Connect with us

Editorial

ਆਸਟ੍ਰੇਲੀਆ ਦਾ ਮੂੰਹ ਮੱਥਾ ਸਵਾਰਨ ਵਿੱਚ ਪੰਜਾਬੀਆਂ ਨੇ ਵੀ ਦਿੱਤਾ ਵੱਡਾ ਯੋਗਦਾਨ

Published

on

 

 

ਮਿਹਨਤਕਸ਼ ਪੰਜਾਬੀ ਸਿੱਖਾਂ ਨੇ ਦੁਨੀਆਂ ਦੇ ਅਨੇਕਾਂ ਹੋਰ ਦੇਸ਼ਾਂ ਤੋਂ ਇਲਾਵਾ ਆਸਟ੍ਰੇਲੀਆ ਵਿੱਚ ਵੀ ਖਾਲੀ ਹੱਥ ਪਹੁੰਚ ਕੇ ਦੁਨੀਆਂ ਦੀਆਂ ਹੋਰ ਬਾਕੀ ਕੌਮਾਂ ਨੂੰ ਆਪਣੀ ਸਖਤ ਮਿਹਨਤ ਜਰੀਏ ਹੈਰਾਨ ਕੀਤਾ ਹੈ। 18ਵੀਂ ਅਤੇ 19ਵੀਂ ਸਦੀ ਵਿੱਚ ਗਰੀਬੀ ਦੀ ਮਾਰ ਨਾ ਸਹਿੰਦੇ ਹੋਏ ਪੰਜਾਬੀ, ਸਮੁੰਦਰੀ ਕਿਸ਼ਤੀਆਂ ਅਤੇ ਜਹਾਜਾਂ ਤੇ ਚੜ੍ਹਕੇ ਸੰਸਾਰ ਦੇ ਹੋਰ ਦੇਸ਼ਾਂ ਦੀ ਤਰ੍ਹਾਂ ਆਸਟ੍ਰੇਲੀਆ ਵਿਚ ਵੀ ਆਣ ਪਹੁੰਚੇ ਸਨ। ਉਦੋਂ ਪੇਂਡੂ ਬੋਲੀ ਵਿੱਚ ਇਸ ਦੇਸ਼ ਨੂੰ ਸਾਡੇ ਲੋਕੀਂ ਤੇਲੀਆ ਕਹਿੰਦੇ ਸਨ।

ਉਸ ਵੇਲੇ ਜਦੋਂ ਬ੍ਰਿਟਿਸ਼ ਸਰਕਾਰ ਦਾ ਰਾਜ ਸਾਰੀ ਦੁਨੀਆਂ ਵਿੱਚ ਫੈਲ ਰਿਹਾ ਸੀ। ਬ੍ਰਿਟਿਸ਼ ਸਰਕਾਰ ਨੇ ਕੈਪਟਨ ਕੁੱਕਨਾ ਦੇ ਕਪਤਾਨ ਨੂੰ ਕਮਜੋਰ ਰਾਜ ਪ੍ਰਬੰਧ ਵਾਲੇ ਦੇਸ਼ਾਂ ਅਤੇ ਵਿਹਲੀਆਂ ਧਰਤੀਆਂ ਵਾਲੇ ਦੇਸ਼ ਲੱਭਣ ਲਈ ਭੇਜਿਆ। ਉਸਦਾ ਸਮੁੰਦਰੀ ਬੇੜਾ 1770 ਵਿੱਚ ਇਸ ਵਿਹਲੀ ਪਈ ਧਰਤੀ (ਆਸਟ੍ਰੇਲੀਆ ਅਤੇ ਨਿਊਜੀਲੈਂਡ) ਪੰਹੁਚਿਆ। ਨਾ ਮਾਤਰ ਮੂਲਵਾਸੀਆਂ ਦੀ ਵਸੋਂ ਵਾਲੀ ਇਸ ਧਰਤੀ ਦਾ ਆਪਣੀ ਪਾਰਖੂ ਅੱਖ ਨਾਲ ਜਾਇਜਾ ਲੈ ਕੇ ਅਤੇ ਅਨਮੋਲ ਖਣਿਜ ਪਦਾਰਥਾਂ ਵਾਲੇ ਵਡਮੁਲੇ ਅਨਮੋਲ ਖਜਾਨੇ ਵਾਲੀ ਵਿਹਲੀ ਪਈ ਧਰਤੀ ਨੂੰ ਆਬਾਦ ਕਰਨ ਦੀ ਨੀਯਤ ਨਾਲ ਉਹ ਬ੍ਰਿਟਿਸ਼ ਸਰਕਾਰ ਨੂੰ ਜਾਣਕਾਰੀ ਦੇਣ ਲਈ ਵਾਪਿਸ ਮੁੜ ਗਿਆ।

ਇਸਤੋਂ ਬਾਅਦ ਬ੍ਰਿਟਿਸ਼ ਸਰਕਾਰ ਨੇ ਕੈਪਟਨ ਔਰਥਰ ਫਿਲਪ ਦੀ ਕਮਾਂਡ ਹੇਠ ਆਪਣੇ ਰਾਜ ਹੇਠ ਆਉਂਦੇ ਅਪਰਾਧੀ ਕਿਸਮ ਦੇ ਲੋਕਾਂ ਨੂੰ ਸਜਾ ਦੇਣ ਦੀ ਨੀਯਤ ਨਾਲ ਅਤੇ ਉਨ੍ਹਾਂ ਤੋਂ ਹੀ ਕਲੋਨੀਆਂ ਬਣਵਾਉਣ ਲਈ ਅਤੇ ਆਸਟ੍ਰੇਲੀਆ ਉੱਤੇ ਕਬਜਾ ਕਰਨ ਲਈ 11 ਸਮੁੰਦਰੀ ਬੇੜਿਆਂ ਤੇ ਹਰ ਕਿਸਮ ਦਾ ਸਾਜੋ-ਸਮਾਨ ਲੱਦ ਕੇ ਅਤੇ 1500 ਦੇ ਕਰੀਬ ਕਾਮਿਆਂ ਨੂੰ ਭੇਜਿਆ ਗਿਆ। ਇਨ੍ਹਾਂ ਵਿੱਚ ਕਾਲੇਪਾਣੀ ਸਜਾ ਯਾਫਤਾ 778 ਅਪਰਾਧੀ ਕਿਸਮ ਦੇ ਲੋਕਵੀ ਸਨ ਜਿਹਨਾਂ ਜਿਨ੍ਹਾਂ ਵਿੱਚ 192 ਔਰਤਾਂ ਤੇ 586 ਆਦਮੀ ਸਨ। ਇਨ੍ਹਾਂ ਸਾਰਿਆਂ ਨੂੰ ਇੰਗਲੈਂਡ ਤੋਂ ਲਿਆ ਕੇ 26 ਜਨਵਰੀ 1788 ਨੂੰ ਆਸਟ੍ਰੇਲੀਆ ਦੇ (ਨਿਊ ਸਾਊਥਵੇਲਜ) ਸੂਬੇ ਦੇ ਸਮੁੰਦਰੀ ਕਿਨਾਰੇ ਆਪਣਾ ਬ੍ਰਿਟਿਸ਼ ਸਰਕਾਰ ਦਾ ਝੰਡਾ ਗੱਡ ਦਿੱਤਾ ਗਿਆ ਸੀ।

