National
ਕਾਰ ਅਤੇ ਟਰੱਕ ਦੀ ਟੱਕਰ ਨਾਲ 4 ਦੋਸਤਾਂ ਦੀ ਮੌਤ
ਚੇਨਈ, 4 ਸਤੰਬਰ (ਸ.ਬ.) ਅੱਜ ਈਸਟ ਕੋਸਟ ਰੋਡ ਤੇ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਤੇਜ਼ ਰਫ਼ਤਾਰ ਕਾਰ ਦੀ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਘਟਨਾ ਸਥਾਨ ਤੇ ਪਹੁੰਚੀ ਪੁਲੀਸ ਵਲੋਂ ਦਿੱਤੀ ਗਈ ਹੈ। ਪੁਲੀਸ ਅਨੁਸਾਰ ਇਸ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ।
ਪੁਲੀਸ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਥਿਤ ਤੌਰ ਤੇ ਤੇਜ਼ ਰਫ਼ਤਾਰ ਗਤੀ ਨਾਲ ਚਲਾਈ ਜਾ ਰਹੀ ਕਾਰ ਨੇ ਪਹਿਲਾਂ ਬੈਰੀਕੇਡ ਨੂੰ ਟੱਕਰ ਮਾਰੀ, ਜਿਸ ਕਾਰਨ ਉਹ ਕੰਟਰੋਲ ਤੋਂ ਬਾਹਰ ਹੋ ਗਈ। ਇਸ ਦੌਰਾਨ ਕਾਰ ਟਰੱਕ ਦੇ ਪਿਛਲੇ ਪਾਸੇ ਜ਼ੋਰ ਨਾਲ ਜਾ ਟਕਰਾਈ। ਇਸ ਭਿਆਨਕ ਹਾਦਸੇ ਵਿਚ ਕਾਰ ਸਵਾਰ ਚਾਰੇ ਲੋਕਾਂ ਦੀ ਮੌਤ ਹੋ ਗਈ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਹ ਘਟਨਾ ਅੱਜ ਤੜਕੇ ਈਸੀਆਰ ਵਿੱਚ ਸੇਮਨਚੇਰੀ ਕੁੱਪਮ ਵਿੱਚ ਵਾਪਰੀ ਹੈ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਮੁਹੰਮਦ ਆਸ਼ਿਕ, ਆਦਿਲ ਮੁਹੰਮਦ, ਅਸਲਫ ਅਹਿਮਦ ਅਤੇ ਸੁਲਤਾਨ ਵਜੋਂ ਹੋਈ ਹੈ। ਮ੍ਰਿਤਕ ਮੁਹੰਮਦ ਆਸ਼ਿਕ ਬੀਤੇ ਦਿਨ ਹੀ ਮਲੇਸ਼ੀਆ ਤੋਂ ਚੇਨਈ ਪਰਤਿਆ ਸੀ। ਉਹ ਆਪਣੇ ਤਿੰਨ ਦੋਸਤਾਂ ਨਾਲ ਪੁਡੂਚੇਰੀ-ਚੇਨਈ ਹਾਈਵੇਅ ਤੇ ਸ਼ਹਿਰ ਵੱਲ ਜਾ ਰਿਹਾ ਸੀ। ਕਾਰ ਜਿਹੜੇ ਟਰੱਕ ਨਾਲ ਟਕਰਾਈ, ਉਹ ਖ਼ਰਾਬ ਹੋਣ ਕਾਰਨ ਸੜਕ ਕਿਨਾਰੇ ਖੜ੍ਹਾ ਕੀਤਾ ਹੋਇਆ ਸੀ, ਜੋ ਮਾਈਲਾਪੁਰ ਸਥਿਤ ਟਰਾਂਸਪੋਰਟ ਕੰਪਨੀ ਦਾ ਹੈ।
National
ਸੰਜੌਲੀ ਵਿੱਚ ਗੈਰ-ਕਾਨੂੰਨੀ ਮਸਜਿਦ ਦੇ ਨਿਰਮਾਣ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਬੈਰੀਕੇਡ ਤੋੜੇ
ਪੁਲੀਸ ਨੇ ਜਲ ਤੋਪਾਂ ਅਤੇ ਲਾਠੀਆਂ ਚਲਾਈਆਂ
ਸ਼ਿਮਲਾ, 11 ਸਤੰਬਰ (ਸ.ਬ.) ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿਚ ਗੈਰ-ਕਾਨੂੰਨੀ ਮਸਜਿਦ ਦੇ ਨਿਰਮਾਣ ਨੂੰ ਲੈ ਕੇ ਤਣਾਅ ਵੱਧਦਾ ਜਾ ਰਿਹਾ ਹੈ। ਹਿੰਦੂ ਭਾਈਚਾਰੇ ਵਲੋਂ ਪ੍ਰਦਰਸ਼ਨ ਕੀਤਾ ਗਿਆ। ਹਿੰਦੂ ਭਾਈਚਾਰੇ ਦੀ ਮੰਗ ਹੈ ਕਿ ਮਸਜਿਦ ਦਾ ਗੈਰ-ਕਾਨੂੰਨੀ ਨਿਰਮਾਣ ਤੁੜਵਾਇਆ ਜਾਵੇ। ਬੀਤੇ ਦਿਨੀਂ ਮਲਯਾਨਾ ਵਿੱਚ ਦੋਹਾਂ ਭਾਈਚਾਰਿਆਂ ਵਿਚਾਲੇ ਲੜਾਈ ਮਗਰੋਂ ਇਹ ਮਾਮਲਾ ਭੜਕ ਉੱਠਿਆ।
