Connect with us

Mohali

ਨਗਰ ਨਿਗਮ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

Published

on

 

 

ਐਸ ਏ ਐਸ ਨਗਰ 4 ਸਤੰਬਰ (ਆਰ ਪੀ ਵਾਲੀਆ) ਨਗਰ ਨਿਗਮ ਵਲੋਂ ਸਥਾਨਕ ਫੇਜ਼ 3 ਬੀ 2 ਦੀ ਬੂਥ ਮਾਰਕੀਟ ਵਿੱਚ ਢਾਬੇ ਵਾਲਿਆਂ ਵਲੋਂ ਮਾਰਕੀਟ ਦੀ ਪਾਰਕਿੰਗ ਵਿੱਚ ਗ੍ਰਾਹਕਾਂ ਨੂੰ ਰੋਟੀ ਖਵਾਉਣ ਲਈ ਲਗਾਏ ਗਏ ਟੇਬਲ ਆਦਿ ਚੁਕਵਾ ਦਿੱਤੇ ਗਏ।

ਨਗਰ ਨਿਗਮ ਦੇ ਇੰਸਪੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਬੂਥ ਮਾਰਕੀਟ ਵਿੱਚ ਢਾਬੇ ਵਾਲਿਆਂ ਵੱਲੋਂ ਪਾਰਕਿੰਗ ਦੀ ਥਾਂ ਵਿੱਚ ਮੇਜ ਕੁਰਸੀਆਂ ਲਗਾ ਕੇ ਕਬਜ਼ਾ ਕੀਤਾ ਹੋਇਆ ਸੀ ਜਿਸ ਕਰਕੇ ਮਾਰਕੀਟ ਵਿੱਚ ਆਉਣ ਵਾਲਿਆਂ ਨੂੰ ਵਾਹਨ ਖੜੇ ਕਰਨ ਦੀ ਪਰੇਸ਼ਾਨੀ ਆਉਂਦੀ ਸੀ ਅਤੇ ਨਿਗਮ ਦੀ ਟੀਮ ਵਲੋਂ ਇਹਨਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ। ਉਹਨਾਂ ਕਿਹਾ ਕਿ ਨਿਗਮ ਦੀ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ।

Continue Reading

Mohali

ਫੇਜ਼ 1 ਦੇ ਪੁਰਾਣੇ ਬੈਰੀਅਰ ਤੇ ਲੋਕਾਂ ਵਲੋਂ ਕੂੜਾ ਸੁੱਟੇ ਜਾਣ ਕਾਰਨ ਪੈਦਾ ਹੋ ਰਹੀਆਂ ਹਨ ਕਈ ਸਮੱਸਿਆਵਾਂ : ਪੁਸ਼ਪਾ ਪੁਰੀ

Published

on

By

 

ਐਸ ਏ ਐਸ ਨਗਰ, 15 ਜਨਵਰੀ (ਆਰਪੀ ਵਾਲੀਆ) ਸਮਾਜ ਸੇਵਿਕਾ ਪੁਸ਼ਪਾ ਪੁਰੀ ਨੇ ਕਿਹਾ ਹੈ ਕਿ ਸਥਾਨਕ ਫੇਜ਼ 1 ਦੇ ਬੈਰੀਅਰ ਤੇ ਗੋਲ ਚੱਕਰ ਦੇ ਕੋਲ ਅਨੇਕਾਂ ਲੋਕ ਕੂੜਾ ਸੁੱਟ ਦਿੰਦੇ ਹਨ, ਜਿਸ ਕਾਰਨ ਉਥੇ ਦਿਨ ਰਾਤ ਗੰਦਗੀ ਖਿਲਰੀ ਰਹਿੰਦੀ ਹੈ। ਇਸ ਸੰਬੰਧੀ ਗੱਲ ਕਰਦਿਆਂ ਪੁਸ਼ਪਾ ਪੁਰੀ ਨੇ ਕਿਹਾ ਕਿ ਇਸ ਥਾਂ ਤੇ ਕੁੱਝ ਲੋਕਾਂ ਵੱਲੋਂ ਕੂੜਾ ਸੁੱਟਣ ਕਾਰਨ ਇੱਥੇ ਗੰਦਗੀ ਦੇ ਢੇਰ ਬਣ ਗਏ ਹਨ ਜਿਹਨਾਂ ਨੂੰ ਆਵਾਰਾ ਪਸ਼ੂ ਫਰੋਲਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਇਹ ਆਵਾਰਾ ਪਸ਼ੂ ਕੂੜੇ ਦੇ ਢੇਰ ਵਿੱਚ ਪਏ ਪਲਾਸਟਿਕ ਦੇ ਲਿਫਾਫੇ ਵੀ ਖਾ ਜਾਂਦੇ ਹਨ, ਜੋ ਕਿ ਉਹਨਾਂ ਦੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ। ਉਹਨਾਂ ਕਿਹਾ ਕਿ ਇਹ ਅਵਾਰਾ ਪਸ਼ੂ ਇਸ ਕੂੜੇ ਨੂੰ ਫਰੋਲ ਕੇ ਦੂਰ ਦੂਰ ਤਕ ਗੰਦਗੀ ਫੈਲਾ ਦਿੰਦੇ ਹਨ।