ਉਸ ਵੇਲੇ ਤੋਂ ਹੀ ਇਸ ਧਰਤੀ ਦਾ ਅਮਲੀ ਤੌਰ ਤੇ ਵਿਕਾਸ ਹੋਣਾ ਸ਼ੁਰੂ ਹੋਇਆ। ਉਸ ਵੇਲੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਅਬਾਦ ਹੋ ਰਹੀ ਇਸ ਧਰਤੀ ਉੱਤੇ ਪੰਜਾਬ ਵਿੱਚ ਅਮੀਰ ਸ਼ਾਹੂਕਾਰਾ ਤੰਤਰ ਵਲੋਂ ਸਤਾਏ ਅਤੇ ਕੁਦਰਤ ਦੀ ਮਾਰ ਹੇਠ ਆਏ ਪੰਜਾਬੀ ਗਰੀਬੀ ਦੀ ਮਾਰ ਨਾ ਸਹਿੰਦੇ ਹੋਏ ਆਪਣਾ ਵਧੀਆ ਭਵਿਖ ਬਨਾਉਣ ਲਈ ਇਸ ਧਰਤੀ ਤੇ ਪਹੁੰਚੇ ਸਨ ਅਤੇ ਆਸਟ੍ਰੇਲੀਆ ਦੇ ਵਿਕਾਸ ਵਿਚ ਇਨ੍ਹਾਂ ਮਿਹਨਤੀ ਪੰਜਾਬੀ ਸਿੱਖਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ।

ਉਦੋਂ ਇਸ ਦੇਸ਼ ਦੇ ਵਿਕਾਸ ਲਈ ਕੁੱਝ ਕਰਨ ਲਈ ਬੰਦਿਆਂ ਦੀ ਬਹੁਤ ਵੱਡੀ ਘਾਟ ਸੀ। ਨਾ ਤਾਂ ਇੱਥੇ ਪੱਕੀਆਂ ਸੜਕਾਂ ਸਨ ਅਤੇ ਨਾ ਹੀ ਰੇਲਗੱਡੀਆਂ ਦੀਆਂ ਲਾਈਨਾਂ ਵਿਛੀਆਂ ਸਨ। ਬਿਜਲੀ ਦਾ ਪ੍ਰਬੰਧ ਵੀ ਨਹੀਂ ਸੀ। ਉਸ ਵੇਲੇ ਸ਼ਹਿਰ ਤੇ ਕਲੋਨੀਆਂ ਵੀ ਨਹੀਂ ਸਨ। ਇਹ ਧਰਤੀ ਵਿਹਲੀ ਪਈ ਸੀ, ਬੀਆਵਾਨ ਅਤੇ ਉਜਾੜ ਜਮੀਨ ਵਿੱਚ ਜੰਗਲ ਹੀ ਜੰਗਲ ਸਨ। ਉਸ ਵੇਲੇ ਸਿਰੜੀ ਅਤੇ ਸਖਤ ਕੰਮ ਕਰਨ ਵਾਲੇ ਪੰਜਾਬੀ ਕਿਸਾਨ (ਜਿਹੜੇ ਕਿ ਘੱਟ ਜਮੀਨ ਵਾਲੇ ਦੁਆਬੇ ਖੇਤਰ ਨਾਲ ਸਬੰਧਿਤ ਸਨ) ਪੰਜਾਬ ਤੋਂ ਇੱਥੇ ਪਹੁੰਚੇ। ਉਹਨਾਂ ਨੇ ਇੱਥੇ ਆ ਕੇ ਜੰਗਲ ਕੱਟ ਕੇ ਵਾਹੀ ਯੋਗ ਉਪਜਾਊ ਜਮੀਨ ਬਣਾਉਣ ਦਾ ਕੰਮ ਵੀ ਕੀਤਾ, ਭੇਡਾਂ, ਬਕਰੀਆਂ, ਗਾਵਾਂ ਆਦਿ ਪਾਲਣ ਦੇਨਾਲ ਨਾਲ ਫਾਰਮਾਂ ਵਿਚ ਵੀ ਸਖਤ ਕੰਮ ਕੀਤਾ। ਸੜਕਾਂ ਦੀ ਉਸਾਰੀ ਕਰਨ, ਰੇਲਗੱਡੀਆਂ ਦੀਆਂ ਲਾਈਨਾਂ ਵਿਛਾਉਣ, ਬਿਜਲੀ ਦੀਆਂ ਤਾਰਾਂ ਪਾਉਣ, ਖੰਭੇ ਗੱਡਣ, ਫਾਰਮਾਂ ਵਿਚ ਸਬਜੀਆਂ ਉਗਾਣ, ਅਨਾਜ ਉਗਾਉਣ, ਫਲ਼ ਵਗੈਰਾ ਦੇ ਬੂਟੇ ਲਗਵਾਉਣ, ਫਲ ਤੋੜਨ, ਜਮੀਨ ਵਿਚੋਂ ਸੋਨਾ ਅਤੇ ਹੋਰ ਧਾਤਾਂ ਕੱਢਣ ਦਾ ਕੰਮ ਵੀ ਇਨ੍ਹਾਂ ਮਿਹਨਤੀ ਪੰਜਾਬੀਆਂ ਨੇ ਕੀਤਾ।

ਪੰਜਾਬੀਆਂ ਨੇ ਪੇਂਡੂ ਖੇਤਰ ਵਿਚ ਦੂਰ ਦੁਰਾਡੇ ਰਹਿੰਦੇ ਲੋਕਾਂ ਦੀ ਸਹੂਲੀਅਤ ਲਈ ਪਹਿਲਾਂ ਪਹਿਲ ਊਠਾਂ, ਘੋੜਿਆਂ ਦੀਆਂ ਪਿੱਠਾਂ ਤੇ ਲੱਦ ਕੇ ਖਾਣ ਪੀਣ ਅਤੇ ਹੋਰ ਘਰੇਲੂ ਜਰੂਰਤਾਂ ਵਾਲਾ ਸਮਾਨ ਲੋਕਾਂ ਦੇ ਘਰੋ ਘਰੀਂ ਜਾ ਕੇ ਹੋਕਾ ਦੇ ਕੇ ਵੇਚਣ ਵਾਲਾ ਹਾਕਰ ਵਾਲਾ ਕੰਮ ਵੀ ਕੀਤਾ। ਉਸ ਤੋਂ ਬਾਅਦ ਊਠ ਗੱਡੀਆਂ ਘੋੜਾ ਗੱਡੀਆਂ ਬਣਾਕੇ ਦੂਰ ਦੁਰਾਡੇ ਪਿੰਡਾਂ ਵਿਚ ਲੋਕਾਂ ਦੀਆਂ ਜਰੂਰਤਾਂ ਪੂਰੀਆਂ ਕਰਨ ਵਾਲਾ ਸਮਾਨ ਹੋਕਾ ਦੇ ਕੇ ਵੇਚਿਆ। ਆਪਣੀ ਬਚਤ ਵਿਚੋਂ ਉਹ ਪੰਜਾਬ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਪੈਸੇ ਭੇਜਦੇ ਰਹੇ ਜਿਨ੍ਹਾਂ ਉੱਥੇ ਜਮੀਨਾਂ ਖਰੀਦੀਆਂ ਅਤੇ ਆਪਣੇ ਵੱਧੀਆ ਘਰ ਮਕਾਨ ਵੀ ਬਣਾਏ। ਪੰਜਾਬੀਆਂ ਨੇ ਆਪਣੀ ਬਚਤ ਨਾਲ ਇੱਥੇ ਵੀ ਦੁਕਾਨਾਂ ਅਤੇ ਵੱਡੇ ਸਟੋਰ ਬਣਾਏ।

