Chandigarh
ਜਮਹੂਰੀ ਕਿਸਾਨ ਸਭਾ ਡੀ ਏ ਪੀ ਖਾਦ ਦਾ ਘਪਲਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਮੰਗੀ
ਸੈਲਰਾਂ, ਸਟੋਰਾਂ ਵਿੱਚੋਂ ਝੋਨਾ ਚਕਵਾਉਣ ਦੀ ਮੰਗ
ਚੰਡੀਗੜ੍ਹ, 4 ਸਤੰਬਰ (ਸ.ਬ.) ਜਮਹੂਰੀ ਕਿਸਾਨ ਸਭਾ ਪੰਜਾਬ ਨੇ ਮੰਗ ਕੀਤੀ ਹੈ ਕਿ ਡੀ ਏ ਪੀ ਖਾਦ ਦਾ ਘਪਲਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੈਲਰਾਂ, ਸਟੋਰਾਂ ਵਿੱਚੋਂ ਝੋਨਾ ਚੁਕਵਾਇਆ ਜਾਵੇ। ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਸਭਾ ਦੀ ਸੂਬਾਈ ਮੀਟਿੰਗ ਦੌਰਾਨ ਪੰਜਾਬ ਦੇ ਕਿਰਤੀ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਗਈ ਸਫਲ ਰੈਲੀ ਤੇ ਖੁਸ਼ੀ ਜਾਹਿਰ ਕਰਦਿਆਂ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਬਾਅਦ ਕਿਸਾਨਾਂ ਨੇ ਪੰਜਾਬ ਦੀ ਰਾਜਧਾਨੀ ਦੇ ਅੰਦਰ ਜਾ ਕਿ ਕੋਈ ਐਕਸ਼ਨ ਕੀਤਾ ਹੈ, ਜਿਸ ਤੋਂ ਕਿਸਾਨਾਂ, ਮਜ਼ਦੂਰਾਂ ਦੀ ਜਥੇਬੰਦ ਤਾਕਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੂੰ ਆਉਣ ਵਾਲੇ ਝੋਨੇ ਦੀ ਫਸਲ ਦੀ ਖਰੀਦ ਦੀ ਹੁਣ ਤੋਂ ਹੀ ਤਿਆਰੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਹਿਲਾਂ ਹੀ ਸ਼ੈਲਰਾਂ ਤੇ ਪੰਜਾਬ ਦੇ ਸਟੋਰਾਂ ਵਿੱਚ ਪਏ ਝੋਨੇ ਨੂੰ ਚੁੱਕਵਾ ਕੇ ਇਹਨਾਂ ਥਾਵਾ ਨੂੰ ਖਾਲੀ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਜਲਦੀ ਕੋਈ ਐਕਸ਼ਨ ਨਾ ਲਿਆ ਤਾਂ 25 ਸਤੰਬਰ ਨੂੰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ 30 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਚਲੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਉਹਨਾਂ ਮੰਗ ਕੀਤੀ ਕਿ ਡੀ ਏ ਪੀ ਖਾਦ ਵਿੱਚ ਹੋਏ ਘਪਲੇ ਦੀ ਜਾਂਚ ਵੱਡੇ ਪੱਧਰ ਤੇ ਕੀਤੀ ਜਾਵੇ, ਕਿਉਂਕਿ ਇਸ ਘਪਲੇ ਵਿੱਚ ਵੱਡੇ ਰਾਜਸੀ ਤੇ ਉੱਚ ਅਧਿਕਾਰੀਆਂ ਦੀ ਮਿਲੀ ਭੁਗਤ ਹੈ। ਉਹਨਾਂ ਕਿਹਾ ਕਿ ਘਟੀਆ ਖਾਦ ਦੀ ਸਪਲਾਈ ਕਰਕੇ ਦੇਸ਼ ਦੇ ਕਿਸਾਨਾਂ ਨਾਲ ਜਿੱਥੇ ਧੋਖਾ ਕੀਤਾ ਗਿਆ ਹੈ, ਉੱਥੇ ਉਹਨਾਂ ਦੀ ਆਰਥਿਕ ਤੇ ਮਾਨਸਿਕ ਲੁੱਟ ਵੀ ਹੋਈ ਹੈ। ਉਹਨਾਂ ਕਿਹਾ ਕਿ ਕਣਕ ਦੇ ਸੀਜਨ ਲਈ ਹੁਣ ਤੋਂ ਹੀ ਪੰਜਾਬ ਦੇ ਕਿਸਾਨਾਂ ਨੂੰ ਡੀ ਏ ਪੀ ਖਾਦ ਮੁਹਈਆ ਕਰਵਾਈ ਜਾਵੇ।
ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਬਾਸਮਤੀ ਝੋਨੇ ਦੀ ਖਰੀਦ ਘੱਟੋ ਘੱਟ 5000/- ਰੁਪਏ ਕੁਵਿੰਟਲ ਤੋਂ ਸ਼ੁਰੂ ਕਰੇ, ਜੇ ਕੇਂਦਰ ਸਰਕਾਰ 5000/- ਰੁਪਏ ਕੁਵਿੰਟਲ ਤੋਂ ਘੱਟ ਖ਼ਰੀਦ ਦੀ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਬੋਨਸ ਦੇ ਕੇ ਬਾਕੀ ਦਾ ਘਾਟਾ ਪੂਰਾ ਕਰੇ।