ਉਹਨਾਂ ਕਿਹਾ ਕਿ ਮੁਹਾਲੀ ਨੂੰ ਆਧੁਨਿਕ ਸ਼ਹਿਰ ਕਿਹਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਲੋਕ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਥਾਂ ਖੁੱਲੀਆਂ ਥਾਵਾਂ ਤੇ ਸ਼ਰੇਆਮ ਕੂੜਾ ਸੁੱਟਦੇ ਰਹਿੰਦੇ ਹਨ, ਜਿਸ ਕਾਰਨ ਸ਼ਹਿਰ ਦੀ ਸੁੰਦਰਤਾ ਵੀ ਖਰਾਬ ਹੁੰਦੀ ਹੈ ਅਤੇ ਇਸ ਕੂੜੇ ਕਾਰਨ ਅਨੇਕਾਂ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਇਸ ਕੂੜੇ ਤੋਂ ਬਹੁਤ ਬਦਬੂ ਆਉਂਦੀ ਹੈ ਅਤੇ ਬਰਸਾਤੀ ਪਾਣੀ ਨਾਲ ਇਹ ਕੂੜਾ ਬਹੁਤ ਦੂਰ ਤਕ ਫੈਲ ਜਾਂਦਾ ਹੈ। ਉਹਨਾਂ ਮੰਗ ਕੀਤੀ ਕਿ ਇਸ ਕੂੜੇ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਇਥੇ ਕੂੜਾ ਸੁੱਟਣ ਤੋਂ ਲੋਕਾਂ ਨੂੰ ਰੋਕਿਆ ਜਾਵੇ।

Continue Reading

Mohali

ਦੁਖ ਦਾ ਪ੍ਰਗਟਾਵਾ

Published

on

By

 

ਐਸ ਏ ਐਸ ਨਗਰ, 15 ਜਨਵਰੀ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਬਾਪੂ ਸਰੂਪ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਹਨਾਂ ਦੇ ਵਿਛੋੜੇ ਨੂੰ ਪੰਥ ਲਈ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਗੁਰਬਖਸ਼ ਸਿੰਘ ਵਿਰਕ ਠਸਕਾ ਅਲੀ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੀ ਭੁੱਖ ਹੜਤਾਲ ਕਰਕੇ ਹੱਡੀਆਂ ਦਾ ਪਿੰਜਰ ਬਣੇ ਬਾਪੂ ਸੂਰਤ ਸਿੰਘ ਖਾਲਸਾ ਸਰਕਾਰਾਂ ਦੇ ਨਾਲ ਨਾਲ ਆਪਣਿਆਂ ਦੀ ਅਲੋਚਨਾ ਦਾ ਸ਼ਿਕਾਰ ਹੁੰਦੇ ਰਹੇ। ਸਰਕਾਰਾਂ ਨੇ ਹਸਪਤਾਲ ਵਿੱਚ ਰੱਖਕੇ ਜਬਰੀ ਖੁਰਾਕ ਦਿੱਤੀ। ਆਖਿਰ ਭਾਈ ਜਗਤਾਰ ਸਿੰਘ ਹਵਾਰਾ ਦੇ ਕਹਿਣ ਤੇ ਮਰਨ ਵਰਤ ਖਤਮ ਕਰ ਦਿੱਤਾ ਤਾਂ ਸਰਕਾਰ ਨੇ ਅਮਰੀਕਾ ਭੇਜ ਦਿੱਤਾ। ਜਿੱਥੇ ਅੱਜ ਬਾਪੂ ਸੂਰਤ ਸਿੰਘ ਖਾਲਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।