ਕਿਸਾਨੀ ਘਰਾਣੇ ਨਾਲ ਸਬੰਧਿਤ ਉੱਤਮ ਸਿੰਘ ਦੀ ਕਹਾਣੀ ਵੀ ਅਜਿਹੀ ਹੀ ਹੈ। ਉਹਨਾਂ ਨੇ 1881 ਵਿੱਚ ਮੋਗਾ (ਪੰਜਾਬ) ਤੋਂ ਸਮਾਟਰਾ ਪਹੁੰਚ ਕੇ ਪੰਜ ਸਾਲ ਤੱਕ ਤੰਬਾਕੂ ਦੀ ਖੇਤੀ ਵਿੱਚ ਭਾਰਤੀ ਕਾਮਿਆਂ ਦੀ ਸੁਪਰਵੀਜਨ ਕੀਤੀ। ਬਾਅਦ ਵਿੱਚ ਬ੍ਰਿਟਿਸ਼ ਪੁਲੀਸ ਵਿੱਚ ਭਰਤੀ ਹੋ ਗਏ ਅਤੇ ਫਿਰ ਪੰਜਾਬ ਵਾਪਿਸ ਜਾਣ ਦਾ ਮਨ ਬਣਾ ਲਿਆ। ਉੱਥੇ ਜਾ ਕੇ ਜਮੀਨ ਖਰੀਦ ਲਈ ਪਰ ਉੱਥੇ ਜਾ ਕੇ ਦਿਲ ਨਹੀਂ ਲਗਿਆ। ਥੋੜੇ ਸਮੇਂ ਬਾਅਦ ਆਪਣੇ ਭਰਾ ਨੂੰ ਵੀ ਆਪਣੇ ਨਾਲ ਲੈ ਕੇ ਬਟਾਵੀਆ (ਜਕਾਰਤਾ) ਹੁੰਦੇ ਹੋਏ (1890) ਵਿੱਚ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਵਿਖੇ ਪਹੁੰਚ ਗਏ। ਮੈਲਬੋਰਨ ਪਹੁੰਚ ਕੇ ਪਹਿਲਾਂ ਪਹਿਲ ਪੇਂਡੂ ਇਲਾਕਿਆਂ ਵਿਚ ਜਾ ਕੇ ਘਰੇਲੂ ਵਰਤੋਂ ਵਾਲਾ ਸਮਾਨ ਘਰੋ-ਘਰੀਂ ਜਾ ਕੇ ਹੋਕਾ ਦੇ ਕੇ ਵੇਚਦੇ ਰਹੇ। ਉੱਤਮ ਸਿੰਘ ਨੇ ਸਖਤ ਮਿਹਨਤ ਕਰਦਿਆਂ ਨੇ ਕਾਫੀ ਸਾਰੇ ਪੈਸੇ ਜੋੜੇ ਅਤੇ ਫਿਰ 1902 ਵਿੱਚ ਪੱਛਮੀ ਆਸਟ੍ਰੇਲੀਆ ਵਿੱਚ ਕੰਗਾਰੂ ਆਈਲੈਂਡ ਤੇ ਕਿੰਗਸਕੋਟ ਵਿਖੇ ਘਰੇਲੂ ਵਰਤੋਂ ਵਾਲੀਆਂ ਵਸਤਾਂ ਦਾ ਪਹਿਲਾ ਜਨਰਲ ਸਟੋਰ ਬਣਾਇਆ।

ਉਤੱਮ ਸਿੰਘ ਅਜਿਹੇ ਇਕੱਲੇ ਪੰਜਾਬੀ ਨਹੀਂ ਹਨ ਬਲਕਿ ਅਜਿਹੇ ਹੋਰ ਵੀ ਬਹੁਤ ਸਾਰੇ ਪੰਜਾਬੀ ਹਨ ਜਿਹਨਾਂ ਨੇ 18ਵੀਂ ਅਤੇ 19ਵੀਂ ਸਦੀ ਵਿੱਚ ਆਸਟ੍ਰੇਲੀਆ ਪਹੁੰਚ ਕੇ ਸਖਤ ਮਿਹਨਤ ਕਰਦਿਆਂ ਇਸਦੇ ਵਿਕਾਸ ਵਿੱਚ ਬਣਦਾ ਯੋਗਦਾਨ ਦਿੰਦਿਆਂ ਨਾ ਸਿਰਫ ਆਸਟ੍ਰੇਲੀਆ ਦਾ ਮੂੰਹ ਮੱਥਾ ਸੰਵਾਰਿਆ ਹੈ ਬਲਕਿ ਨਾਲ ਹੀ ਆਪਣੀ ਮਿਹਨਤ ਦੀ ਕਮਾਈ ਜੋੜ ਕੇ ਆਪਣੇ ਕਾਰੋਬਾਰ ਵੀ ਚਲਾਏ ਹਨ।

ਮਨਮੋਹਨ ਸਿੰਘ ਖੇਲਾ

ਸਿਡਨੀ

Continue Reading

Editorial

ਬੇਰੁਜਗਾਰੀ ਤੇ ਕਾਬੂ ਕਰਨ ਲਈ ਨੌਜਵਾਨਾਂ ਨੂੰ ਸਵੈ ਰੁਜਗਾਰ ਲਈ ਲੋੜੀਂਦੇ ਸਾਧਨ ਦੇਵੇ ਸਰਕਾਰ

Published

on

By

 

 

ਲਗਾਤਾਰ ਵੱਧਦੀ ਬੇਰੁਜਗਾਰੀ ਸਾਡੇ ਦੇਸ਼ ਦੀ ਸਭਤੋਂ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਦੇਸ਼ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਨੌਜਵਾਨ ਬੇਰੁਜਗਾਰ ਹਨ। ਹਾਲਾਤ ਇਹ ਹਨ ਕਿ ਬੇਰੁਜਗਾਰੀ ਦਾ ਅੰਕੜਾ ਆਪਣੇ ਸ਼ਿਖਰ ਤੇ ਪਹੁੰਚ ਚੁੱਕਿਆ ਹੈ। ਇਸ ਦੌਰਾਨ ਆਪਣੇ ਤੀਜੇ ਕਾਰਜਕਾਲ ਦਾ ਪਹਿਲਾ ਸਾਲ ਪੂਰਾ ਕਰਨ ਵੱਲ ਵੱਧ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਦਾਅਵਿਆਂ ਵਿੱਚ ਦੇਸ਼ ਦੇ ਬੇਰੁਜਗਾਰ ਨੌਜਵਾਨਾਂ ਨੂੰ ਭਾਵੇਂ ਹਰ ਸਾਲ 2 ਕਰੋੜ ਰੁਜਗਾਰ ਮੁਹਈਆ ਕਰਵਾਏ ਜਾਂਦੇ ਰਹੇ ਹਨ ਪਰੰਤੂ ਇਹ ਨੌਕਰੀਆਂ ਕਦੋਂ, ਕਿੱਥੇ ਅਤੇ ਕਿਸ ਨੂੰ ਮਿਲਦੀਆਂ ਰਹੀਆਂ ਹਨ, ਇਸਦੀ ਜਾਣਕਾਰੀ ਸ਼ਾਇਦ ਖੁਦ ਕੇਂਦਰ ਸਰਕਾਰ ਕੋਲ ਵੀ ਨਹੀਂ ਹੈ।