ਸੰਜੌਲੀ ਇਲਾਕੇ ਵਿਚ ਅੱਜ ਵਿਰੋਧ ਪ੍ਰਦਰਸ਼ਨ ਲਈ ਵੱਡੀ ਗਿਣਤੀ ਵਿਚ ਇਕੱਠੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਪੁਲੀਸ ਦੀ ਬੈਰੀਕੇਡਿੰਗ ਤੋੜ ਦਿੱਤੀ। ਪ੍ਰਦਰਸ਼ਨਕਾਰੀ ਮਸਜਿਦ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਵੱਡੀ ਗਿਣਤੀ ਵਿਚ ਪੁਲੀਸ ਫੋਰਸ ਮੌਕੇ ਤੇ ਤਾਇਨਾਤ ਕੀਤੀ ਗਈ, ਜੋ ਕਿ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੈਰੀਕੇਡਜ਼ ਤੋੜਨ ਮਗਰੋਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਜਲ ਤੋਪਾਂ ਦਾ ਇਸਤੇਮਾਲ ਅਤੇ ਲਾਠੀਚਾਰਜ ਵੀ ਕੀਤਾ। ਇਸ ਦਰਮਿਆਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਕਿਹਾ ਕਿ ਲੋਕਾਂ ਨੇ ਇਸ ਮੁੱਦੇ ਨੂੰ ਲੈ ਕੇ ਸ਼ਾਂਤੀਪੁਰ ਪ੍ਰਦਰਸ਼ਨ ਕੀਤਾ ਹੈ। ਨਰੇਸ਼ ਚੌਹਾਨ ਨੇ ਕਿਹਾ ਕਿ ਅੱਜ ਦੇ ਦਿੱਤੇ ਗਏ ਸੱਦੇ ਲਈ ਪ੍ਰਸ਼ਾਸਨ ਅਤੇ ਪੁਲੀਸ ਪੂਰੀ ਤਰ੍ਹਾਂ ਤਿਆਰ ਹਨ, ਤਾਂ ਜੋ ਸ਼ਾਂਤੀ ਬਣਾਈ ਰੱਖੀ ਜਾ ਸਕੇ। ਅਸੀਂ ਪਹਿਲਾਂ ਹੀ ਧਾਰਾ-163 ਲਗਾਈ ਹੋਈ ਹੈ।
ਇਸ ਮੁੱਦੇ ਤੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਹਰ ਕਿਸੇ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਪਰ ਕੋਈ ਵੀ ਅਜਿਹੀ ਸਥਿਤੀ ਪੈਦਾ ਨਹੀਂ ਹੋਣੀ ਚਾਹੀਦੀ ਜਿਸ ਨਾਲ ਸੂਬੇ ਦੀ ਸ਼ਾਂਤੀ ਭੰਗ ਹੋਵੇ। ਸੂਬੇ ਦੀ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾ ਸਕਦਾ। ਸਾਰਾ ਮਾਮਲਾ ਅਦਾਲਤ ਵਿਚ ਹੈ। ਜੇਕਰ ਉਹ ਜਗ੍ਹਾ ਗੈਰ-ਕਾਨੂੰਨੀ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਉਸ ਨੂੰ ਢਾਹ ਦਿੱਤਾ ਜਾਵੇਗਾ।
National
ਜੈਸਲਮੇਰ ਦੇ ਪ੍ਰਸਿੱਧ ਰਾਮਦੇਵ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜੈਸਲਮੇਰ, 11 ਸਤੰਬਰ (ਸ.ਬ.) ਰਾਜਸਥਾਨ ਵਿੱਚ ਜੈਸਲਮੇਰ ਦੇ ਰਾਮਦੇਵਰਾ ਕਸਬੇ ਵਿੱਚ ਇੰਨੀ ਦਿਨੀਂ ਚੱਲ ਰਹੇ ਲੋਕ ਦੇਵਤਾ ਬਾਬਾ ਰਾਮਦੇਵਰਾ ਮੇਲੇ ਦੌਰਾਨ ਰਾਮਦੇਵ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੀਤੀ ਰਾਤ ਨੂੰ ਇਕ ਵਿਅਕਤੀ ਨੇ ਪੋਖਰਣ ਰੇਲਵੇ ਸਟੇਸ਼ਨ ਦੀ ਟਿਕਟ ਖਿੜਕੀ ਤੇ ਪਰਚੀ ਛੱਡ ਕੇ ਮੰਦਰ ਵਿੱਚ ਚੜ੍ਹਾਏ ਜਾ ਰਹੇ ਕੱਪੜੇ ਦੇ ਘੋੜੇ ਵਿੱਚ ਬੰਬ ਰੱਖ ਕੇ ਰਾਮਦੇਵਰਾ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ।
ਇਸ ਤੋਂ ਬਾਅਦ ਪੁਲੀਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।