Continue Reading

Mohali

ਗੁ. ਨਥਾਣਾ ਸਾਹਿਬ ਵਿਖੇ ਲਗਾਇਆ 7ਵਾਂ ਦਸਤਾਰ ਸਿਖਲਾਈ ਕੈਂਪ

Published

on

By

 

 

ਘਨੌਰ, 15 ਜਨਵਰੀ (ਅਭਿਸ਼ੇਕ ਸੂਦ) ਹਲਕਾ ਘਨੌਰ ਦੇ ਪਿੰਡ ਜੰਡ ਮੰਗੋਲੀ ਵਿਖੇ ਮਾਘੀ ਦਾ ਜੋੜ ਮੇਲ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਗੁ. ਸ੍ਰੀ ਨਥਾਣਾ ਸਾਹਿਬ ਵਿਖੇ 7ਵਾਂ ਦਸਤਾਰ, ਦੁਮਾਲਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ. ਜਸਵਿੰਦਰ ਸਿੰਘ ਚਪੜ੍ਹ (ਸਟੇਟ ਅਵਾਰਡੀ) ਅਤੇ ਦਸਤਾਰ ਕੋਚ ਸ. ਰਣਬੀਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 115 ਵੀਰਾਂ – ਭੈਣਾਂ ਨੂੰ ਸਿਰ ਤੇ ਦਸਤਾਰ-ਦੁਮਾਲੇ ਸਜਾਉਣ ਦੀ ਸਿਖਲਾਈ ਦਿੱਤੀ ਗਈ ਅਤੇ 85 ਦਸਤਾਰਾਂ ਮੁਫਤ ਭੇਂਟ ਕੀਤੀਆਂ ਗਈਆਂ।

ਇਸ ਮੌਕੇ ਸ. ਕ੍ਰਿਪਾਲ ਸਿੰਘ ਬਡੂੰਗਰ, ਬਾਬਾ ਗੁਰਤਾਰ ਸਿੰਘ ਚਪੜ੍ਹ, ਸ. ਜਸਮੇਰ ਸਿੰਘ ਲਾਛੜੂ, ਸ. ਨਿਸ਼ਾਨ ਸਿੰਘ ਜਫ਼ਰਵਾਲ, ਸ. ਸੁਰਿੰਦਰ ਸਿੰਘ ਘੁਮਾਣਾ, ਮਨਜੀਤ ਸਿੰਘ ਜੰਡ ਮੰਗੋਲੀ, ਗੁਰਸੇਵਕ ਸਿੰਘ ਯੂ. ਐਸ. ਏ., ਸੰਤ ਸਿੰਘ ਬੋਸਰ, ਨਵਰਿੰਦਰ ਸਿੰਘ ਸਰਹੰਦ, ਕਰਮਜੀਤ ਸਿੰਘ ਡਕਾਲਾ, ਸੁੱਖ ਫਤਹਿਗੜੀਆ, ਸੁਖਬੀਰ ਸਿੰਘ ਭਗੜਾਣਾ, ਗੁਰਪ੍ਰੀਤ ਸਿੰਘ ਕਬੂਲਪੁਰ, ਗੁਰਰੂਪ ਕੌਰ, ਗੁਰਕਿਰਤ ਕੌਰ, ਜਸਪ੍ਰੀਤ ਕੌਰ, ਗੁਰਵਿੰਦਰ ਸਿੰਘ ਪਿੱਪਲ ਮੰਗੋਲੀ, ਇੰਦਰਬੀਰ ਸਿੰਘ, ਸਰਪੰਚ ਕਰਮ ਸਿੰਘ ਜੰਦਮੰਗੋਲੀ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਕਾਮੀ ਕਲ੍ਹਾਂ, ਬਲਵੰਤ ਸਿੰਘ ਘਨੌਰ, ਗੁਰਦੀਪ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਚਪੜ ਹਾਜ਼ਰ ਰਹੇ।

Continue Reading

Trending