ਜਮੀਨੀ ਹਾਲਾਤ ਇਹ ਹਨ ਕਿ ਪਿਛਲੇ 11 ਸਾਲਾਂ ਦੌਰਾਨ ਕੇਂਦਰ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਰੁਜਗਾਰ (ਸਰਕਾਰੀ ਨੌਕਰੀਆਂ) ਵਿੱਚ ਵੀ ਵੱਡੀ ਕਟੌਤੀ ਕੀਤੀ ਜਾਂਦੀ ਰਹੀ ਹੈ ਅਤੇ ਸਰਕਾਰ ਵੀ ਮੰਨਦੀ ਹੈ ਕਿ ਪਿਛਲੇ ਸਾਲਾਂ ਦੌਰਾਨ ਕੇਂਦਰ ਸਰਕਾਰ ਵਲੋਂ ਭਰੇ ਜਾਣ ਵਾਲੇ ਅਹੁਦਿਆਂ ਵਿੱਚੋਂ ਜਿੱਥੇ ਹਜਾਰਾਂ ਦੀ ਗਿਣਤੀ ਵਿੱਚ ਅਹੁਦੇ ਖਤਮ ਕੀਤੇ ਜਾ ਚੁੱਕੇ ਹਨ ਉੱਥੇ ਸਮੇਂ ਤੇ ਭਰਤੀਨਾ ਹੋਣ ਕਾਰਨ ਵੱਡੀ ਗਿਣਤੀ ਅਹੁਦੇ ਖਾਲੀ ਪਏ ਹਨ। ਇਸ ਕਾਰਨ ਬੇਰਜਗਾਰੀ ਦੀ ਲਗਾਤਾਰ ਵੱਧਦੀ ਸਮੱਸਿਆ ਹੋਰ ਵਧੀ ਹੈ।

ਪਿਛਲੇ 11 ਸਾਲਾਂ ਤੋਂ ਦੇਸ਼ ਦੀ ਸੱਤਾ ਸੰਭਾਲ ਰਹੀ ਮੋਦੀ ਸਰਕਾਰ ਵਲੋਂ ਪਹਿਲਾਂ ਦੇਸ਼ ਵਿੱਚ ਲਾਗੂ ਕੀਤੇ ਗਏ ਨੋਟਬੰਦੀ ਅਤੇ ਜੀ ਐਸ ਟੀ ਦੇ ਫੈਸਲਿਆਂ ਦਾ ਵੀ ਅਰਥਵਿਵਸਥਾ ਤੇ ਨਾਂਹਪੱਖੀ ਅਸਰ ਪਿਆ ਸੀ ਅਤੇ ਇਸ ਦੌਰਾਨ ਵੱਡੀ ਗਿਣਤੀ ਲੋਕਾਂ ਦਾ ਰੁਜਗਾਰ ਜਾਂਦਾ ਰਿਹਾ ਸੀ। ਬਾਕੀ ਦੀ ਕਸਰ ਕੋਰੋਨਾ ਦੀ ਮਹਾਮਾਰੀ ਕਾਰਨ ਆਈ ਭਾਰੀ ਆਰਥਿਕ ਤਬਾਹੀ ਨਾਲ ਪੂਰੀ ਹੋ ਗਈ ਸੀ। ਇਸ ਦੌਰਾਨ ਦੇਸ਼ ਦੇ ਨਿੱਜੀ ਖੇਤਰ ਵਿੱਚ ਹਾਲਾਤ ਵੀ ਚੰਗੇ ਨਹੀਂ ਹਨ ਅਤੇ ਦੇਸ਼ ਦੀਆਂ ਜਿਆਦਾਤਰ ਵੱਡੀਆਂ ਕੰਪਨੀਆਂ ਵੀ ਨਵੀਂ ਭਰਤੀ ਕਰਨ ਦੀ ਥਾਂ ਉਲਟਾ ਪੁਰਾਣੇ ਕਰਮਚਾਰੀਆਂ ਦੀ ਛਾਂਟੀ ਕਰਦੀਆਂ ਰਹੀਆਂ ਹਨ। ਇਸ ਦੌਰਾਨ ਨੌਕਰੀਆਂ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਾਰ ਵੀ ਪੈਣ ਲੱਗ ਗਈ ਹੈ ਅਤੇ ਕਈ ਵੱਡੀਆਂ ਕੰਪਨੀਆਂ ਆਪਣੇ ਕਰਮਚਾਰੀਆਂ ਦੀ ਛਾਂਟੀ ਕਰਨ ਦੇ ਰਾਹ ਤੁਰ ਪਈਆਂ ਹਨ ਅਤੇ ਜਿਹਨਾਂ ਲੋਕਾਂ ਦਾ ਰੁਜਗਾਰ ਬਚਿਆ ਹੈ ਉਹਨਾਂ ਨੂੰ ਵੀ ਪਹਿਲਾਂ ਦੇ ਮੁਕਾਬਲੇ ਘੱਟ ਤਨਖਾਹ ਤੇ ਕੰਮ ਕਰਨਾ ਪੈ ਰਿਹਾ ਹੈ।

ਕੇਂਦਰ ਸਰਕਾਰ ਵਲੋਂ ਭਾਵੇਂ ਲਗਾਤਾਰ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਉਸ ਵਲੋਂ ਮੁਦਰਾ ਅਤੇ ਸਟਾਰਟਅਪ ਇੰਡੀਆ ਯੋਜਨਾ ਰਾਂਹੀ ਨੌਜਵਾਨਾਂ ਨੂੰ ਸਵੈਰੁਜਗਾਰ ਤੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ, ਪਰੰਤੂ ਸਰਕਾਰ ਦੇ ਇਹਨਾਂ ਦਾਅਵਿਆਂ ਅਤੇ ਜਮੀਨੀ ਹਕੀਕਤ ਵਿੱਚ ਵੱਡਾ ਫਰਕ ਹੈ। ਅਸਲੀਅਤ ਇਹੀ ਹੈ ਕਿ ਸਰਕਾਰ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਦੇਸ਼ ਵਿੱਚ ਬੇਰੁਜਗਾਰ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ ਅਤੇ ਖੁਦ ਕੇਂਦਰ ਸਰਕਾਰ ਦੇ ਅਕੰੜਿਆਂ ਅਨੁਸਾਰ ਦੇਸ਼ ਦੀ ਬੇਰੁਜਗਾਰੀ ਦਰ ਦਾ ਅੰਕੜਾ ਪਿਛਲੇ 50 ਸਾਲਾਂ ਦਾ ਰਿਕਾਰਡ ਤੋੜਣ ਵੱਲ ਵੱਧ ਰਿਹਾ ਹੈ।

