਹਿੰਦਾ ਹੈ ਇਸ ਲਈ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇ ਕੋਈ ਨਾਬਾਲਗ ਬੱਚਾ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਲੋੜ ਪੈਣ ਤੇ ਪੁਲੀਸ ਨਾਕਿਆਂ ਨੂੰ ਵਧਾਇਆ ਵੀ ਜਾ ਸਕਦਾ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੁਲੀਸ ਤੋਂ ਡਰਨ ਦੀ ਥਾਂ ਪੁਲੀਸ ਨੂੰ ਸਹਿਯੋਗ ਦੇਣ।

ਇਸ ਮੌਕੇ ਜੋਨ ਨੰਬਰ ਇੱਕ ਦੇ ਟਰੈਫਿਕ ਇੰਚਾਰਜ ਇੰਸਪੈਕਟਰ ਹਰਿ ਸਿਮਰਨ ਸਿੰਘ ਗਿੱਲ, ਜਨਕ ਰਾਜ ਏ ਐਸ ਆਈ ਟਰੈਫਿਕ ਐਜੂਕੇਸ਼ਨ ਇੰਚਾਰਜ, ਸਾਂਝ ਕੇਂਦਰ ਸਿਟੀ ਇੱਕ ਦੇ ਇੰਚਾਰਜ ਏ ਐਸ ਆਈ ਰਣਬੀਰ ਸਿੰਘ ਸਾਹਿਲ, ਸ਼ਾਮ ਲਾਲ, ਆਰ ਪੀ ਵਾਲੀਆ, ਜਸਬੀਰ ਸਿੰਘ, ਕੇ ਐਸ ਬਿੰਦਰਾ, ਜਗਜੀਤ ਸਿੰਘ, ਜਸਪਾਲ ਸਿੰਘ, ਰਛਪਾਲ ਸਿੰਘ, ਰਾਕੇਸ਼ ਕੁਮਾਰ ਰਿੰਕੂ, ਸੁਰਿੰਦਰ ਕੁਮਾਰ, ਪ੍ਰੀਤਮ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Continue Reading

Trending