ਇਸ ਤੋਂ ਬਾਅਦ ਪੁਲੀਸ ਅਤੇ ਖੁਫੀਆ ਏਜੰਸੀਆਂ ਨੇ ਪੂਰੇ ਰਾਮਦੇਵਰਾ ਮੇਲੇ ਨੂੰ ਘੇਰਾ ਪਾ ਲਿਆ ਅਤੇ ਸਖ਼ਤ ਸੁਰੱਖਿਆ ਦੀ ਜਾਂਚ ਪੜਤਾਲ ਕਰਦੇ ਹੋਏ ਸਾਵਧਾਨੀ ਦੇ ਤੌਰ ਤੇ ਚੌਕਸੀ ਵਧਾ ਦਿੱਤੀ ਹੈ। ਪੁਲੀਸ ਸੁਪਰਡੈਂਟ ਸੁਧੀਰ ਚੌਧਰੀ ਨੇ ਦੱਸਿਆ ਕਿ ਬੀਤੀ ਰਾਤ ਨੂੰ ਜ਼ਿਲ੍ਹੇ ਦੇ ਪੋਕਰਨ ਰੇਲਵੇ ਸਟੇਸ਼ਨ ਦੀ ਟਿਕਟ ਖਿੜਕੀ ਤੇ ਕਿਸੇ ਨੇ ਇਕ ਪਰਚੀ ਛੱਡ ਦਿੱਤੀ, ਜਿਸ ਵਿੱਚ ਲਿਖਿਆ ਸੀ ਕਿ ਰਾਮਦੇਵਰਾ ਮੰਦਰ ਵਿੱਚ ਚੜ੍ਹਾਏ ਜਾ ਰਹੇ ਕੱਪੜੇ ਦੇ ਘੋੜੇ ਵਿੱਚ ਬੰਬ ਰੱਖਿਆ ਹੋਇਆ ਹੈ, ਜਿਸ ਕਾਰਨ ਰਾਮਦੇਵਰਾ ਮੰਦਰ ਨੂੰ ਉਡਾ ਦਿੱਤਾ ਜਾਵੇਗਾ।
ਜਦੋਂ ਧਮਕੀ ਭਰੀ ਪਰਚੀ ਨੂੰ ਟਿਕਟ ਬਾਬੂ ਤੋਂ ਜੀਆਰਪੀ ਰਾਹੀਂ ਪੁਲੀਸ ਕੋਲ ਪਹੁੰਚਾਇਆ ਗਿਆ ਤਾਂ ਪੁਲੀਸ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੂਰੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ। ਸ਼ਰਧਾਲੂਆਂ ਵੱਲੋਂ ਲਿਆਂਦੇ ਕੱਪੜਿਆਂ ਦੇ ਘੋੜਿਆਂ ਨੂੰ ਪੂਰੀ ਤਰ੍ਹਾਂ ਜਾਂਚ ਤੋਂ ਬਾਅਦ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਵਿੱਚ ਚੌਕਸੀ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਦੇ ਕੱਪੜਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਤਾਇਨਾਤੀ ਦੇ ਨਾਲ-ਨਾਲ ਬੰਬ ਸਕੁਐਡ ਅਤੇ ਡਾਗ ਸਕੁਐਡ ਵੀ ਤਾਇਨਾਤ ਕੀਤੇ ਗਏ ਹਨ, ਜੋ ਸ਼ਰਧਾਲੂਆਂ ਨੂੰ ਪੂਰੀ ਜਾਂਚ ਤੋਂ ਬਾਅਦ ਮੰਦਰ ਵਿੱਚ ਦਾਖ਼ਲ ਹੋਣ ਦੇ ਰਹੇ ਹਨ।
National
ਮਨੀਪੁਰ ਵਿੱਚ ਸਥਿਤੀ ਤਣਾਅਪੂਰਨ ਪਰ ਕਾਬੂ ਹੇਠ
ਇੰਫਾਲ, 11 ਸਤੰਬਰ (ਸ.ਬ.) ਮਨੀਪੁਰ ਵਿੱਚ ਇੱਕ ਦਿਨ ਪਹਿਲਾਂ ਰਾਜਭਵਨ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਵਿਦਿਆਰਥੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋਣ ਤੋਂ ਬਾਅਦ ਅੱਜ ਇੱਥੇ ਸਥਿਤੀ ਤਣਾਅਪੂਰਨ ਪਰ ਕੰਟਰੋਲ ਹੇਠ ਰਹੀ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਸੇ ਦੌਰਾਨ ਇਨਰ ਮਨੀਪੁਰ ਦੇ ਸੰਸਦ ਮੈਂਬਰ ਏ ਬਿਮੋਲ ਅਕੋਈਜਾਮ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮਨੀਪੁਰ ਵਿੱਚ ਹੋ ਰਹੀ ਬੇਮਿਸਾਲ ਹਿੰਸਾ ਦੇ ਸੰਕਟ ਤੇ ਦੁੱਖ ਜ਼ਾਹਿਰ ਕੀਤਾ ਅਤੇ ਸ਼ਾਂਤੀ ਕਾਇਮ ਕਰਨ ਲਈ ਲੋੜੀਂਦੇ ਕਦਮ ਉਠਾਉਣ ਦੀ ਅਪੀਲ ਕੀਤੀ ਹੈ।