ਇਹ ਵੀ ਇੱਕ ਵੱਡਾ ਕਾਰਨ ਹੈ ਕਿ ਦੇਸ਼ ਵਿੱਚੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਵਿਸ਼ਵ ਦੇ ਹੋਰਨਾਂ ਦੇਸ਼ਾਂ ਵੱਲ ਪ੍ਰਵਾਸ ਕਰਨ ਲਈ ਮਜਬੂਰ ਹੁੰਦੇ ਹਨ। ਲਗਾਤਾਰ ਵੱਧਦੀ ਬੇਰੁਜਗਾਰੀ ਦੀ ਇਹ ਸਮਸਿਆ ਕਈ ਹੋਰ ਸਮਾਜਿਕ ਆਰਥਿਕ ਸਮੱਸਿਆਵਾਂ ਦਾ ਵੀ ਕਾਰਨ ਬਣ ਰਹੀ ਹੈ ਜਿਸ ਨਾਲ ਸਮਾਜ ਦਾ ਹਰ ਤਬਕਾ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਸਮੱਸਿਆ ਨੂੰ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਸਿਰਜਣ ਨਾਲ ਹੀ ਹਲ ਕੀਤਾ ਜਾ ਸਕਦਾ ਹੈ। ਇਸ ਵਾਸਤੇ ਜਿੱਥੇ ਦੇਸ਼ ਦੇ ਨੌਜਵਾਨਾਂ ਨੂੰ ਸਵੈਰੁਜਗਾਰ ਵਾਸਤੇ ਉਤਸਾਹਿਤ ਕਰਕੇ ਅਤੇ ਉਹਨਾਂ ਵਾਸਤੇ ਲੋੜੀਂਦੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ, ਉੱਥੇ ਉਹਨਾਂ ਨੂੰ ਲੋੜੀਂਦੀ ਪੂੰਜੀ ਅਤੇ ਹੋਰ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾਣੀਆ ਚਾਹੀਦੀਆਂ ਹਨ ਤਾਂ ਜੋ ਉਹ ਆਪਣਾ ਖੁਦ ਦਾ ਕੋਈ ਕੰਮ ਧੰਦਾ ਆਰੰਭ ਕਰਕੇ ਆਪਣ ਖੁਦ ਵਾਸਤੇ ਰੁਜਗਾਰ ਪੈਦਾ ਕਰਨ ਦੇ ਨਾਲ ਨਾਲ ਹੋਰਨਾਂ ਲੋਕਾਂ ਨੂੰ ਰੁਜਗਾਰ ਦੇਣ ਦੇ ਵੀ ਸਮਰਥ ਹੋਣ।

ਕੇਂਦਰ ਅਤੇ ਰਾਜ ਸਰਕਾਰਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਨੂੰ ਰੁਜਗਾਰ ਦੇ ਬਿਹਤਰ ਮੌਕੇ ਮੁਹਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਅਤੇ ਉਹਨਾਂ ਨੂੰ ਸਵੈ ਰੁਜਗਾਰ ਲਈ ਹੱਲਾਸ਼ੇਰੀ ਦੇਣ। ਇਸ ਵਾਸਤੇ ਜਿੱਥੇ ਨਵਾਂ ਕੰਮ ਆਰੰਭ ਕਰਨ ਵਾਲਿਆਂ ਨੂੰ ਵਿਸ਼ੇਸ਼ ਸਹੂਲਤਾਂ ਅਤੇ ਛੋਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਉੱਥੇ ਉਹਨਾਂ ਵਾਸਤੇ ਲੋੜੀਂਦੀ ਪੂੰਜੀ ਦਾ ਵੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਾਡੇ ਨੌਜਵਾਨ ਆਪਣੇ ਨਾਲ ਨਾਲ ਹੋਰਨਾਂ ਲਈ ਵੀ ਰੁਜਗਾਰ ਪੈਦਾ ਕਰਕੇ ਬੇਰੁਜਗਾਰੀ ਦੀ ਇਸ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰਨ ਵਿੱਚ ਮਦਦਗਾਰ ਹੋਣ।

 

Continue Reading

Editorial

ਲਗਾਤਾਰ ਵੱਧ ਰਹੀ ਮਹਿੰਗਾਈ ਤੇ ਕਾਬੂ ਪਾਉਣ ਵਿੱਚ ਨਾਕਾਮ ਹਨ ਸਰਕਾਰਾਂ

Published

on

By

 

ਨਵਾਂ ਸਾਲ 2025 ਸ਼ੁਰੂ ਹੋਣ ਸਮੇਂ ਭਾਰਤ ਦੇ ਵਸਨੀਕਾਂ ਨੂੰ ਆਸ ਸੀ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਮਹਿੰਗਾਈ ਘੱਟ ਕਰਨ ਲਈ ਕੁਝ ਠੋਸ ਫੈਸਲੇ ਕਰਕੇ ਨਵੇਂ ਸਾਲ ਮੌਕੇ ਆਮ ਲੋਕਾਂ ਨੂੰ ਮਹਿੰਗਾਈ ਘੱਟ ਕਰਨ ਦਾ ਤੋਹਫਾ ਦੇਣਗੀਆਂ ਪਰ ਨਵਾਂ ਸਾਲ ਸ਼ੁਰੂ ਹੋਏ ਨੂੰ ਅੱਧਾ ਮਹੀਨਾ ਬੀਤ ਗਿਆ ਹੈ ਨਾ ਤਾਂ ਕੇਂਦਰ ਸਰਕਾਰ ਨੇ ਮਹਿੰਗਾਈ ਘੱਟ ਕਰਨ ਲਈ ਕੋਈ ਉਪਰਾਲਾ ਕੀਤਾ ਹੈ ਤੇ ਨਾ ਹੀ ਰਾਜ ਸਰਕਾਰਾਂ ਨੇ ਮਹਿੰਗਾਈ ਨੂੰ ਘੱਟ ਕਰਨ ਲਈ ਕੁਝ ਕੀਤਾ ਹੈ। ਉਲਟਾ ਹਾਲਾਤ ਇਹ ਹਨ ਕਿ ਕੇਂਦਰ ਸਰਕਾਰ ਅਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਮਹਿੰਗਾਈ ਵਿੱਚ ਵਾਧੇ ਲਈ ਜਾਂ ਤਾਂ ਇੱਕ ਦੂਜੇ ਨੂੰ ਜਿੰਮੇਵਾਰ ਦੱਸਦੀਆਂ ਹਨ ਜਾਂ ਫਿਰ ਚੁੱਪੀ ਵੱਟ ਲੈਂਦੀਆਂ ਹਨ।

ਲਗਾਤਾਰ ਵੱਧਦੀ ਮਹਿੰਗਾਈ ਦਾ ਹਾਲ ਇਹ ਹੈ ਕਿ ਇਸ ਵਿੱਚ ਹਰ ਦਿਨ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਗੜਬੜਾ ਗਿਆ ਹੈ। ਆਮ ਲੋਕਾਂ ਦੀ ਆਮਦਨੀ ਪਹਿਲਾਂ ਵਾਲੀ ਹੀ ਹੈ ਪਰ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਕਾਰਨ ਖਰਚੇ ਬਹੁਤ ਵੱਧ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਗੁਜਾਰਾ ਕਰਨਾ ਤਕ ਮੁਸ਼ਕਿਲ ਹੋ ਗਿਆ ਹੈ।