ਸਭਾ ਦੇ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪ੍ਰਦੂਸ਼ਨ ਪੈਦਾ ਕਰਨ ਵਾਲੀਆਂ ਬਾਇਉ ਗੈਸ ਫ਼ੈਕਟਰੀਆਂ ਦੇ ਵਿਰੁੱਧ ਸਾਂਝੀ ਤਾਲਮੇਲ ਕਮੇਟੀ ਵੱਲੋਂ 10 ਸਤੰਬਰ ਨੂੰ ਬੀਜਾ (ਨੇੜੇ ਖੰਨਾ) ਵਿਖੇ ਕੀਤੇ ਜਾ ਰਹੇ ਐਕਸ਼ਨ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੱੜ ਕੇ ਸ਼ਾਮਿਲ ਹੋਵੇਗੀ। ਉਹਨਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਪ੍ਰਦੂਸ਼ਨ ਪੈਦਾ ਕਰ ਰਹੀਆਂ ਫ਼ੈਕਟਰੀਆਂ ਵਿਰੁੱਧ ਸ਼ੁਰੂ ਕੀਤਾ ਗਏ ਅੰਦੋਲਨ ਦੀ ਹਮਾਇਤ ਕਰਦਿਆਂ ਆਖਿਆ ਕਿ ਇਹ ਅੰਦੋਲਨ ਜਿੱਤ ਨਾਲ ਸਮਾਪਤ ਹੋਵੇਗਾ।
Chandigarh
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Chandigarh
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ
ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।
Chandigarh
ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ
ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।
ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।
-
International2 months ago
ਚੀਨ ਵਿੱਚ ਤੂਫਾਨ ਗਾਏਮੀ ਦਾ ਕਹਿਰ, ਦੋ ਵਿਅਕਤੀਆਂ ਦੀ ਮੌਤ, 201 ਜ਼ਖਮੀ
-
Chandigarh2 months ago
ਕੇਂਦਰ ਸਰਕਾਰ ਦੇ ਬਜਟ ਨੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ : ਬੀਬੀ ਅਮਨਜੋਤ ਰਾਮੂੰਵਾਲੀਆ
-
Chandigarh2 months ago
ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ਤੇ ਸੜਕ ਹਾਦਸਾ
-
International2 months ago
ਓਲੰਪਿਕ ਤੋਂ ਠੀਕ ਪਹਿਲਾਂ ਫਰਾਂਸ ਵਿੱਚ ਵੱਡਾ ਹਮਲਾ
-
Chandigarh2 months ago
ਸਰਕਾਰ ਨੇ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ
-
International1 month ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
Chandigarh2 months ago
ਚੰਡੀਗੜ੍ਹ ਵਿੱਚ ਐਮ ਬੀ ਬੀ ਐਸ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
-
International2 months ago
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