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਨੀਪੁਰ ਦੀ ਰਾਜਧਾਨੀ ਵਿੱਚ ਬੀਤੀ ਦੁਪਹਿਰ ਨੂੰ ਲਗਾਇਆ ਗਿਆ ਕਰਫਿਊ ਅੱਜ ਸਵੇਰ ਵੀ ਜਾਰੀ ਰਿਹਾ, ਜਦਕਿ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਮੰਦਭਾਗੀ ਘਟਨਾ ਤੋਂ ਬਚਣ ਲਈ ਪੁਲੀਸ ਮੁਲਾਜ਼ਮ ਲਗਾਤਾਰ ਗਸ਼ਤ ਕਰ ਰਹੇ ਹਨ। ਇਕ ਵਿਦਿਆਰਥੀ ਜਥੇਬੰਦੀ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕੱਲ੍ਹ ਹੋਈ ਝੜਪ ਵਿੱਚ 55 ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਖੇਤਰੀ ਮੈਡੀਕਲ ਸਾਇੰਸ ਸੰਸਥਾ ਵਿੱਚ ਭਰਤੀ ਕਰਵਾਇਆ ਗਿਆ ਹੈ।
ਰਾਜਭਵਨ ਵੱਲੋਂ ਬੀਤੀ ਦੇਰ ਰਾਤ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਵਿਦਿਆਰਥੀਆਂ ਦੇ ਨੁਮਾਇੰਦਿਆਂ ਨੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ। ਵਿਦਿਆਰਥੀ ਨੁਮਾਇੰਦਿਆਂ ਨੇ ਰਾਜਪਾਲ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਉਚਿਤ ਕਦਮ ਉਠਾਉਣ ਦੀ ਅਪੀਲ ਕੀਤੀ ਹੈ। ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਵਿਦਿਆਰਥੀਆਂ ਤੇ ਮਨੀਪੁਰ ਦੀ ਜਨਤਾ ਦੇ ਸਰਬੋਤਮ ਹਿੱਤ ਵਿੱਚ ਕਦਮ ਉਠਾਉਣਗੇ। ਇਸੇ ਵਿਚਾਲੇ ਪੁਲੀਸ ਨੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਪੋਕਪੀ ਜ਼ਿਲ੍ਹੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ ਹੈ।
-
International2 months ago
ਚੀਨ ਵਿੱਚ ਤੂਫਾਨ ਗਾਏਮੀ ਦਾ ਕਹਿਰ, ਦੋ ਵਿਅਕਤੀਆਂ ਦੀ ਮੌਤ, 201 ਜ਼ਖਮੀ
-
Chandigarh2 months ago
ਕੇਂਦਰ ਸਰਕਾਰ ਦੇ ਬਜਟ ਨੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ : ਬੀਬੀ ਅਮਨਜੋਤ ਰਾਮੂੰਵਾਲੀਆ
-
Chandigarh2 months ago
ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ਤੇ ਸੜਕ ਹਾਦਸਾ
-
International1 month ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International2 months ago
ਓਲੰਪਿਕ ਤੋਂ ਠੀਕ ਪਹਿਲਾਂ ਫਰਾਂਸ ਵਿੱਚ ਵੱਡਾ ਹਮਲਾ
-
Chandigarh2 months ago
ਸਰਕਾਰ ਨੇ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ
-
Chandigarh2 months ago
ਚੰਡੀਗੜ੍ਹ ਵਿੱਚ ਐਮ ਬੀ ਬੀ ਐਸ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
-
International2 months ago
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