ਸਰਦੀਆਂ ਦੇ ਇਸ ਮੌਸਮ ਵਿੱਚ ਆਮ ਲੋਕ ਅਕਸਰ ਡਰਾਈ ਫਰੂਟ ਖਾਣਾ ਪਸੰਦ ਕਰਦੇ ਹਨ ਪਰ ਡਰਾਈ ਫਰੂਟ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਕਾਰਨ ਇਹ ਬਹੁਤ ਮਹਿੰਗੇ ਹੋ ਗਏ ਹਨ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਏ ਹਨ। ਦੂੁਜੇ ਪਾਸੇ ਫਲਾਂ ਸਬਜੀਆਂ ਦੇ ਹਰ ਦਿਨ ਭਾਅ ਵੱਧ ਰਹੇ ਹਨ, ਜਿਸ ਕਾਰਨ ਦੋ ਵਕਤ ਦੀ ਰੋਟੀ ਲਈ ਵੀ ਲੋਕਾਂ ਨੂੰ ਬਹੁਤ ਪੈਸੇ ਖਰਚਣੇ ਪੈ ਰਹੇ ਹਨ। ਆਮ ਲੋਕ ਅਕਸਰ ਕਹਿੰਦੇ ਹਨ ਕਿ ਜਿੰਨੇ ਪੈਸਿਆਂ ਵਿੱਚ ਪਹਿਲਾਂ ਦਸ ਸਬਜੀਆਂ ਆ ਜਾਂਦੀਆਂ ਸਨ, ਓਨੇ ਹੀ ਪੈਸਿਆਂ ਵਿੱਚ ਹੁਣ ਸਿਰਫ ਦੋ ਤਿੰਨ ਸਬਜੀਆਂ ਹੀ ਆਉਂਦੀਆਂ ਹਨ।

ਇਸ ਤੋਂ ਇਲਾਵਾ ਕਪੜੇ ਅਤੇ ਹੋਰ ਜਰੂਰੀ ਸਮਾਨ ਵੀ ਬਹੁਤ ਮਹਿੰਗਾ ਹੋ ਗਿਆ ਹੈ ਅਤੇ ਰੋਜਾਨਾ ਵਰਤੋਂ ਦੀ ਸਭਤੋਂ ਜਰੂਰੀ ਵਸਤੂ ਆਟਾ ਵੀ ਬਹੁਤ ਮਹਿੰਗਾ ਹੋ ਗਿਆ ਹੈ। ਆਮ ਲੋਕਾਂ ਨੂੰ ਸਮਝ ਨਹੀਂ ਲੱਗ ਰਹੀ ਕਿ ਇੱਕ ਪਾਸੇ ਤਾਂ ਕਿਸਾਨ ਕਣਕ ਦਾ ਮੁੱਲ ਘੱਟ ਮਿਲਣ ਦਾ ਰੌਲਾ ਪਾਉਂਦੇ ਹਨ, ਦੂਜੇ ਪਾਸੇ ਕਣਕ ਦਾ ਆਟਾ ਦਿਨੋਂ ਦਿਨ ਮਹਿੰਗਾ ਹੋ ਰਿਹਾ ਹੈ। ਜੇਕਰ ਕਿਸਾਨਾਂ ਨੂੰ ਕਣਕ ਦਾ ਮੁੱਲ ਪੂਰਾ ਨਹੀਂ ਮਿਲਦਾ ਤਾਂ ਆਟਾ ਮਹਿੰਗਾ ਹੋਣ ਦਾ ਲਾਭ ਕਿਸ ਨੂੰ ਹੋ ਰਿਹਾ ਹੈ।

ਅਸਲ ਵਿੱਚ ਹਰ ਪਾਸੇ ਪੂੰਜੀਵਾਦ ਆ ਗਿਆ ਹੈ ਅਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਾਰਪੋਰੇਟ ਜਗਤ ਆਮ ਲੋਕਾਂ ਦੇ ਘਰਾਂ ਤੱਕ ਪਹੁੰਚ ਗਿਆ ਹੈ। ਇਸੇ ਕਾਰਨ ਹਰ ਸਮਾਨ ਮਹਿੰਗਾ ਹੋ ਰਿਹਾ ਹੈ। ਅਖਬਾਰਾਂ ਵਿੱਚ ਅਕਸਰ ਹੀ ਰਾਜ ਸਰਕਾਰਾਂ ਜਾਂ ਕੇਂਦਰ ਸਰਕਾਰ ਦੇ ਇਸ਼ਤਿਹਾਰ ਦਿਖਾਈ ਦਿੰਦੇ ਹਨ, ਜਿਹਨਾਂ ਵਿੱਚ ਉਹਨਾਂ ਸਰਕਾਰਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਬਾਰੇ ਦੱਸਿਆ ਹੁੰਦਾ ਹੈ ਪਰ ਮਹਿੰਗਾਈ ਨੂੰ ਘੱਟ ਕਰਨ ਦੀ ਗੱਲ ਕੋਈ ਵੀ ਸਰਕਾਰ ਨਹੀਂ ਕਰਦੀ, ਜਿਸ ਕਾਰਨ ਆਮ ਲੋਕਾਂ ਨੂੰ ਸਮਝ ਨਹੀਂ ਆਉਂਦੀ ਕਿ ਉਹ ਆਪਣੀ ਦਰਦ ਭਰੀ ਕਹਾਣੀ ਕਿਸ ਸਰਕਾਰ ਨੂੰ ਸੁਣਾਉਣ।

ਜੇਕਰ ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਮਹਿੰਗਾਈ ਵਿੱਚ ਵਾਧੇ ਬਾਰੇ ਸਵਾਲ ਕੀਤਾ ਜਾਂਦਾ ਤਾਂ ਅਕਸਰ ਸੱਤਾਧਾਰੀ ਆਗੂਆਂ ਦਾ ਜਵਾਬ ਹੁੰਦਾ ਹੈ ਕਿ ਕੈਨੇਡਾ ਅਤੇ ਅਮਰੀਕਾ ਵਿੱਚ ਵੀ ਤਾਂ ਮਹਿੰਗਾਈ ਵੱਧ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਕਿਸੇ ਵੀ ਸੱਤਾਧਾਰੀ ਧਿਰ ਜਾਂ ਸਰਕਾਰ ਕੋਲ ਮਹਿੰਗਾਈ ਨੂੰ ਘੱਟ ਕਰਨ ਦਾ ਕੋਈ ਠੋਸ ਪ੍ਰੋਗਰਾਮ ਜਾਂ ਨੀਤੀ ਨਹੀਂ ਹੈ, ਜਿਸ ਕਾਰਨ ਮਹਿੰਗਾਈ ਦਿਨੋਂ ਦਿਨ ਬੇਲਗਾਮ ਹੋ ਰਹੀ ਹੈ।

ਵੱਖ ਵੱਖ ਸਿਆਸੀ ਪਾਰਟੀਆਂ ਵੀ ਮਹਿੰਗਾਈ ਤੇ ਮੁੱਦੇ ਤੇ ਅਕਸਰ ਖਾਮੋਸ਼ ਰਹਿੰਦੀਆਂ ਹਨ। ਸਿਆਸੀ ਪਾਰਟੀਆਂ ਨੂੰ ਵੀ ਆਮ ਲੋਕਾਂ ਦੇ ਮੁੱਦੇ ਸਿਰਫ ਚੋਣਾਂ ਵੇਲੇ ਯਾਦ ਆਉਂਦੇ ਹਨ ਅਤੇ ਚੋਣਾਂ ਤੋਂ ਬਾਅਦ ਇਹਨਾਂ ਮੁੱਦਿਆਂ ਨੂੰ ਲਮਕ ਬਸਤੇ ਵਿੱਚ ਪਾ ਦਿੱਤਾ ਜਾਂਦਾ ਹੈ। ਜਦੋਂ ਆਮ ਲੋਕ ਦੁਕਾਨਦਾਰਾਂ ਨੂੰ ਸਮਾਨ ਮਹਿੰਗਾ ਹੋਣ ਦੀ ਗੱਲ ਕਰਦੇ ਹਨ ਤਾਂ ਦੁਕਾਨਦਾਰਾਂ ਦਾ ਕਹਿਣਾ ਹੁੰਦਾ ਹੈ ਕਿ ਸਮਾਨ ਪਿਛੋਂ ਹੀ ਮਹਿੰਗਾ ਹੋ ਕੇ ਆਇਆ ਹੈ।

ਮਹਿੰਗਾਈ ਦਾ ਸਭ ਤੋਂ ਜਿਆਦਾ ਅਸਰ ਦਵਾਈਆਂ ਤੇ ਪਿਆ ਹੈ। ਪਿਛਲੇ ਸਾਲਾਂ ਦੌਰਾਨ ਜਰੂਰੀ ਦਵਾਈਆਂ ਦੀਆਂ ਕੀਮਤਾਂ ਵਿੱਚ ਵੀ ਇੰਨਾ ਵਾਧਾ ਹੋ ਗਿਆ ਹੈ ਕਿ ਆਮ ਲੋਕਾਂ ਨੂੰ ਹੁਣ ਆਮ ਦਵਾਈ ਵੀ ਕਾਫੀ ਮਹਿੰਗੇ ਭਾਅ ਮਿਲ ਰਹੀ ਹੈ। ਡਾਕਟਰਾਂ ਦੀਆਂ ਫੀਸਾਂ, ਹਸਪਤਾਲ ਦੇ ਖਰਚੇ, ਮਹਿੰਗੀਆਂ ਦਵਾਈਆਂ ਕਾਰਨ ਆਮ ਲੋਕਾਂ ਨੂੰ ਇਲਾਜ ਕਰਵਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ।

ਮਹਿੰਗਾਈ ਤੋਂ ਇਸ ਸਮੇਂ ਹਰ ਵਰਗ ਪ੍ਰੇਸ਼ਾਨ ਹੈ ਪਰ ਕੋਈ ਵੀ ਵਰਗ ਮਹਿੰਗਾਈ ਵਿੱਚ ਵਾਧੇ ਵਿਰੁਧ ਸੰਘਰਸ਼ ਨਹੀਂ ਕਰ ਰਿਹਾ। ਹੁਣ ਕਿਸਾਨ ਅੰਦੋਲਨ ਚਲਦਾ ਹੋਣ ਕਾਰਨ ਕੁਝ ਲੋਕਾਂ ਨੂੰ ਆਸ ਬਣੀ ਹੈ ਕਿ ਸ਼ਾਇਦ ਕਿਸਾਨ ਆਗੂ ਦੇਸ਼ ਵਿੱਚ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਵਿਰੁੱਧ ਵੀ ਅੰਦੋਲਨ ਕਰਨ ਤਾਂ ਕਿ ਕੌੜੀ ਵੇਲ ਵਾਂਗ ਵੱਧ ਰਹੀ ਮਹਿੰਗਾਈ ਨੂੰ ਕਾਬੂ ਕੀਤਾ ਜਾ ਸਕੇ।

ਬਿਊਰੋ

Continue Reading

Editorial

ਕੀ ਦਿੱਲੀ ਵਿਧਾਨ ਸਭਾ ਚੋਣਾਂ ਤੇ ਕੋਈ ਪ੍ਰਭਾਵ ਪਾ ਸਕੇਗਾ ਕਿਸਾਨ ਅੰਦੋਲਨ?

Published

on

By

 

ਦਿੱਲੀ ਵਿੱਚ 5 ਫਰਵਰੀ 2025 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਅਮਲ ਚਲ ਰਿਹਾ ਹੈ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੇ ਨਾਲ ਹੀ ਚੋਣ ਪ੍ਰਚਾਰ ਭਖਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਹਰਿਆਣਾ ਦੀ ਹੱਦ ਤੇ ਕਿਸਾਨ ਅੰਦੋਲਨ ਵੀ ਚੱਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਸ਼ੰਭੂ ਬੈਰੀਅਰ ਨੇੜੇ ਅਤੇ ਖਨੌਰੀ ਬਾਰਡਰ ਨੇੜੇ ਧਰਨੇ ਲਗਾਏ ਹੋਏ ਹਨ। ਕਿਸਾਨਾਂ ਵੱਲੋਂ ਸ਼ਾਂਤੀਪੂੁਰਨ ਢੰਗ ਨਾਲ ਦਿੱਲੀ ਜਾਣ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਹਰਿਆਣਾ ਸਰਕਾਰ ਨੇ ਪੱਕੀਆਂ ਰੋਕਾਂ ਲਗਾ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੋਇਆ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਦਿੱਲੀ ਵਿਧਾਨ ਸਭਾ ਚੋਣਾਂ ਤੇ ਕਿਸਾਨ ਅੰਦੋਲਨ ਕੋਈ ਪ੍ਰਭਾਵ ਪਾ ਸਕੇਗਾ?

ਜੇਕਰ ਦਿੱਲੀ ਦੀ ਸਿਆਸੀ ਸਥਿਤੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ ਮੁੱਖ ਮੁਕਾਬਲਾ ਭਾਵੇਂ ਆਪ, ਭਾਜਪਾ, ਕਾਂਗਰਸ ਦਰਮਿਆਨ ਹੈ, ਪਰ ਬਸਪਾ, ਸਪਾ ਆਦਿ ਹੋਰ ਛੋਟੀਆਂ ਸਿਆਸੀ ਪਾਰਟੀਆਂ ਵੀ ਆਪੋ ਆਪਣੀ ਹੋਂਦ ਰੱਖਦੀਆਂ ਹਨ। ਇਸ ਤੋਂ ਇਲਾਵਾ ਅਨੇਕਾਂ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ।

ਦਿੱਲੀ ਦੇ ਵੋਟਰ ਸਦਾ ਅਚੰਭੇ ਕਰਨ ਲਈ ਜਾਣੇ ਜਾਂਦੇ ਹਨ। 2014 ਵਿੱਚ ਭਾਜਪਾ ਨੂੰ ਦਿੱਲੀ ਦੇ ਵੋਟਰਾਂ ਨੇ ਪਾਰਲੀਮੈਂਟ ਵਿੱਚ ਵੱਡੀ ਜਿੱਤ ਦਿੱਤੀ ਅਤੇ ਸਾਲ ਦੇ ਵਿੱਚ ਵਿੱਚ ਹੀ ਜਦੋਂ ਫਰਵਰੀ 2015 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ, ‘ਆਪ’ ਨੇ ਭਾਜਪਾ ਨੂੰ ਕਰਾਰੀ ਹਾਰ ਦਿੱਤੀ। 2019 ਵਿੱਚ ਭਾਜਪਾ ਪਾਰਲੀਮੈਂਟ ਚੋਣਾਂ, ਦਿੱਲੀ ਵਿੱਚ ਫਿਰ ਜਿੱਤ ਗਈ, ਪਰ ਫਰਵਰੀ 2020 ਵਿੱਚ ਫਿਰ ਆਪ ਕੋਲੋਂ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਗਈ, ਹੁਣ ਵੀ ਭਾਵੇਂ ਦਿੱਲੀ ਵਿੱਚ ਤਿਕੋਨੀ ਟੱਕਰ ਹੈ, ਪਰ ਮੁੱਖ ਮੁਕਾਬਲਾ ਭਾਜਪਾ ਅਤੇ ਆਪ ਵਿਚਕਾਰ ਹੈ।

ਦਿੱਲੀ ਵਿੱਚ ਸਿੱਖ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਸੰਨ 84 ਦੇ ਦੁਖਾਂਤ ਤੋਂ ਬਾਅਦ ਭਾਵੇਂ ਵੱਡੀ ਗਿਣਤੀ ਸਿੱਖ ਦਿੱਲੀ ਛੱਡ ਕੇ ਪੰਜਾਬ ਵਿੱਚ ਆ ਚੁੱਕੇ ਹਨ ਪਰੰਤੂ ਫੇਰ ਵੀ ਦਿੱਲੀ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਗਿਣਤੀ ਕਾਫੀ ਹੈ, ਜੋ ਕਿ ਹਰ ਤਰ੍ਹਾਂ ਦੀ ਚੋਣ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਦਿੱਲੀ ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਤਕਰੀਬਨ 12 ਫੀਸਦੀ ਵੋਟਾਂ ਸਿੱਖਾਂ ਦੀਆਂ ਹਨ। ਦਿੱਲੀ ਦੀਆਂ ਇੱਕ ਦਰਜਨ ਤੋਂ ਵੱਧ ਸੀਟਾਂ ਤੇ ਸਿੱਖ ਵੋਟਰ ਫੈਸਲਾਕੁੰਨ ਸਾਬਤ ਹੁੰਦੇ ਰਹੇ ਹਨ। ਖਾਸ ਤੌਰ ਤੇ ਰਾਜਿੰਦਰ ਨਗਰ, ਰਾਜੌਰੀ ਗਾਰਡਨ, ਤਿਲਕ ਨਗਰ, ਜਨਕਪੁਰੀ, ਮੋਤੀ ਨਗਰ, ਸ਼ਾਹਦਰਾ, ਗਾਂਧੀ ਨਗਰ, ਚਾਂਦਨੀ ਚੌਕ ਅਤੇ ਗ੍ਰੇਟਰ ਕੈਲਾਸ਼ ਆਦਿ ਸੀਟਾਂ ਤੇ ਸਿੱਖ ਅਤੇ ਪੰਜਾਬੀ ਵੋਟਰ ਜ਼ਿਆਦਾ ਪ੍ਰਭਾਵਸ਼ਾਲੀ ਸਾਬਤ ਹੋ ਰਹੇ ਹਨ। ਇਸ ਤੋਂ ਇਲਾਵਾ ਪੂਰਬੀ ਦਿੱਲੀ ਦੀਆਂ ਕਈ ਸੀਟਾਂ ਤੇ ਵੀ ਜਿੱਤ ਹਾਰ ਵਿੱਚ ਸਿੱਖ ਵੋਟਰਾਂ ਦੀ ਭੂਮਿਕਾ ਨਿਰਣਾਇਕ ਹੁੰਦੀ ਹੈ ਅਤੇ ਦਿੱਲੀ ਦੇ ਸਿੱਖ ਵੋਟਰਾਂ ਦੀ ਹਮਦਰਦੀ ਪੰਜਾਬ ਦੇ ਕਿਸਾਨਾਂ ਨਾਲ ਹੋ ਸਕਦੀ ਹੈ ਕਿਉਂਕਿ ਪੰਜਾਬ ਦੇ ਜਿਆਦਾਤਰ ਕਿਸਾਨ ਵੀ ਸਿੱਖ ਹਨ। ਸਿੱਖ ਦੁਨੀਆਂ ਦੇ ਭਾਵੇਂ ਕਿਸੇ ਵੀ ਇਲਾਕੇ ਵਿੱਚ ਰਹਿੰਦੇ ਹੋਣ ਪਰ ਉਹਨਾਂ ਦੀਆਂ ਜੜਾਂ ਪੰਜਾਬ ਵਿੱਚ ਹੀ ਹੁੰਦੀਆਂ ਹਨ। ਇਸੇ ਕਾਰਨ ਦਿੱਲੀ ਦੇ ਸਿੱਖ ਵੀ ਪੰਜਾਬ ਨੂੰ ਆਪਣਾ ਘਰ ਸਮਝਦੇ ਹਨ ਅਤੇ ਪੰਜਾਬ ਦੀ ਹਰ ਲਹਿਰ ਅਤੇ ਖ਼ਬਰ ਦਾ ਦਿੱਲੀ ਦੇ ਸਿੱਖਾਂ ਤੇ ਵੀ ਅਸਰ ਹੁੰਦਾ ਹੈ।

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰਨਾਂ ਸਿਆਸੀ ਪਾਰਟੀਆਂ ਵੱਲੋਂ ਸਿੱਖਾਂ ਦੀਆਂ ਵੋਟਾਂ ਲੈਣ ਲਈ ਯਤਨ ਕੀਤੇ ਜਾ ਰਹੇ ਹਨ ਪਰ ਕਿਸੇ ਵੀ ਸਿਆਸੀ ਧਿਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦੀ ਗੱਲ ਪੂਰੀ ਤਰ੍ਹਾਂ ਉਭਾਰ ਕੇ ਨਹੀਂ ਕੀਤੀ ਜਾ ਰਹੀ। ਭਾਜਪਾ ਵਿਰੋਧੀ ਪਾਰਟੀਆਂ ਦਿੱਲੀ ਚੋਣਾਂ ਵਿੱਚ ਦਿੱਲੀ ਰਹਿੰਦੇ ਸਿੱਖਾਂ ਦੀਆਂ ਵੋਟਾਂ ਲੈਣ ਲਈ ਭਾਜਪਾ ਦਾ ਪੰਜਾਬ ਦੇ ਸਿੱਖ ਕਿਸਾਨਾਂ ਪ੍ਰਤੀ ਵਤੀਰਾ ਵੀ ਉਭਾਰ ਰਹੀਆਂ ਹਨ ਤਾਂ ਕਿ ਦਿੱਲੀ ਦੇ ਸਿੱਖਾਂ ਦੀਆਂ ਵੋਟਾਂ ਲਈਆਂ ਜਾ ਸਕਣ। ਇਸ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਦਾ ਦਿੱਲੀ ਵਿਧਾਨ ਸਭਾ ਚੋਣਾਂ ਤੇ ਕੋਈ ਪ੍ਰਭਾਵ ਪੈਂਦਾ ਹੈ ਇਹ ਤਾਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਪਤਾ ਚੱਲੇਗਾ।

ਬਿਊਰੋ

Continue Reading

Latest News

Trending